ਚੰਡੀਗੜ੍ਹ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 02:08 pm
ਚੰਡੀਗੜ੍ਹ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਇਹ ਭਾਰਤ ਲਈ ਵਿਕਾਸ ਦਾ ਇੱਕ ਮਾਡਲ ਰਿਹਾ ਹੈ। ਚੰਡੀਗੜ੍ਹ ਜਾਣਿਆ ਜਾਂਦਾ ਹੈ, ਯੋਜਨਾਬੱਧ ਵਿਕਾਸ ਦੇ ਲਈ; ਚੰਡੀਗੜ੍ਹ ਦੀ ਪਛਾਣ ਹੈ, ਬਿਹਤਰ ਜੀਵਨ-ਸ਼ੈਲੀ ਦੇ ਲਈ, ਈਜ਼ ਆਫ ਲਿਵਿੰਗ ਦੇ ਲਈ। ਚੰਡੀਗੜ੍ਹ ਦੀ ਪਛਾਣ ਹੈ, ਇਲਾਜ ਦੀਆਂ ਬਿਹਤਰ ਸਹੂਲਤਾਂ ਦੇ ਸਬੰਧ ਵਿੱਚ ਅਤੇ ਇਸ ਸਭ ਦੇ ਨਾਲ-ਨਾਲ ਚੰਡੀਗੜ੍ਹ ਦੀ ਪਛਾਣ ਹੈ, ਮਾਂ ਚੰਡੀ ਦਾ ਅਸ਼ੀਰਵਾਦ। ਅਤੇ ਇਸ ਲਈ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਤੋਂ ਐੱਨਡੀਏ ਸਰਕਾਰ ਦੀ ਤਰਜੀਹ ਰਹੀ ਹੈ। ਤੁਹਾਨੂੰ ਯਾਦ ਹੋਵੇਗਾ, ਡੇਢ ਸਾਲ ਪਹਿਲਾਂ ਦੇਸ਼ ਨੇ ਨਿਆਂ ਪ੍ਰਣਾਲੀ ਵਿੱਚ ਬਹੁਤ ਵੱਡਾ ਸੁਧਾਰ ਕੀਤਾ ਹੈ। ਅਸੀਂ ਦੰਡ ਸੰਹਿਤਾ ਦੀ ਜਗ੍ਹਾ ਭਾਰਤੀ ਨਿਆਇ ਸੰਹਿਤਾ ਲੈ ਕੇ ਆਏ ਹਾਂ। ਭਾਰਤੀ ਨਿਆਇ ਸੰਹਿਤਾ ਮਤਲਬ, ਦੰਡ ਅਧਾਰਿਤ ਕਾਨੂੰਨਾਂ ਦੀ ਜਗ੍ਹਾ ਨਿਆਂ ਆਧਾਰਿਤ ਕਾਨੂੰਨੀ ਪ੍ਰਣਾਲੀ। ਅਤੇ ਉਦੋਂ ਭਾਰਤੀ ਨਿਆਇ ਸੰਹਿਤਾ ਲਾਗੂ ਕਰਨ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੀ ਹੋਈ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ
July 17th, 01:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਢਾਂਚੇ ਸਬੰਧੀ ਪ੍ਰੋਜੈਕਟ ਸ਼ਾਮਲ ਹਨ। ਯੋਜਨਾਬੱਧ ਰਾਸ਼ਟਰੀ ਤਰੱਕੀ ਲਈ ਇੱਕ ਮਿਸਾਲੀ ਮਾਡਲ ਵਜੋਂ ਸ਼ਹਿਰ ਦੀ ਵਿਲੱਖਣ ਸਥਿਤੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਇੱਕ ਬਿਹਤਰ ਜੀਵਨ ਸ਼ੈਲੀ ਅਤੇ ਰਹਿਣ-ਸਹਿਣ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਇਸਦੀ ਸਾਖ 'ਤੇ ਜ਼ੋਰ ਦਿੱਤਾ। ਇਸ ਖੇਤਰ 'ਤੇ ਮਾਂ ਚੰਡੀ ਦੀ ਦੈਵੀ ਕਿਰਪਾ ਨੂੰ ਸਵੀਕਾਰ ਕਰਦੇ ਹੋਏ, ਉਨ੍ਹਾਂ ਨੇ ਸੱਤਾਧਾਰੀ ਪ੍ਰਸ਼ਾਸਨ ਦੀ ਇਸਦੇ ਨਿਰੰਤਰ, ਢਾਂਚਾਗਤ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਮੌਜੂਦਾ ਸਰਕਾਰ ਦੀ ਸੰਪੂਰਨ ਤਰਜੀਹ ਰਿਹਾ ਹੈ।ਪ੍ਰਧਾਨ ਮੰਤਰੀ 17 ਜੁਲਾਈ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ
July 15th, 06:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਜੁਲਾਈ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ। ਸਵੇਰੇ 11 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਜੀਂਦ ਰੇਲਵੇ ਸਟੇਸ਼ਨ 'ਤੇ ਜੀਂਦ ਅਤੇ ਸੋਨੀਪਤ ਦਰਮਿਆਨ ਭਾਰਤ ਦੀ ਪਹਿਲੀ ਹਾਈਡ੍ਰੋਜਨ ਰੇਲ ਨੂੰ ਹਰੀ ਝੰਡੀ ਦਿਖਾਉਣਗੇ। ਸਵੇਰੇ 11:30 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਜੀਂਦ ਦੇ ਏਕਲਵਯ ਸਟੇਡੀਅਮ ਵਿਖੇ ਲਗਭਗ ₹14,700 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਗਿਆਨ, ਹੁਨਰ ਅਤੇ ਸਿਹਤ ’ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
July 15th, 12:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਦੇ ਸੁਭਾਸ਼ਤਮ ਨੂੰ ਸਾਂਝਾ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਦੇ ਨੌਜਵਾਨ ਗਿਆਨ ਨੂੰ ਗ੍ਰਹਿਣ ਕਰਕੇ, ਨਵੇਂ ਹੁਨਰ ਵਿਕਸਤ ਕਰਕੇ ਅਤੇ ਤੰਦਰੁਸਤ ਜੀਵਨ ਨੂੰ ਤਰਜੀਹ ਦਿੰਦੇ ਹੋਏ ਭਾਰਤ ਦੇ ਭਵਿੱਖ ਨੂੰ ਘੜਨ ਵਿੱਚ ਇੱਕ ਸ਼ਕਤੀਸ਼ਾਲੀ ਮਾਧਿਅਮ ਦੇ ਰੂਪ ਵਜੋਂ ਉੱਭਰ ਰਹੇ ਹਨ। ਇਹ ਗੁਣ ਨਾ ਸਿਰਫ਼ ਵਿਅਕਤੀਆਂ ਨੂੰ ਸਸ਼ਕਤ ਬਣਾਉਂਦੇ ਹਨ, ਸਗੋਂ ਰਾਸ਼ਟਰ ਨਿਰਮਾਣ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 03:22 pm
ਮੈਂ ਉਸ ਧਰਤੀ ਦੇ ਰਵਾਇਤੀ ਮਾਲਕਾਂ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਸ਼ੁਰੂਆਤ ਕਰਨਾ ਚਾਹੁੰਦਾ ਹਾਂ ਜਿੱਥੇ ਅਸੀਂ ਮਿਲ ਰਹੇ ਹਾਂ ਅਤੇ ਮੈਂ ਉਨ੍ਹਾਂ ਦੇ ਅਤੀਤ, ਵਰਤਮਾਨ ਅਤੇ ਭਵਿੱਖ ਦੇ ਦੇ ਵਡੇਰਿਆਂ ਨੂੰ ਸਤਿਕਾਰ ਭੇਟ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
July 09th, 03:00 pm
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਲਬਨੀਜ਼ ਦੀ ਗੌਰਵਮਈ ਮੌਜੂਦਗੀ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ਨੂੰ ਮਜ਼ਬੂਤ ਬਣਾਉਣ, ਖ਼ਾਸ ਤੌਰ ’ਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਦੁਵੱਲੀ ਭਾਈਵਾਲੀ ਵਿੱਚ ਹੋਈ ਜ਼ਿਕਰਯੋਗ ਤਰੱਕੀ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੀਆਂ ਅਰਥ-ਵਿਵਸਥਾਵਾਂ ਦੀ ਆਪਸੀ ਪੂਰਕਤਾ ਦੋਵਾਂ ਦੇਸ਼ਾਂ ਨੂੰ ਇੱਕ ਸੁਰੱਖਿਅਤ, ਖ਼ੁਸ਼ਹਾਲ ਅਤੇ ਮਜ਼ਬੂਤ ਭਾਈਵਾਲੀ ਨੂੰ ਆਕਾਰ ਦੇਣ ਲਈ ਸੁਭਾਵਿਕ ਭਾਈਵਾਲ ਬਣਾਉਂਦੀ ਹੈ।ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ
July 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।India-Indonesia Joint Statement on the State Visit by Prime Minister of India to Indonesia
July 07th, 05:15 pm
At the invitation of Indonesian President Prabowo Subianto, PM Modi is on a State Visit to Indonesia from 6-8 July 2026. PM Modi's visit reflects the shared commitment of the two leaders to achieve a substantial upward trajectory in the India-Indonesia Comprehensive Strategic Partnership. The two leaders held discussions at Istana Merdeka in Jakarta, covering the full spectrum of bilateral relations.ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਰਸਮੀ ਗੱਲਬਾਤ ਕੀਤੀ
July 07th, 02:51 pm
ਇੰਡੋਨੇਸ਼ੀਆ ਦੀ ਸਰਕਾਰੀ ਯਾਤਰਾ ’ਤੇ ਗਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਅੱਜ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਪ੍ਰਬੋਵੇ ਸੁਬਿਆਂਤੋ ਨੇ ਇਸਤਾਨਾ ਮਰਦੇਕਾ (ਰਾਸ਼ਟਰਪਤੀ ਭਵਨ) ਵਿੱਚ ਬਹੁਤ ਗਰਮਜੋਸ਼ੀ ਨਾਲ ਸਵਾਗਤ ਕੀਤਾ। ਰਾਸ਼ਟਰਪਤੀ ਪ੍ਰਬੋਵੇ 76ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਜਨਵਰੀ, 2025 ਵਿੱਚ ਭਾਰਤ ਦੀ ਸਰਕਾਰੀ ਯਾਤਰਾ ’ਤੇ ਆਏ ਸਨ। ਉਸ ਤੋਂ ਬਾਅਦ ਦੋਵਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ।ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 07th, 11:21 am
ਮੈਨੂੰ ਵਿਸ਼ਵਾਸ ਹੈ ਕਿ ਅੱਜ ਤੋਂ ਭਾਰਤ-ਇੰਡੋਨੇਸ਼ੀਆ ਭਾਈਵਾਲੀ ਦਾ ਇੱਕ ਸੁਨਹਿਰੀ ਅਧਿਆਇ ਸ਼ੁਰੂ ਹੋਵੇਗਾ। ਅਤੇ ਇਸ ਸੁਨਹਿਰੀ ਅਧਿਆਇ ਦਾ 21ਵੀਂ ਸਦੀ ਦੀ ਦੁਨੀਆ ਅਤੇ ਪੂਰੀ ਮਨੁੱਖਤਾ ’ਤੇ ਬਹੁਤ ਵੱਡਾ ਸਕਾਰਾਤਮਕ ਅਸਰ ਪਵੇਗਾ।ਭਾਰਤ-ਜਾਪਾਨ 16ਵੇਂ ਸਾਲਾਨਾ ਸਿਖਰ ਸੰਮੇਲਨ ਲਈ ਜਾਪਾਨ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਦੇ ਨਤੀਜਿਆਂ ਦੀ ਸੂਚੀ
July 02nd, 10:39 pm
ਇਹ ਸੈਮੀਕੰਡਕਟਰ, ਮਹੱਤਵਪੂਰਨ ਖਣਿਜਾਂ, ਆਰਟੀਫੀਸ਼ੀਅਲ ਇੰਟੈਲੀਜੈਂਸ ਸਮੇਤ ਸੂਚਨਾ ਅਤੇ ਸੰਚਾਰ ਤਕਨਾਲੋਜੀ, ਸਵੱਛ ਊਰਜਾ ਅਤੇ ਦਵਾਈਆਂ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਸਾਂਝੀ ਮਜ਼ਬੂਤੀ ਵਧਾਉਣ ਲਈ ਪ੍ਰੋਜੈਕਟ-ਆਧਾਰਿਤ ਸਹਿਯੋਗ ਨੂੰ ਹੁਲਾਰਾ ਦਿੰਦਾ ਹੈ। ਭਾਰਤ-ਜਾਪਾਨ ਫੈਕਟ ਸ਼ੀਟ 2.0 ਇਸ ਮਹੱਤਵਪੂਰਨ ਖੇਤਰ ਵਿੱਚ ਭਾਰਤ-ਜਾਪਾਨ ਵਿਚਾਲੇ ਸਰਕਾਰ-ਤੋਂ-ਸਰਕਾਰ ਅਤੇ ਕਾਰੋਬਾਰ-ਤੋਂ-ਕਾਰੋਬਾਰ ਭਾਈਵਾਲੀ ਦੇ ਵਧਦੇ ਘੇਰੇ ਨੂੰ ਦਰਸਾਉਂਦੀ ਹੈ।16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦਾ ਸਾਂਝਾ ਬਿਆਨ
