ਤਸਵੀਰਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਮਈ ਮਹੀਨਾ
May 31st, 08:07 am
ਮਈ 2025 ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਡਾਇਨਾਮਿਕ ਲੀਡਰਸ਼ਿਪ ਨੇ ਧਿਆਨ ਆਕਰਸ਼ਿਤ ਕੀਤਾ। ਇਸ ਦੌਰਾਨ ਅਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ, ਆਦਮਪੁਰ ਏਅਰਬੇਸ ਦਾ ਦੌਰਾ, ਅਤੇ ਵੇਵਸ (WAVES) ਸਮਿਟ 2025 ਦਾ ਉਦਘਾਟਨ ਮੁੱਖ ਆਕਰਸ਼ਣ ਰਹੇ। ਸੀਸੀਐੱਸ (CCS) ਦੀਆਂ ਉੱਚ-ਪੱਧਰੀ ਮੀਟਿੰਗਾਂ ਅਤੇ ਲੋਕਾਂ ਨਾਲ ਜੁੜਾਅ ਨੇ ਰਾਸ਼ਟਰੀ ਮਾਣ ਤੇ ਵਿਕਾਸ ਲਈ ਸੰਕਲਪ ਨੂੰ ਮਜ਼ਬੂਤ ਕੀਤਾ।ਤਸਵੀਰਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਮਾਰਚ ਮਹੀਨਾ
March 31st, 08:00 am
ਮਾਰਚ ਦਾ ਮਹੀਨਾ ਪ੍ਰਧਾਨ ਮੰਤਰੀ ਮੋਦੀ ਦੇ ਲਈ ਕਾਫੀ ਮਹੱਤਵਪੂਰਨ ਰਿਹਾ, ਜਿਸ ਵਿੱਚ ਕਈ ਮਹੱਤਵਪੂਰਨ ਅੰਤਰਰਾਸ਼ਟਰੀ ਅਤੇ ਘਰੇਲੂ ਰੁਝੇਵੇਂ ਸ਼ਾਮਲ ਰਹੇ। ਉਨ੍ਹਾਂ ਨੇ ਮਾਰੀਸ਼ਸ ਦੇ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕੀਤਾ ਅਤੇ ਉਨ੍ਹਾਂ ਨੂੰ ਮਾਰੀਸ਼ਸ ਦਾ ਸਰਬਉੱਚ ਨਾਗਰਿਕ ਸਨਮਾਨ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਨਵਸਾਰੀ ਵਿੱਚ ਇੱਕ ਪ੍ਰੋਗਰਾਮ ਵਿੱਚ ਲਖਪਤੀ ਦੀਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ, ਗਿਰ ਦੀ ਜੈਵ ਵਿਵਿਧਤਾ ਦੀ ਪੜਚੋਲ ਕੀਤੀ ਅਤੇ ਵਨਤਾਰਾ ਵਿਖੇ ਵਣਜੀਵ ਸੰਭਾਲ਼ ਨੂੰ ਦੇਖਿਆ। ਪ੍ਰਧਾਨ ਮੰਤਰੀ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦੀ ਮੇਜ਼ਬਾਨੀ ਕੀਤੀ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਦਾ ਦੌਰਾ ਕੀਤਾ।ਤਸਵੀਰਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਫਰਵਰੀ ਮਹੀਨਾ
February 28th, 04:00 pm
ਫਰਵਰੀ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਅਤੇ ਅਮਰੀਕਾ ਦਾ ਦੌਰਾ ਕੀਤਾ, ਪੈਰਿਸ ਵਿੱਚ ਰਾਸ਼ਟਰਪਤੀ ਮੈਕ੍ਰੋਂ ਅਤੇ ਵਾਸ਼ਿੰਗਟਨ ਵਿੱਚ ਰਾਸ਼ਟਰਪਤੀ ਟ੍ਰੰਪ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੈਰਿਸ ਵਿੱਚ ਏਆਈ ਐਕਸ਼ਨ ਸਮਿਟ ਨੂੰ ਸੰਬੋਧਨ ਕੀਤਾ। ਭਾਰਤ ਵਿੱਚ, ਉਨ੍ਹਾਂ ਨੇ ਪ੍ਰਯਾਗਰਾਜ ਵਿੱਚ ਮਹਾ ਕੁੰਭ ਵਿੱਚ ਹਿੱਸਾ ਲਿਆ, ਮੱਧ ਪ੍ਰਦੇਸ਼ ਦੇ ਬਾਗੇਸ਼ਵਰ ਧਾਮ ਵਿੱਚ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਐੱਨਡੀਏ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ, ਪਾਰਟੀ ਦੀ ਦਿੱਲੀ ਚੋਣ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਨੂੰ ਸੰਬੋਧਨ ਕੀਤਾ, ਭੋਪਾਲ ਵਿੱਚ ਗਲੋਬਲ ਇਨਵੈਸਟਰਸ ਸਮਿਟ ਵਿੱਚ ਭਾਸ਼ਣ ਦਿੱਤਾ ਅਤੇ ਝੁਮੋਰ ਬਿਨੰਦਿਨੀ ਪ੍ਰੋਗਰਾਮ ਵਿੱਚ ਅਸਾਮ ਦੇ ਸਮ੍ਰਿੱਧ ਸੱਭਿਆਚਾਰ ਦਾ ਜਸ਼ਨ ਮਨਾਇਆ।ਤਸਵੀਰਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਜਨਵਰੀ ਮਹੀਨਾ
January 30th, 02:44 pm
ਪ੍ਰਧਾਨ ਮੰਤਰੀ ਮੋਦੀ ਦਾ ਜਨਵਰੀ ਮਹੀਨਾ ਮੁੱਖ ਰੁਝੇਵਿਆਂ ਨਾਲ ਭਰਿਆ ਰਿਹਾ - ਨਮੋ ਭਾਰਤ ਟ੍ਰੇਨ 'ਤੇ ਯਾਤਰਾ ਕਰਨ ਅਤੇ ਬਰਫ਼ ਨਾਲ ਢੱਕੇ ਸੋਨਮਾਰਗ ਦਾ ਦੌਰਾ ਕਰਨ ਤੋਂ ਲੈ ਕੇ ਸਵਾਭਿਮਾਨ ਅਪਾਰਟਮੈਂਟਸ ਵਿਖੇ ਰਿਹਾਇਸ਼ੀ ਲਾਭਾਰਥੀਆਂ ਨੂੰ ਮਿਲਣ ਤੱਕ। ਉਨ੍ਹਾਂ ਨੇ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ, ਜਲ ਸੈਨਾ ਦੇ ਜਹਾਜ਼ਾਂ ਨੂੰ ਕਮਿਸ਼ਨ ਕੀਤਾ, ਯੰਗ ਲੀਡਰਸ ਨਾਲ ਗੱਲਬਾਤ ਕੀਤੀ ਅਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਨਾਲ ਮੁਲਾਕਾਤ ਕੀਤੀ।