ਪ੍ਰਧਾਨ ਮੰਤਰੀ ਨੇ ਭਾਰਤ, ਹੰਗਰੀ, ਪੋਲੈਂਡ ਅਤੇ ਅਮਰੀਕਾ ਦੇ ਪੁਲਾੜ ਯਾਤਰੀਆਂ ਦੇ ਸਪੇਸ ਮਿਸ਼ਨ ਦੇ ਸਫ਼ਲ ਲਾਂਚ ਦਾ ਸੁਆਗਤ ਕੀਤਾ

June 25th, 01:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ, ਹੰਗਰੀ, ਪੋਲੈਂਡ ਅਤੇ ਅਮਰੀਕਾ ਦੇ ਪੁਲਾੜ ਯਾਤਰੀਆਂ ਦੇ ਸਪੇਸ ਮਿਸ਼ਨ ਦੇ ਸਫ਼ਲ ਲਾਂਚ ਦਾ ਸੁਆਗਤ ਕੀਤਾ ਹੈ। ਸ਼੍ਰੀ ਮੋਦੀ ਨੇ ਭਾਰਤੀ ਪੁਲਾੜ ਯਾਤਰੀ ਗਰੁੱਪ ਕੈਪਟਨ ਸ਼ੁਭਾਂਸ਼ੁ ਸ਼ੁਕਲਾ ਨੂੰ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼ੁਭਾਂਸ਼ੂ ਸ਼ੁਕਲਾ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ‘ਤੇ ਜਾਣ ਵਾਲੇ ਪਹਿਲੇ ਭਾਰਤੀ ਬਣਨ ਦੀ ਰਾਹ ‘ਤੇ ਹਨ।

ਪ੍ਰਧਾਨ ਮੰਤਰੀ ਨੇ ਹੰਗਰੀ ਦੀਆਂ ਸੰਸਦੀ ਚੋਣਾਂ ਵਿੱਚ ਮਿਲੀ ਜਿੱਤ ’ਤੇ ਪ੍ਰਧਾਨ ਮੰਤਰੀ ਸ਼੍ਰੀ ਵਿਕਟਰ ਔਰਬਨ ਨੂੰ ਵਧਾਈਆਂ ਦਿੱਤੀਆਂ

April 04th, 11:25 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੰਗਰੀ ਦੀਆਂ ਸੰਸਦੀ ਚੋਣਾਂ ਵਿੱਚ ਮਿਲੀ ਜਿੱਤ ’ਤੇ ਪ੍ਰਧਾਨ ਮੰਤਰੀ, ਸ਼੍ਰੀ ਵਿਕਟਰ ਔਰਬਨ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਹੰਗਰੀ ਦੇ ਪ੍ਰਧਾਨ ਮੰਤਰੀ, ਮਹਾਮਹਿਮ ਵਿਕਟਰ ਓਰਬਨ ਨਾਲ ਫੋਨ 'ਤੇ ਗੱਲ ਕੀਤੀ

March 09th, 08:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੰਗਰੀ ਦੇ ਪ੍ਰਧਾਨ ਮੰਤਰੀ, ਮਹਾਮਹਿਮ ਵਿਕਟਰ ਓਰਬਨ ਨਾਲ ਫੋਨ 'ਤੇ ਗੱਲ ਕੀਤੀ।