2030 ਵੱਲ: ਇੱਕ ਸੰਯੁਕਤ ਭਾਰਤ-ਯੂਰਪੀਅਨ ਯੂਨੀਅਨ ਵਿਆਪਕ ਰਣਨੀਤਕ ਏਜੰਡਾ
January 27th, 06:48 pm
27 ਜਨਵਰੀ 2026 ਨੂੰ ਨਵੀਂ ਦਿੱਲੀ ਵਿੱਚ ਹੋਏ 16ਵੇਂ ਭਾਰਤ-ਈਯੂ ਸਮਿਟ ਵਿੱਚ ਸਮਰਥਨ ਕੀਤਾ ਗਿਆ ਸੰਯੁਕਤ ਭਾਰਤ-ਈਯੂ ਵਿਆਪਕ ਰਣਨੀਤਕ ਏਜੰਡਾ, ਦੋਵਾਂ ਭਾਈਵਾਲਾਂ ਅਤੇ ਵਿਆਪਕ ਦੁਨੀਆ ਲਈ ਆਪਸੀ ਲਾਭਦਾਇਕ, ਠੋਸ ਅਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਨ ਲਈ ਯੂਰਪੀਅਨ ਯੂਨੀਅਨ-ਭਾਰਤ ਸਹਿਯੋਗ ਨੂੰ ਵਿਸ਼ਾਲ, ਡੂੰਘਾ ਅਤੇ ਬਿਹਤਰ ਤਾਲਮੇਲ ਕਰਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਉਦੇਸ਼ ਰੱਖਦਾ ਹੈ।ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਦੇ ਭਾਰਤ ਦੇ ਸਰਕਾਰੀ ਦੌਰੇ ਅਤੇ 16ਵੇਂ ਭਾਰਤ-ਈਯੂ ਸਮਿਟ 'ਤੇ ਭਾਰਤ - ਯੂਰਪੀਅਨ ਯੂਨੀਅਨ ਦਾ ਸਾਂਝਾ ਬਿਆਨ
January 27th, 06:15 pm
ਪ੍ਰਧਾਨ ਮੰਤਰੀ ਮੋਦੀ ਦੇ ਸੱਦੇ 'ਤੇ, ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵੌਨ ਡੇਰ ਲੇਯੇਨ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਲਈ ਮੁੱਖ ਮਹਿਮਾਨ ਵਜੋਂ ਭਾਰਤ ਦਾ ਸਰਕਾਰੀ ਦੌਰਾ ਕੀਤਾ। ਇਸ ਦੌਰੇ ਦੌਰਾਨ, ਨੇਤਾਵਾਂ ਨੇ ਇਤਿਹਾਸਿਕ ਭਾਰਤ-ਯੂਰਪੀਅਨ ਯੂਨੀਅਨ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਗੱਲਬਾਤ ਦੇ ਸਫ਼ਲ ਸਿੱਟੇ ਦੀ ਸ਼ਲਾਘਾ ਕੀਤੀ ਅਤੇ 2030 ਵੱਲ: ਭਾਰਤ-ਈਯੂ ਸੰਯੁਕਤ ਵਿਆਪਕ ਰਣਨੀਤਕ ਏਜੰਡਾ ਨੂੰ ਅਪਣਾਇਆ।ਸਿੰਗੂਰ, ਪੱਛਮੀ ਬੰਗਾਲ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 18th, 03:30 pm
ਕੱਲ੍ਹ ਮੈਂ ਮਾਲਦਾ ਵਿੱਚ ਸੀ ਅਤੇ ਅੱਜ ਮੈਨੂੰ ਹੁਗਲੀ ਵਿੱਚ ਤੁਹਾਡੇ ਸਾਰਿਆਂ ਦੇ ਵਿੱਚ ਆਉਣ ਦਾ ਸੁਭਾਗ ਮਿਲਿਆ ਹੈ। ਵਿਕਸਿਤ ਭਾਰਤ ਲਈ, ਪੂਰਬੀ ਭਾਰਤ ਦਾ ਵਿਕਾਸ, ਇਸ ਟੀਚੇ ਨਾਲ ਕੇਂਦਰ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਕੱਲ੍ਹ ਅਤੇ ਅੱਜ ਦੇ ਸਮਾਗਮ, ਇਸੇ ਸੰਕਲਪ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਵਾਲੇ ਹਨ। ਇਸ ਦੌਰਾਨ ਮੈਨੂੰ ਪੱਛਮੀ ਬੰਗਾਲ ਨਾਲ ਜੁੜੇ ਵਿਕਾਸ ਦੇ ਸੈਂਕੜੇ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦਾ ਮੌਕਾ ਮਿਲਿਆ ਹੈ। ਕੱਲ੍ਹ ਪੱਛਮੀ ਬੰਗਾਲ ਤੋਂ ਦੇਸ਼ ਦੀ ਪਹਿਲੀ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਹੋਈ ਹੈ। ਬੰਗਾਲ ਨੂੰ, ਤਕਰੀਬਨ ਅੱਧਾ ਦਰਜਨ ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਟ੍ਰੇਨਾਂ ਵੀ ਮਿਲੀਆਂ ਹਨ। ਅੱਜ ਤਿੰਨ ਹੋਰ ਅੰਮ੍ਰਿਤ ਭਾਰਤ ਐਕਸਪ੍ਰੈੱਸ ਟ੍ਰੇਨਾਂ ਸ਼ੁਰੂ ਹੋਈਆਂ ਹਨ। ਇਨ੍ਹਾਂ ਵਿੱਚੋਂ ਇੱਕ ਟ੍ਰੇਨ ਤਾਂ, ਮੇਰੇ ਸੰਸਦੀ ਖੇਤਰ ਕਾਸ਼ੀ ਬਨਾਰਸ ਦੀ ਬੰਗਾਲ ਨਾਲ ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ਕਰੇਗੀ। ਇਸ ਤੋਂ ਇਲਾਵਾ, ਦਿੱਲੀ ਅਤੇ ਤਾਮਿਲਨਾਡੂ ਲਈ ਵੀ ਅੰਮ੍ਰਿਤ ਭਾਰਤ ਐਕਸਪ੍ਰੈੱਸ ਟ੍ਰੇਨ ਸ਼ੁਰੂ ਹੋਈ ਹੈ। ਮਤਲਬ ਪੱਛਮੀ ਬੰਗਾਲ ਦੀ ਰੇਲ ਕਨੈਕਟੀਵਿਟੀ ਲਈ, ਬੀਤੇ 24 ਘੰਟੇ ਬੇਮਿਸਾਲ ਰਹੇ ਹਨ। ਸ਼ਾਇਦ ਪਿਛਲੇ 100 ਸਾਲਾਂ ਵਿੱਚ 24 ਘੰਟਿਆਂ ਵਿੱਚ ਇੰਨਾ ਕੰਮ ਨਹੀਂ ਹੋਇਆ ਹੋਵੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਸਿੰਗੂਰ ਵਿੱਚ 830 ਕਰੋੜ ਰੁਪਏ ਤੋ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਹਰੀ ਝੰਡੀ ਦਿਖਾ ਕੇ ਸ਼ੁਰੂਆਤ ਕੀਤੀ
January 18th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਸਿੰਗੂਰ ਵਿੱਚ 830 ਕਰੋੜ ਰੁਪਏ ਤੋ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ, ਨੀਂਹ ਪੱਥਰ ਅਤੇ ਹਰੀ ਝੰਡੀ ਦਿਖਾ ਕੇ ਸ਼ੁਰੂਆਤ ਕੀਤੀ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਕੱਲ੍ਹ ਉਹ ਮਾਲਦਾ ਵਿੱਚ ਸਨ ਅਤੇ ਅੱਜ ਹੁਗਲੀ ਦੀ ਜਨਤਾ ਦੇ ਦਰਮਿਆਨ ਰਹਿਣ ਦਾ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਕਸਤ ਭਾਰਤ ਲਈ ਪੂਰਬੀ ਭਾਰਤ ਦਾ ਵਿਕਾਸ ਬਹੁਤ ਜ਼ਰੂਰੀ ਹੈ ਅਤੇ ਇਸ ਟੀਚੇ ਨੂੰ ਲੈ ਕੇ ਕੇਂਦਰ ਸਰਕਾਰ ਲਗਾਤਾਰ ਕਾਰਜਸ਼ੀਲ ਹੈ । ਉਨ੍ਹਾਂ ਨੇ ਕਿਹਾ ਕਿ ਕੱਲ੍ਹ ਅਤੇ ਅੱਜ ਦੇ ਪ੍ਰੋਗਰਾਮ ਇਸ ਸੰਕਲਪ ਨੂੰ ਹੋਰ ਮਜ਼ਬੂਤ ਕਰਦੇ ਹਨ । ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਉਨ੍ਹਾਂ ਨੂੰ ਪੱਛਮੀ ਬੰਗਾਲ ਦੇ ਵਿਕਾਸ ਨਾਲ ਸਬੰਧਤ ਸੈਂਕੜੇ ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਕਰਨ ਦਾ ਮੌਕਾ ਮਿਲਿਆ ।