ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
May 29th, 06:45 pm
ਅੱਜ ਭਗਵਾਨ ਜਗਨਨਾਥ ਜੀ ਦੇ ਅਸ਼ੀਰਵਾਦ ਨਾਲ ਦੇਸ਼ ਦੇ ਕਿਸਾਨਾਂ ਦੇ ਲਈ ਬਹੁਤ ਬੜਾ ਅਭਿਯਾਨ ਸ਼ੁਰੂ ਹੋ ਰਿਹਾ ਹੈ। ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ (Viksit Krishi Sankalp Abhiyan) ਆਪਣੇ ਆਪ ਵਿੱਚ ਇਹ ਇੱਕ ਅਨੋਖੀ ਪਹਿਲ ਹੈ। ਮੌਨਸੂਨ ਦਸਤਕ ਦੇ ਰਿਹਾ ਹੈ, ਖਰੀਫ਼ ਦੇ ਮੌਸਮ ਦੀ ਤਿਆਰੀ ਹੈ ਅਤੇ ਅਜਿਹੇ ਵਿੱਚ ਆਉਣ ਵਾਲੇ 12 ਤੋਂ 15 ਦਿਨ ਤੱਕ ਦੇਸ਼ ਦੇ ਵਿਗਿਆਨੀਆਂ ਦੀਆਂ, ਐਕਸਪਰਟਸ ਦੀਆਂ, ਅਧਿਕਾਰੀਆਂ ਦੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਦੀਆਂ 2 ਹਜ਼ਾਰ ਤੋਂ ਅਧਿਕ ਟੋਲੀਆਂ, 2 ਹਜ਼ਾਰ ਤੋਂ ਅਧਿਕ ਟੀਮਾਂ ਪਿੰਡ-ਪਿੰਡ ਜਾ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ
May 29th, 06:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ, ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਦੀ ਸ਼ੁਰੂਆਤ ਕਿਸਾਨਾਂ ਦੇ ਲਈ ਇੱਕ ਮਹੱਤਵਪੂਰਨ ਪਹਿਲ ਹੈ ਅਤੇ ਖੇਤੀਬਾੜੀ ਦੇ ਵਿਕਾਸ ਨੂੰ ਸਮਰਥਨ ਦੇਣ ਦਾ ਇੱਕ ਅਨੂਠਾ ਪ੍ਰਯਾਸ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਨਸੂਨ ਨਜ਼ਦੀਕ ਆਉਣ ਅਤੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਹੋਣ ਦੇ ਨਾਲ, ਅਗਲੇ 12 ਤੋਂ 15 ਦਿਨਾਂ ਵਿੱਚ ਵਿਗਿਆਨੀਆਂ, ਮਾਹਰਾਂ, ਅਧਿਕਾਰੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਬਣੇ 2000 ਦਲ 700 ਤੋਂ ਅਧਿਕ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਪਿੰਡਾਂ ਦੇ ਲੱਖਾਂ ਕਿਸਾਨਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਨੇ ਸਾਰੇ ਕਿਸਾਨਾਂ ਅਤੇ ਇਨ੍ਹਾਂ ਦਲਾਂ ਵਿੱਚ ਸ਼ਾਮਲ ਪ੍ਰਤੀਭਾਗੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਬਣਾਉਣ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਸਵੀਕਾਰ ਕੀਤਾ।ਮਨ ਕੀ ਬਾਤ ਦੇ 122ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (25.05.2025)
May 25th, 11:30 am
ਸਾਥੀਓ, ‘ਅਪ੍ਰੇਸ਼ਨ ਸਿੰਦੂਰ’ ਸਿਰਫ਼ ਇੱਕ ਫ਼ੌਜੀ ਮਿਸ਼ਨ ਨਹੀਂ ਹੈ, ਇਹ ਸਾਡੇ ਸੰਕਲਪ, ਹੌਸਲੇ ਅਤੇ ਬਦਲਦੇ ਭਾਰਤ ਦੀ ਤਸਵੀਰ ਹੈ ਅਤੇ ਇਸ ਤਸਵੀਰ ਨੂੰ ਪੂਰੇ ਦੇਸ਼ ਨੂੰ ਦੇਸ਼ ਭਗਤੀ ਦੇ ਭਾਵਾਂ ਨਾਲ ਭਰ ਦਿੱਤਾ ਹੈ, ਤਿਰੰਗੇ ਵਿੱਚ ਰੰਗ ਦਿੱਤਾ ਹੈ। ਤੁਸੀਂ ਦੇਖਿਆ ਹੋਵੇਗਾ ਦੇਸ਼ ਦੇ ਕਈ ਸ਼ਹਿਰਾਂ ਵਿੱਚ, ਪਿੰਡਾਂ ਵਿੱਚ, ਛੋਟੇ-ਛੋਟੇ ਕਸਬਿਆਂ ਵਿੱਚ ਤਿਰੰਗਾ ਯਾਤਰਾਵਾਂ ਕੱਢੀਆਂ ਗਈਆਂ, ਹਜ਼ਾਰਾਂ ਲੋਕ ਹੱਥਾਂ ’ਚ ਤਿਰੰਗਾ ਲੈ ਕੇ ਦੇਸ਼ ਦੀ ਸੈਨਾ, ਉਸ ਦੇ ਪ੍ਰਤੀ ਨਮਨ ਕਰਦੇ ਹੋਏ, ਵਧਾਈ ਦਿੰਦੇ ਹੋਏ ਨਿਕਲ ਪਏ। ਕਿੰਨੇ ਹੀ ਸ਼ਹਿਰਾਂ ਵਿੱਚ Civil Defence Volunteer ਬਣਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਇਕੱਠੇ ਹੋ ਗਏ ਅਤੇ ਅਸੀਂ ਦੇਖਿਆ ਕਿ ਚੰਡੀਗੜ੍ਹ ਦੇ ਵੀਡੀਓ ਤਾਂ ਕਾਫੀ ਵਾਇਰਲ ਹੋਏ ਸਨ। ਸੋਸ਼ਲ ਮੀਡੀਆ ’ਤੇ ਕਵਿਤਾਵਾਂ ਲਿਖੀਆਂ ਜਾ ਰਹੀਆਂ ਸਨ, ਸੰਕਲਪ ਗੀਤ ਗਾਏ ਜਾ ਰਹੇ ਸਨ, ਛੋਟੇ-ਛੋਟੇ ਬੱਚੇ ਪੇਂਟਿੰਗ ਬਣਾ ਰਹੇ ਸਨ, ਜਿਨ੍ਹਾਂ ਵਿੱਚ ਵੱਡੇ ਸੰਦੇਸ਼ ਲੁਕੇ ਸਨ। ਮੈਂ ਅਜੇ 3 ਦਿਨ ਪਹਿਲਾਂ ਬੀਕਾਨੇਰ ਗਿਆ ਸੀ, ਉੱਥੇ ਬੱਚਿਆਂ ਨੇ ਮੈਨੂੰ ਅਜਿਹੀ ਹੀ ਇੱਕ ਪੇਂਟਿੰਗ ਭੇਂਟ ਕੀਤੀ ਸੀ। ‘ਅਪ੍ਰੇਸ਼ਨ ਸਿੰਦੂਰ’ ਨੇ ਦੇਸ਼ ਦੇ ਲੋਕਾਂ ਨੂੰ ਇੰਨਾ ਪ੍ਰਭਾਵਿਤ ਕੀਤਾ ਹੈ ਕਿ ਕਈ ਪਰਿਵਾਰਾਂ ਨੇ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਿਆ। ਬਿਹਾਰ ਦੇ ਕਟਿਹਾਰ ਵਿੱਚ, ਯੂ. ਪੀ. ਦੇ ਕੁਸ਼ੀਨਗਰ ਵਿੱਚ ਅਤੇ ਹੋਰ ਵੀ ਕਈ ਸ਼ਹਿਰਾਂ ਵਿੱਚ ਉਸ ਦੌਰਾਨ ਜਨਮ ਲੈਣ ਵਾਲੇ ਬੱਚਿਆਂ ਦਾ ਨਾਮ ‘ਸਿੰਦੂਰ’ ਰੱਖਿਆ ਗਿਆ ਹੈ।ਸਾਡੇ ਯੁਵਾ ਹਰ ਖੇਤਰ ਵਿੱਚ ਦੇਸ਼ ਦਾ ਮਾਣ ਵਧਾ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
July 31st, 11:30 am
ਸਾਥੀਓ, 31 ਜੁਲਾਈ ਯਾਨੀ ਅੱਜ ਹੀ ਦੇ ਦਿਨ ਅਸੀਂ ਸਾਰੇ ਦੇਸ਼ਵਾਸੀ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਮੈਂ ਅਜਿਹੇ ਹੋਰ ਸਾਰੇ ਮਹਾਨ ਕ੍ਰਾਂਤੀਕਾਰੀਆਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੇ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ।