ਪ੍ਰਧਾਨ ਮੰਤਰੀ ਨੇ ਪਵਿੱਤਰ ਪ੍ਰਕਾਸ਼ ਉਤਸਵ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

December 27th, 12:06 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਵਿੱਤਰ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਹਿੰਮਤ, ਹਮਦਰਦੀ ਅਤੇ ਕੁਰਬਾਨੀ ਦੇ ਪ੍ਰਤੀਕ ਹਨ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਸੱਚ, ਨਿਆਂ, ਧਰਮ ਲਈ ਖੜ੍ਹੇ ਹੋਣ ਅਤੇ ਮਨੁੱਖੀ ਮਾਣ-ਸਨਮਾਨ ਦੀ ਰਾਖੀ ਲਈ ਪ੍ਰੇਰਿਤ ਕਰਦੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਦ੍ਰਿਸ਼ਟੀਕੋਣ ਪੀੜ੍ਹੀਆਂ ਨੂੰ ਸੇਵਾ ਅਤੇ ਨਿਰਸਵਾਰਥ ਕਰਤੱਵ ਦੇ ਰਾਹ 'ਤੇ ਰਹਿਨੁਮਾਈ ਕਰਦਾ ਰਹਿੰਦਾ ਹੈ।”

ਦਿੱਲੀ ਵਿੱਚ ਵੀਰ ਬਾਲ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

December 26th, 01:30 pm

ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅੰਨਪੂਰਣਾ ਦੇਵੀ, ਸਾਵਿਤਰੀ ਠਾਕੁਰ, ਰਵਨੀਤ ਸਿੰਘ, ਹਰਸ਼ ਮਲਹੋਤਰਾ, ਦਿੱਲੀ ਸਰਕਾਰ ਤੋਂ ਆਏ ਹੋਏ ਮੰਤਰੀ ਸਾਹਿਬਾਨ, ਹੋਰ ਪਤਵੰਤੇ ਸੱਜਣੋਂ, ਦੇਸ਼ ਦੇ ਕੋਨੇ-ਕੋਨੇ ਤੋਂ ਇੱਥੇ ਮੌਜੂਦ ਸਾਰੇ ਮਹਿਮਾਨ ਅਤੇ ਪਿਆਰੇ ਬੱਚਿਓ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ

December 26th, 01:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵੀਰ ਬਾਲ ਦਿਵਸ ਦੇ ਮੌਕੇ ’ਤੇ ਆਯੋਜਿਤ ਰਾਸ਼ਟਰੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਦੇਸ਼ ਭਰ ਤੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੌਜੂਦ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਵੀਰ ਬਾਲ ਦਿਵਸ ਮਨਾ ਰਿਹਾ ਹੈ। ਉਨ੍ਹਾਂ ਨੇ ਵੰਦੇ ਮਾਤਰਮ ਦੀ ਸੁੰਦਰ ਪੇਸ਼ਕਾਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕਲਾਕਾਰਾਂ ਦਾ ਸਮਰਪਣ ਅਤੇ ਯਤਨ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ।

ਪ੍ਰਧਾਨ ਮੰਤਰੀ ਨੇ ਵੀਰ ਬਾਲ ਦਿਵਸ 'ਤੇ ਬਹਾਦਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ

December 26th, 11:21 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਬਾਲ ਦਿਵਸ ਦੇ ਮੌਕੇ 'ਤੇ ਬਹਾਦਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਦਿਨ ਹਿੰਮਤ, ਦ੍ਰਿੜ੍ਹਤਾ ਅਤੇ ਸਚਿਆਈ ਨਾਲ ਸਬੰਧਤ ਹੈ।

ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

November 25th, 04:40 pm

ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਜੀ, ਹਰਮਨ ਪਿਆਰੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਐੱਸਜੀਪੀਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਜੀ ਤੇ ਹੋਰ ਪਤਵੰਤੇ ਸੱਜਣੋ।

