'ਮਨ ਕੀ ਬਾਤ' ਲੋਕਾਂ ਦੇ ਸਮੂਹਿਕ ਯਤਨਾਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਇੱਕ ਸ਼ਾਨਦਾਰ ਪਲੈਟਫਾਰਮ ਹੈ: ਪ੍ਰਧਾਨ ਮੰਤਰੀ ਮੋਦੀ

November 30th, 11:30 am

ਇਸ ਮਹੀਨੇ ਦੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ ਦੇ ਮੁੱਖ ਸਮਾਗਮਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸੰਵਿਧਾਨ ਦਿਵਸ ਸਮਾਰੋਹ, ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ, ਅਯੁੱਧਿਆ ਵਿੱਚ ਧਰਮ ਧਵਜ ਲਹਿਰਾਉਣਾ, ਆਈਐੱਨਐੱਸ 'ਮਾਹੇ' ਦੀ ਸ਼ੁਰੂਆਤ ਅਤੇ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਸ਼ਾਮਲ ਹਨ। ਉਨ੍ਹਾਂ ਨੇ ਕਈ ਮਹੱਤਵਪੂਰਨ ਵਿਸ਼ਿਆਂ ਜਿਵੇਂ ਕਿ ਰਿਕਾਰਡ ਅਨਾਜ ਅਤੇ ਸ਼ਹਿਦ ਉਤਪਾਦਨ, ਭਾਰਤ ਦੀਆਂ ਖੇਡ ਸਫ਼ਲਤਾਵਾਂ, ਅਜਾਇਬ ਘਰ ਅਤੇ ਕੁਦਰਤੀ ਖੇਤੀ 'ਤੇ ਵੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕਾਸ਼ੀ-ਤਮਿਲ ਸੰਗਮ ਦਾ ਹਿੱਸਾ ਬਣਨ ਦੀ ਤਾਕੀਦ ਕੀਤੀ।