ਭਾਰਤ-ਕੋਰੀਆ ਗਣਰਾਜ ਦਾ ਜਹਾਜ਼ ਨਿਰਮਾਣ, ਜਹਾਜ਼ਰਾਨੀ ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਵਿਆਪਕ ਢਾਂਚਾ
April 20th, 10:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੋਰੀਆ ਗਣਰਾਜ ਦੇ ਮਹਾਮਹਿਮ ਸ਼੍ਰੀ ਲੀ ਜੇ-ਮਿਯੁੰਗ ਦਰਮਿਆਨ 20 ਅਪ੍ਰੈਲ 2026 ਨੂੰ ਭਾਰਤ ਦੀ ਉਨ੍ਹਾਂ ਦੀ ਸਰਕਾਰੀ ਯਾਤਰਾ ਦੇ ਮੌਕੇ ’ਤੇ ਹੋਈ ਮੀਟਿੰਗ ਦੌਰਾਨ, ਦੋਵਾਂ ਧਿਰਾਂ ਨੇ ਜਹਾਜ਼ ਨਿਰਮਾਣ, ਜਹਾਜ਼ਰਾਨੀ (ਸ਼ਿਪਿੰਗ) ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਆਪਣੀਆਂ-ਆਪਣੀਆਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਸੰਸਥਾਵਾਂ ਦਰਮਿਆਨ ਆਪਸੀ ਲਾਭਕਾਰੀ ਸਹਿਯੋਗ ’ਤੇ ਸਾਰਥਕ ਅਤੇ ਡੂੰਘਾ ਵਿਚਾਰ-ਵਟਾਂਦਰਾ ਕੀਤਾ।ਰਿਪਬਲਿਕ ਆਫ਼ ਕੋਰੀਆ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
April 20th, 01:05 pm
ਆਪਣੀ ਪਹਿਲੀ ਭਾਰਤ ਯਾਤਰਾ ’ਤੇ ਰਾਸ਼ਟਰਪਤੀ ਲੀ ਦਾ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਰਾਸ਼ਟਰਪਤੀ ਲੀ ਦਾ ਜੀਵਨ ਸੰਘਰਸ਼, ਸੇਵਾ ਅਤੇ ਸਮਰਪਣ ਦੀ ਪ੍ਰੇਰਨਾਦਾਇਕ ਮਿਸਾਲ ਹੈ। ਹਰ ਚੁਣੌਤੀ ਨੇ ਉਨ੍ਹਾਂ ਅੰਦਰ ਜਨ-ਸੇਵਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ। ਭਾਵੇਂ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੋਵੇ, ਪਰ ਭਾਰਤ ਪ੍ਰਤੀ ਉਨ੍ਹਾਂ ਦੀ ਨੇੜਤਾ ਸਾਡੀ ਪਹਿਲੀ ਮੁਲਾਕਾਤ ਤੋਂ ਹੀ ਸਪਸ਼ਟ ਰਹੀ ਹੈ।ਪ੍ਰਧਾਨ ਮੰਤਰੀ ਨੇ ਊਰਜਾ ਖੇਤਰ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ
January 28th, 09:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਲੋਕ ਕਲਿਆਣ ਮਾਰਗ ਸਥਿਤ ਆਪਣੇ ਨਿਵਾਸ 'ਤੇ ਚੱਲ ਰਹੇ ਇੰਡੀਆ ਐਨਰਜੀ ਵੀਕ (ਆਈਈਡਬਲਿਊ) 2026 ਦੇ ਹਿੱਸੇ ਵਜੋਂ ਵਿਸ਼ਵ-ਵਿਆਪੀ ਊਰਜਾ ਖੇਤਰ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ।