ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
July 18th, 07:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।ਇੰਡੋਨੇਸ਼ੀਆ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
July 07th, 03:15 pm
ਅੱਜ ਸਵੇਰੇ ਮੈਨੂੰ ਇੰਡੋਨੇਸ਼ੀਆ ਦਾ ਸਰਬ-ਉੱਚ ਸਨਮਾਨ ਪਾਉਣ ਦਾ ਸੁਭਾਗ ਵੀ ਮਿਲਿਆ। ਮੈਂ ਕਰੋੜਾਂ ਭਾਰਤੀਆਂ ਪ੍ਰਤੀ ਇੰਡੋਨੇਸ਼ੀਆ ਦੇ ਲੋਕਾਂ ਦੇ ਪਿਆਰ ਨੂੰ, ਤਹਿ ਦਿਲੋਂ ਅਤੇ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਇਹ ਸਨਮਾਨ, ਸਾਡੇ ਦੋਵਾਂ ਦੇਸ਼ਾਂ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੈ, ਸਾਂਝੀ ਵਿਰਾਸਤ ਦਾ ਹੈ, ਅਤੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦਾ ਹੈ। ਮੈਂ ਤੁਹਾਡੇ ਸਾਰੇ ਸਾਥੀਆਂ ਦਾ, ਰਾਸ਼ਟਰਪਤੀ ਪ੍ਰਬੋਵੋ ਜੀ ਦਾ, ਇੰਡੋਨੇਸ਼ੀਆ ਦੀ ਸਰਕਾਰ ਅਤੇ ਇੱਥੋਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਸੰਸਦ ਨੂੰ ਸੰਬੋਧਨ ਕੀਤਾ
July 07th, 03:00 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਗੌਰਵਮਈ ਮੌਜੂਦਗੀ ਅਤੇ ਸੰਸਦ ਦੀ ਸਪੀਕਰ ਮਹਾਂਮਹਿਮ ਕੁਮਾਰੀ ਪੁਆਨ ਮਹਾਰਾਨੀ ਦੇ ਨਿੱਘੇ ਸੱਦੇ ਅਤੇ ਭਾਰਤ-ਇੰਡੋਨੇਸ਼ੀਆ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸਾਰਥਕ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਰਤ ਦੇ 1.4 ਅਰਬ ਨਾਗਰਿਕਾਂ ਵੱਲੋਂ ਸੰਸਦ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਜਦੇ ਹੋਏ ਕਿਹਾ ਕਿ ਲੋਕਤੰਤਰ ਦੀ ਜਨਨੀ ਭਾਰਤ, ਇੰਡੋਨੇਸ਼ੀਆ ਨਾਲ ਲੋਕਤੰਤਰੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਦੋਵਾਂ ਦੇਸ਼ਾਂ ਦਰਮਿਆਨ ਡੂੰਘੇ ਸੱਭਿਅਤਾਵਾਦੀ ਅਤੇ ਸਮੁੰਦਰੀ ਸਬੰਧਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਹਜ਼ਾਰ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਹਿੰਦ ਮਹਾਸਾਗਰ ਵਿਚਾਰਾਂ, ਵਪਾਰ, ਸੱਭਿਆਚਾਰ ਅਤੇ ਆਸਥਾ ਦੇ ਆਦਾਨ-ਪ੍ਰਦਾਨ ਰਾਹੀਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਜੋੜਦਾ ਰਿਹਾ ਹੈ। ਉਨ੍ਹਾਂ ਨੇ 'ਵਸੁਧੈਵ ਕੁਟੁੰਬਕਮ' ਅਤੇ 'ਭਿੰਨੇਕਾ ਤੁੰਗਲ ਇਕਾ' (ਵਿਭਿੰਨਤਾ ਵਿੱਚ ਏਕਤਾ) ਦੇ ਸਾਂਝੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹੀ ਕਦਰਾਂ-ਕੀਮਤਾਂ ਅੱਜ ਵੀ ਦੋਵਾਂ ਦੇਸ਼ਾਂ ਦੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਂਝਾ ਇਤਿਹਾਸਕ ਸਫ਼ਰ, ਇੱਕੋ ਜਿਹੀਆਂ ਚੁਣੌਤੀਆਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਕੁਦਰਤੀ ਅਤੇ ਭਰੋਸੇਮੰਦ ਭਾਈਵਾਲ ਬਣਾਉਂਦੀਆਂ ਹਨ।ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਓਐੱਸਏਟੀ ਸਹੂਲਤ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 04th, 05:15 pm
ਕੀ ਹਾਲ ਹੈ, ਸਭ ਠੀਕ-ਠਾਕ ਹੋ? ਗੁਜਰਾਤ ਦੇ ਹਰਮਨ-ਪਿਆਰੇ ਮੁੱਖ ਮੰਤਰੀ ਭੁਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ, ਊਰਜਾਵਾਨ ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਮੈਂਬਰ ਅਤੇ ਵਿਧਾਇਕ ਸਾਹਿਬਾਨ, ਸੀਜੀ ਪਾਵਰ ਦੇ ਚੇਅਰਮੈਨ ਵੇਲਾਇਨ ਸੁਬੱਈਆ ਜੀ, ਰੇਨੇਸਾਸ ਇਲੈਕਟ੍ਰਾਨਿਕਸ ਦੀ ਪ੍ਰੈਜ਼ੀਡੈਂਟ ਮਾਲਿਨੀ ਜੀ, ਸੀਜੀ ਸੈਮੀ ਦੇ ਚੇਅਰਮੈਨ ਗਿਰੀਸ਼ ਜੀ, ਇੱਥੇ ਮੌਜੂਦ ਹੋਰ ਸਾਰੇ ਉਦਯੋਗ ਜਗਤ ਦੇ ਆਗੂ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ
July 04th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਦੇ ਮਹੱਤਵ ’ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਉਦਘਾਟਨ ਨੂੰ ਆਪਣੇ ਟੀਚਿਆਂ ਪ੍ਰਤੀ ਦੇਸ਼ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਦੱਸਿਆ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਬਿਨਾਂ ਕਿਸੇ ਝਿਜਕ ਦੇ ਆਪਣੇ ਦ੍ਰਿੜ੍ਹ ਇਰਾਦਿਆਂ ਨੂੰ ਲਗਾਤਾਰ ਜ਼ਮੀਨੀ ਪੱਧਰ ’ਤੇ ਉਤਾਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, ਅੱਜ ਦਾ ਇਹ ਸਮਾਗਮ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਜੋ ਵੀ ਸੰਕਲਪ ਲੈਂਦਾ ਹੈ, ਉਸ ਨੂੰ ਪੂਰੀ ਦ੍ਰਿੜ੍ਹਤਾ ਨਾਲ ਪੂਰਾ ਕਰਦਾ ਹੈ।ਪ੍ਰਧਾਨ ਮੰਤਰੀ 4 ਜੁਲਾਈ ਨੂੰ ਰਾਜਸਥਾਨ ਅਤੇ ਗੁਜਰਾਤ ਦਾ ਦੌਰਾ ਕਰਨਗੇ
July 03rd, 11:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜੁਲਾਈ, 2026 ਨੂੰ ਰਾਜਸਥਾਨ ਅਤੇ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਸਵੇਰੇ ਲਗਭਗ 10:45 ਵਜੇ, ਪ੍ਰਧਾਨ ਮੰਤਰੀ ਜੋਧਪੁਰ ਹਵਾਈ ਅੱਡੇ ਦੇ ਟਰਮੀਨਲ ਭਵਨ ਦਾ ਉਦਘਾਟਨ ਕਰਨਗੇ ਅਤੇ ਜੋਧਪੁਰ ਵਿੱਚ ਸੋਧੀ ਹੋਈ ਉਡਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 12:15 ਵਜੇ, ਪ੍ਰਧਾਨ ਮੰਤਰੀ ਬਾਲੋਤਰਾ ਜਾਣਗੇ, ਜਿੱਥੇ ਉਹ ਲਗਭਗ 1.06 ਲੱਖ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਗੁਜਰਾਤ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 25th, 10:50 pm
ਗੁਜਰਾਤ ਦੇ ਰਾਜਪਾਲ ਸ਼੍ਰੀ ਆਚਾਰੀਆ ਦੇਵਵ੍ਰਤ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਵਡੋਦਰਾ ਦਿਹਾਤੀ ਵਿੱਚ ਵਾਪਰੇ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
June 17th, 04:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਦਿਹਾਤੀ ਵਿੱਚ ਵਾਪਰੇ ਇੱਕ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਹਜ਼ੀਰਾ ਵਿੱਚ ਆਯੋਜਿਤ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ
June 05th, 10:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਹਜ਼ੀਰਾ ਵਿੱਚ ਆਯੋਜਿਤ ਇੱਕ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ, ਜਿੱਥੇ ਉਨ੍ਹਾਂ ਨੇ 'ਮੇਕ ਇਨ ਇੰਡੀਆ' ਪਹਿਲ ਦੇ ਤਹਿਤ ਰੱਖਿਆ ਖੇਤਰ ਵਿੱਚ ਦੇਸ਼ ਦੀਆਂ ਵਧਦੀਆਂ ਸਮਰੱਥਾਵਾਂ ਨੂੰ ਦੇਖਿਆ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਹਜ਼ੀਰਾ ਸਥਿਤ ਐੱਲ ਐਂਡ ਟੀ ਕੰਪਲੈਕਸ ਦਾ ਦੌਰਾ ਕੀਤਾ
June 05th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਹਜ਼ੀਰਾ ਸਥਿਤ ਲਾਰਸਨ ਐਂਡ ਟੁਬ੍ਰੋ (ਐੱਲ ਐਂਡ ਟੀ) ਕੰਪਲੈਕਸ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਕੰਪਨੀ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਬੇਮਿਸਾਲ ਨਵੀਨਤਾਵਾਂ ਨੂੰ ਦੇਖਿਆ।ਗੁਜਰਾਤ ਦੇ ਸੂਰਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 04:30 pm
ਮੈਨੂੰ ਕਈ ਵਾਰ ਲੱਗਦਾ ਹੈ ਕਿ, ਇਹ ਸੂਰਤ ਸ਼ਹਿਰ ਨਹੀਂ ਹੈ, ਸੂਰਤ ਇੱਕ ਜਜ਼ਬਾ ਹੈ, ਅਤੇ ਜੇ ਇਹ ਜਜ਼ਬਾ ਹੋਵੇ, ਤਾਂ ਹੀ ਵਾਤਾਵਰਣ ਦਿਵਸ ਮੌਕੇ ਹਰ ਪਰਿਵਾਰ ਨੂੰ ਨਾਲ ਜੋੜ ਕੇ, ਅਜਿਹੇ 15,000 ਵਾਤਾਵਰਣ ਨੂੰ ਸਮਰਪਿਤ ਬਹੁਤ ਸੋਹਣੇ ਪੋਸਟਰ ਬਣਾ ਕੇ ਲੋਕ ਲਿਆਏ ਹਨ। ਜਿਨ੍ਹਾਂ ਵੀ ਪਰਿਵਾਰਾਂ ਦੇ ਸਾਥੀਆਂ ਨੇ ਇਹ ਕੰਮ ਕੀਤਾ ਹੈ, ਮੈਂ ਉਨ੍ਹਾਂ ਸਾਰਿਆਂ ਦੀ ਬਹੁਤ-ਬਹੁਤ ਸ਼ਲਾਘਾ ਕਰਦਾ ਹਾਂ। ਕਿਉਂਕਿ ਜਦੋਂ ਉਨ੍ਹਾਂ ਨੇ ਇਹ ਵਿਚਾਰ ਕੀਤਾ ਹੋਵੇਗਾ ਨਾ, ਤਾਂ ਉਨ੍ਹਾਂ ਦਾ ਮਨ ਹੁਣ ਇਸ ਵਾਤਾਵਰਣ ਦੀ ਰਾਖੀ ਵਿੱਚ ਲੱਗ ਗਿਆ ਹੋਵੇਗਾ। ਸਾਡੇ ਕਾਠੀਆਵਾੜ ਦੇ ਬਹੁਤ ਸਾਰੇ ਭਰਾ ਇੱਥੇ ਸੂਰਤ ਵਿੱਚ ਰਹਿੰਦੇ ਹਨ, ਅਤੇ ਉਨ੍ਹਾਂ ਦੀ ਉੱਥੇ ਖੇਤੀ ਹੈ, ਤਾਂ ਮੇਰੀ ਉਨ੍ਹਾਂ ਨੂੰ ਇੱਕ ਅਪੀਲ ਹੈ ਕਿ ਵਾਤਾਵਰਣ ਦੇ ਇੱਕ ਕੰਮ ਦੇ ਹਿੱਸੇ ਵਜੋਂ ‘ਖੇਤ ਬਚਾਓ’ ਮੁਹਿੰਮ ਨਾਲ ਜੁੜ ਜਾਣ। ਕੈਮੀਕਲ ਮੁਕਤ ਖੇਤੀ, ਸਾਡੇ ਬਜ਼ੁਰਗ ਜੋ ਕੁਦਰਤੀ ਖੇਤੀ ਕਰਦੇ ਸਨ, ਅਤੇ ਮੈਂ ਤਾਂ ਸੂਰਤ ਦੇ ਜਿਨ੍ਹਾਂ-ਜਿਨ੍ਹਾਂ ਲੋਕਾਂ ਦੀ ਜਿੱਥੇ-ਜਿੱਥੇ ਵੀ ਖੇਤੀ ਹੈ, ਸਾਰਿਆਂ ਨੂੰ ਹੱਕ ਨਾਲ ਕਹਿਣਾ ਹੈ, ਕਿ ਮੇਰਾ ਇੰਨਾ ਕੰਮ ਜ਼ਰੂਰ ਕਰਨਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੂਰਤ ਵਿੱਚ 18,800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 04:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਪ੍ਰਧਾਨ ਮੰਤਰੀ ਨੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਾਥ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਬਾਅਦ ਮੈਂ ਪਹਿਲੀ ਵਾਰ ਸੂਰਤ ਆਇਆ ਹਾਂ। ਮੈਂ ਸੂਰਤ ਤੋਂ ਪੂਰੇ ਗੁਜਰਾਤ ਦੇ ਲੋਕਾਂ ਨੂੰ ਸਲਾਮ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ 5 ਜੂਨ ਨੂੰ ਸੂਰਤ ਅਤੇ ਦਮਨ ਦਾ ਦੌਰਾ ਕਰਨਗੇ
June 04th, 10:03 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜੂਨ, 2026 ਨੂੰ ਗੁਜਰਾਤ ਅਤੇ ਦਮਨ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 2:30 ਵਜੇ ਸੂਰਤ ਜ਼ਿਲ੍ਹੇ ਦੇ ਹਜ਼ੀਰਾ ਵਿੱਚ ਚੱਲ ਰਹੇ ਉਦਯੋਗਿਕ ਕਾਰਜਾਂ ਅਤੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਸ਼ਾਮ ਲਗਭਗ 4:15 ਵਜੇ ਸੂਰਤ ਵਿੱਚ ਲਗਭਗ 18,800 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ। ਉਹ ਇਸ ਮੌਕੇ 'ਤੇ ਇੱਕਠ ਨੂੰ ਸੰਬੋਧਨ ਵੀ ਕਰਨਗੇ।Prime Minister condoles loss of lives in a mishap in Surat, Gujarat
June 02nd, 07:32 pm
Prime Minister Shri Narendra Modi today expressed deep pain over the tragic mishap in Surat district, Gujarat. He extended his heartfelt condolences to those who have lost their loved ones and prayed for the earliest recovery of the injured. The Prime Minister noted that rescue operations are underway and authorities are providing all possible assistance at the accident site.ਭਾਰਤ-ਨੌਰਡਿਕ ਤੀਜੇ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੀ ਡੈਨਮਾਰਕ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
