ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 07th, 11:47 pm

ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।

ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ

July 07th, 05:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।

ਪ੍ਰਧਾਨ ਮੰਤਰੀ ਨੂੰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਵੱਲੋਂ ਦੇਸ਼ ਦਾ ਸਰਬ-ਉੱਚ ਨਾਗਰਿਕ ਸਨਮਾਨ 'ਬਿੰਤਾਂਗ ਅਦੀਪੁਰਨਾ ਆਫ਼ ਦਿ ਰਿਪਬਲਿਕ ਆਫ਼ ਇੰਡੋਨੇਸ਼ੀਆ' ਪ੍ਰਦਾਨ ਕੀਤਾ ਗਿਆ

July 07th, 03:27 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸ਼੍ਰੀ ਪ੍ਰਬੋਵੋ ਸੁਬਿਆਂਤੋ ਨੇ ਇੰਡੋਨੇਸ਼ੀਆ ਦਾ ਸਰਬ-ਉੱਚ ਨਾਗਰਿਕ ਸਨਮਾਨ 'ਬਿੰਤਾਂਗ ਆਦਿਪੂਰਨ' ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਇਹ ਸਨਮਾਨ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਉਨ੍ਹਾਂ ਦੀ ਅਗਵਾਈ ਅਤੇ ਬੇਮਿਸਾਲ ਯੋਗਦਾਨ ਲਈ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਇਹ ਪੁਰਸਕਾਰ ਭਾਰਤ ਅਤੇ ਇੰਡੋਨੇਸ਼ੀਆ ਦੇ ਲੋਕਾਂ ਅਤੇ ਦੋਵਾਂ ਦੇਸ਼ਾਂ ਦੇ ਵਿਚਕਾਰ ਸਦੀਵੀ ਸੱਭਿਆਚਾਰਕ ਸਬੰਧਾਂ ਨੂੰ ਸਮਰਪਿਤ ਕੀਤਾ।

ਸਰਬਉੱਚ ਨਾਗਰਿਕ ਸਨਮਾਨ ਜਿਨ੍ਹਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨਿਤ ਕੀਤਾ ਗਿਆ

December 18th, 04:30 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕਈ ਦੇਸ਼ਾਂ ਦੁਆਰਾ ਸਰਬਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਾਰੇ ਸਨਮਾਨ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਅਤੇ ਦੂਰਦ੍ਰਿਸ਼ਟੀ ਦਾ ਪ੍ਰਤੀਬਿੰਬ ਹਨ ਜਿਸ ਨੇ ਆਲਮੀ ਮੰਚ 'ਤੇ ਭਾਰਤ ਦੇ ਉਦੈ ਨੂੰ ਮਜ਼ਬੂਤ ਕੀਤਾ ਹੈ। ਇਹ ਦੁਨੀਆ ਭਰ ਦੇ ਦੇਸ਼ਾਂ ਦੇ ਨਾਲ ਭਾਰਤ ਦੇ ਵਧਦੇ ਸਬੰਧਾਂ ਨੂੰ ਵੀ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੌਰੀਸ਼ਸ ਦਾ ਸਰਵਉੱਚ ਨਾਗਰਿਕ ਸਨਮਾਨ ਗ੍ਰਹਿਣ ਕੀਤਾ

March 12th, 03:12 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਮੌਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਗ੍ਰੈਂਡ ਕਮਾਂਡਰ ਆਫ ਦ ਆਰਡਰ ਆਫ ਦ ਸਟਾਰ ਐਂਡ ਕੀ ਆਫ ਦ ਇੰਡੀਅਨ ਓਸ਼ਨ (ਜੀਸੀਐੱਸਕੇ) ਪੁਰਸਕਾਰ ਪ੍ਰਦਾਨ ਕੀਤੇ ਜਾਣ ‘ਤੇ ਪ੍ਰਧਾਨ ਮੰਤਰੀ ਦੁਆਰਾ ਪ੍ਰਵਾਨਗੀ ਭਾਸ਼ਣ

March 12th, 03:00 pm

ਮੈਂ ਮੌਰੀਸ਼ਸ ਦੇ ਸਰਵਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਹੋਣ ‘ਤੇ ਦਿਲੋਂ ਆਭਾਰ ਵਿਅਕਤ ਕਰਦਾ ਹਾਂ। ਇਹ ਸਿਰਫ਼ ਮੇਰਾ ਸਨਮਾਨ ਨਹੀਂ ਹੈ। ਇਹ 1.4 ਅਰਬ ਭਾਰਤੀਆਂ ਦਾ ਸਨਮਾਨ ਹੈ। ਇਹ ਭਾਰਤ ਅਤੇ ਮੌਰੀਸ਼ਸ ਦਰਮਿਆਨ ਸਦੀਆਂ ਪੁਰਾਣੇ ਸੱਭਿਆਚਾਰਕ ਅਤੇ ਇਤਿਹਾਸਕ ਰਿਸ਼ਤਿਆਂ ਪ੍ਰਤੀ ਸ਼ਰਧਾਂਜਲੀ ਹੈ। ਇਹ ਖੇਤਰੀ ਸ਼ਾਂਤੀ, ਪ੍ਰਗਤੀ, ਸੁਰੱਖਿਆ ਅਤੇ ਟਿਕਾਊ ਵਿਕਾਸ ਲਈ ਸਾਡੀ ਸਾਂਝੀ ਪ੍ਰਤੀਬੱਧਤਾ ਦੀ ਮਨਜ਼ੂਰੀ ਹੈ ਅਤੇ ਇਹ ਗਲੋਬਲ ਸਾਊਥ ਦੀਆਂ ਸਾਂਝੀਆਂ ਉਮੀਦਾਂ ਅਤੇ ਅਕਾਂਖਿਆਵਾਂ ਦਾ ਪ੍ਰਤੀਕ ਹੈ। ਮੈਂ ਇਸ ਪੁਰਸਕਾਰ ਨੂੰ ਪੂਰੀ ਨਿਮਰਤਾ ਅਤੇ ਸ਼ੁਕਰਗੁਜ਼ਾਰੀ ਦੇ ਨਾਲ ਸਵੀਕਾਰ ਕਰਦਾ ਹਾਂ। ਮੈਂ ਇਸ ਨੂੰ ਸਦੀਆਂ ਪਹਿਲਾਂ ਭਾਰਤ ਨਾਲ ਮੌਰੀਸ਼ਸ ਆਏ ਤੁਹਾਡੇ ਉਨ੍ਹਾਂ ਪੁਰਖਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਾਰੀਆਂ ਪੀੜ੍ਹੀਆਂ ਨੂੰ ਸਮਰਪਿਤ ਕਰਦਾ ਹਾਂ। ਆਪਣੀ ਸਖ਼ਤ ਮਿਹਨਤ ਨਾਲ ਉਨ੍ਹਾਂ ਨੇ ਮੌਰੀਸ਼ਸ ਦੇ ਵਿਕਾਸ ਵਿੱਚ ਇੱਕ ਸੁਨਹਿਰਾ ਅਧਿਆਏ ਲਿਖਿਆ ਅਤੇ ਇਸ ਦੀ ਜੀਵੰਤ ਵਿਭਿੰਨਤਾ ਵਿੱਚ ਯੋਗਦਾਨ ਦਿੱਤਾ। ਮੈਂ ਇਸ ਸਨਮਾਨ ਨੂੰ ਇੱਕ ਜਿੰਮੇਵਾਰੀ ਵਜੋਂ ਵੀ ਸਵੀਕਾਰ ਕਰਦਾ ਹਾਂ। ਮੈਂ ਆਪਣੀ ਪ੍ਰਤੀਬੱਧਤਾ ਦੀ ਮੁੜ ਪੁਸ਼ਟੀ ਕਰਦਾ ਹਾਂ ਕਿ ਅਸੀਂ ਭਾਰਤ ਮੌਰੀਸ਼ਸ ਰਣਨੀਤਕ ਸਾਂਝੇਦਾਰੀ ਨੂੰ ਹੋਰ ਜ਼ਿਆਦਾ ਉਚਾਈਆਂ ਤੱਕ ਲੈ ਜਾਣ ਲਈ ਹਰ ਸੰਭਵ ਯਤਨ ਕਰਦੇ ਰਹਾਂਗੇ।

ਮਾਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 12th, 06:07 am

ਜਦੋਂ 10 ਵਰ੍ਹੇ ਪਹਿਲਾਂ ਅੱਜ ਦੀ ਹੀ ਮਿਤੀ ਨੂੰ ਮੈਂ ਮਾਰੀਸ਼ਸ ਆਇਆ ਸੀ....ਉਸ ਸਾਲ ਤਦ ਹੋਲੀ ਇੱਕ ਹਫ਼ਤੇ ਪਹਿਲਾਂ ਹੀ ਬੀਤੀ ਸੀ....ਤਦ ਮੈਂ ਭਾਰਤ ਤੋਂ ਫਗੁਆ ਦੀ ਉਮੰਗ ਆਪਣੇ ਨਾਲ ਲਿਆਇਆ ਸੀ..... ਹੁਣ ਇਸ ਵਾਰ ਮਾਰੀਸ਼ਸ ਤੋਂ ਹੋਲੀ ਦੇ ਰੰਗ ਆਪਣੇ ਨਾਲ ਲੈ ਕੇ ਭਾਰਤ ਜਾਵਾਂਗਾ....ਇੱਕ ਦਿਨ ਬਾਅਦ ਹੀ ਉੱਥੇ ਵੀ ਹੋਲੀ ਹੈ....14 ਤਾਰੀਖ ਨੂੰ ਹਰ ਤਰਫ਼ ਰੰਗ ਹੀ ਰੰਗ ਹੋਵੇਗਾ.........

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ

March 11th, 07:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਦੇਸ਼ ਦੇ ਸਰਬਉੱਚ ਨਾਗਰਿਕ ਸਨਮਾਨ ਗ੍ਰੈਂਡ-ਕਾਲਰ ਆਵ੍ ਦ ਆਰਡਰ ਆਵ੍ ਤਿਮੋਰ-ਲੇਸਤੇ (Grand-Collar of the Order of Timor-Leste) ਨਾਲ ਸਨਮਾਨਿਤ ਕੀਤੇ ਜਾਣ ‘ਤੇ ਮਾਣ ਵਿਅਕਤ ਕੀਤਾ

August 11th, 11:07 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਟਵੀਟ ਵਿੱਚ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਦੇਸ਼ ਦੇ ਸਰਬਉੱਚ ਨਾਗਰਿਕ ਸਨਮਾਨ ਗ੍ਰੈਂਡ-ਕਾਲਰ ਆਵ੍ ਦ ਆਰਡਰ ਆਵ੍ ਤਿਮੋਰ-ਲੇਸਤੇ (Grand-Collar of the Order of Timor-Leste) ਨਾਲ ਸਨਮਾਨਿਤ ਕੀਤੇ ਜਾਣ ‘ਤੇ ਅਸੀਮ ਮਾਣ ਵਿਅਕਤ ਕੀਤਾ ਹੈ। ਇਹ ਪ੍ਰਤਿਸ਼ਠਿਤ ਸਨਮਾਨ ਭਾਰਤ ਅਤੇ ਤਿਮੋਰ-ਲੇਸਤੇ ਦੇ ਦਰਮਿਆਨ ਗਹਿਰਾਈ ਨਾਲ ਨਿਹਿਤ ਸਬੰਧਾਂ ਅਤੇ ਆਪਸੀ ਸਨਮਾਨ ਨੂੰ ਦਰਸਾਉਂਦਾ ਹੈ।

PM congratulates President on being bestowed the highest civilian award of Fiji

August 06th, 05:29 pm

The President of India, Smt Droupadi Murmu has been bestowed the highest civilian award of Fiji, Companion of the Order of Fiji.

22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ

July 09th, 09:54 pm

ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਮਿਸਟਰ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ 8-9 ਜੁਲਾਈ, 2024 ਨੂੰ ਰੂਸੀ ਫੈਡਰੇਸ਼ਨ ਦਾ ਅਧਿਕਾਰਤ ਦੌਰਾ ਕੀਤਾ।

ਪ੍ਰਧਾਨ ਮੰਤਰੀ ਨੂੰ ਰੂਸ ਦਾ ਸਰਵਉੱਚ ਨਾਗਰਿਕ ਸਨਮਾਨ ਮਿਲਿਆ

July 09th, 08:12 pm

ਕ੍ਰੈਮਲਿਨ ਦੇ ਸੇਂਟ ਐਂਡਰਿਊ ਹਾਲ ਵਿੱਚ ਇੱਕ ਵਿਸ਼ੇਸ਼ ਸਮਾਰੋਹ ਵਿੱਚ, ਰਸ਼ੀਅਨ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ-ਰੂਸ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਪਾਏ ਯੋਗਦਾਨ ਲਈ ਰੂਸ ਦਾ ਸਰਵਉੱਚ ਰਾਸ਼ਟਰੀ ਸਨਮਾਨ ਦ ਆਰਡਰ ਆਫ਼ ਸੇਂਟ ਐਂਡਰਿਊ ਦ ਅਪੋਸ਼ਲ (The Order of St. Andrew the Apostle) ਪ੍ਰਦਾਨ ਕੀਤਾ। ਇਸ ਪੁਰਸਕਾਰ ਦਾ ਐਲਾਨ 2019 ਵਿੱਚ ਕੀਤਾ ਗਿਆ ਸੀ।

ਪ੍ਰਧਾਨ ਮੰਤਰੀ ਨੂੰ ‘ਗ੍ਰੈਂਡ ਕਰਾਸ ਆਵ੍ ਦ ਲੀਜਨ ਆਵ੍ ਆਨਰ’ ਨਾਲ ਸਨਮਾਨਿਤ ਕੀਤਾ ਗਿਆ

July 13th, 11:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ (Mr. Emmanuel Macron) ਦੁਆਰਾ ਫਰਾਂਸ ਦੇ ਸਰਬਉੱਚ ਪੁਰਸਕਾਰ ‘ਗ੍ਰੈਂਡ ਕਰਾਸ ਆਵ੍ ਦ ਲੀਜਨ ਆਵ੍ ਆਨਰ’ ਨਾਲ ਸਨਮਾਨਿਤ ਕੀਤਾ ਗਿਆ ।

ਪ੍ਰਧਾਨ ਮੰਤਰੀ ਨੂੰ ਭੂਟਾਨ ਦੇ ਸਰਬਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

December 17th, 08:42 pm

ਭੂਟਾਨ ਨਰੇਸ਼, ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਨੇ ਅੱਜ ਆਪਣੇ ਦੇਸ਼ ਦੇ ਰਾਸ਼ਟਰੀ ਦਿਵਸ ਮੌਕੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਆਪਣਾ ਸਰਬਉੱਚ ਨਾਗਰਿਕ ਪੁਰਸਕਾਰ ‘ਦ ਆਰਡਰ ਆਵ੍ ਦ ਦਰੁੱਕ ਗਿਆਲਪੋ’ ਭੇਟ ਕੀਤਾ। ਸ਼੍ਰੀ ਮੋਦੀ ਨੇ ਇਸ ਨਿੱਘੇ ਭਾਵ ਲਈ ਭੂਟਾਨ ਦੇ ਮਹਾਮਹਿਮ ਨਰੇਸ਼ ਦਾ ਸ਼ੁਕਰੀਆ ਅਦਾ ਕੀਤਾ ਹੈ।