ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤਾ ਬਿਸਵਾ ਸਰਮਾ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 30th, 06:04 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤਾ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅਸਾਮ ਦੇ ਸਿਲਚਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 14th, 11:10 am
ਸੱਭਿਆਚਾਰ, ਹੌਸਲੇ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦੇ ਤੁਸੀਂ ਸਾਰੇ ਪਰਿਵਾਰਕ ਮੈਂਬਰਾਂ ਵਿਚਾਲੇ ਆਉਣਾ ਬਹੁਤ ਹੀ ਖ਼ਾਸ ਤਜਰਬਾ ਹੁੰਦਾ ਹੈ। ਸਿਲਚਰ ਨੂੰ ਤਾਂ ਬਰਾਕ ਘਾਟੀ ਦਾ ਮੁੱਖ ਦੁਆਰ (ਗੇਟਵੇਅ) ਕਿਹਾ ਜਾਂਦਾ ਹੈ। ਇਹ ਉਹ ਥਾਂ ਹੈ ਜਿੱਥੇ ਇਤਿਹਾਸ, ਭਾਸ਼ਾ, ਸੱਭਿਆਚਾਰ ਅਤੇ ਉੱਦਮ ਨੇ ਮਿਲ ਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਇੱਥੇ ਬੰਗਾਲੀ ਬੋਲੀ ਜਾਂਦੀ ਹੈ, ਅਸਾਮੀ ਦੀ ਗੂੰਜ ਸੁਣਾਈ ਦਿੰਦੀ ਹੈ ਅਤੇ ਹੋਰ ਕਬਾਇਲੀ ਪਰੰਪਰਾਵਾਂ ਵੀ ਵੱਧਦੀਆਂ-ਫੁੱਲਦੀਆਂ ਹਨ। ਇੱਥੇ ਇੰਨੀ ਵੰਨ-ਸੁਵੰਨਤਾ ਨੂੰ ਆਪਣੀ ਤਾਕਤ ਬਣਾ ਕੇ ਤੁਸੀਂ ਸਾਰੇ ਭਾਈਚਾਰੇ ਨਾਲ, ਪਿਆਰ ਨਾਲ, ਇਸ ਪੂਰੇ ਖੇਤਰ ਦਾ ਵਿਕਾਸ ਕਰ ਰਹੇ ਹੋ। ਇਹ ਬਰਾਕ ਘਾਟੀ ਦੀ ਬਹੁਤ ਵੱਡੀ ਸਮਰੱਥਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਸਿਲਚਰ ਵਿੱਚ 23,550 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 14th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਸਿਲਚਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੱਭਿਆਚਾਰ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦਾ ਦੌਰਾ ਕਰਨਾ ਉਨ੍ਹਾਂ ਲਈ ਹਮੇਸ਼ਾ ਇੱਕ ਖ਼ਾਸ ਤਜਰਬਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਲਚਰ ਇਸ ਘਾਟੀ ਦਾ ਮੁੱਖ ਦੁਆਰ ਹੈ, ਜਿੱਥੇ ਇਤਿਹਾਸ ਅਤੇ ਭਾਸ਼ਾ ਦਾ ਸੁਮੇਲ ਇੱਕ ਵਿਲੱਖਣ ਖੇਤਰੀ ਪਛਾਣ ਬਣਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਖੇਤਰ ਦੀ ਤਾਕਤ ਇਸ ਦੀ ਵਿਭਿੰਨਤਾ (ਵੰਨ-ਸੁਵੰਨਤਾ) ਵਿੱਚ ਹੈ, ਜਿੱਥੇ ਬੰਗਾਲੀ, ਅਸਾਮੀ ਅਤੇ ਆਦਿਵਾਸੀ ਪਰੰਪਰਾਵਾਂ ਆਪਸੀ ਪਿਆਰ ਨਾਲ ਵੱਧ-ਫੁੱਲ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਬਰਾਕ ਘਾਟੀ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਪੂੰਜੀ ਹੈ, ਜੋ ਇੱਥੋਂ ਦੇ ਨਾਗਰਿਕਾਂ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਵਧਾਉਂਦੀ ਹੈ।ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 13th, 03:00 pm
ਮੌਸਮ ਖ਼ਰਾਬ ਹੋਣ ਕਾਰਨ ਮੈਂ ਕੋਕਰਾਝਾਰ ਨਹੀਂ ਆ ਪਾ ਰਿਹਾ ਹਾਂ। ਮੈਂ ਤੁਹਾਡੇ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਇੱਥੇ ਗੁਹਾਟੀ ਤੋਂ ਹੀ ਤੁਹਾਡੇ ਨਾਲ ਗੱਲਬਾਤ ਕਰਨਾ ਸੰਭਵ ਹੋਇਆ ਹੈ, ਮੈਂ ਦਿੱਲੀ ਤੋਂ ਨਿਕਲਿਆ ਸੀ, ਤੁਹਾਨੂੰ ਕੋਲ ਆਉਣ ਲਈ, ਪਰ ਮੈਨੂੰ ਗੁਹਾਟੀ ਵਿੱਚ ਹੀ ਉਤਰਨਾ ਪਿਆ ਅਤੇ ਹੁਣ ਮੈਂ ਗੁਹਾਟੀ ਤੋਂ ਤੁਹਾਡੇ ਦਰਸ਼ਨ ਵੀ ਕਰ ਰਿਹ ਹਾਂ ਅਤੇ ਤੁਹਾਡੇ ਨਾਲ ਗੱਲ ਵੀ ਕਰ ਰਿਹਾ ਹਾਂ। ਇਸ ਪ੍ਰੋਗਰਾਮ ਨਾਲ ਜੁੜੇ ਅਸਾਮ ਦੇ ਮੁੱਖ ਮੰਤਰੀ ਭਰਾ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ, ਸਰਬਾਨੰਦ ਸੋਨੋਵਾਲ ਜੀ, ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਮੁੱਖ ਕਾਰਜਕਾਰੀ ਮੈਂਬਰ, ਹਾਗ੍ਰਾਮਾ ਮੋਹਿਲਾਰੀ ਜੀ, ਸਾਡੇ ਨਾਲ ਮੌਜੂਦ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਵਿਧਾਨ ਸਭਾ ਦੇ ਮੈਂਬਰ, ਬੀਟੀਸੀ ਦੇ ਸਾਰੇ ਪ੍ਰਤੀਨਿਧੀ, ਸਮਾਜ ਦੇ ਸਾਰੇ ਬਜ਼ੁਰਗ ਅਤੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕੋਕਰਾਝਾਰ ਵਿੱਚ 4,570 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 13th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਹ ਨਿੱਜੀ ਤੌਰ ’ਤੇ ਕੋਕਰਾਝਾਰ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਮੌਜੂਦ ਨਾਗਰਿਕਾਂ ਤੋਂ ਇਸ ਲਈ ਮੁਆਫੀ ਮੰਗੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੱਸਿਆ ਕਿ ਉਹ ਗੁਹਾਟੀ ਤੋਂ ਉਨ੍ਹਾਂ ਨਾਲ ਸੰਵਾਦ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਅਤੇ ਰੂਪਨਾਥ ਬ੍ਰਹਮਾ ਵਰਗੀਆਂ ਮਹਾਨ ਸ਼ਖਸੀਅਤਾਂ ਨੂੰ ਨਮਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ ਉਨ੍ਹਾਂ ਪ੍ਰਤੀ ਇੱਕ ਕਰਜ਼ ਹੈ, ਜਿਸ ਨੂੰ ਸਮਰਪਿਤ ਸੇਵਾ ਅਤੇ ਖੇਤਰੀ ਵਿਕਾਸ ਰਾਹੀਂ ਚੁਕਾਉਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, ਤੁਹਾਡੀ ਸੇਵਾ ਅਤੇ ਇਸ ਖੇਤਰ ਦੇ ਵਿਕਾਸ ਰਾਹੀਂ ਇਸ ਕਰਜ਼ ਨੂੰ ਚੁਕਾਉਣਾ ਹਮੇਸ਼ਾ ਤੋਂ ਮੇਰਾ ਯਤਨ ਰਿਹਾ ਹੈ।।