July 02nd, 10:22 pm
ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ’ਤੇ ਜਾਪਾਨ ਦੀ ਪ੍ਰਧਾਨ ਮੰਤਰੀ ਮਹਾਮਹਿਮ ਤਕਾਇਚੀ ਸਨਾਏ ਨੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਲਈ 1-3 ਜੁਲਾਈ, 2026 ਤੱਕ ਭਾਰਤ ਦਾ ਅਧਿਕਾਰਤ ਦੌਰਾ ਕੀਤਾ। ਪ੍ਰਧਾਨ ਮੰਤਰੀ ਤਕਾਇਚੀ ਨਾਲ ਇੱਕ ਉੱਚ-ਪੱਧਰੀ ਵਫ਼ਦ ਵੀ ਆਇਆ ਸੀ, ਜਿਸ ਵਿੱਚ ਸੀਨੀਅਰ ਅਧਿਕਾਰੀ, ਸੀਈਓ ਅਤੇ ਸਨਅਤਕਾਰ ਸ਼ਾਮਲ ਸਨ। ਪ੍ਰਧਾਨ ਮੰਤਰੀ ਤਕਾਇਚੀ ਦਾ ਇਹ ਪਹਿਲਾ ਅਧਿਕਾਰਤ ਭਾਰਤ ਦੌਰਾ ਸੀ।ਭਾਰਤ-ਜਾਪਾਨ ਬਿਜ਼ਨਸ ਫੋਰਮ ਉੱਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 02nd, 03:35 pm
ਅਤੇ ਜਿਹੜੇ ਨਵੇਂ ਸਾਥੀ ਇਸ ਫੋਰਮ ਨਾਲ ਜੁੜ ਰਹੇ ਹਨ, ਮੈਂ ਉਨ੍ਹਾਂ ਨੂੰ ਭਾਰਤ-ਜਾਪਾਨ ਸਫਲਤਾ ਦੀ ਕਹਾਣੀ ਦਾ ਹਿੱਸਾ ਬਣਨ ਉੱਤੇ ਤਹਿ ਦਿਲੋਂ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ 'ਤੇ ਡਾਕਟਰਾਂ ਨੂੰ ਵਧਾਈ ਦਿੱਤੀ
July 01st, 12:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ 'ਤੇ ਦੇਸ਼ ਦੇ ਡਾਕਟਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਦੇਸ਼ ਪ੍ਰਤੀ ਉਹਨਾਂ ਦੀ ਅਟੁੱਟ ਸੇਵਾ, ਹਮਦਰਦੀ ਅਤੇ ਵਚਨਬੱਧਤਾ ਲਈ ਧੰਨਵਾਦ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 28th, 08:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਹੇ ਦੇ ਵਿਕਟੋਰੀਆ ਵਿੱਚ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਡਾਕਟਰ ਨਵੀਨਚੰਦਰ ਰਾਮਗੁਲਾਮ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੁਲਾਕਾਤ ਸੇਸ਼ੇਲਸ ਦੇ ‘ਗੋਲਡਨ ਜੁਬਲੀ ਨੈਸ਼ਨਲ ਡੇਅ’ ਸਮਾਗਮ ਦੌਰਾਨ ਹੋਈ। ਨਵੰਬਰ 2024 ਵਿੱਚ ਪ੍ਰਧਾਨ ਮੰਤਰੀ ਰਾਮਗੁਲਾਮ ਦੇ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਉਨ੍ਹਾਂ ਨਾਲ ਇਹ ਚੌਥੀ ਮੁਲਾਕਾਤ ਹੈ।ਸੇਸ਼ੇਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
June 28th, 02:02 pm
ਉਨ੍ਹਾਂ ਵੱਲੋਂ “ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ” ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤੇ 140 ਕਰੋੜ ਭਾਰਤੀਆਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਮੈਂ ਇਸ ਸਨਮਾਨ ਨੂੰ ਨਿਮਰਤਾ ਨਾਲ ਪ੍ਰਵਾਨ ਕਰਦਿਆਂ, ਉਨ੍ਹਾਂ ਸਾਰੇ ਦੇਸ਼ਾਂ ਨੂੰ ਸਮਰਪਿਤ ਕਰਦਾ ਹਾਂ, ਜੋ ਜਲਵਾਯੂ ਤਬਦੀਲੀ ਦੀ ਚੁਣੌਤੀ ਨਾਲ ਲੜ ਰਹੇ ਹਨ, ਅਤੇ ਵਾਤਾਵਰਨ ਦੀ ਸੰਭਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਆਪਣਾ ਫ਼ਰਜ਼ ਮੰਨਦੇ ਹਨ।ਨੀਦਰਲੈਂਡਸ ਦੀ ਮਹਾਰਾਣੀ ਮੈਕਸਿਮਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
June 25th, 10:40 pm
ਨੀਦਰਲੈਂਡਸ ਦੀ ਮਹਾਰਾਣੀ ਮੈਕਸਿਮਾ, ਜੋ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੀ ਵਿੱਤੀ ਸਿਹਤ ਦੀ ਵਿਸ਼ੇਸ਼ ਪ੍ਰਤੀਨਿਧ ਹਨ, ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ, “ਅਸੀਂ ਇਸ ਗੱਲ ’ਤੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਭਾਰਤ ਦੀ ਡਿਜੀਟਲ ਪਬਲਿਕ ਇੰਫਰਾਸਟਰਕਚਰ (ਡੀਪੀਆਈ) ਆਧਾਰਿਤ ਕ੍ਰਾਂਤੀ ਵਿੱਤੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਸੁਖਾਲਾ ਬਣਾ ਰਹੀ ਹੈ।” ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੁਨੀਆ ਭਰ ਦੇ ਭਾਈਵਾਲ ਦੇਸ਼ਾਂ ਨਾਲ ਆਪਣੇ ਤਜਰਬਿਆਂ ਨੂੰ ਸਾਂਝਾ ਕਰਨ ਦੀ ਭਾਰਤ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੋਗ ਦੇ ਪਰਿਵਰਤਨਸ਼ੀਲ ਪ੍ਰਭਾਵ ’ਤੇ ਚਾਨਣਾ ਪਾਉਂਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
June 22nd, 08:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਦੀ ਸ਼ਾਨਦਾਰ ਸਫਲਤਾ ਇਸ ਗੱਲ ਦਾ ਸਬੂਤ ਹੈ ਕਿ ਯੋਗ ਨਾ ਸਿਰਫ਼ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰਹਿਣ ਵਿੱਚ ਮਦਦ ਕਰ ਰਿਹਾ ਹੈ, ਬਲਕਿ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਇੱਕ ਸਕਾਰਾਤਮਕ ਜੀਵਨ ਜਿਊਣ ਲਈ ਵੀ ਪ੍ਰੇਰਿਤ ਕਰ ਰਿਹਾ ਹੈ।ਸੇਵਾ ਤੀਰਥ ਵਿਖੇ ਯੋਗ ਸੈਸ਼ਨ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
June 21st, 03:51 pm
ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਅੱਜ ਨਵੀਂ ਦਿੱਲੀ ਦੇ ਸੇਵਾ ਤੀਰਥ ਵਿਖੇ ਇੱਕ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ।