ਪ੍ਰਧਾਨ ਮੰਤਰੀ ਨੇ ਪੁਰਸ਼ ਅੰਡਰ-18 ਏਸ਼ੀਆ ਕੱਪ 2026 ਦਾ ਖ਼ਿਤਾਬ ਜਿੱਤਣ ਵਾਲੀ ਭਾਰਤੀ ਪੁਰਸ਼ ਅੰਡਰ-18 ਹਾਕੀ ਟੀਮ ਨੂੰ ਵਧਾਈ ਦਿੱਤੀ

June 06th, 06:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ ਅੰਡਰ-18 ਏਸ਼ੀਆ ਕੱਪ 2026 ਦਾ ਖ਼ਿਤਾਬ ਜਿੱਤਣ ਵਾਲੀ ਭਾਰਤੀ ਪੁਰਸ਼ ਅੰਡਰ-18 ਹਾਕੀ ਟੀਮ ਦੇ ਨੌਜਵਾਨ ਖਿਡਾਰੀਆਂ ਦੀ ਸ਼ਾਨਦਾਰ ਕਾਮਯਾਬੀ ਦੀ ਅੱਜ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ

May 16th, 01:30 pm

ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...

ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ

May 16th, 01:20 pm

ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ।

ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦੇ ਉਦਘਾਟਨ ਮੌਕੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

January 04th, 01:00 pm

ਅੱਜ ਕਾਸ਼ੀ ਦੇ ਸਾਂਸਦ ਵਜੋਂ ਤੁਹਾਡੇ ਸਾਰੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਅੱਜ ਤੋਂ ਕਾਸ਼ੀ ਵਿੱਚ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਦੀ ਸ਼ੁਰੂਆਤ ਹੋ ਰਹੀ ਹੈ। ਤੁਸੀਂ ਸਾਰੇ ਖਿਡਾਰੀ ਬਹੁਤ ਸਖ਼ਤ ਮਿਹਨਤ ਤੋਂ ਬਾਅਦ ਇਸ ਨੈਸ਼ਨਲ ਟੂਰਨਾਮੈਂਟ ਤੱਕ ਪਹੁੰਚੇ ਹੋ। ਤੁਸੀਂ ਜੋ ਮਿਹਨਤ ਕੀਤੀ ਹੈ, ਆਉਣ ਵਾਲੇ ਦਿਨਾਂ ਵਿੱਚ ਕਾਸ਼ੀ ਦੇ ਮੈਦਾਨ 'ਤੇ ਉਸ ਦੀ ਪ੍ਰੀਖਿਆ ਹੋਵੇਗੀ। ਵੈਸੇ ਮੈਨੂੰ ਦੱਸਿਆ ਗਿਆ ਹੈ ਕਿ ਦੇਸ਼ ਦੇ 28 ਸੂਬਿਆਂ ਦੀਆਂ ਟੀਮਾਂ ਇੱਥੇ ਇਕੱਠੀਆਂ ਹੋਈਆਂ ਹਨ। ਭਾਵ ਤੁਸੀਂ ਸਾਰੇ 'ਏਕ ਭਾਰਤ, ਸ੍ਰੇਸ਼ਠ ਭਾਰਤ' ਦੀ ਬਹੁਤ ਸੋਹਣੀ ਤਸਵੀਰ ਵੀ ਪੇਸ਼ ਕਰ ਰਹੇ ਹੋ। ਮੈਂ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ

January 04th, 12:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵਾਰਾਣਸੀ ਤੋਂ ਸਾਂਸਦ ਹੋਣ ਦੇ ਨਾਤੇ ਸਾਰੇ ਖਿਡਾਰੀਆਂ ਦਾ ਸਵਾਗਤ ਅਤੇ ਵਧਾਈ ਦਿੰਦੇ ਹੋਏ ਖ਼ੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਅੱਜ ਤੋਂ ਵਾਰਾਣਸੀ ਵਿੱਚ ਸ਼ੁਰੂ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਿਡਾਰੀ ਅਣਥੱਕ ਮਿਹਨਤ ਤੋਂ ਬਾਅਦ ਇਸ ਰਾਸ਼ਟਰੀ ਟੂਰਨਾਮੈਂਟ ਤੱਕ ਪਹੁੰਚੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਾਰਾਣਸੀ ਦੇ ਮੈਦਾਨ 'ਤੇ ਉਨ੍ਹਾਂ ਦੀ ਮਿਹਨਤ ਦੀ ਪ੍ਰੀਖਿਆ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ 28 ਸੂਬਿਆਂ ਦੀਆਂ ਟੀਮਾਂ ਇਕੱਠੀਆਂ ਹੋਈਆਂ ਹਨ, ਜੋ 'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਸੁੰਦਰ ਤਸਵੀਰ ਪੇਸ਼ ਕਰਦੀਆਂ ਹਨ। ਪ੍ਰਧਾਨ ਮੰਤਰੀ ਨੇ ਚੈਂਪੀਅਨਸ਼ਿਪ ਦੇ ਸਾਰੇ ਭਾਗੀਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਫ਼ਆਈਐੱਚ ਹਾਕੀ ਪੁਰਸ਼ ਜੂਨੀਅਰ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਪੁਰਸ਼ ਜੂਨੀਅਰ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ 'ਤੇ ਵਧਾਈ ਦਿੱਤੀ

December 11th, 09:49 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਫ਼ਆਈਐੱਚ ਹਾਕੀ ਪੁਰਸ਼ ਜੂਨੀਅਰ ਵਿਸ਼ਵ ਕੱਪ 2025 ਵਿੱਚ ਇਤਿਹਾਸ ਰਚਣ 'ਤੇ ਭਾਰਤ ਦੀ ਪੁਰਸ਼ ਜੂਨੀਅਰ ਹਾਕੀ ਟੀਮ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆ ਕੱਪ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ

September 14th, 09:21 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਏਸ਼ੀਆ ਕੱਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ, ਜਿੱਥੇ ਉਨ੍ਹਾਂ ਨੇ ਸਿਲਵਰ ਮੈਡਲ ਜਿੱਤਿਆ ਅਤੇ ਦੇਸ਼ ਦਾ ਮਾਣ ਵਧਾਇਆ।

ਪ੍ਰਧਾਨ ਮੰਤਰੀ ਨੇ ਏਸ਼ੀਆ ਕੱਪ 2025 ਵਿੱਚ ਸ਼ਾਨਦਾਰ ਜਿੱਤ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ

September 08th, 07:20 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਰਾਜਗੀਰ ਵਿੱਚ ਆਯੋਜਿਤ ਪੁਰਸ਼ ਹਾਕੀ ਏਸ਼ੀਆ ਕੱਪ 2025 ਜਿੱਤਣ ‘ਤੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਜਿੱਤ ਹੋਰ ਵੀ ਖਾਸ ਹੈ ਕਿਉਂਕਿ ਭਾਰਤੀ ਟੀਮ ਨੇ ਪਿਛਲੀ ਦੱਖਣ ਕੋਰੀਆ ਦੀ ਜੇਤੂ ਟੀਮ ਨੂੰ ਹਰਾਇਆ ਹੈ।

ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

January 28th, 09:36 pm

ਦੇਵਭੂਮੀ ਅੱਜ ਯੁਵਾ ਊਰਜਾ ਨਾਲ ਹੋਰ ਦਿੱਬ ਹੋ ਉੱਠੀ ਹੈ। ਬਾਬਾ ਕੇਦਾਰ, ਬਦ੍ਰੀਨਾਥ ਜੀ, ਮਾਂ ਗੰਗਾ ਦੇ ਸ਼ੁਭਅਸੀਸ ਦੇ ਨਾਲ, ਅੱਜ ਨੈਸ਼ਨਲ ਗੇਮਸ ਸ਼ੁਰੂ ਹੋ ਰਹੀਆਂ ਹਨ। ਇਹ ਵਰ੍ਹਾ ਉੱਤਰਾਖੰਡ ਦੇ ਨਿਰਮਾਣ ਦਾ 25ਵਾਂ ਵਰ੍ਹਾ ਹੈ। ਇਸ ਯੁਵਾ ਰਾਜ ਵਿੱਚ, ਦੇਸ਼ ਦੇ ਕੋਣੇ-ਕੋਣੇ ਤੋਂ ਆਏ ਹਜ਼ਾਰਾਂ ਯੁਵਾ ਆਪਣੀ ਸਮਰੱਥਾ ਦਿਖਾਉਣ ਵਾਲੇ ਹਨ। ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਬਹੁਤ ਸੁੰਦਰ ਤਸਵੀਰ ਇੱਥੇ ਦਿਖ ਰਹੀ ਹੈ। ਨੈਸ਼ਨਲ ਗੇਮਸ ਵਿੱਚ ਇਸ ਵਾਰ ਭੀ ਕਈ ਦੇਸੀ ਪਰੰਪਰਾਗਤ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਦੀਆਂ ਨੈਸ਼ਨਲ ਗੇਮਸ, ਇੱਕ ਪ੍ਰਕਾਰ ਨਾਲ ਗ੍ਰੀਨ ਗੇਮਸ ਭੀ ਹਨ। ਇਸ ਵਿੱਚ environment friendly ਚੀਜ਼ਾਂ ਦਾ ਕਾਫੀ ਇਸਤੇਮਾਲ ਹੋ ਰਿਹਾ ਹੈ। ਨੈਸ਼ਨਲ ਗੇਮਸ ਵਿੱਚ ਮਿਲਣ ਵਾਲੇ ਸਾਰੇ ਮੈਡਲ ਅਤੇ ਟ੍ਰਾਫੀਆਂ ਭੀ ਈ-ਵੇਸਟ ਦੀਆਂ ਬਣੀਆਂ ਹਨ। ਮੈਡਲ ਜਿੱਤਣ ਵਾਲੇ ਖਿਡਾਰੀਆਂ ਦੇ ਨਾਮ ‘ਤੇ ਇੱਥੇ ਇੱਕ ਪੌਦਾ ਭੀ ਲਗਾਇਆ ਜਾਵੇਗਾ। ਇਹ ਬਹੁਤ ਹੀ ਅੱਛੀ ਪਹਿਲ ਹੈ। ਮੈਂ ਸਾਰੇ ਖਿਡਾਰੀਆਂ ਨੂੰ, ਬਿਹਤਰੀਨ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਧਾਮੀ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ, ਉੱਤਰਾਖੰਡ ਦੇ ਹਰ ਨਾਗਰਿਕ ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ

January 28th, 09:02 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉੱਤਰਾਖੰਡ ਅੱਜ ਨੌਜਵਾਨਾਂ ਦੀ ਊਰਜਾ ਨਾਲ ਜਗਮਗਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਕੇਦਾਰਨਾਥ, ਬਦਰੀਨਾਥ ਅਤੇ ਮਾਂ ਗੰਗਾ ਦੇ ਅਸ਼ੀਰਵਾਦ ਨਾਲ ਅੱਜ 38ਵੀਆਂ ਰਾਸ਼ਟਰੀ ਖੇਡਾਂ ਸ਼ੁਰੂ ਹੋ ਰਹੀਆਂ ਹਨ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਉੱਤਰਾਖੰਡ ਦੇ ਗਠਨ ਦਾ 25ਵਾਂ ਵਰ੍ਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਯੁਵਾ ਇਸ ਯੁਵਾ ਰਾਜ ਵਿੱਚ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਵਿੱਚ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ (‘Ek Bharat, Shrestha Bharat’) ਦੀ ਸੁੰਦਰ ਤਸਵੀਰ ਪ੍ਰਦਰਸ਼ਿਤ ਹੋਈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਰਾਸ਼ਟਰੀ ਖੇਡਾਂ ਵਿੱਚ ਕਈ ਸਥਾਨਕ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਥੀਮ ‘ਗ੍ਰੀਨ ਗੇਮਸ’(‘Green Games’) ਹੈ, ਕਿਉਂਕਿ ਇਸ ਵਿੱਚ ਵਾਤਾਵਰਣ ਦੇ ਅਨੁਕੂਲ ਵਸਤਾਂ ਦਾ ਉਪਯੋਗ ਕੀਤਾ ਗਿਆ ਹੈ। ਵਿਸ਼ੇ ਨੂੰ ਹੋਰ ਵਿਸਤਾਰ ਨਾਲ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਟਰਾਫੀਆਂ ਅਤੇ ਮੈਡਲ ਭੀ ਈ-ਕਚਰੇ (e-Waste) ਤੋਂ ਬਣੇ ਹਨ ਅਤੇ ਹਰੇਕ ਮੈਡਲ ਜੇਤੂ ਦੇ ਨਾਮ ‘ਤੇ ਇੱਕ ਪੌਦਾ ਲਗਾਇਆ ਜਾਵੇਗਾ ਜੋ ਬੜੀ ਪਹਿਲ ਹੋਵੇਗੀ। ਉਨ੍ਹਾਂ ਨੇ ਸਾਰੇ ਐਥਲੀਟਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਤਨੇ ਸ਼ਾਨਦਾਰ ਆਯੋਜਨ ਦੇ ਲਈ ਉੱਤਰਾਖੰਡ ਸਰਕਾਰ ਅਤੇ ਜਨਤਾ ਨੂੰ ਵਧਾਈਆਂ ਭੀ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਖੋ-ਖੋ ਵਰਲਡ ਕੱਪ ਜਿੱਤਣ ‘ਤੇ ਭਾਰਤੀ ਪੁਰਸ਼ ਟੀਮ ਨੂੰ ਵਧਾਈਆਂ ਦਿੱਤੀਆਂ