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ

November 25th, 04:38 pm

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਦਿਨ ਭਾਰਤ ਦੀ ਵਿਰਾਸਤ ਦਾ ਇੱਕ ਬੇਮਿਸਾਲ ਸੰਗਮ ਹੈ। ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਸਵੇਰੇ ਉਹ ਰਾਮਾਇਣ ਦੀ ਨਗਰੀ ਅਯੁੱਧਿਆ ਵਿੱਚ ਸਨ ਅਤੇ ਹੁਣ ਗੀਤਾ ਦੀ ਨਗਰੀ ਕੁਰੂਕਸ਼ੇਤਰ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਰੇ ਲੋਕ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸੰਤਾਂ ਅਤੇ ਸਤਿਕਾਰਯੋਗ ਸੰਗਤ ਦੀ ਮੌਜੂਦਗੀ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਸਾਰਿਆਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ

November 02nd, 10:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਮ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ।

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ 'ਗੁਰੂ ਚਰਨ ਯਾਤਰਾ' ਨਾਲ ਜੁੜਨ ਅਤੇ ਪਵਿੱਤਰ 'ਜੋੜੇ ਸਾਹਿਬ' ਦੇ ਦਰਸ਼ਨ ਕਰਨ ਦੀ ਅਪੀਲ ਕੀਤੀ

October 22nd, 06:41 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਗੁਰੂ ਚਰਨ ਯਾਤਰਾ' ਦੇ ਮੌਕੇ 'ਤੇ ਆਪਣੀਆਂ ਤਹਿ-ਦਿਲੋਂ ਵਧਾਈਆਂ ਦਿੱਤੀਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਅਧਿਆਤਮਕ ਵਿਰਾਸਤ ਨੂੰ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਬਹੁਤ ਹੀ ਪਵਿੱਤਰ ਅਤੇ ਅਨਮੋਲ ਪਵਿੱਤਰ 'ਜੋੜੇ ਸਾਹਿਬ' ਦੀ ਸੁਰੱਖਿਆ ਅਤੇ ਢੁਕਵੀਂ ਪ੍ਰਦਰਸ਼ਨੀ ਸਬੰਧੀ ਆਪਣੀਆਂ ਸਿਫ਼ਾਰਸ਼ਾਂ ਸੌਂਪਣ ਵਾਲੇ ਸਿੱਖ ਵਫ਼ਦ ਦੇ ਪ੍ਰਤਿਸ਼ਠਾਵਾਨ ਅਤੇ ਕੁਸ਼ਲ ਮੈਂਬਰਾਂ ਨਾਲ ਮੁਲਾਕਾਤ ਕੀਤੀ

September 19th, 04:28 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਖ ਵਫ਼ਦ ਦੇ ਪ੍ਰਤਿਸ਼ਠਾਵਾਨ ਅਤੇ ਕੁਸ਼ਲ ਮੈਂਬਰਾਂ ਦਾ ਸਵਾਗਤ ਕੀਤਾ, ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਅਤਿ ਪਵਿੱਤਰ ਅਤੇ ਅਨਮੋਲ ਪਵਿੱਤਰ 'ਜੋੜੇ ਸਾਹਿਬ' ਦੀ ਸੁਰੱਖਿਆ ਅਤੇ ਢੁਕਵੇਂ ਪ੍ਰਦਰਸ਼ਨ ਸਬੰਧੀ ਆਪਣੀਆਂ ਸਿਫ਼ਾਰਸ਼ਾਂ ਸੌਂਪੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਪਵਿੱਤਰ ਨਿਸ਼ਾਨੀਆਂ 'ਜੋੜੇ ਸਾਹਿਬ' ਵਾਂਗ ਹੀ ਮਹੱਤਵਪੂਰਨ ਅਤੇ ਅਧਿਆਤਮਕ ਤੌਰ 'ਤੇ ਮਹੱਤਵਪੂਰਨ ਹਨ ਅਤੇ ਇਹ ਸਾਡੇ ਦੇਸ਼ ਦੇ ਸਭਿਆਚਾਰਕ ਲੋਕਾਚਾਰ ਦੇ ਨਾਲ-ਨਾਲ ਮਾਣਮੱਤੇ ਸਿੱਖ ਇਤਿਹਾਸ ਦਾ ਹਿੱਸਾ ਹਨ। ਸ਼੍ਰੀ ਮੋਦੀ ਨੇ ਕਿਹਾ, ਇਹ ਪਵਿੱਤਰ ਨਿਸ਼ਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿਖਾਈ ਗਈ ਹਿੰਮਤ, ਧਾਰਮਿਕਤਾ, ਨਿਆਂ ਅਤੇ ਸਮਾਜਿਕ ਸਦਭਾਵਨਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਨਗੀਆਂ।

ਗੁਜਰਾਤ ਦੇ ਦਾਹੋਦ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

May 26th, 11:45 am

ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ, ਰੇਲ ਮੰਤਰੀ ਅਸ਼ਵਿਣੀ ਵੈਸ਼ਣਵ ਜੀ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀ ਮੰਡਲ ਦੇ ਮੇਰੇ ਸਾਥੀਓ, ਸਾਂਸਦ, ਵਿਧਾਇਕ ਸ਼੍ਰੀ ਹੋਰ ਸਾਰੇ ਮਹਾਨੁਭਾਵ ਅਤੇ ਮੇਰੇ ਦਾਹੋਦ ਦੇ ਪਿਆਰੇ ਭਾਈਓ ਅਤੇ ਭੈਣੋਂ,

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਾਹੋਦ ਵਿੱਚ 24,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਅਤੇ ਲੋਕਅਰਪਣ ਕੀਤਾ

May 26th, 11:40 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਦਾਹੋਦ ਵਿੱਚ 24,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ 26 ਮਈ ਦਾ ਦਿਨ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ 2014 ਵਿੱਚ ਇਸੇ ਦਿਨ ਉਨ੍ਹਾਂ ਨੇ ਪਹਿਲੀ ਵਾਰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ ਸੀ। ਉਨ੍ਹਾਂ ਨੇ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਮਰਥਨ ਅਤੇ ਅਸ਼ੀਰਵਾਦ ਨੂੰ ਸਵੀਕਾਰ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਰਾਸ਼ਟਰ ਦੀ ਅਗਵਾਈ ਕਰਨ ਦੀ ਜ਼ਿੰਮੇਦਾਰੀ ਸੌਂਪੀ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਇਸ ਵਿਸ਼ਵਾਸ ਅਤੇ ਪ੍ਰੋਤਸਾਹਨ ਨੇ ਦਿਨ-ਰਾਤ ਰਾਸ਼ਟਰ ਦੀ ਸੇਵਾ ਕਰਨ ਦੇ ਲਈ ਉਨ੍ਹਾਂ ਦੇ ਸਮਰਪਣ ਨੂੰ ਹੁਲਾਰਾ ਦਿੱਤਾ ਹੈ। ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ ਨੇ ਅਜਿਹੇ ਅਭੂਤਪੂਰਵ ਅਤੇ ਅਕਲਪਨੀ ਨਿਰਣੇ ਲਏ ਹਨ, ਜੋ ਦਹਾਕਿਆਂ ਪੁਰਾਣੀਆਂ ਰੁਕਾਵਟਾਂ ਤੋਂ ਮੁਕਤ ਹੋਏ ਹਨ ਅਤੇ ਹਰ ਖੇਤਰ ਵਿੱਚ ਅੱਗੇ ਵਧੇ ਹਨ। ਉਨ੍ਹਾਂ ਨੇ ਕਿਹਾ,“ ਅੱਜ ਰਾਸ਼ਟਰ ਨਿਰਾਸ਼ਾ ਅਤੇ ਅੰਧਕਾਰ ਦੇ ਯੁਗ ਤੋਂ ਨਿਕਲ ਕੇ ਆਤਮਵਿਸ਼ਵਾਸ ਅਤੇ ਆਸ਼ਾਵਾਦ ਦੇ ਨਵੇਂ ਯੁਗ ਵਿੱਚ ਪ੍ਰਵੇਸ਼ ਕਰ ਚੁੱਕਿਆ ਹੈ।”

ਆਦਮਪੁਰ ਏਅਰ ਬੇਸ ‘ਤੇ ਬਹਾਦਰ ਹਵਾਈ ਸੈਨਾ ਦੇ ਯੋਧਿਆਂ ਅਤੇ ਸੈਨਿਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ

May 13th, 03:45 pm

ਇਸ ਨਾਅਰੇ ਦੀ ਤਾਕਤ ਹੁਣੇ-ਹੁਣੇ ਦੁਨੀਆ ਨੇ ਦੇਖੀ ਹੈ। ਭਾਰਤ ਮਾਤਾ ਕੀ ਜੈ, ਇਹ ਸਿਰਫ ਨਾਅਰਾ ਨਹੀਂ ਹੈ, ਇਹ ਦੇਸ਼ ਦੇ ਹਰ ਉਸ ਸੈਨਿਕ ਦੀ ਸਹੁੰ ਹੈ, ਜੋ ਮਾਂ ਭਾਰਤੀ ਦੀ ਮਾਣ-ਮਰਿਆਦਾ ਦੇ ਲਈ ਜਾਨ ਦੀ ਬਾਜ਼ੀ ਲਗਾ ਦਿੰਦਾ ਹੈ। ਇਹ ਦੇਸ਼ ਦੇ ਹਰ ਉਸ ਨਾਗਰਿਕ ਦੀ ਆਵਾਜ਼ ਹੈ, ਜੋ ਦੇਸ਼ ਦੇ ਲਈ ਜਿਉਣਾ ਚਾਹੁੰਦਾ ਹੈ, ਕੁਝ ਕਰ ਗੁਜ਼ਰਣਾ ਚਾਹੁੰਦਾ ਹੈ। ਭਾਰਤ ਮਾਤਾ ਕੀ ਜੈ, ਮੈਦਾਨ ਵਿੱਚ ਵੀ ਗੂੰਜਦੀ ਹੈ ਅਤੇ ਮਿਸ਼ਨ ਵਿੱਚ ਵੀ। ਜਦੋਂ ਭਾਰਤ ਦੇ ਸੈਨਿਕ ਮਾਂ ਭਾਰਤੀ ਦੀ ਜੈ ਬੋਲਦੇ ਹਨ, ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ। ਜਦੋਂ ਸਾਡੇ ਡ੍ਰੋਨਸ, ਦੁਸ਼ਮਣ ਦੇ ਕਿਲੇ ਦੀਆਂ ਦੀਵਾਰਾਂ ਨੂੰ ਢਾਹ ਦਿੰਦੇ ਹਨ, ਜਦੋਂ ਸਾਡੀਆਂ ਮਿਜ਼ਾਈਲਾਂ ਸਨਸਨਾਉਂਦੀਆਂ ਹੋਈਆਂ ਨਿਸ਼ਾਨੇ ‘ਤੇ ਪਹੁੰਚਦੀਆਂ ਹਨ, ਤਾਂ ਦੁਸ਼ਮਣ ਨੂੰ ਸੁਣਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਰਾਤ ਦੇ ਹਨੇਰੇ ਵਿੱਚ ਵੀ, ਜਦੋਂ ਅਸੀਂ ਸੂਰਜ ਉਗਾ ਦਿੰਦੇ ਹਾਂ, ਤਾਂ ਦੁਸ਼ਮਣ ਨੂੰ ਦਿਖਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਸਾਡੀਆਂ ਫੌਜਾਂ, ਨਿਊਕਲੀਅਰ ਬਲੈਕਮੇਲ ਦੀ ਧਮਕੀ ਦੀ ਹਵਾ ਕੱਢ ਦਿੰਦੀਆਂ ਹਨ, ਤਾਂ ਅਸਮਾਨ ਤੋਂ ਪਾਤਾਲ ਤੱਕ ਇੱਕ ਹੀ ਗੱਲ ਗੂੰਜਦੀ ਹੈ- ਭਾਰਤ ਮਾਤਾ ਕੀ ਜੈ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਦਮਪੁਰ ਏਅਰ ਫੋਰਸ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਗੱਲਬਾਤ ਕੀਤੀ

