ਪ੍ਰਧਾਨ ਮੰਤਰੀ ਨੇ ਸਿਹਤ ਅਤੇ ਤੰਦਰੁਸਤੀ ਵਿੱਚ ਦੇਸ਼ ਦੇ ਸਮ੍ਰਿੱਧ ਸੱਭਿਆਚਾਰਕ ਯੋਗਦਾਨ ਨੂੰ ਉਜਾਗਰ ਕੀਤਾ
June 26th, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਹਤ ਅਤੇ ਤੰਦਰੁਸਤੀ ਦੇ ਲਈ ਦੇਸ਼ ਦੇ ਸਮ੍ਰਿੱਧ ਸੱਭਿਆਚਾਰਕ ਯੋਗਦਾਨ ਨੂੰ ਉਜਾਗਰ ਕੀਤਾ ਅਤੇ ਇਨੋਵੇਟਿਵ ਸਟਾਰਟਅੱਪਸ ਦੀ ਵਧਦੀ ਪ੍ਰਵਿਰਤੀ ‘ਤੇ ਜ਼ੋਰ ਦਿੱਤਾ, ਜੋ ਸਦੀਆਂ ਪੁਰਾਣੀਆਂ ਪਰੰਪਰਾਵਾਂ ਨੂੰ ਆਧੁਨਿਕ ਵਿਗਿਆਨਿਕ ਦ੍ਰਿਸ਼ਟੀਕੋਣਾਂ ਨਾਲ ਜੋੜਦੇ ਹਨ।ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 11:00 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਮਣੀਪੁਰ ਦੇ ਰਾਜਪਾਲ ਅਜੈ ਭੱਲਾ ਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ ਜੀ, ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਜੀ, ਸਾਰੇ ਇੰਡਸਟ੍ਰੀ ਲੀਡਰਸ, ਇਨਵੈਸਟਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ
May 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਉਪਸਥਿਤ ਸਾਰੇ ਪਤਵੰਤਿਆਂ ਦਾ ਹਾਰਦਿਕ ਸੁਆਗਤ ਕਰਦੇ ਹੋਏ ਨੌਰਥ-ਈਸਟ ਖੇਤਰ ਦੇ ਭਵਿੱਖ ‘ਤੇ ਗਰਵ (ਮਾਣ), ਉਤਸ਼ਾਹ ਅਤੇ ਅਪਾਰ ਵਿਸ਼ਵਾਸ ਵਿਅਕਤ ਕੀਤਾ। ਉਨ੍ਹਾਂ ਨੇ ਭਾਰਤ ਮੰਡਪਮ ਵਿੱਚ ਹਾਲ ਹੀ ਵਿੱਚ ਆਯੋਜਿਤ ਅਸ਼ਟਲਕਸ਼ਮੀ ਮਹੋਤਸਵ (Ashtalakshmi Mahotsav) ਨੂੰ ਯਾਦ ਕਰਦੇ ਹੋਏ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਦਾ ਸਮਾਗਮ ਨੌਰਥ-ਈਸਟ ਵਿੱਚ ਨਿਵੇਸ਼ ਦਾ ਉਤਸਵ ਹੈ। ਪ੍ਰਧਾਨ ਮੰਤਰੀ ਨੇ ਸਮਿਟ ਵਿੱਚ ਉਦਯੋਗ ਜਗਤ ਪ੍ਰਮੁੱਖਾਂ ਦੀ ਮਹੱਤਵਪੂਰਨ ਉਪਸਥਿਤੀ ਦਾ ਉਲੇਖ ਕਰਦੇ ਹੋਏ ਖੇਤਰ ਵਿੱਚ ਅਵਸਰਾਂ ਨੂੰ ਲੈ ਕੇ ਉਨ੍ਹਾਂ ਦੇ ਉਤਸ਼ਾਹ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਮੰਤਰਾਲਿਆਂ ਅਤੇ ਰਾਜ ਸਰਕਾਰਾਂ ਨੂੰ ਵਧਾਈਆਂ ਦਿੰਦੇ ਹੋਏ ਨਿਵੇਸ਼ ਦੇ ਅਨੁਕੂਲ ਮਾਹੌਲ ਬਣਾਉਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਦੀ ਪ੍ਰਸ਼ੰਸਾ ਕਰਦੇ ਹੋਏ ਖੇਤਰ ਦੇ ਨਿਰੰਤਰ ਵਿਕਾਸ ਅਤੇ ਸਮ੍ਰਿੱਧੀ ਦੀ ਦਿਸ਼ਾ ਵਿੱਚ ਆਪਣੀ ਪ੍ਰਤੀਬੱਧਤਾ ਦੁਹਰਾਈ।ਵਰਲਡ ਹੈਲਥ ਅਸੈਂਬਲੀ ਦੇ 78ਵੇਂ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
May 20th, 04:42 pm
ਮਹਾਮਹਿਮ ਅਤੇ ਡੈਲੀਗੇਟਸ, ਨਮਸਤੇ। ਵਰਲਡ ਹੈਲਥ ਅਸੈਂਬਲੀ ਦੇ 78ਵੇਂ ਸੈਸ਼ਨ ਵਿੱਚ ਸਾਰਿਆਂ ਨੂੰ ਹਾਰਦਿਕ ਵਧਾਈਆਂ। (Excellencies and Delegates, Namaste. Warm greetings to everyone at the 78th Session of the World Health Assembly.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਿਨੇਵਾ ਵਿੱਚ ਵਰਲਡ ਹੈਲਥ ਅਸੈਂਬਲੀ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕੀਤਾ
May 20th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਿਨੇਵਾ ਵਿੱਚ ਵਰਲਡ ਹੈਲਥ ਅਸੈਂਬਲੀ ਦੇ 78ਵੇਂ ਸੈਸ਼ਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਸਾਰੇ ਉਪਸਥਿਤ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ, ਇਸ ਵਰ੍ਹੇ ਦੇ ਥੀਮ ‘ਵੰਨ ਵਰਲਡ ਫੌਰ ਹੈਲਥ’ (‘One World for Health,’) ‘ਤੇ ਪ੍ਰਕਾਸ਼ ਪਾਇਆ ਅਤੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਹ ਗਲੋਬਲ ਹੈਲਥ ਦੇ ਲਈ ਭਾਰਤ ਦੇ ਵਿਜ਼ਨ ਦੇ ਅਨੁਰੂਪ ਹੈ। ਉਨ੍ਹਾਂ ਨੇ 2023 ਵਰਲਡ ਹੈਲਥ ਅਸੈਂਬਲੀ ਵਿੱਚ ਆਪਣੇ ਸੰਬੋਧਨ ਨੂੰ ਯਾਦ ਕੀਤਾ, ਜਿੱਥੇ ਉਨ੍ਹਾਂ ਨੇ ‘ਵੰਨ ਅਰਥ, ਵੰਨ ਹੈਲਥ’ (‘One Earth, One Health’) ਬਾਰੇ ਬਾਤ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਤੰਦਰੁਸਤ ਦੁਨੀਆ ਦਾ ਭਵਿੱਖ ਸਮਾਵੇਸ਼ਨ, ਏਕੀਕ੍ਰਿਤ ਦ੍ਰਿਸ਼ਟੀਕੋਣ ਅਤੇ ਸਹਿਯੋਗ ‘ਤੇ ਨਿਰਭਰ ਕਰਦਾ ਹੈ।ਸਿਲਵਾਸਾ ਦੇ ਵਿਕਾਸ ਕਾਰਜਾਂ ਦੇ ਲਾਂਚ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
March 07th, 03:00 pm