January 19th, 11:06 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਪੁਰਸ਼ ਟੀਮ ਦੇ ਧੀਰਜ ਅਤੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ, ਉਨ੍ਹਾਂ ਨੂੰ ਖੋ ਖੋ ਵਰਲਡ ਕੱਪ ਜਿੱਤਣ ‘ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਖੋ ਖੋ ਵਰਲਡ ਕੱਪ ਜਿੱਤਣ ‘ਤੇ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ ਦਿੱਤੀਆਂ

January 19th, 09:21 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਮਹਿਲਾ ਟੀਮ ਨੂੰ ਪਹਿਲਾ ਖੋ ਖੋ ਵਰਲਡ ਕੱਪ ਜਿੱਤਣ ‘ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਏਸ਼ਿਆਈ ਚੈਂਪੀਅਨਸ ਟਰਾਫੀ ਜਿੱਤਣ ‘ਤੇ ਮਹਿਲਾ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ

November 21st, 01:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾ ਏਸ਼ਿਆਈ ਚੈਂਪੀਅਨਸ ਟਰਾਫੀ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ।

ਮੁੰਬਈ ਵਿੱਚ 141ਵੇਂ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਸੈਸ਼ਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 14th, 10:34 pm

ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC ) ਦੇ ਪ੍ਰੈਜ਼ੀਡੈਂਟ Mr. ਥੌਮਸ ਬਾਖ, ਆਈਓਸੀ (IOC) ਦੇ ਸਨਮਾਨਿਤ ਮੈਂਬਰ, ਸਾਰੀਆਂ ਇੰਟਰਨੈਸ਼ਨਲ ਸਪੋਰਟਸ ਫੈਡਰੇਸ਼ਨਸ, ਭਾਰਤ ਦੀਆਂ ਨੈਸ਼ਨਲ ਫੈਡਰੇਸ਼ਨਸ ਦੇ ਸਾਰੇ ਪ੍ਰਤੀਨਿਧੀ (Representatives)।

ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ

October 14th, 06:35 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਇਹ ਸੈਸ਼ਨ ਖੇਡਾਂ ਨਾਲ ਸਬੰਧਿਤ ਵਿਭਿੰਨ ਹਿਤਧਾਰਕਾਂ ਦੇ ਦਰਮਿਆਨ ਆਪਸੀ ਤਾਲਮੇਲ ਅਤੇ ਗਿਆਨ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਹਾਕੀ-5 ਏਸ਼ੀਆ ਕੱਪ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 03rd, 10:11 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਹਾਕੀ-5 ਏਸ਼ੀਆ ਕੱਪ(Men's Hockey5s Asia Cup) ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਭਾਰਤੀ ਪੁਰਸ਼ ਹੌਕੀ ਟੀਮ ਦੀ ਜਿੱਤ ‘ਤੇ ਪ੍ਰਸੰਨਤਾ ਵਿਅਕਤ ਕੀਤੀ

August 12th, 11:48 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਪੁਰਸ਼ ਹੌਕੀ ਟੀਮ ਨੂੰ ਚੌਥੀ ਵਾਰ ਏਸ਼ਿਆਈ ਚੈਂਪੀਅੰਸ ਟ੍ਰੌਫੀ ਦਾ ਖਿਤਾਬ ਜਿੱਤਣ ‘ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਪੁਰਸਾਂ ਦੇ ਜੂਨੀਅਰ ਏਸ਼ੀਆ ਕੱਪ ਵਿੱਚ ਜਿੱਤ ਲਈ ਵਧਾਈਆਂ ਦਿੱਤੀਆਂ

June 02nd, 08:19 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਜੂਨੀਅਰ ਏਸ਼ੀਆ ਕੱਪ ਵਿੱਚ ਜਿੱਤ ਦੇ ਲਈ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ 2023 ਹਾਕੀ ਵਰਲਡ ਕੱਪ ਦੀ ਸ਼ੁਰੂਆਤ 'ਤੇ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

January 11th, 07:37 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਵਿੱਚ 2023 ਹਾਕੀ ਵਰਲਡ ਕੱਪ ਦੀ ਸ਼ੁਰੂਆਤ 'ਤੇ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

Success starts with action: PM Modi at inauguration of National Games

September 29th, 10:13 pm

PM Modi declared the 36th National Games open, which is being held in Gujarat. He reiterated the importance of sports in national life. “The victory of the players in the field of play, their strong performance, also paves the way for the victory of the country in other fields. The soft power of sports enhances the country's identity and image manifold.”