ਗੁਹਾਟੀ ਵਿੱਚ ਇੱਕ ਰਵਾਇਤੀ ਬੋਡੋ ਸਭਿਆਚਾਰਕ ਪ੍ਰੋਗਰਾਮ, ਬਾਗੁਰੁੰਬਾ ਦਹੋਓ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 17th, 06:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਪਵਿਤ੍ਰਾ ਮਾਰਗਰੀਟਾ ਜੀ, ਅਸਾਮ ਵਿਧਾਨ ਸਭਾ ਦੇ ਸਪੀਕਰ ਬਿਸ਼ਵਜੀਤ ਦੋਇਮਾਰੀ ਜੀ, ਬੋਡੋਲੈਂਡ ਟੈਰੀਟੋਰਿਅਲ ਕੌਂਸਲ ਦੇ ਚੀਫ਼ ਐਗਜ਼ਿਕਿਊਟਿਵ ਮੈਂਬਰ ਹਾਗ੍ਰਾਮਾ ਮੋਹਿਲਾਰੀ ਜੀ, ਰਾਜ ਸਰਕਾਰ ਦੇ ਮੰਤਰੀ ਸਾਹਿਬਾਨ, ਸਾਰੇ ਸਤਿਕਾਰਯੋਗ ਨਾਗਰਿਕ ਅਤੇ ਅਸਾਮ ਦੇ ਮੇਰੇ ਭਰਾਵੋ ਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ ਬਾਗੁਰੁੰਬਾ ਦਹੋਓ ਸਮਾਗਮ ਨੂੰ ਸੰਬੋਧਨ ਕੀਤਾ
January 17th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਹਾਟੀ ਦੇ ਸਰੂਸਜਾਈ ਸਟੇਡੀਅਮ ਵਿਖੇ ਬਾਗੁਰੁੰਬਾ ਦਹੋਓ 2026 ਨੂੰ ਸੰਬੋਧਨ ਕੀਤਾ, ਜੋ ਬੋਡੋ ਭਾਈਚਾਰੇ ਦੀ ਖ਼ੁਸ਼ਹਾਲ ਵਿਰਾਸਤ ਦਾ ਜਸ਼ਨ ਮਨਾਉਣ ਵਾਲਾ ਇੱਕ ਇਤਿਹਾਸਕ ਸਭਿਆਚਾਰਕ ਸਮਾਗਮ ਹੈ। ਇਸ ਮੌਕੇ ’ਤੇ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਦੇ ਸਭਿਆਚਾਰ ਅਤੇ ਬੋਡੋ ਭਾਈਚਾਰੇ ਦੀਆਂ ਪਰੰਪਰਾਵਾਂ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਣਾ ਉਨ੍ਹਾਂ ਦੇ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕੋਈ ਹੋਰ ਪ੍ਰਧਾਨ ਮੰਤਰੀ ਇੰਨੀ ਵਾਰ ਅਸਾਮ ਨਹੀਂ ਆਏ ਹਨ, ਜਿੰਨੀ ਵਾਰ ਉਹ ਆਏ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਇੱਛਾ ਰਹੀ ਹੈ ਕਿ ਅਸਾਮ ਦੀ ਕਲਾ ਅਤੇ ਸਭਿਆਚਾਰ ਨੂੰ ਇੱਕ ਵੱਡਾ ਮੰਚ ਮਿਲੇ ਅਤੇ ਸ਼ਾਨਦਾਰ ਜਸ਼ਨਾਂ ਰਾਹੀਂ ਇਸ ਪੂਰੇ ਦੇਸ਼ ਅਤੇ ਦੁਨੀਆ ਭਰ ਵਿੱਚ ਮਾਨਤਾ ਮਿਲੇ।ਅਸਾਮ ਦੇ ਨਾਮਰੂਪ ਵਿੱਚ ਯੂਰੀਆ ਪਲਾਂਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 21st, 04:25 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਅਤੇ ਇੱਥੋਂ ਦੇ ਤੁਹਾਡੇ ਪ੍ਰਤੀਨਿਧੀ, ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ, ਵਿਧਾਇਕ, ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ, ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ, ਮੇਰੇ ਸਾਰੇ ਭਾਈਓ ਅਤੇ ਭੈਣੋ, ਜਿੰਨੇ ਲੋਕ ਪੰਡਾਲ ਵਿੱਚ ਹਨ, ਉਸ ਤੋਂ ਜ਼ਿਆਦਾ ਲੋਕ ਮੈਨੂੰ ਉੱਥੇ ਬਾਹਰ ਦਿਖ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
