ਸਰਬਉੱਚ ਨਾਗਰਿਕ ਸਨਮਾਨ ਜਿਨ੍ਹਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨਿਤ ਕੀਤਾ ਗਿਆ

July 09th, 12:07 am

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕਈ ਦੇਸ਼ਾਂ ਦੁਆਰਾ ਸਰਬਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਾਰੇ ਸਨਮਾਨ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਅਤੇ ਦੂਰਦ੍ਰਿਸ਼ਟੀ ਦਾ ਪ੍ਰਤੀਬਿੰਬ ਹਨ ਜਿਸ ਨੇ ਆਲਮੀ ਮੰਚ 'ਤੇ ਭਾਰਤ ਦੇ ਉਦੈ ਨੂੰ ਮਜ਼ਬੂਤ ਕੀਤਾ ਹੈ। ਇਹ ਦੁਨੀਆ ਭਰ ਦੇ ਦੇਸ਼ਾਂ ਦੇ ਨਾਲ ਭਾਰਤ ਦੇ ਵਧਦੇ ਸਬੰਧਾਂ ਨੂੰ ਵੀ ਦਰਸਾਉਂਦਾ ਹੈ।

ਵਿਸ਼ਵ ਯਾਤਰਾ ਦਾ ਸਨਮਾਨ: ਇਨ੍ਹਾਂ 29 ਦੇਸ਼ਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨਿਤ ਕੀਤਾ—ਜਾਣੋ ਕਿਉਂ!

July 07th, 04:59 pm

ਜਦੋਂ ਕੁਵੈਤ, ਫਰਾਂਸ, ਪਾਪੁਆ ਨਿਊ ਗਿਨੀ ਅਤੇ ਦੋ ਦਰਜਨ ਤੋਂ ਵੱਧ ਹੋਰ ਦੇਸ਼ਾਂ ਦੇ ਨੇਤਾ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਸਰਬਉੱਚ ਨਾਗਰਿਕ ਸਨਮਾਨ ਪ੍ਰਦਾਨ ਕਰਦੇ ਹਨ, ਤਾਂ ਇਹ ਕੂਟਨੀਤਕ ਸ਼ਿਸ਼ਟਾਚਾਰ ਤੋਂ ਵੱਧ ਦਰਸਾਉਂਦਾ ਹੈ। ਇਹ ਕਿਸੇ ਰਾਸ਼ਟਰ ਦੇ ਵਧਦੇ ਪ੍ਰਭਾਵ, ਕਦਰਾਂ-ਕੀਮਤਾਂ ਅਤੇ ਲੀਡਰਸ਼ਿਪ ਦੀ ਆਲਮੀ ਮਾਨਤਾ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੂੰ ‘ਗ੍ਰੈਂਡ ਕਰਾਸ ਆਵ੍ ਦ ਲੀਜਨ ਆਵ੍ ਆਨਰ’ ਨਾਲ ਸਨਮਾਨਿਤ ਕੀਤਾ ਗਿਆ

July 13th, 11:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ (Mr. Emmanuel Macron) ਦੁਆਰਾ ਫਰਾਂਸ ਦੇ ਸਰਬਉੱਚ ਪੁਰਸਕਾਰ ‘ਗ੍ਰੈਂਡ ਕਰਾਸ ਆਵ੍ ਦ ਲੀਜਨ ਆਵ੍ ਆਨਰ’ ਨਾਲ ਸਨਮਾਨਿਤ ਕੀਤਾ ਗਿਆ ।