May 19th, 06:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਓਸਲੋ ਵਿੱਚ ਭਾਰਤ-ਨੌਰਡਿਕ ਤੀਜੇ ਸਿਖਰ ਸੰਮੇਲਨ ਦੌਰਾਨ ਡੈਨਮਾਰਕ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਸੁਸ਼੍ਰੀ ਮੇਟੇ ਫ੍ਰੇਡਰਿਕਸਨ ਨਾਲ ਮੁਲਾਕਾਤ ਹੋਈ।ਪ੍ਰਧਾਨ ਮੰਤਰੀ ਨੇ ਅਫਸਲੁਇਟਡਿਜ਼ਕ ਡੈਮ ਦਾ ਦੌਰਾ ਕੀਤਾ
May 17th, 03:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਰੌਬ ਜੈਟਨ ਦੇ ਨਾਲ ਮਸ਼ਹੂਰ ਡੱਚ ਜਲ ਪ੍ਰਬੰਧਨ ਢਾਂਚੇ ਅਫਸਲੁਇਟਡਿਜ਼ਕ (Afsluitdijk) ਦਾ ਦੌਰਾ ਕੀਤਾ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਸਿੱਟਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਨੀਦਰਲੈਂਡ ਦੌਰਾ
May 17th, 02:47 am
ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ [2026-2030]ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਸੈਮੀਕੰਡਕਟਰ ਨਿਰਮਾਣ ਲਈ ਏਐੱਸਐੱਮਐੱਲ ਅਤੇ ਟਾਟਾ ਇਲੈਕਟ੍ਰੌਨਿਕਸ ਦਰਮਿਆਨ ਸਮਝੌਤੇ ’ਤੇ ਹਸਤਾਖ਼ਰ
May 16th, 10:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬ ਜੇਟਨ ਦੀ ਮੌਜੂਦਗੀ ਵਿੱਚ ਅੱਜ ਗੁਜਰਾਤ ਦੇ ਧੋਲੇਰਾ ਵਿੱਚ ਸੈਮੀਕੰਡਕਟਰ ਫੈਬ ਨੂੰ ਸਹਿਯੋਗ ਪ੍ਰਦਾਨ ਕਰਨ ਲਈ ਟਾਟਾ ਇਲੈਕਟ੍ਰੌਨਿਕਸ ਅਤੇ ਏਐੱਸਐੱਮਐੱਲ ਦਰਮਿਆਨ ਇੱਕ ਸਮਝੌਤੇ ’ਤੇ ਹਸਤਾਖ਼ਰ ਕੀਤੇ ਗਏ।ਪ੍ਰਧਾਨ ਮੰਤਰੀ ਨੇ ਡੱਚ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਮੀਟਿੰਗ ਕੀਤੀ
May 16th, 10:15 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ੍ਰੀ ਰੌਬ ਜੇਟਨ ਨਾਲ ਅੱਜ ਊਰਜਾ, ਬੰਦਰਗਾਹਾਂ, ਸਿਹਤ, ਖੇਤੀਬਾੜੀ, ਵਪਾਰ ਅਤੇ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਦੀਆਂ ਮੋਹਰੀ ਡੱਚ ਕੰਪਨੀਆਂ ਦੇ ਪ੍ਰਮੁੱਖ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਚਰਚਾ ਕੀਤੀ। ਵਪਾਰਕ ਆਗੂਆਂ ਨੇ ਤਿੰਨ ਸਮੂਹਾਂ — ਸੈਮੀਕੰਡਕਟਰ, ਤਕਨਾਲੋਜੀ ਅਤੇ ਨਵੀਨਤਾ; ਬੁਨਿਆਦੀ ਢਾਂਚਾ, ਲੌਜਿਸਟਿਕਸ ਅਤੇ ਸਮੁੰਦਰੀ ਖੇਤਰ; ਅਤੇ ਸਥਿਰਤਾ, ਊਰਜਾ ਅਤੇ ਖੇਤੀਬਾੜੀ — 'ਤੇ ਪੇਸ਼ਕਾਰੀਆਂ ਦਿੱਤੀਆਂ ਅਤੇ ਭਾਰਤ ਲਈ ਆਪਣੀਆਂ ਰਣਨੀਤੀਆਂ ਦੀ ਰੂਪ-ਰੇਖਾ ਸਾਂਝੀ ਕੀਤੀ।