December 21st, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਚਾਓਲੁੰਗ ਸੁਖਾਪਾ ਅਤੇ ਮਹਾਵੀਰ ਲਛਿਤ ਬੋਰਫੁਕਨ ਵਰਗੇ ਮਹਾਨ ਨਾਇਕਾਂ ਦੀ ਧਰਤੀ ਹੈ। ਉਨ੍ਹਾਂ ਨੇ ਭੀਮਬਰ ਦਿਓਰੀ, ਸ਼ਹੀਦ ਕੁਸ਼ਲ ਕੁੰਵਰ, ਮੋਰਨ ਰਾਜਾ ਬੋਦੂਸਾ, ਮਾਲਤੀ ਮੇਮ, ਇੰਦਰਾ ਮੀਰੀ, ਸਵਰਗਦੇਵ ਸਰਬਾਨੰਦ ਸਿੰਘ ਅਤੇ ਵੀਰ ਸਤੀ ਸਾਧਨੀ ਦੇ ਯੋਗਦਾਨ ਨੂੰ ਉਭਾਰਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਜਾਨੀ ਅਸਾਮ ਦੀ ਪਵਿੱਤਰ ਧਰਤੀ, ਇਸ ਬਹਾਦਰੀ ਅਤੇ ਕੁਰਬਾਨੀ ਦੀ ਮਹਾਨ ਧਰਤੀ ਨੂੰ ਨਮਨ ਕਰਦੇ ਹਨ।ਅਸਾਮ ਦੇ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 20th, 03:20 pm
ਮੈਂ ਆਪਣਾ ਭਾਸ਼ਣ ਸ਼ੁਰੂ ਕਰਾਂ ਉਸ ਤੋਂ ਪਹਿਲਾਂ ਮੈਂ ਤੁਹਾਨੂੰ ਸਾਰਿਆਂ ਨੂੰ ਇੱਕ ਬੇਨਤੀ ਕਰਦਾ ਹਾਂ, ਕਿ ਅੱਜ ਜਿੱਤ ਦਾ ਜੋ ਦਿਨ ਹੈ, ਇੱਕ ਤਰ੍ਹਾਂ ਨਾਲ ਵਿਕਾਸ ਦੇ ਜਸ਼ਨ ਦਾ ਦਿਨ ਹੈ ਅਤੇ ਇਹ ਸਿਰਫ਼ ਅਸਾਮ ਨਹੀਂ, ਪੂਰੇ ਉੱਤਰ-ਪੂਰਬ ਦੇ ਵਿਕਾਸ ਦਾ ਜਸ਼ਨ ਹੈ, ਅਤੇ ਇਸ ਲਈ ਮੇਰੀ ਤੁਹਾਨੂੰ ਬੇਨਤੀ ਹੈ ਕਿ ਆਪਣਾ ਮੋਬਾਇਲ ਫੋਨ ਕੱਢੋ, ਉਸ ’ਤੇ ਫਲੈਸ਼ ਲਾਈਟ ਚਾਲੂ ਕਰੋ ਅਤੇ ਸਾਰੇ ਦੇ ਸਾਰੇ ਇਸ ਵਿਕਾਸ ਦੇ ਜਸ਼ਨ ਵਿੱਚ ਭਾਗੀਦਾਰ ਬਣੋ। ਹਰ ਇੱਕ ਦੇ ਮੋਬਾਈਲ ਫੋਨ ਦੀ ਲਾਈਟ ਚੱਲਣੀ ਚਾਹੀਦੀ ਹੈ, ਦੇਖੋ ਤਾੜੀਆਂ ਦੀ ਗੂੰਜ ਨਾਲ ਪੂਰਾ ਦੇਸ਼ ਦੇਖੇਗਾ, ਕਿ ਅਸਾਮ ਵਿਕਾਸ ਦਾ ਜਸ਼ਨ ਮਨਾ ਰਿਹਾ ਹੈ। ਜਦੋਂ ਵਿਕਾਸ ਦਾ ਚਾਨਣ ਪਹੁੰਚਦਾ ਹੈ, ਤਾਂ ਜ਼ਿੰਦਗੀ ਦੀ ਹਰ ਰਾਹ ਨਵੀਆਂ ਉਚਾਈਆਂ ਨੂੰ ਛੂਹਣ ਲੱਗ ਜਾਂਦੀ ਹੈ। ਬਹੁਤ-ਬਹੁਤ ਧੰਨਵਾਦ ਸਭ ਦਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ
December 20th, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ। ਅਸਾਮ ਦੀ ਸੰਪਰਕ ਵਿਵਸਥਾ, ਆਰਥਿਕ ਵਿਸਥਾਰ ਅਤੇ ਵਿਸ਼ਵ-ਵਿਆਪੀ ਭਾਗੀਦਾਰੀ ਵਿੱਚ ਇਹ ਇੱਕ ਅਹਿਮ ਪ੍ਰਾਪਤੀ ਹੈ। ਇਸ ਮੌਕੇ 'ਤੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਅਸਾਮ ਅਤੇ ਉੱਤਰ-ਪੂਰਬ ਦੇ ਵਿਕਾਸ ਅਤੇ ਤਰੱਕੀ ਦਾ ਤਿਉਹਾਰ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਦੋਂ ਤਰੱਕੀ ਦਾ ਚਾਨਣ ਲੋਕਾਂ ਤੱਕ ਪਹੁੰਚਦਾ ਹੈ, ਤਾਂ ਜੀਵਨ ਦੇ ਹਰ ਰਾਹ ’ਤੇ ਨਵੀਆਂ ਉਚਾਈਆਂ ਨੂੰ ਛੂਹਣ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਦੀ ਧਰਤੀ ਨਾਲ ਉਨ੍ਹਾਂ ਦਾ ਡੂੰਘਾ ਲਗਾਅ, ਇੱਥੋਂ ਦੇ ਲੋਕਾਂ ਦਾ ਪਿਆਰ ਅਤੇ ਸਨੇਹ ਅਤੇ ਖ਼ਾਸ ਕਰਕੇ ਅਸਾਮ ਅਤੇ ਉੱਤਰ-ਪੂਰਬ ਦੀਆਂ ਮਾਵਾਂ ਅਤੇ ਭੈਣਾਂ ਦਾ ਪਿਆਰ ਅਤੇ ਅਪਣੱਤ ਉਨ੍ਹਾਂ ਨੂੰ ਲਗਾਤਾਰ ਪ੍ਰੇਰਿਤ ਕਰਦੀ ਹੈ ਅਤੇ ਇਸ ਖੇਤਰ ਦੇ ਵਿਕਾਸ ਲਈ ਸਮੂਹਿਕ ਸੰਕਲਪ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਅਸਾਮ ਦੇ ਵਿਕਾਸ ਵਿੱਚ ਇੱਕ ਨਵਾਂ ਅਧਿਆਇ ਜੁੜ ਰਿਹਾ ਹੈ। ਭਾਰਤ ਰਤਨ ਭੂਪੇਨ ਹਜ਼ਾਰਿਕਾ ਦੇ ਸ਼ਬਦਾਂ ਦਾ ਹਵਾਲਾ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸਦਾ ਅਰਥ ਹੈ ਕਿ ਤਾਕਤਵਰ ਬ੍ਰਹਮਪੁੱਤਰ ਨਦੀ ਦੇ ਕੰਢੇ ਚਮਕਣਗੇ, ਹਨੇਰੇ ਦੀ ਹਰ ਕੰਧ ਟੁੱਟ ਜਾਵੇਗੀ ਅਤੇ ਇਹ ਯਕੀਨੀ ਤੌਰ 'ਤੇ ਹੋ ਸਕੇਗਾ ਕਿਉਂਕਿ ਇਹ ਰਾਸ਼ਟਰ ਦਾ ਸੰਕਲਪ ਅਤੇ ਦ੍ਰਿੜ੍ਹ ਵਚਨਬੱਧਤਾ ਹੈ।ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
November 05th, 10:04 am
ਅਸਾਮ ਦੇ ਮੁੱਖ ਮੰਤਰੀ ਸ੍ਰੀ ਹਿਮੰਤਾ ਬਿਸਵਾ ਸਰਮਾ ਨੇ ਕੱਲ੍ਹ ਸ਼ਾਮ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅਸਾਮ ਦੇ ਗੁਵਾਹਾਟੀ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੀ 100ਵੀਂ ਜਯੰਤੀ ਮਨਾਉਣ ਵਾਲੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 13th, 08:57 pm
ਮੈਂ ਕਹਾਂਗਾ ਭੂਪੇਨ ਦਾ! ਤੁਸੀਂ ਕਹੋ ਅਮਰ ਰਹੇ! ਅਮਰ ਰਹੇ! ਭੂਪੇਨ ਦਾ, ਅਮਰ ਰਹੇ! ਅਮਰ ਰਹੇ! ਭੂਪੇਨ ਦਾ, ਰਹੇ! ਅਮਰ ਰਹੇ! ਭੂਪੇਨ ਦਾ, ਅਮਰ ਰਹੇ! ਅਮਰ ਰਹੇ! ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰਿਆ ਜੀ, ਇੱਥੋਂ ਦੇ ਲੋਕਪ੍ਰਿਅ ਮੁੱਖ ਮੰਤਰੀ ਹਿੰਮਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਯੁਵਾ ਮੁੱਖ ਮੰਤਰੀ ਪੇਮਾ ਖਾਂਡੂ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੰਚ ‘ਤੇ ਮੌਜੂਦ ਭੂਪੇਨ ਹਜ਼ਾਰਿਕਾ ਜੀ ਦੇ ਭਾਈ ਸ਼੍ਰੀ ਸਮਰ ਹਜ਼ਾਰਿਕਾ ਜੀ, ਭੂਪੇਨ ਹਜ਼ਾਰਿਕਾ ਜੀ ਦੀ ਭੈਣ ਸ਼੍ਰੀਮਤੀ ਕਵਿਤਾ ਬਰੁਆ ਜੀ, ਭੂਪੇਨ ਦਾ ਦੇ ਪੁੱਤਰ ਸ਼੍ਰੀ ਤੇਜ਼ ਹਜ਼ਾਰਿਕਾ ਜੀ, ਤੇਜ਼ ਨੂੰ ਮੈਂ ਕਹਾਂਗਾ, ਕੇਮ ਛੋ! ਮੌਜੂਦ ਹੋਰ ਮਹਾਨੁਭਾਵ ਅਤੇ ਅਸਾਮ ਦੇ ਮੇਰੇ ਭਰਾਵੋਂ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਵਾਹਾਟੀ , ਅਸਾਮ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੇ 100ਵੇਂ ਜਨਮ ਸ਼ਤਾਬਦੀ ਵਰ੍ਹੇ ਸਮਾਰੋਹ ਨੂੰ ਸੰਬੋਧਨ ਕੀਤਾ
September 13th, 05:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਾਟੀ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੀ 100ਵੀਂ ਜਨਮ ਵਰ੍ਹੇਗੰਢ ਦੇ ਮੌਕੇ ‘ਤੇ ਆਯੋਜਿਤ ਇੱਕ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਸ਼ਾਨਦਾਰ ਦਿਨ ਹੈ ਅਤੇ ਇਹ ਪਲ ਸੱਚਮੁੱਚ ਹੀ ਅਨਮੋਲ ਹੈ। ਉਨ੍ਹਾਂ ਨੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਜੋ ਪੇਸ਼ਕਾਰੀਆਂ ਨੂੰ ਦੇਖਿਆ, ਜੋ ਉਤਸ਼ਾਹ ਅਤੇ ਜੋ ਤਾਲਮੇਲ ਉਨ੍ਹਾਂ ਨੇ ਮਹਿਸੂਸ ਕੀਤਾ, ਉਹ ਬਹੁਤ ਹੀ ਭਾਵੁਕ ਕਰਨ ਵਾਲਾ ਸੀ। ਉਨ੍ਹਾਂ ਨੇ ਭੂਪੇਨ ਦਾ ਦੇ ਸੰਗੀਤ ਦੀ ਲੈਅ ਦਾ ਜ਼ਿਕਰ ਕੀਤਾ ਜੋ ਪੂਰੇ ਸਮਾਗਮ ਦੌਰਾਨ ਗੂੰਜਦੀ ਰਹੀ।ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 28th, 12:58 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 19th, 12:55 pm
ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਕੇਂਦਰ ਅਤੇ ਅਸਾਮ ਦੋਵਾਂ ਦੀ ਐੱਨਡੀਏ ਸਰਕਾਰਾਂ, ਬੋਡੋ ਭਾਈਚਾਰੇ ਨੂੰ ਸਸ਼ਕਤ ਬਣਾਉਣ ਅਤੇ ਬੋਡੋ ਇੱਛਾਵਾਂ ਨੂੰ ਪੂਰਾ ਕਰਨ ਲਈ ਅਣਥੱਕ ਯਤਨ ਕਰ ਰਹੀਆਂ ਹਨ, ਇਹ ਕੰਮ ਹੋਰ ਵੀ ਜ਼ਿਆਦਾ ਜੋਸ਼ ਨਾਲ ਜਾਰੀ ਰਹਿਣਗੇ: ਪ੍ਰਧਾਨ ਮੰਤਰੀ
February 15th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਫਰਵਰੀ ਨੂੰ ਅਸਾਮ ਦੇ ਕੋਕਰਾਝਾਰ ਵਿੱਚ ਆਯੋਜਿਤ ਹੋਣ ਵਾਲੇ ਇਤਿਹਾਸਕ ਇੱਕ ਦਿਨ ਦੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੀ ਸ਼ਲਾਘਾ ਕੀਤੀ ਹੈ।ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 03rd, 05:23 pm
ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 02nd, 02:07 pm
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ ‘ ਤੇ ਪੋਸਟ ਕੀਤਾ:ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 22nd, 03:34 pm
ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।