May 13th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਦਮਪੁਰ ਵਿਖੇ ਹਵਾਈ ਸੈਨਾ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਦੀ ਸ਼ਕਤੀ ਨੂੰ ਉਜਾਗਰ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਨੇ ਹੁਣੇ ਇਸਦੀ ਸ਼ਕਤੀ ਦੇਖੀ ਹੈ। ਪ੍ਰਧਾਨ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ, ਬਲਕਿ ਹਰ ਉਸ ਸਿਪਾਹੀ ਦੁਆਰਾ ਚੁੱਕੀ ਗਈ ਸਹੁੰ ਹੈ ਜੋ ਭਾਰਤ ਮਾਤਾ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਜੋਖਮ ਵਿੱਚ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾਅਰਾ ਹਰ ਉਸ ਨਾਗਰਿਕ ਦੀ ਆਵਾਜ਼ ਹੈ ਜੋ ਦੇਸ਼ ਲਈ ਜੀਣਾ ਚਾਹੁੰਦਾ ਹੈ ਅਤੇ ਸਾਰਥਕ ਯੋਗਦਾਨ ਪਾਉਣਾ ਚਾਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਭਾਰਤ ਮਾਤਾ ਕੀ ਜੈ' ਦਾ ਨਾਅਰਾ ਜੰਗ ਦੇ ਮੈਦਾਨ ਅਤੇ ਮਹੱਤਵਪੂਰਨ ਮਿਸ਼ਨਾਂ ਦੋਵਾਂ ਵਿੱਚ ਗੂੰਜਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਸੈਨਿਕ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਲਗਾਉਂਦੇ ਹਨ, ਤਾਂ ਦੁਸ਼ਮਣ ਰੀੜ੍ਹ ਤੋਂ ਕੰਬ ਜਾਂਦਾ ਹੈ। ਉਨ੍ਹਾਂ ਭਾਰਤ ਦੀ ਸੈਨਿਕ ਸ਼ਕਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਦੋਂ ਭਾਰਤੀ ਡਰੋਨ ਦੁਸ਼ਮਣ ਦੀ ਕਿਲ੍ਹਾਬੰਦੀ ਨੂੰ ਢਾਹ ਦਿੰਦੇ ਹਨ ਅਤੇ ਜਦੋਂ ਮਿਜ਼ਾਈਲਾਂ ਸਟੀਕਤਾ ਨਾਲ ਹਮਲਾ ਕਰਦੀਆਂ ਹਨ, ਤਾਂ ਦੁਸ਼ਮਣ ਨੂੰ ਸਿਰਫ਼ ਇੱਕ ਵਾਕ ਸੁਣਾਈ ਦਿੰਦਾ ਹੈ - 'ਭਾਰਤ ਮਾਤਾ ਕੀ ਜੈ'। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਤ ਦੇ ਹਨੇਰੇ ਵਿੱਚ ਵੀ, ਭਾਰਤ ਕੋਲ ਅਸਮਾਨ ਨੂੰ ਰੌਸ਼ਨ ਕਰਨ ਦੀ ਸਮਰੱਥਾ ਹੈ, ਜਿਸ ਨਾਲ ਦੁਸ਼ਮਣ ਨੂੰ ਦੇਸ਼ ਦੀ ਅਥਾਹ ਹਿੰਮਤ ਦੇਖਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਭਾਰਤ ਦੀਆਂ ਸੈਨਾਵਾਂ ਪ੍ਰਮਾਣੂ ਬਲੈਕਮੇਲ ਦੀਆਂ ਧਮਕੀਆਂ ਨੂੰ ਖਤਮ ਨਸ਼ਟ ਕਰਦੀ ਹੈ, ਤਾਂ ਅਸਮਾਨ ਅਤੇ ਧਰਤੀ 'ਤੇ ਸਿਰਫ਼ ਇੱਕ ਹੀ ਸੰਦੇਸ਼ ਗੂੰਜਦਾ ਹੈ - 'ਭਾਰਤ ਮਾਤਾ ਕੀ ਜੈ'।

ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ / ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 14th, 12:00 pm

ਹਰਿਆਣਾ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਹਰਿਆਣਾ ਕੇ ਮੇਰੇ ਭਾਈ-ਬੇਹਣਾ ਨੇ ਮੋਦੀ ਦੀ ਰਾਮ-ਰਾਮ। (हरियाणा के मेरे भाई-बेहणा ने मोदी की राम-राम।)

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

April 14th, 11:54 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੀ ਪਵਿੱਤਰ ਭੂਮੀ ਨੂੰ ਨਮਨ ਕੀਤਾ ਅਤੇ ਇਸ ਨੂੰ ਮਾਂ ਸਰਸਵਤੀ ਦੀ ਉਤਪਤੀ (ਮੂਲ ਸਥਲ), ਮੰਤਰਾ ਦੇਵੀ (Mantra Devi) ਦਾ ਨਿਵਾਸ ਸਥਲ, ਪੰਚਮੁਖੀ ਹਨੂੰਮਾਨ ਜੀ ਦਾ ਸਥਾਨ ਅਤੇ ਪਵਿੱਤਰ ਕਪਾਲ ਮੋਚਨ ਸਾਹਿਬ ਦਾ ਸਥਲ ਦੱਸਿਆ। ਉਨ੍ਹਾਂ ਨੇ ਕਿਹਾ, “ਹਰਿਆਣਾ ਸੱਭਿਆਚਾਰ, ਭਗਤੀ ਅਤੇ ਸਮਰਪਣ ਦਾ ਸੰਗਮ ਹੈ।” ਉਨ੍ਹਾਂ ਨੇ ਬਾਬਾ ਸਾਹੇਬ ਅੰਬੇਡਕਰ ਦੀ 135ਵੀਂ ਜਯੰਤੀ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬਾਬਾ ਸਾਹੇਬ ਦੇ ਵਿਜ਼ਨ ਅਤੇ ਪ੍ਰੇਰਣਾ ‘ਤੇ ਚਾਨਣਾ ਪਾਇਆ, ਜਿਸ ਨਾਲ ਵਿਕਾਸ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਮਾਰਗਦਰਸ਼ਨ ਮਿਲ ਰਿਹਾ ਹੈ।

