ਪ੍ਰਧਾਨ ਮੰਤਰੀ ਨੇ ਹਰਿਆਣਾ ਦਿਵਸ 'ਤੇ ਵਧਾਈਆਂ ਦਿੱਤੀਆਂ
November 01st, 09:20 am
ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰਿਆਣਾ ਹਮੇਸ਼ਾ ਆਪਣੇ ਕਿਸਾਨਾਂ ਦੀ ਅਣਥੱਕ ਮਿਹਨਤ, ਆਪਣੇ ਸੈਨਿਕਾਂ ਦੀ ਬੇਮਿਸਾਲ ਬਹਾਦਰੀ ਅਤੇ ਆਪਣੇ ਨੌਜਵਾਨਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਦੇਸ਼ ਲਈ ਪ੍ਰੇਰਨਾ ਸਰੋਤ ਰਿਹਾ ਹੈ। ਉਨ੍ਹਾਂ ਨੇ ਸੂਬੇ ਦੇ ਸਾਰੇ ਨਾਗਰਿਕਾਂ ਲਈ ਖ਼ੁਸ਼ੀ, ਖ਼ੁਸ਼ਹਾਲੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਹਰਿਆਣਾ ਵਿਕਾਸ ਦੇ ਰਾਹ 'ਤੇ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।