ਸਿਲਵਾਸਾ ਦੀ ਇਹ ਕੁਦਰਤੀ ਸੁੰਦਰਤਾ, ਇੱਥੇ ਦੇ ਲੋਕਾਂ ਦਾ ਪਿਆਰ ਅਤੇ ਦਾਦਰਾ ਨਗਰ ਹਵੇਲੀ, ਦਮਨ ਦਿਉ, ਆਪ ਸਭ ਜਾਣਦੇ ਹੋ, ਮੇਰਾ ਕਿੰਨਾ ਪੁਰਾਣਾ ਨਾਤਾ ਹੈ, ਆਪ ਲੋਕਾਂ ਨਾਲ। ਇਹ ਦਹਾਕਿਆਂ ਪੁਰਾਣਾ ਅਪਣਾਪਣ, ਇੱਥੇ ਆ ਕੇ ਮੈਨੂੰ ਕਿੰਨਾ ਆਨੰਦ ਮਿਲਦਾ ਹੈ, ਇਹ ਕੇਵਲ ਮੈਂ ਅਤੇ ਤੁਸੀਂ ਹੀ ਜਾਣਦੇ ਹੋ। ਬਹੁਤ ਪੁਰਾਣੇ ਸਾਥੀਆਂ ਨੂੰ ਅੱਜ ਮੈਂ ਦੇਖ ਰਿਹਾ ਸੀ। ਵਰ੍ਹਿਆਂ ਪਿਹਲੇ ਮੈਨੂੰ ਇੱਥੇ ਬਹੁਤ ਵਾਰ ਆਉਣ ਦਾ ਅਵਸਰ ਮਿਲਿਆ ਸੀ। ਸਿਲਵਾਸਾ ਅਤੇ ਪੂਰਾ ਦਾਦਰਾ ਨਗਰ ਹਵੇਲੀ, ਦਮਨ-ਦਿਉ, ਉਸ ਸਮੇਂ ਕੀ ਹਾਲਾਤ ਸੀ, ਕਿੰਨਾ ਅਲੱਗ ਸੀ ਅਤੇ ਲੋਕਾਂ ਨੂੰ ਵੀ ਲੱਗਦਾ ਸੀ ਕਿ ਸਮੁੰਦਰ ਦੇ ਕਿਨਾਰੇ ਛੋਟੀ ਜਿਹੀ ਜਗ੍ਹਾ, ਉੱਥੇ ਕੀ ਹੋ ਸਕਦਾ ਹੈ? ਲੇਕਿਨ ਮੈਨੂੰ ਇੱਥੇ ਦੇ ਲੋਕ, ਇੱਥੇ ਦੇ ਲੋਕਾਂ ਦੀ ਸਮਰੱਥਾ ‘ਤੇ ਭਰੋਸਾ ਸੀ, ਤੁਹਾਡੇ ‘ਤੇ ਭਰੋਸਾ ਸੀ। 2014 ਵਿੱਚ ਕੇਂਦਰ ਵਿੱਚ ਸਰਕਾਰ ਬਣਨ ਤੋਂ ਬਾਅਦ ਸਾਡੀ ਸਰਕਾਰ ਨੇ ਇਸ ਭਰੋਸੇ ਨੂੰ ਸ਼ਕਤੀ ਵਿੱਚ ਪਰਿਵਰਤਿਤ ਕਰ ਦਿੱਤਾ, ਉਸ ਨੂੰ ਅੱਗੇ ਵਧਾਇਆ ਅਤੇ ਅੱਜ ਸਾਡਾ ਸਿਲਵਾਸਾ, ਇਹ ਪ੍ਰਦੇਸ਼ ਇੱਕ ਆਧੁਨਿਕ ਪਹਿਚਾਣ ਦੇ ਨਾਲ ਉੱਭਰ ਰਿਹਾ ਹੈ। ਸਿਲਵਾਸਾ ਇੱਕ ਅਜਿਹਾ ਸ਼ਹਿਰ ਬਣ ਚੁੱਕਿਆ ਹੈ, ਜਿੱਥੇ ਹਰ ਜਗ੍ਹਾ ਦੇ ਲੋਕ ਰਹਿ ਰਹੇ ਹਨ। ਇੱਥੇ ਦਾ ਇਹ cosmopolitan ਮਿਜਾਜ ਇਹ ਦੱਸਦਾ ਹੈ ਕਿ ਦਾਦਰਾ ਨਗਰ ਹਵੇਲੀ ਵਿੱਚ ਕਿੰਨੀ ਤੇਜ਼ੀ ਨਾਲ ਨਵੇਂ ਮੌਕਿਆਂ ਦਾ ਵਿਕਾਸ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਦੇ ਸਿਲਵਾਸਾ ਵਿੱਚ 2580 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਵਿਕਾਸ ਕਾਰਜਾਂ ਨੂੰ ਲਾਂਚ ਅਤੇ ਉਦਘਾਟਨ ਕੀਤਾ
March 07th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਾਗਰ ਹਵੇਲੀ ਅਤੇ ਦਮਨ ਅਤੇ ਦਿਉ ਦੇ ਸਿਲਵਾਸਾ ਵਿੱਚ 2580 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਕਾਰਜਾਂ ਨੂੰ ਲਾਂਚ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਤੋਂ ਪਹਿਲਾਂ ਸਿਲਵਾਸਾ ਵਿੱਚ ਨਮੋ ਹਸਪਤਾਲ ਦਾ ਵੀ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦਿਉ ਦੇ ਸਮਰਪਿਤ ਵਰਕਰਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਖੇਤਰ ਨਾਲ ਮਿਲਣ ਅਤੇ ਜੁੜਨ ਦਾ ਅਵਸਰ ਦਿੱਤਾ। ਉਨ੍ਹਾਂ ਨੇ ਲੋਕਾਂ ਦੇ ਨਾਲ ਆਪਣੀ ਗਰਮਜੋਸ਼ੀ ਅਤੇ ਲੰਬੇ ਸਮੇਂ ਤੋਂ ਚਲੇ ਆ ਰਹੇ ਜੁੜਾਅ ਨੂੰ ਸਵੀਕਾਰ ਕੀਤਾ ਅਤੇ ਦੱਸਿਆ ਕਿ ਇਸ ਖੇਤਰ ਦੇ ਨਾਲ ਉਨ੍ਹਾਂ ਦਾ ਰਿਸ਼ਤਾ ਦਹਾਕਿਆਂ ਪੁਰਾਣਾ ਹੈ। ਉਨ੍ਹਾਂ ਨੇ ਵਰ੍ਹੇ 2014 ਵਿੱਚ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਦੇ ਬਾਅਦ ਤੋਂ ਇਸ ਖੇਤਰ ਵਿੱਚ ਹੋਈ ਪ੍ਰਗਤੀ ‘ਤੇ ਚਾਨਣਾ ਪਾਇਆ, ਜਿਸ ਨੇ ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦਿਉ ਦੀ ਸਮਰੱਥਾ ਨੂੰ ਇੱਕ ਆਧੁਨਿਕ ਅਤੇ ਪ੍ਰਗਤੀਸ਼ੀਲ ਪਹਿਚਾਣ ਵਿੱਚ ਬਦਲ ਦਿੱਤਾ ਹੈ।ਪ੍ਰਧਾਨ ਮੰਤਰੀ ਨੇ ਜਨ ਔਸ਼ਧੀ ਦਿਵਸ ‘ਤੇ ਕਿਫਾਇਤੀ ਸਿਹਤ ਸੰਭਾਲ ਲਈ ਪ੍ਰਤੀਬੱਧਤਾ ਦੁਹਰਾਈ
March 07th, 12:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨ ਔਸ਼ਧੀ ਦਿਵਸ ਦੇ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਸਤੀਆਂ ਦਵਾਈਆਂ ਉਪਲਬਧ ਕਰਵਾਉਣ ਅਤੇ ਸਿਹਤਮੰਦ ਅਤੇ ਤੰਦਰੁਸਤ ਭਾਰਤ ਸੁਨਿਸ਼ਚਿਤ ਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।ਪ੍ਰਧਾਨ ਮੰਤਰੀ 7-8 ਮਾਰਚ ਨੂੰ ਕੇਂਦਰ-ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ
March 07th, 07:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7-8 ਮਾਰਚ ਨੂੰ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ। ਉਹ 7 ਮਾਰਚ ਨੂੰ ਸਿਲਵਾਸਾ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਨਮੋ ਹਸਪਤਾਲ (ਫੇਜ 1) ਦਾ ਉਦਘਾਟਨ ਕਰਨਗੇ। ਦੁਪਹਿਰ ਕਰੀਬ 2:45 ਵਜੇ ਉਹ ਸਿਲਵਾਸਾ ਵਿੱਚ ਕੇਂਦਰ–ਸ਼ਾਸਿਤ ਪ੍ਰਦੇਸ਼ ਦੇ ਲਈ 2580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਬਾਅਦ ਉਹ ਸੂਰਤ ਜਾਣਗੇ ਅਤੇ ਸ਼ਾਮ ਨੂੰ ਕਰੀਬ 5 ਵਜੇ ਫੂਡ ਸਕਿਓਰਿਟੀ ਸੈਚੁਰੇਸ਼ਨ ਕੈਂਪੇਨ ਦੀ ਸ਼ੁਰੂਆਤ ਕਰਨਗੇ। 8 ਮਾਰਚ ਨੂੰ ਪ੍ਰਧਾਨ ਮੰਤਰੀ ਨਵਸਾਰੀ ਜਾਣਗੇ ਅਤੇ ਸਵੇਰੇ ਕਰੀਬ 11:30 ਵਜੇ ਲਖਪਤੀ ਦੀਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਇੱਕ ਜਨਤਕ ਸਮਾਰੋਹ ਹੋਵੇਗਾ, ਜਿਸ ਵਿੱਚ ਵੱਖ-ਵੱਖ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਜਾਵੇਗੀ।ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰ ਸਮਿਟ 2025 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 24th, 10:35 am
