ਆਈਬੀਐੱਸਏ ਆਗੂਆਂ ਦੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
November 23rd, 12:45 pm
“ਜੋਹੈੱਨਸ-ਬਰਗ” ਜਿਹੇ ਜੀਵਿਤ ਖ਼ੂਬਸੂਰਤ ਸ਼ਹਿਰ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲੈਣਾ ਮੇਰੇ ਲਈ ਬੇਹੱਦ ਖ਼ੁਸ਼ੀ ਦਾ ਵਿਸ਼ਾ ਹੈ। ਇਸ ਪਹਿਲ ਲਈ ਮੈਂ ਇਬਸਾ ਦੇ ਚੇਅਰ, ਰਾਸ਼ਟਰਪਤੀ ਲੂਲਾ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਰਾਸ਼ਟਰਪਤੀ ਰਾਮਾਫੋਸਾ ਨੂੰ ਮਹਿਮਾਨਨਿਵਾਜ਼ੀ ਅਤੇ ਸਤਿਕਾਰ ਲਈ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲਿਆ
November 23rd, 12:30 pm
ਪ੍ਰਧਾਨ ਮੰਤਰੀ ਨੇ ਇਸ ਮੀਟਿੰਗ ਨੂੰ ਸਮੇਂ ਅਨੁਕੂਲ ਦਸਦੇ ਹੋਏ ਕਿਹਾ ਕਿ ਇਹ ਮੀਟਿੰਗ ਅਫ਼ਰੀਕੀ ਧਰਤੀ 'ਤੇ ਪਹਿਲੇ ਜੀ20 ਸਿਖਰ ਸੰਮੇਲਨ ਦੇ ਨਾਲ ਹੋਈ ਅਤੇ ਗਲੋਬਲ ਸਾਊਥ ਦੇਸ਼ਾਂ ਵਿੱਚ ਲਗਾਤਾਰ ਚਾਰ ਜੀ20 ਪ੍ਰਧਾਨਗੀਆਂ ਦੀ ਸਮਾਪਤੀ ਨੂੰ ਚਿੰਨ੍ਹਤ ਕਰਦੀ ਹੈ, ਜਿਨ੍ਹਾਂ ਵਿੱਚੋਂ ਆਖਰੀ ਤਿੰਨ ਆਈਬੀਐੱਸਏ ਦੇ ਮੈਂਬਰ ਦੇਸ਼ਾਂ ਨੇ ਕੀਤੀਆਂ ਸਨ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਮਨੁੱਖ-ਕੇਂਦ੍ਰਿਤ ਵਿਕਾਸ, ਬਹੁਪੱਖੀ ਸੁਧਾਰ ਅਤੇ ਟਿਕਾਊ ਵਿਕਾਸ 'ਤੇ ਕੇਂਦ੍ਰਿਤ ਕਈ ਅਹਿਮ ਪਹਿਲਕਦਮੀਆਂ ਹੋਈਆਂ ਹਨ।ਪ੍ਰਧਾਨ ਮੰਤਰੀ ਜੀ20 ਸਮਿਟ ਵਿੱਚ ਹਿੱਸਾ ਲੈਣ ਲਈ ਦੱਖਣੀ ਅਫ਼ਰੀਕਾ ਦੇ ਜੌਹੈੱਨਬਰਗ ਪਹੁੰਚੇ
November 21st, 06:25 pm
ਪ੍ਰਧਾਨ ਮੰਤਰੀ ਮੋਦੀ ਥੋੜ੍ਹੀ ਦੇਰ ਪਹਿਲਾਂ ਦੱਖਣੀ ਅਫ਼ਰੀਕਾ ਦੇ ਜੌਹੈੱਨਬਰਗ ਪਹੁੰਚੇ ਸਨ। ਪ੍ਰਧਾਨ ਮੰਤਰੀ 20ਵੇਂ ਲੀਡਰਸ ਸਮਿਟ ਵਿੱਚ ਸ਼ਾਮਲ ਹੋਣਗੇ। ਸਮਿਟ ਦੌਰਾਨ, ਉਹ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਵੀ ਕਰਨਗੇ ਅਤੇ ਭਾਰਤ-ਬ੍ਰਾਜ਼ੀਲ-ਦੱਖਣੀ ਅਫ਼ਰੀਕਾ (IBSA) ਨੇਤਾਵਾਂ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ।ਪ੍ਰਧਾਨ ਮੰਤਰੀ ਦਾ ਦੱਖਣੀ ਅਫ਼ਰੀਕਾ ਗਣਰਾਜ ਦੇ ਦੌਰੇ ਤੋਂ ਪਹਿਲਾਂ ਰਵਾਨਗੀ ਬਿਆਨ
November 21st, 06:45 am
ਮੈਂ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਜੋਹੈੱਨਸਬਰਗ ਵਿੱਚ ਹੋ ਰਹੇ 20ਵੇਂ ਜੀ20 ਲੀਡਰਸ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਮਾਣਯੋਗ ਸ਼੍ਰੀ ਸਾਇਰਿਲ ਰਾਮਫੋਸਾ ਦੇ ਸੱਦੇ 'ਤੇ 21-23 ਨਵੰਬਰ, 2025 ਤੱਕ ਦੱਖਣੀ ਅਫ਼ਰੀਕਾ ਗਣਰਾਜ ਦੇ ਦੌਰੇ ’ਤੇ ਜਾ ਰਿਹਾ ਹਾਂ।