ਪ੍ਰਧਾਨ ਮੰਤਰੀ ਨੇ ਰਾਸ਼ਟਰੀ ਖੇਡ ਦਿਹਾੜੇ ਦੇ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ
August 29th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਖੇਡ ਦਿਹਾੜੇ ਦੇ ਮੌਕੇ ’ਤੇ ਸਾਰੇ ਖੇਡ ਪ੍ਰੇਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਖਿਡਾਰੀਆਂ ਦਾ ਸਮਰਪਣ, ਜਨੂਨ ਅਤੇ ਦ੍ਰਿੜ੍ਹ ਸੰਕਲਪ ਪੂਰੇ ਰਾਸ਼ਟਰ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ।ਪ੍ਰਧਾਨ ਮੰਤਰੀ ਨੇ ਮਹਾਤਮਾ ਅੱਯਨਕਾਲੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
August 28th, 01:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਅੱਯਨਕਾਲੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਮਹਾਤਮਾ ਅੱਯਨਕਾਲੀ ਨੂੰ ਸਮਾਜਿਕ ਨਿਆਂ ਦੇ ਮਹਾਨ ਮੋਢੀ ਵਜੋਂ ਯਾਦ ਕੀਤਾ, ਜਿਨ੍ਹਾਂ ਨੇ ਸਮਾਜਿਕ ਤੌਰ ’ਤੇ ਵਾਂਝੇ ਲੋਕਾਂ ਦੇ ਸਸ਼ਕਤੀਕਰਨ ਅਤੇ ਭਲਾਈ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਪ੍ਰਧਾਨ ਮੰਤਰੀ ਨੇ ਸਮਾਜਿਕ ਤੌਰ ’ਤੇ ਵਾਂਝੇ ਲੋਕਾਂ ਲਈ ਵਿੱਦਿਅਕ ਮੌਕਿਆਂ ਨੂੰ ਯਕੀਨੀ ਬਣਾਉਣ, ਖੇਤੀਬਾੜੀ ਮਜ਼ਦੂਰਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਅਤੇ ਗ਼ਰੀਬਾਂ ਦੀ ਸੇਵਾ ਕਰਨ ਲਈ ਉਨ੍ਹਾਂ ਦੇ ਯਤਨਾਂ ਨੂੰ ਉਜਾਗਰ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ
August 20th, 10:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਸਦੈਵ ਅਟਲ’'ਤੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ
August 16th, 11:35 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਸਮਾਰਕ 'ਸਦੈਵ ਅਟਲ' 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਪ੍ਰਗਤੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਵਾਜਪਾਈ ਦੀ ਭੂਮਿਕਾ ਬੇਮਿਸਾਲ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
August 16th, 09:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਅਸਧਾਰਨ ਦੂਰਦਰਸ਼ੀ ਸੋਚ ਵਾਲੇ ਇੱਕ ਮਹਾਨ ਰਾਜਨੇਤਾ ਵਜੋਂ ਯਾਦ ਕੀਤਾ, ਜਿਨ੍ਹਾਂ ਨੇ ਆਪਣਾ ਜੀਵਨ ਰਾਸ਼ਟਰ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ।ਪ੍ਰਧਾਨ ਮੰਤਰੀ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ
August 15th, 10:12 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਹਮੇਸ਼ਾ ਉਨ੍ਹਾਂ ਦੀ ਸੋਚ ਅਤੇ ਕੰਮਾਂ ਤੋਂ ਪ੍ਰੇਰਨਾ ਲੈਂਦਾ ਰਹੇਗਾ।ਪ੍ਰਧਾਨ ਮੰਤਰੀ ਨੇ ਭਾਰਤ ਛੱਡੋ ਅੰਦੋਲਨ ਦੇ ਬਹਾਦਰ ਭਾਗੀਦਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ
August 09th, 10:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਤਿਹਾਸਕ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਯਾਦ ਕਰਦਿਆਂ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਹਿੰਮਤ ਅਤੇ ਦ੍ਰਿੜ੍ਹ ਸੰਕਲਪ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਮਹਾਤਮਾ ਗਾਂਧੀ ਦੀ ਅਗਵਾਈ ਤੋਂ ਪ੍ਰੇਰਿਤ ਭਾਰਤ ਛੱਡੋ ਅੰਦੋਲਨ ਦੇ ਸੱਦੇ ਨੇ ਆਜ਼ਾਦੀ ਸੰਗਰਾਮ ਵਿੱਚ ਨਵੀਂ ਊਰਜਾ ਭਰੀ ਅਤੇ ਬਸਤੀਵਾਦੀ ਰਾਜ ਤੋਂ ਮੁਕਤੀ ਪਾਉਣ ਲਈ ਭਾਰਤ ਦੇ ਲੋਕਾਂ ਦੇ ਅਟੁੱਟ ਸੰਕਲਪ ਨੂੰ ਦਰਸਾਇਆ।ਪ੍ਰਧਾਨ ਮੰਤਰੀ ਨੇ ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ
July 19th, 10:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਦਲੇਰਾਨਾ ਜੀਵਨ ਅੱਜ ਵੀ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ ਅਤੇ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।ਪ੍ਰਧਾਨ ਮੰਤਰੀ ਨੇ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ ’ਤੇ ਨੂੰ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ
July 15th, 12:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਦੇ ਆਜ਼ਾਦੀ ਅੰਦੋਲਨ ਦੇ ਇੱਕ ਮਜ਼ਬੂਤ ਥੰਮ੍ਹ ਅਤੇ ਰਾਸ਼ਟਰ ਨਿਰਮਾਣ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੀ ਇੱਕ ਬੇਮਿਸਾਲ ਸ਼ਖ਼ਸੀਅਤ ਵਜੋਂ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਿੱਖਿਆ, ਸਾਰਿਆਂ ਦੇ ਵਿਕਾਸ ਅਤੇ ਵਾਂਝੇ ਵਰਗਾਂ ਦੀ ਭਲਾਈ ਲਈ ਥਿਰੂ ਕੇ. ਕਾਮਰਾਜ ਜੀ ਦੀ ਅਟੁੱਟ ਵਚਨਬੱਧਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ. ਵੀ. ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
June 28th, 10:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ. ਵੀ. ਨਰਸਿਮਹਾ ਰਾਓ ਜੀ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਪੀ. ਵੀ. ਨਰਸਿਮਹਾ ਰਾਓ ਜੀ ਨੇ ਸਾਡੇ ਦੇਸ਼ ਦੇ ਇਤਿਹਾਸ ਦੇ ਇੱਕ ਮਹੱਤਵਪੂਰਨ ਦੌਰ ਵਿੱਚ ਭਾਰਤ ਦੀ ਤਰੱਕੀ ਵਿੱਚ ਸਦੀਵੀ ਯੋਗਦਾਨ ਦਿੱਤਾ।ਪ੍ਰਧਾਨ ਮੰਤਰੀ ਨੇ ਬੰਕਿਮ ਚੰਦਰ ਚਟੋਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ
June 26th, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਬੰਕਿਮ ਚੰਦਰ ਚਟੋਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਸਾਹਿਤ ਦੀ ਇੱਕ ਮਹਾਨ ਸ਼ਖ਼ਸੀਅਤ ਵਜੋਂ ਯਾਦ ਕੀਤਾ, ਜਿਨ੍ਹਾਂ ਦੀਆਂ ਰਚਨਾਵਾਂ ਨੇ ਭਾਰਤੀਆਂ ਦੀਆਂ ਕਈ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸੱਭਿਆਚਾਰਕ ਮਾਣ ਦੀ ਭਾਵਨਾ ਪੈਦਾ ਕੀਤੀ।ਪ੍ਰਧਾਨ ਮੰਤਰੀ ਨੇ ਰਾਜਰਸ਼ੀ ਛਤਰਪਤੀ ਸ਼ਾਹੂ ਜੀ ਮਹਾਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ
June 26th, 12:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਰਸ਼ੀ ਛਤਰਪਤੀ ਸ਼ਾਹੂ ਜੀ ਮਹਾਰਾਜ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਨੇ ਆਪਣਾ ਸਾਰਾ ਜੀਵਨ ਵਾਂਝੇ, ਸ਼ੋਸ਼ਿਤ ਅਤੇ ਪਛੜੇ ਵਰਗਾਂ ਦੀ ਤਰੱਕੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਮਹਾਨ ਕੰਮ ਅਤੇ ਆਦਰਸ਼ ਆਉਣ ਵਾਲੀਆਂ ਸਦੀਆਂ ਤੱਕ ਦੇਸ਼ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ।”ਪ੍ਰਧਾਨ ਮੰਤਰੀ ਨੇ ਐਮਰਜੈਂਸੀ ਦੌਰਾਨ ਲੋਕਤੰਤਰ ਦੀ ਰਾਖੀ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ
June 25th, 10:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਮਰਜੈਂਸੀ ਦੌਰਾਨ ਲੋਕਤੰਤਰੀ ਕਦਰਾਂ-ਕੀਮਤਾਂ ਦੀ ਦ੍ਰਿੜ੍ਹਤਾ ਨਾਲ ਰਾਖੀ ਕਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਨੂੰ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ ਦੱਸਿਆ। ਉਨ੍ਹਾਂ ਕਿਹਾ ਕਿ ਇਹ ਐਮਰਜੈਂਸੀ ਦੌਰਾਨ ਅਣਗਿਣਤ ਨਾਗਰਿਕਾਂ ਦੀ ਅਸਾਧਾਰਨ ਹਿੰਮਤ ਅਤੇ ਦ੍ਰਿੜ੍ਹਤਾ ਦਾ ਪਤਾ ਲੱਗਿਆ, ਜਿਨ੍ਹਾਂ ਨੇ ਚੁੱਪ ਰਹਿਣ ਤੋਂ ਇਨਕਾਰ ਕਰਕੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਬਰਕਰਾਰ ਰੱਖਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕੀਤੀ
May 27th, 08:33 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਆਦਿ ਸ਼ੰਕਰਾਚਾਰੀਆ ਨੂੰ ਸ਼ਰਧਾਂਜਲੀ ਭੇਟ ਕੀਤੀ
April 21st, 01:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਮਹਾਨ ਅਧਿਆਤਮਿਕ ਗੁਰੂਆਂ ਵਿੱਚੋਂ ਇੱਕ ਆਦਿ ਸ਼ੰਕਰਾਚਾਰੀਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਡੂੰਘੀਆਂ ਸਿੱਖਿਆਵਾਂ, ਵਿਚਾਰ ਅਤੇ ਅਦਵੈਤ ਵੇਦਾਂਤ ਦਾ ਫਲਸਫਾ ਵਿਸ਼ਵ ਪੱਧਰ ’ਤੇ ਅਣਗਿਣਤ ਲੋਕਾਂ ਦਾ ਮਾਰਗ-ਦਰਸ਼ਨ ਕਰਦਾ ਆ ਰਿਹਾ ਹੈ। ਅਧਿਆਤਮਿਕ ਚਿੰਤਨ ਨੂੰ ਮੁੜ ਸੁਰਜੀਤ ਕਰਨ ਅਤੇ ਦੇਸ਼ ਭਰ ਵਿੱਚ ਅਧਿਆਤਮਿਕ ਕੇਂਦਰ ਸਥਾਪਤ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਪ੍ਰੇਰਨਾ ਸਰੋਤ ਬਣੀਆਂ ਰਹਿਣਗੀਆਂ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਗਿਆਨ ਸਾਡੇ ਮਾਰਗ ਨੂੰ ਰੋਸ਼ਨ ਕਰਦਾ ਰਹੇਗਾ ਅਤੇ ਸੱਚ, ਦਇਆ ਅਤੇ ਸਮੂਹਿਕ ਭਲਾਈ ਦੇ ਪ੍ਰਤੀ ਸਾਡੀ ਵਚਨਬੱਧਤਾ ਨੂੰ ਮਜ਼ਬੂਤ ਕਰੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਸਵ ਜਯੰਤੀ ’ਤੇ ਜਗਦਗੁਰੂ ਬਸਵੇਸ਼ਵਰ ਨੂੰ ਸ਼ਰਧਾਂਜਲੀ ਭੇਟ ਕੀਤੀ
April 20th, 09:43 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਸਵ ਜਯੰਤੀ ਦੇ ਮੌਕੇ ’ਤੇ ਜਗਦਗੁਰੂ ਬਸਵੇਸ਼ਵਰ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਸੰਸਦ ਕੰਪਲੈਕਸ ਵਿੱਚ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ
April 14th, 11:33 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਸੰਸਦ ਕੰਪਲੈਕਸ ਵਿਖੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
April 13th, 09:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੱਲ੍ਹਿਆਂਵਾਲਾ ਬਾਗ਼ ਦੇ ਬਹਾਦਰ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਾਡੇ ਲੋਕਾਂ ਦੇ ਅਟੁੱਟ ਜਜ਼ਬੇ ਦੀ ਇੱਕ ਮਜ਼ਬੂਤ ਯਾਦ ਦਿਵਾਉਂਦੀ ਹੈ।ਪ੍ਰਧਾਨ ਮੰਤਰੀ ਨੇ ਸੰਸਦ ਕੰਪਲੈਕਸ ਵਿੱਚ ਮਹਾਤਮਾ ਫੂਲੇ ਨੂੰ ਸ਼ਰਧਾਂਜਲੀ ਦਿੱਤੀ
April 11th, 11:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਫੂਲੇ ਦੀ ਜਯੰਤੀ ਦੇ ਮੌਕੇ 'ਤੇ ਸੰਸਦ ਕੰਪਲੈਕਸ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ
April 07th, 10:52 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਸਾਡੀ ਸਭਿਅਤਾ ਦੀ ਮਹਾਨ ਅਧਿਆਤਮਿਕ ਸ਼ਖ਼ਸੀਅਤ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।