ਸਭ ਤੋਂ ਪਹਿਲਾਂ ਤਾਂ ਮੈਨੂੰ ਇੱਥੇ ਆਉਣ ਵਿੱਚ ਦੇਰੀ ਹੋਈ, ਇਸ ਦੇ ਲਈ ਤੁਹਾਡੇ ਸਾਰਿਆਂ ਤੋਂ ਮੁਆਫ਼ੀ ਚਾਹੁੰਦਾ ਹਾਂ। ਦੇਰੀ ਇਸ ਲਈ ਹੋਈ ਕਿਉਂਕਿ ਕੱਲ੍ਹ ਜਦੋਂ ਮੈਂ ਇੱਥੇ ਪਹੁੰਚਿਆ, ਤਾਂ ਇੱਕ ਗੱਲ ਧਿਆਨ ਵਿੱਚ ਆਈ ਕਿ ਅੱਜ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਐਗਜ਼ਾਮ ਹੈ, ਅਤੇ ਉਸ ਦਾ ਸਮਾਂ ਅਤੇ ਮੇਰਾ ਰਾਜ ਭਵਨ ਤੋਂ ਨਿਕਲਣ ਦਾ ਸਮਾਂ clash ਹੋ ਰਿਹਾ ਸੀ। ਅਤੇ ਉਸ ਦੇ ਕਾਰਨ ਸੰਭਾਵਨਾ ਸੀ ਕਿ ਸਿਕਓਰਿਟੀ ਦੇ ਕਾਰਨ ਜੇਕਰ ਰਸਤੇ ਬੰਦ ਹੋ ਜਾਣ, ਤਾਂ ਬੱਚਿਆਂ ਨੂੰ ਐਗਜ਼ਾਮ ਦੇਣ ਲਈ ਜਾਣ ਵਿੱਚ ਮੁਸ਼ਕਲ ਹੋ ਜਾਵੇ। ਅਤੇ ਇਹ ਮੁਸ਼ਕਲ ਨਾ ਹੋਵੇ ਬੱਚੇ ਸਭ ਇੱਕ ਵਾਰ ਆਪਣੇ examination centre ‘ਤੇ ਪਹੁੰਚ ਜਾਣ ਉਸ ਤੋਂ ਬਾਅਦ ਹੀ ਮੈਂ ਰਾਜ ਭਵਨ ਤੋਂ ਨਿਕਲਿਆ ਅਜਿਹਾ ਮੈਂ ਸੋਚਿਆ, ਉਸ ਦੇ ਕਾਰਨ ਮੈਂ ਨਿਕਲਣ ਵਿੱਚ ਹੀ 15-20 ਮਿੰਟ ਲੇਟ ਕਰ ਦਿੱਤਾ ਅਤੇ ਉਸ ਦੇ ਕਾਰਨ ਤੁਹਾਨੂੰ ਲੋਕਾਂ ਨੂੰ ਜੋ ਅਸੁਵਿਧਾ ਹੋਈ, ਇਸ ਦੇ ਲਈ ਮੈਂ ਫਿਰ ਤੋਂ ਇੱਕ ਵਾਰ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ
February 24th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰਸ ਸਮਿਟ (ਜੀਆਈਐੱਸ) 2025 ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਪ੍ਰੋਗਰਾਮ ਵਿੱਚ ਦੇਰੀ ਲਈ ਮੁਆਫ਼ੀ ਮੰਗੀ, ਕਿਉਂਕਿ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੀਆਂ ਬੋਰਡ ਪ੍ਰੀਖਿਆਵਾਂ ਚਲ ਰਹੀਆਂ ਸਨ ਅਤੇ ਪ੍ਰੋਗਰਾਮ ਵਿੱਚ ਜਾਣ ਦੌਰਾਨ ਉਨ੍ਹਾਂ ਦੇ ਸੁਰੱਖਿਆ ਸਬੰਧੀ ਉਪਾਵਾਂ ਦੇ ਕਾਰਨ ਵਿਦਿਆਰਥੀਆਂ ਨੂੰ ਅਸੁਵਿਧਾ ਹੋ ਸਕਦੀ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਰਾਜਾ ਭੋਜ ਦੀ ਧਰਤੀ ‘ਤੇ ਨਿਵੇਸ਼ਕਾਂ ਅਤੇ ਵਪਾਰ ਜਗਤ ਦੇ ਦਿੱਗਜਾਂ ਦਾ ਸੁਆਗਤ ਕਰਨਾ ਉਨ੍ਹਾਂ ਦੇ ਲਈ ਬਹੁਤ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਮਹੱਤਵਪੂਰਣ ਸੀ, ਕਿਉਂਕਿ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਵਿਕਸਿਤ ਮੱਧ ਪ੍ਰਦੇਸ਼ ਦੀ ਜ਼ਰੂਰਤ ਹੈ। ਉਨ੍ਹਾਂ ਨੇ ਸਮਿਟ ਦੇ ਸ਼ਾਨਦਾਰ ਆਯੋਜਨ ਲਈ ਮੱਧ ਪ੍ਰਦੇਸ਼ ਸਰਕਾਰ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਮੋਦੀ ਦੀ ਲੀਡਰਸ਼ਿਪ ਨੇ ਮਲੇਰੀਆ ਦੇ ਖ਼ਿਲਾਫ਼ ਸ਼ਾਨਦਾਰ ਜਿੱਤ ਹਾਸਲ ਕੀਤੀ, ਸਿਹਤ ਸੇਵਾ ਵਿੱਚ ਕ੍ਰਾਂਤੀ ਲਿਆ ਦਿੱਤੀ: ਜੇਪੀ ਨੱਡਾ
December 16th, 10:06 am
ਭਾਰਤ ਨੇ ਮਲੇਰੀਆ ਦੇ ਮਾਮਲਿਆਂ ਵਿੱਚ ਜ਼ਿਕਰਯੋਗ 69% ਦੀ ਕਮੀ ਹਾਸਲ ਕੀਤੀ ਹੈ, ਜੋ 2017 ਵਿੱਚ 6.4 ਮਿਲੀਅਨ ਤੋਂ ਘਟ ਕੇ 2023 ਵਿੱਚ ਸਿਰਫ਼ 2 ਮਿਲੀਅਨ ਰਹਿ ਗਈ ਹੈ – ਇਹ ਇੱਕ ਬੜੀ ਸਫ਼ਲਤਾ ਹੈ, ਜਿਸ ਦਾ ਕ੍ਰੈਡਿਟ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਕੇਂਦ੍ਰਿਤ ਨੀਤੀਆਂ ਅਤੇ ਲੀਡਰਸ਼ਿਪ ਨੂੰ ਜਾਂਦਾ ਹੈ। ਇਹ ਮੀਲ ਦਾ ਪੱਥਰ ਪ੍ਰਧਾਨ ਮੰਤਰੀ ਮੋਦੀ ਦੇ 2030 ਤੱਕ ਮਲੇਰੀਆ ਨੂੰ ਖ਼ਤਮ ਕਰਨ ਦੇ ਬੜੇ ਲਕਸ਼ ਦਾ ਹਿੱਸਾ ਹੈ, ਜੋ 2015 ਦੇ ਈਸਟ ਏਸ਼ੀਆ ਸਮਿਟ ਵਿੱਚ ਕੀਤੀ ਗਈ ਪ੍ਰਤੀਬੱਧਤਾ ਹੈ।ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ (ਏਆਈਆਈਏ-AIIA) ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 01:28 pm
ਸਮਾਗਮ ਵਿੱਚ ਉਪਸਥਿਤ ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ , ਮਨਸੁਖ ਮਾਂਡਵੀਯਾ ਜੀ, ਪ੍ਰਤਾਪ ਰਾਓ ਜਾਧਵ ਜੀ, ਸ਼੍ਰੀਮਤੀ ਅਨੁਪ੍ਰਿਯਾ ਪਟੇਲ ਜੀ, ਸੁਸ਼੍ਰੀ ਸ਼ੋਭਾ ਕਰੰਦਲਾਜੇ ਜੀ, ਸੰਸਦ ਵਿੱਚ ਮੇਰੇ ਸਾਥੀ ਇਸ ਖੇਤਰ ਦੇ ਸਾਂਸਦ ਸ਼੍ਰੀ ਰਾਮਵੀਰ ਸਿੰਘ ਬਿਧੂੜੀ ਜੀ, ਵਿਭਿੰਨ ਰਾਜਾਂ ਤੋਂ ਵਰਚੁਅਲ ਮਾਧਿਅਮ ਨਾਲ ਜੁੜੇ ਮਾਣਯੋਗ ਰਾਜਪਾਲ ਗਣ, ਮਾਣਯੋਗ ਮੁੱਖ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਹੋਰ ਸਾਰੇ ਸਨਮਾਨਿਤ ਜਨਪ੍ਰਤੀਨਿਧੀ, ਦੇਸ਼ ਦੇ ਵਿਭਿੰਨ ਭਾਗਾਂ ਨਾਲ ਸਿਹਤ ਸੰਸਥਾਨਾਂ ਨਾਲ ਜੁੜੇ ਡਾਕਟਰ, ਵੈਦ, ਆਯੁਸ਼ ਅਤੇ ਹੈਲਥ ਪ੍ਰੋਫੈਸ਼ਨਲਸ…ਸਿਹਤ ਵਿਵਸਥਾ ਨਾਲ ਜੁੜੇ ਲੱਖਾਂ ਭਾਈ ਅਤੇ ਭੈਣਾਂ, ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ ਦੇ ਸਾਰੇ ਡਾਕਟਰਸ ਅਤੇ ਕਰਮਚਾਰੀ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਖੇਤਰ ਨਾਲ ਜੁੜੇ 12,850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 29th, 01:00 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਆਲ ਇੰਡੀਆ ਇੰਸਟੀਟਿਊਟ ਆਫ ਆਯੁਰਵੇਦ (AIIA) ਵਿੱਚ ਲਗਭਗ 12,850 ਕਰੋੜ ਰੁਪਏ ਦੇ ਸਿਹਤ ਖੇਤਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਭੁਵਨੇਸ਼ਵਰ, ਓਡੀਸ਼ਾ ਵਿੱਚ ਵਿਭਿੰਨ ਵਿਕਾਸ ਯੋਜਨਾਵਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 17th, 12:26 pm
ਓਡੀਸ਼ਾ ਦੇ ਗਵਰਨਰ ਰਘੁਬਰ ਦਾਸ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਏਲ ਓਰਾਮ ਜੀ, ਧਰਮੇਂਦਰ ਪ੍ਰਧਾਨ ਜੀ, ਅੰਨਪੂਰਣਾ ਦੇਵੀ ਜੀ, ਓਡੀਸ਼ਾ ਦੇ ਡਿਪਟੀ ਸੀਐੱਮ ਕੇ.ਵੀ. ਸਿੰਘਦੇਵ ਜੀ, ਸ਼੍ਰੀਮਤੀ ਪ੍ਰਭਾਤੀ ਪਰੀਡਾ ਜੀ, ਸਾਂਸਦਗਣ, ਵਿਧਾਇਕਗਣ, ਦੇਸ਼ ਦੇ ਕੋਨੇ-ਕੋਨੇ ਤੋਂ ਅੱਜ ਸਾਡੇ ਨਾਲ ਜੁੜੇ ਹੋਏ ਸਾਰੇ ਮਹਾਨੁਭਾਵ ਅਤੇ ਓਡੀਸ਼ਾ ਦੇ ਮੇਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਮਹਿਲਾ-ਕੇਂਦਰਿਤ ਸਭ ਤੋਂ ਵੱਡੀ ਯੋਜਨਾ ‘ਸੁਭਦ੍ਰਾ’ (SUBHADRA) ਲਾਂਚ ਕੀਤੀ
September 17th, 12:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਸਰਕਾਰ ਦੀ ਪ੍ਰਮੁੱਖ ਯੋਜਨਾ ‘ਸੁਭਦ੍ਰਾ’ ਲਾਂਚ ਕੀਤੀ। ਇਹ ਮਹਿਲਾ ਕੇਂਦ੍ਰਿਤ ਸਭ ਤੋਂ ਵੱਡੀ ਯੋਜਨਾ ਹੈ ਅਤੇ ਇਸ ਦੇ ਤਹਿਤ 1 ਕਰੋੜ ਤੋਂ ਵੱਧ ਮਹਿਲਾਵਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨੇ 10 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਅਕਾਊਂਟ ਵਿੱਚ ਫੰਡ ਟ੍ਰਾਂਸਫਰ ਵੀ ਕੀਤਾ। ਸ਼੍ਰੀ ਮੋਦੀ ਨੇ 2800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ, ਅਤੇ 1000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਲਗਭਗ 14 ਰਾਜਾਂ ਦੇ ਪੀਐੱਮਏਵਾਈ-ਜੀ ਦੇ ਤਹਿਤ ਲਗਭਗ 10 ਲੱਖ ਲਾਭਪਾਤਰੀਆਂ ਨੂੰ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ ਕੀਤੀ, ਦੇਸ਼ ਭਰ ਤੋਂ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਦੇ 26 ਲੱਖ ਲਾਭਾਰਥੀਆਂ ਦੇ ਗ੍ਰਹਿ ਪ੍ਰਵੇਸ਼ ਸੈਲੀਬ੍ਰੇਸ਼ਨ ਵਿੱਚ ਹਿੱਸਾ ਲਿਆ ਅਤੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੀਐੱਮਏਵਾਈ-ਜੀ ਦੇ ਲਈ ਅਤਿਰਿਕਤ ਪਰਿਵਾਰਾਂ ਦੇ ਸਰਵੇਖਣ ਲਈ ਆਵਾਸ+2024 ਐਪ ਅਤੇ ਪ੍ਰਧਾਨ ਮੰਤਰੀ ਯੋਜਨਾ-ਸ਼ਹਿਰੀ (ਪੀਐੱਮਏਵਾਈ-ਯੂ) 2.0 ਦੀਆਂ ਓਪ੍ਰੇਸ਼ਨਲ ਗਾਈਡਲਾਈਨਜ਼ ਵੀ ਲਾਂਚ ਕੀਤੀਆਂ।ਬਰੂਨੇਈ ਦੇ ਮਹਾਮਹਿਮ ਸੁਲਤਾਨ ਹਾਜੀ ਹਸਨਲ ਬੋਲਕੀਆ ਦੁਆਰਾ ਆਯੋਜਿਤ ਭੋਜ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ (ਦੇ ਸੰਬੋਧਨ) ਦਾ ਮੂਲ-ਪਾਠ
September 04th, 12:32 pm
ਗਰਮਜੋਸ਼ੀ ਭਰੇ ਸੁਆਗਤ ਅਤੇ ਪ੍ਰਾਹੁਣਾਚਾਰੀ ਦੇ ਲਈ His Majesty ਅਤੇ ਪੂਰੇ ਸ਼ਾਹੀ ਪਰਿਵਾਰ ਦਾ ਮੈਂ ਹਿਰਦੇ ਤੋਂ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ। ਭਾਰਤੀ ਪ੍ਰਧਾਨ ਮੰਤਰੀ ਦੀ ਬਰੂਨੇਈ ਦੀ ਇਹ ਪਹਿਲੀ ਦੁਵੱਲੀ ਯਾਤਰਾ ਹੈ। ਲੇਕਿਨ ਇੱਥੇ ਮਿਲੇ ਆਪਣੇਪਣ (ਮਿਲੀ ਅਪਣੱਤ) ਨਾਲ ਮੈਨੂੰ, ਸਾਡੇ ਦੋਨਾਂ ਦੇਸ਼ਾਂ ਦੇ ਸਦੀਆਂ ਪੁਰਾਣੇ ਸਬੰਧਾਂ ਦਾ ਅਹਿਸਾਸ ਹਰ ਪਲ ਅਸੀਂ ਅਨੁਭਵ ਕਰ ਰਹੇ ਹਾਂ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:39 pm
ET World Leaders Forum ਦੇ ਇਸ ਪ੍ਰੋਗਰਾਮ ਵਿੱਚ ਆਉਣਾ, ਕਈ ਪੁਰਾਣੇ ਚਿਹਰੇ ਨਜ਼ਰ ਆ ਰਹੇ ਹਨ, ਤਾਂ ਇਹ ਆਪਣੇ ਆਪ ਵਿੱਚ ਇੱਕ ਖੁਸ਼ੀ ਦੀ ਗੱਲ ਹੈ। ਮੈਨੂੰ ਵਿਸ਼ਵਾਸ ਹੈ ਕਿ ਇੱਥੇ ਭਾਰਤ ਦੇ bright future ਨੂੰ ਲੈ ਕੇ ਬਿਹਤਰੀਨ ਸੰਵਾਦ ਹੋਏ ਹੋਣਗੇ। ਅਤੇ ਇਹ ਸੰਵਾਦ ਤਦ ਹੋਏ ਜਦੋਂ ਭਾਰਤ ਨੂੰ ਲੈ ਕੇ ਪੂਰਾ ਵਿਸ਼ਵ ਇੱਕ ਵਿਸ਼ਵਾਸ ਨਾਲ ਭਰਿਆ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਨੂੰ ਸੰਬੋਧਨ ਕੀਤਾ
August 31st, 10:13 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 'ਤੇ ਸ਼ਾਨਦਾਰ ਵਿਚਾਰ-ਵਟਾਂਦਰੇ ਹੋਏ ਹੋਣਗੇ ਅਤੇ ਉਨ੍ਹਾਂ ਰੇਖਾਂਕਿਤ ਕੀਤਾ ਕਿ ਇਹ ਵਿਚਾਰ-ਵਟਾਂਦਰੇ ਅਜਿਹੇ ਸਮੇਂ ਹੋ ਰਹੇ ਹਨ, ਜਦੋਂ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 03:04 pm
ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।