Over the last 11 years, India has changed its economic DNA: PM Modi during India-Oman Business Forum
December 18th, 04:08 pm
PM Modi addressed the India–Oman Business Forum in Muscat, highlighting centuries-old maritime ties, the India–Oman CEPA as a roadmap for shared growth, and India’s strong economic momentum. He invited Omani businesses to partner in future-ready sectors such as green energy, innovation, fintech, AI and agri-tech to deepen bilateral trade and investment.ਪ੍ਰਧਾਨ ਮੰਤਰੀ ਨੇ ਭਾਰਤ-ਓਮਾਨ ਬਿਜ਼ਨਸ ਫੋਰਮ ਵਿੱਚ ਹਿੱਸਾ ਲਿਆ
December 18th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਸਕਟ ਵਿੱਚ ਭਾਰਤ-ਓਮਾਨ ਵਪਾਰ ਫੋਰਮ ਨੂੰ ਸੰਬੋਧਨ ਕੀਤਾ। ਓਮਾਨ ਦੇ ਵਣਜ, ਉਦਯੋਗ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਕੈਸ ਅਲ ਯੂਸਫ਼, ਓਮਾਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਸ਼ੇਖ਼ ਫੈਸਲ ਅਲ ਰਵਾਸ, ਭਾਰਤ ਦੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪਿਊਸ਼ ਗੋਇਲ ਅਤੇ ਸੀਆਈਆਈ ਦੇ ਪ੍ਰਧਾਨ ਸ਼੍ਰੀ ਰਾਜੀਵ ਮੇਮਾਨੀ ਨੇ ਮੀਟਿੰਗ ਵਿੱਚ ਹਿੱਸਾ ਲਿਆ। ਫੋਰਮ ਵਿੱਚ ਊਰਜਾ, ਖੇਤੀਬਾੜੀ, ਲੌਜਿਸਟਿਕਸ, ਬੁਨਿਆਦੀ ਢਾਂਚਾ, ਨਿਰਮਾਣ, ਸਿਹਤ, ਵਿੱਤੀ ਸੇਵਾਵਾਂ, ਗਰੀਨ ਡਿਵੈਲਪਮੈਂਟ, ਸਿੱਖਿਆ ਅਤੇ ਸੰਪਰਕ ਦੇ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦੇ ਪ੍ਰਮੁੱਖ ਵਪਾਰਕ ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਆਈਬੀਐੱਸਏ ਆਗੂਆਂ ਦੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
November 23rd, 12:45 pm
“ਜੋਹੈੱਨਸ-ਬਰਗ” ਜਿਹੇ ਜੀਵਿਤ ਖ਼ੂਬਸੂਰਤ ਸ਼ਹਿਰ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲੈਣਾ ਮੇਰੇ ਲਈ ਬੇਹੱਦ ਖ਼ੁਸ਼ੀ ਦਾ ਵਿਸ਼ਾ ਹੈ। ਇਸ ਪਹਿਲ ਲਈ ਮੈਂ ਇਬਸਾ ਦੇ ਚੇਅਰ, ਰਾਸ਼ਟਰਪਤੀ ਲੂਲਾ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਰਾਸ਼ਟਰਪਤੀ ਰਾਮਾਫੋਸਾ ਨੂੰ ਮਹਿਮਾਨਨਿਵਾਜ਼ੀ ਅਤੇ ਸਤਿਕਾਰ ਲਈ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲਿਆ
November 23rd, 12:30 pm
ਪ੍ਰਧਾਨ ਮੰਤਰੀ ਨੇ ਇਸ ਮੀਟਿੰਗ ਨੂੰ ਸਮੇਂ ਅਨੁਕੂਲ ਦਸਦੇ ਹੋਏ ਕਿਹਾ ਕਿ ਇਹ ਮੀਟਿੰਗ ਅਫ਼ਰੀਕੀ ਧਰਤੀ 'ਤੇ ਪਹਿਲੇ ਜੀ20 ਸਿਖਰ ਸੰਮੇਲਨ ਦੇ ਨਾਲ ਹੋਈ ਅਤੇ ਗਲੋਬਲ ਸਾਊਥ ਦੇਸ਼ਾਂ ਵਿੱਚ ਲਗਾਤਾਰ ਚਾਰ ਜੀ20 ਪ੍ਰਧਾਨਗੀਆਂ ਦੀ ਸਮਾਪਤੀ ਨੂੰ ਚਿੰਨ੍ਹਤ ਕਰਦੀ ਹੈ, ਜਿਨ੍ਹਾਂ ਵਿੱਚੋਂ ਆਖਰੀ ਤਿੰਨ ਆਈਬੀਐੱਸਏ ਦੇ ਮੈਂਬਰ ਦੇਸ਼ਾਂ ਨੇ ਕੀਤੀਆਂ ਸਨ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਮਨੁੱਖ-ਕੇਂਦ੍ਰਿਤ ਵਿਕਾਸ, ਬਹੁਪੱਖੀ ਸੁਧਾਰ ਅਤੇ ਟਿਕਾਊ ਵਿਕਾਸ 'ਤੇ ਕੇਂਦ੍ਰਿਤ ਕਈ ਅਹਿਮ ਪਹਿਲਕਦਮੀਆਂ ਹੋਈਆਂ ਹਨ।ਕੈਬਨਿਟ ਨੇ ਗ੍ਰੀਨ ਐਨਰਜੀ ਲਈ ਮਹੱਤਵਪੂਰਨ ਗ੍ਰੇਫਾਇਟ, ਸੀਜ਼ੀਅਮ, ਰੂਬੀਡਿਅਮ ਅਤੇ ਜ਼ਿਰਕੋਨਿਯਮ ਖਣਿਜਾਂ ਦੀਆਂ ਰੌਇਲਟੀ ਦਰਾਂ ਨੂੰ ਯੁਕਤੀਸੰਗਤ ਬਣਾਉਣ ਲਈ ਮਨਜ਼ੂਰੀ ਦਿੱਤੀ
November 12th, 08:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ, ਕੇਂਦਰੀ ਕੈਬਨਿਟ ਨੇ ਅੱਜ ਦੀ ਬੈਠਕ ਵਿੱਚ ਸੀਜ਼ੀਅਮ, ਗ੍ਰੇਫਾਇਟ, ਰੂਬੀਡਿਅਮ ਅਤੇ ਜ਼ਿਰਕੋਨਿਯਮ ਦੀਆਂ ਰੌਇਲਟੀ ਦਰਾਂ ਨੂੰ ਹੇਠ ਲਿਖੇ ਅਨੁਸਾਰ ਨਿਰਧਾਰਿਤ/ਸੋਧਣ ਦੀ ਮਨਜ਼ੂਰੀ ਦੇ ਦਿੱਤੀ ਹੈ:22ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ
October 26th, 02:20 pm
ਆਸੀਆਨ ਦੀ ਸਫ਼ਲ ਪ੍ਰਧਾਨਗੀ ਲਈ ਮੈਂ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੂੰ ਵਧਾਈ ਦਿੰਦਾ ਹਾਂ। ਭਾਰਤ ਦੇ ਕੰਟਰੀ ਕੋ-ਆਰਡੀਨੇਟਰ ਦੀ ਭੂਮਿਕਾ ਕੁਸ਼ਲਤਾ ਨਾਲ ਨਿਭਾਉਣ 'ਤੇ ਫਿਲੀਪੀਨਜ਼ ਦੇ ਰਾਸ਼ਟਰਪਤੀ ਮਾਰਕੋਸ ਦਾ ਧੰਨਵਾਦ ਕਰਦਾ ਹਾਂ। ਅਤੇ ਆਸੀਆਨ ਦੇ ਨਵੇਂ ਮੈਂਬਰ ਵਜੋਂ ਤਿਮੋਰ-ਲੇਸਤੇ ਦਾ ਸਵਾਗਤ ਕਰਦਾ ਹਾਂ।ਕੁਆਲਾਲੰਪੁਰ ਵਿੱਚ 22ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
October 26th, 02:06 pm
22ਵਾਂ ਆਸੀਆਨ-ਭਾਰਤ ਸਿਖਰ ਸੰਮੇਲਨ 26 ਅਕਤੂਬਰ 2024 ਨੂੰ ਕਰਵਾਇਆ ਗਿਆ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਿਖਰ ਸੰਮੇਲਨ ਵਿੱਚ ਵਰਚੁਅਲ ਮਾਧਿਅਮ ਰਾਹੀਂ ਹਿੱਸਾ ਲਿਆ। ਪ੍ਰਧਾਨ ਮੰਤਰੀ ਅਤੇ ਆਸੀਆਨ ਆਗੂਆਂ ਨੇ ਸਾਂਝੇ ਤੌਰ 'ਤੇ ਆਸੀਆਨ-ਭਾਰਤ ਸਬੰਧਾਂ ਵਿੱਚ ਹੋਈ ਤਰੱਕੀ ਦੀ ਸਮੀਖਿਆ ਕੀਤੀ ਅਤੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੀਆਂ ਪਹਿਲਕਦਮੀਆਂ 'ਤੇ ਚਰਚਾ ਕੀਤੀ। ਇਹ ਭਾਰਤ-ਆਸੀਆਨ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੀ 12ਵੀਂ ਭਾਗੀਦਾਰੀ ਸੀ।ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਿਸ਼ਵ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 17th, 11:09 pm
Her Excellency Prime Minister of Sri Lanka, ਹਰਿਨੀ ਅਮਰਸੂਰਿਆ ਜੀ, His Excellency Former Prime Minister of Australia, My Friend ਟੋਨੀ ਐਬੋਟ ਜੀ, His Excellency Former Prime Minister of UK ਰਿਸ਼ੀ ਸੁਨਕ ਜੀ, ਖ਼ਾਸ ਮਹਿਮਾਨੋਂ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ
October 17th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਐੱਨਡੀਟੀਵੀ ਵਰਲਡ ਸਮਿਟ ਤਿਉਹਾਰਾਂ ਵਿਚਾਲੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੈਸ਼ਨ ਦੇ ਥੀਮ “ਅਨਸਟੋਪੇਬਲ ਇੰਡੀਆ” ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੱਚਮੁੱਚ ਢੁਕਵਾਂ ਹੈ, ਕਿਉਂਕਿ ਅੱਜ ਭਾਰਤ ਰੁਕਣ ਦੇ ਮੂਡ ਵਿੱਚ ਨਹੀਂ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲ਼ੀ ਹੋਵੇਗਾ, 140 ਕਰੋੜ ਭਾਰਤੀ ਤੇਜ਼ੀ ਨਾਲ ਇਕਜੁੱਟ ਹੋ ਕੇ ਅੱਗੇ ਵੱਧ ਰਹੇ ਹਨ”।ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 16th, 03:00 pm
ਆਂਧਰਾ ਪ੍ਰਦੇਸ਼ ਦੇ ਗਵਰਨਰ ਐੱਸ. ਅਬਦੁਲ ਨਜ਼ੀਰ ਜੀ, ਇੱਥੋਂ ਦੇ ਪ੍ਰਸਿੱਧ ਅਤੇ ਮਿਹਨਤੀ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਜੀ, ਕੇਂਦਰੀ ਮੰਤਰੀ ਕੇ. ਰਾਮਮੋਹਨ ਨਾਇਡੂ ਜੀ, ਚੰਦਰਸ਼ੇਖਰ ਪੇਮਸਾਨੀ ਜੀ, ਭੂਪਤੀ ਰਾਜੂ ਸ਼੍ਰੀਨਿਵਾਸ ਵਰਮਾ ਜੀ, ਉਪ ਮੁੱਖ ਮੰਤਰੀ ਪਵਨ ਕਲਿਆਣ ਜੀ, ਰਾਜ ਸਰਕਾਰ ਵਿੱਚ ਮੰਤਰੀ ਨਾਰਾ ਲੋਕੇਸ਼ ਜੀ, ਹੋਰ ਸਾਰੇ ਮੰਤਰੀਆਂ, ਬੀਜੇਪੀ ਸਟੇਟ ਪ੍ਰੈਜੀਡੈਂਟ ਪੀਵੀਐੱਨ ਮਾਧਵ ਜੀ, ਸਾਰੇ ਸਾਂਸਦ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਸਾਨੂੰ ਆਸ਼ੀਰਵਾਦ ਦੇਣ ਲਈ ਆਏ ਹੋਏ ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ₹13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 16th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਲਗਭਗ ₹13,430 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਅਹੋਬਿਲਮ ਦੇ ਭਗਵਾਨ ਨਰਸਿਮਹਾ ਸਵਾਮੀ ਅਤੇ ਮਹਾਨੰਦੀ ਦੇ ਸ਼੍ਰੀ ਮਹਾਨੰਦੀਸ਼ਵਰ ਸਵਾਮੀ ਦੀ ਪੂਜਾ ਕੀਤੀ। ਉਨ੍ਹਾਂ ਨੇ ਮੰਤਰਾਲਯਮ ਦੇ ਗੁਰੂ ਸ਼੍ਰੀ ਰਾਘਵੇਂਦਰ ਸਵਾਮੀ ਤੋਂ ਸਾਰਿਆਂ ਦੀ ਭਲਾਈ ਲਈ ਆਸ਼ੀਰਵਾਦ ਵੀ ਮੰਗਿਆ।ਨਵੀਂ ਦਿੱਲੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 01st, 10:45 am
ਮੰਚ 'ਤੇ ਬਿਰਾਜਮਾਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਰਕਾਰਯਵਾਹ ਮਾਣਯੋਗ ਦੱਤਾਤ੍ਰੇਯ ਹੋਸਬੋਲੇ ਜੀ, ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸ਼ੇਖਾਵਤ ਜੀ, ਦਿੱਲੀ ਦੀ ਪ੍ਰਸਿੱਧ ਮੁੱਖ ਮੰਤਰੀ ਰੇਖਾ ਗੁਪਤਾ ਜੀ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਾਰੇ ਸਵੈਮ ਸੇਵਕ, ਹੋਰ ਸਾਰੇ ਸੀਨੀਅਰ ਪਤਵੰਤੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
October 01st, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਨਰਾਤਿਆਂ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ ਮਹਾਨੌਮੀ ਅਤੇ ਦੇਵੀ ਸਿੱਧਿਦਾਤਰੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਭਲਕੇ ਵਿਜੈ ਦਸ਼ਮੀ ਦਾ ਮਹਾਨ ਤਿਉਹਾਰ ਹੈ, ਜੋ ਭਾਰਤੀ ਸੱਭਿਆਚਾਰ ਦੇ ਸਦੀਵੀ ਐਲਾਨ - ਅਨਿਆਂ 'ਤੇ ਨਿਆਂ, ਝੂਠ 'ਤੇ ਸੱਚ ਅਤੇ ਹਨੇਰੇ 'ਤੇ ਚਾਨਣ ਦੀ ਜਿੱਤ - ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਪਵਿੱਤਰ ਮੌਕੇ 'ਤੇ, ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਥਾਪਨਾ ਸੌ ਵਰ੍ਹੇ ਪਹਿਲਾਂ ਕੀਤੀ ਗਈ ਸੀ ਅਤੇ ਇਹ ਕੋਈ ਸੰਜੋਗ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਹਜ਼ਾਰਾਂ ਸਾਲਾਂ ਦੀ ਇੱਕ ਪੁਰਾਤਨ ਪ੍ਰੰਪਰਾ ਦੀ ਬਹਾਲੀ ਸੀ, ਜਿੱਥੇ ਰਾਸ਼ਟਰੀ ਚੇਤਨਾ ਹਰ ਯੁੱਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਨਵੇਂ ਰੂਪਾਂ ਵਿੱਚ ਪ੍ਰਗਟ ਹੁੰਦੀ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਸ ਯੁੱਗ ਵਿੱਚ, ਸੰਘ ਉਸ ਸਦੀਵੀ ਰਾਸ਼ਟਰੀ ਚੇਤਨਾ ਦਾ ਇੱਕ ਨੇਕ ਅਵਤਾਰ ਹੈ।ਪ੍ਰਧਾਨ ਮੰਤਰੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦਾ ਦੌਰਾ ਕਰਨਗੇ
September 24th, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਦੌਰੇ ’ਤੇ ਰਹਿਣਗੇ। ਉਹ ਸਵੇਰੇ 9:30 ਵਜੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ-2025 ਦਾ ਉਦਘਾਟਨ ਕਰਨਗੇ। ਇਸ ਮੌਕੇ ’ਤੇ ਉਹ ਮੌਜੂਦ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 20 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ
September 19th, 05:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। ਉਹ 'ਸਮੁੰਦਰ ਸੇ ਸਮ੍ਰਿੱਧੀ' ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ਸਵੇਰੇ 10:30 ਵਜੇ ਭਾਵਨਗਰ ਵਿਖੇ 34,200 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਅਸਾਮ ਦੇ ਗੋਲਾਘਾਟ ਵਿੱਚ ਪੌਲੀਪ੍ਰੋਪਾਇਲੀਨ ਪਲਾਂਟ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 14th, 03:30 pm
ਭਾਰਤ ਮਾਤਾ ਕੀ ਜੈ! ਅਸਾਮ ਦੇ ਲੋਕਪ੍ਰਿਯ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਹਰਦੀਪ ਸਿੰਘ ਪੁਰੀ ਜੀ, ਅਸਾਮ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਭਰਾਵੋ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੋਲਾਘਾਟ ਵਿੱਚ ਬਾਇਓਇਥੇਨੌਲ ਪਲਾਂਟ ਦਾ ਉਦਘਾਟਨ ਕੀਤਾ, ਪੌਲੀਪ੍ਰੋਪਾਇਲੀਨ ਯੂਨਿਟ ਦੀ ਨੀਂਹ ਰੱਖੀ
September 14th, 03:00 pm
ਸਵੱਛ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਜੈਵਿਕ ਈਂਧਣ 'ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੋਲਾਘਾਟ ਵਿਖੇ ਨੁਮਾਲੀਗੜ੍ਹ ਰਿਫਾਇਨਰੀ ਲਿਮਿਟੇਡ (ਐੱਨਆਰਐੱਲ) ਵਿਖੇ ਅਸਾਮ ਬਾਇਓਇਥੇਨੌਲ ਪਲਾਂਟ ਦਾ ਉਦਘਾਟਨ ਕੀਤਾ ਅਤੇ ਪੌਲੀਪ੍ਰੋਪਾਇਲੀਨ ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਅਤੇ ਅਸਾਮ ਦੇ ਲੋਕਾਂ ਨੂੰ ਸ਼ਰੋਦੀਆ ਦੁਰਗਾ ਪੂਜਾ ਦੇ ਮੌਕੇ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮਹਾਨ ਅਧਿਆਤਮਿਕ ਸ਼ਖਸੀਅਤ ਸ੍ਰੀਮੰਤ ਸ਼ੰਕਰਦੇਵ ਦੀ ਜਨਮ ਵਰ੍ਹੇਗੰਢ ਦੀ ਮਹੱਤਤਾ ਨੂੰ ਸਵੀਕਾਰ ਕੀਤਾ ਅਤੇ ਸਤਿਕਾਰਯੋਗ ਗੁਰੂਜਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਜਪਾਨ ਯਾਤਰਾ ਦੇ ਨਤੀਜਿਆਂ ਦੀ ਸੂਚੀ
August 29th, 06:23 pm
ਆਰਥਿਕ ਸਾਂਝੇਦਾਰੀ, ਆਰਥਿਕ ਸੁਰੱਖਿਆ, ਗਤੀਸ਼ੀਲਤਾ, ਟਿਕਾਊ ਵਾਤਾਵਰਣ, ਟੈਕਨੋਲੋਜੀ ਅਤੇ ਇਨੋਵੇਸ਼ਨ, ਸਿਹਤ, ਲੋਕਾਂ ਦੇ ਵਿੱਚ ਆਪਸੀ ਸੰਪਰਕ ਅਤੇ ਦੋਵੇਂ ਦੇਸ਼ਾਂ ਦੇ ਵਿੱਚ ਆਪਸੀ ਸੰਪਰਕ ਜਿਹੇ ਅੱਠ ਖੇਤਰਾਂ ਵਿੱਚ ਆਰਥਿਕ ਅਤੇ ਕਾਰਜਸ਼ੀਲ ਸਹਿਯੋਗ ਲਈ 10-ਵਰ੍ਹਿਆਂ ਦੀ ਰਣਨੀਤਕ ਤਰਜੀਹ।ਜਪਾਨ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 29th, 03:59 pm
ਅੱਜ ਅਸੀਂ ਆਪਣੀ Special Strategic and Global Partnership ਵਿੱਚ ਇੱਕ ਨਵੇਂ ਅਤੇ ਸੁਨਹਿਰੇ ਅਧਿਆਏ ਦੀ ਮਜ਼ਬੂਤ ਨੀਂਹ ਰੱਖੀ ਹੈ। ਅਸੀਂ ਅਗਲੇ ਦਹਾਕੇ ਦੇ ਲਈ ਇੱਕ ਰੋਡਮੈਪ ਬਣਾਇਆ ਹੈ। ਸਾਡੇ ਵਿਜ਼ਨ ਦੇ ਕੇਂਦਰ ਵਿੱਚ में investment, innovation, economic security, environment, technology, health, mobility, people-to-people exchanges, and state-prefecture partnership ਇਹ ਪ੍ਰਮੁੱਖ ਗੱਲਾਂ ਹਨ। ਅਸੀਂ ਅਗਲੇ ਦਸ ਵਰ੍ਹਿਆਂ ਵਿੱਚ ਜਪਾਨ ਤੋਂ ਭਾਰਤ ਵਿੱਚ 10 ਟ੍ਰਿਲੀਅਨ ਯੇਨ ਨਿਵੇਸ਼ ਦਾ ਟੀਚਾ ਨਿਰਧਾਰਿਤ ਕੀਤਾ ਹੈ। ਭਾਰਤ ਅਤੇ ਜਪਾਨ ਦੇ Small and Medium Enterprises ਅਤੇ Start-ups ਨੂੰ ਜੋੜਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।India - Japan Economic Forum ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
August 29th, 11:20 am
ਅਤੇ ਉਸ ਪ੍ਰਕਾਰ ਦੇ ਬਹੁਤ ਲੋਕ ਹਨ ਜਿਨ੍ਹਾਂ ਨਾਲ ਮੇਰੀ ਵਿਅਕਤੀਗਤ ਜਾਣ-ਪਹਿਚਾਣ ਰਹੀ ਹੈ। ਜਦੋਂ ਮੈਂ ਗੁਜਰਾਤ ਵਿੱਚ ਸੀ, ਤੱਦ ਵੀ, ਅਤੇ ਗੁਜਰਾਤ ਤੋਂ ਦਿੱਲੀ ਆਇਆ ਤਾਂ ਤੱਦ ਵੀ। ਤੁਹਾਡੇ ਵਿੱਚੋਂ ਕਈ ਲੋਕਾਂ ਨਾਲ ਨਜ਼ਦੀਕ ਜਾਣ-ਪਹਿਚਾਣ ਮੇਰਾ ਰਿਹਾ ਹੈ।ਮੈਨੂੰ ਖੁਸ਼ੀ ਹੈ ਕੀ ਅੱਜ ਤੁਹਾਨੂੰ ਸਭ ਨੂੰ ਮਿਲਣ ਦਾ ਮੌਕਾ ਮਿਲਿਆ ਹੈ ।