ਵੱਖ-ਵੱਖ ਰੇਲਵੇ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 06th, 01:00 pm

ਤੇਲੰਗਾਨਾ ਦੇ ਗਵਰਨਰ ਸ਼੍ਰੀਮਾਨ ਜਿਸ਼ਣੂ ਦੇਵ ਵਰਮਾ ਜੀ, ਓਡੀਸ਼ਾ ਦੇ ਗਵਰਨਰ ਸ਼੍ਰੀ ਹਰੀ ਬਾਬੂ ਜੀ, ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਜੀ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀਮਾਨ ਉਮਰ ਅਬਦੁੱਲਾ ਜੀ, ਤੇਲੰਗਾਨਾ ਦੇ ਸੀਐੱਮ ਸ਼੍ਰੀਮਾਨ ਰੇਵੰਤ ਰੈੱਡੀ ਜੀ, ਓਡੀਸ਼ਾ ਦੇ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਚਰਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਜੀ ਕਿਸ਼ਨ ਰੈੱਡੀ ਜੀ, ਡਾ. ਜਿਤੇਂਦਰ ਸਿੰਘ ਜੀ, ਵੀ ਸੋਮੈਯਾ ਜੀ, ਰਵਨੀਤ ਸਿੰਘ ਬਿੱਟੂ ਜੀ, ਬੰਡੀ ਸੰਜੈ ਕੁਮਾਰ ਜੀ, ਹੋਰ ਮੰਤਰੀਗਣ, ਸਾਂਸਦ ਵਿਧਾਇਕਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਭਿੰਨ ਰੇਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

January 06th, 12:30 pm

ਅਸੀਂ ਭਾਰਤ ਵਿੱਚ ਰੇਲਵੇ ਦੇ ਵਿਕਾਸ ਨੂੰ ਚਾਰ ਮਾਪਦੰਡਾਂ ‘ਤੇ ਅੱਗੇ ਵਧਾ ਰਹੇ ਹਾਂ। ਪਹਿਲਾ-ਰੇਲਵੇ ਇਨਫ੍ਰਾਸਟ੍ਰਕਚਰ ਦਾ ਆਧੁਨਿਕੀਕਰਣ, ਦੂਸਰਾ-ਰੇਲਵੇ ਦੇ ਯਾਤਰੀਆਂ ਨੂੰ ਆਧੁਨਿਕ ਸੁਵਿਧਾਵਾਂ, ਤੀਸਰਾ-ਰੇਲਵੇ ਦੀ ਦੇਸ਼ ਦੇ ਕੋਨੇ-ਕੋਨੇ ਵਿੱਚ ਕਨੈਕਟੀਵਿਟੀ ਅਤੇ ਚੌਥਾ-ਰੇਲਵੇ ਨਾਲ ਰੋਜ਼ਗਾਰ ਸਿਰਜਣ ਅਤੇ ਉਦਯੋਗਾਂ ਨੂੰ ਮਦਦ : ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

January 06th, 09:33 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਿਚਾਰ ਸਾਨੂੰ ਇੱਕ ਪ੍ਰਗਤੀਸ਼ੀਲ, ਸਮ੍ਰਿੱਧ ਅਤੇ ਦਿਆਲੂ ਸਮਾਜ ਬਣਾਉਣ ਦੇ ਲਈ ਪ੍ਰੇਰਿਤ ਕਰਨਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ (Rashtriya Bal Puraskar awardees) ਨਾਲ ਗੱਲਬਾਤ ਕੀਤੀ

