ਪ੍ਰਧਾਨ ਮੰਤਰੀ ਨੂੰ ਗ੍ਰੈਂਡ ਕਰਾਸ ਆਫ਼ ਦਿ ਰਾਇਲ ਨਾਰਵੇਜੀਅਨ ਆਰਡਰ ਆਫ਼ ਮੈਰਿਟ ਨਾਲ ਸਨਮਾਨਿਤ ਕੀਤਾ ਗਿਆ
May 18th, 07:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਨਾਰਵੇ ਦੇ ਮਹਾਮਹਿਮ ਸਮਰਾਟ ਹੈਰਾਲਡ V ਨੇ ਅੱਜ ਓਸਲੋ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਵਿੱਚ ‘ਗ੍ਰੈਂਡ ਕਰਾਸ ਆਫ਼ ਦਿ ਰਾਇਲ ਨਾਰਵੇਜੀਅਨ ਆਰਡਰ ਆਫ਼ ਮੈਰਿਟ’ ਨਾਲ ਸਨਮਾਨਿਤ ਕੀਤਾ। ਵਿਦੇਸ਼ੀ ਰਾਜ ਮੁਖੀਆਂ ਨੂੰ ਦਿੱਤਾ ਜਾਣ ਵਾਲਾ ਇਹ ਪੁਰਸਕਾਰ ਨਾਰਵੇ ਦਾ ਸਰਬਉੱਚ ਸਨਮਾਨ ਹੈ। ਇਹ ਸਨਮਾਨ ਨਾਰਵੇ ਅਤੇ ਮਨੁੱਖਤਾ ਦੇ ਭਲੇ ਲਈ ਕੀਤੀਆਂ ਗਈਆਂ ਸ਼ਾਨਦਾਰ ਸੇਵਾਵਾਂ ਲਈ ਪ੍ਰਦਾਨ ਕੀਤਾ ਜਾਂਦਾ ਹੈ।