December 26th, 09:54 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ਤੀਸਰੇ ਵੀਰ ਬਾਲ ਦਿਵਸ ਦੇ ਅਵਸਰ ‘ਤੇ ਰਾਸ਼ਟਰੀਯ ਬਾਲ ਪੁਰਸਕਾਰ ਦੇ 17 ਜੇਤੂਆਂ (17 awardees of Rashtriya Bal Puraskar) ਨਾਲ ਗੱਲਬਾਤ ਕੀਤੀ। ਇਹ ਪੁਰਸਕਾਰ ਬਹਾਦਰੀ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਕਲਾ ਦੇ ਖੇਤਰ ਵਿੱਚ ਪ੍ਰਦਾਨ ਕੀਤੇ ਜਾਂਦੇ ਹਨ।

ਵੀਰ ਬਾਲ ਦਿਵਸ (Veer Bal Diwas) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 26th, 12:05 pm

ਅੱਜ ਅਸੀਂ ਤੀਸਰੇ ‘ਵੀਰ ਬਾਲ ਦਿਵਸ’ ਦੇ ਆਯੋਜਨ ਦਾ ਹਿੱਸਾ ਬਣ ਰਹੇ ਹਾਂ। ਤਿੰਨ ਸਾਲ ਪਹਿਲੇ ਸਾਡੀ ਸਰਕਾਰ ਨੇ ਵੀਰ ਸਾਹਿਬਜ਼ਾਦਿਆਂ ਦੇ ਬਲੀਦਾਨ ਦੀ ਅਮਰ ਸਮ੍ਰਿਤੀ(ਯਾਦ) ਵਿੱਚ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਸੀ। ਹੁਣ ਇਹ ਦਿਨ ਕਰੋੜਾਂ ਦੇਸ਼ਵਾਸੀਆਂ ਦੇ ਲਈ, ਪੂਰੇ ਦੇਸ਼ ਦੇ ਲਈ ਰਾਸ਼ਟਰੀ ਪ੍ਰੇਰਣਾ ਦਾ ਪੁਰਬ ਬਣ ਗਿਆ ਹੈ। ਇਸ ਦਿਨ ਨੇ ਭਾਰਤ ਦੇ ਕਿਤਨੇ ਹੀ ਬੱਚਿਆਂ ਅਤੇ ਨੌਜਵਾਨਾਂ ਨੂੰ ਅਜਿੱਤ ਸਾਹਸ ਨਾਲ ਭਰਨ ਦਾ ਕੰਮ ਕੀਤਾ ਹੈ! ਅੱਜ ਦੇਸ਼ ਦੇ 17 ਬੱਚਿਆਂ ਨੂੰ ਵੀਰਤਾ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਆਰਟਸ ਜਿਹੇ ਖੇਤਰਾਂ ਵਿੱਚ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਸਭ ਨੇ ਇਹ ਦਿਖਾਇਆ ਹੈ ਕਿ ਭਾਰਤ ਦੇ ਬੱਚੇ, ਭਾਰਤ ਦੇ ਯੁਵਾ ਕੀ ਕੁਝ ਕਰਨ ਦੀ ਸਮਰੱਥਾ ਰੱਖਦੇ ਹਨ। ਮੈਂ ਇਸ ਅਵਸਰ ‘ਤੇ ਸਾਡੇ ਗੁਰੂਆਂ ਦੇ ਚਰਨਾਂ ਵਿੱਚ, ਵੀਰ ਸਾਹਿਬਜ਼ਾਦਿਆਂ ਦੇ ਚਰਨਾਂ ਵਿੱਚ ਸ਼ਰਧਾਪੂਰਵਕ ਨਮਨ ਕਰਦਾ ਹਾਂ। ਮੈਂ ਅਵਾਰਡ ਜਿੱਤਣ ਵਾਲੇ ਸਾਰੇ ਬੱਚਿਆਂ ਨੂੰ ਵਧਾਈਆਂ ਭੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਜਨਾਂ ਨੂੰ ਭੀ ਵਧਾਈਆਂ ਦਿੰਦਾ ਹਾਂ ਅਤੇ ਉਨ੍ਹਾਂ ਨੂੰ ਦੇਸ਼ ਦੀ ਤਰਫ਼ ਤੋਂ ਸ਼ੁਭਕਾਮਨਾਵਾਂ ਭੀ ਦਿੰਦਾ ਹਾਂ।