ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 17th, 11:10 am
ਸਦਨ ਵੱਲੋਂ, ਮੇਰੇ ਵੱਲੋਂ, ਮੈਂ ਸ਼੍ਰੀਮਾਨ ਹਰੀਵੰਸ਼ ਜੀ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ ਸ਼ੁਭਕਾਮਨਾਵਾਂ ਵੀ ਦਿੰਦਾ ਹਾਂ। ਰਾਜਸਭਾ ਡਿਪਟੀ ਚੇਅਰਮੈਨ ਵਜੋਂ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਇਹ ਆਪਣੇ ਆਪ ਵਿੱਚ ਇਸ ਸਦਨ ਦਾ ਤੁਹਾਡੇ ਪ੍ਰਤੀ ਜੋ ਡੂੰਘਾ ਭਰੋਸਾ ਹੈ ਅਤੇ ਬੀਤੇ ਹੋਏ ਕਾਲਖੰਡ ਵਿੱਚ ਤੁਹਾਡੇ ਤਜਰਬੇ ਦਾ ਜੋ ਸਦਨ ਨੂੰ ਲਾਭ ਮਿਲਿਆ ਹੈ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦਾ ਤੁਹਾਡਾ ਜੋ ਯਤਨ ਰਿਹਾ ਹੈ, ਉਸ ਨੂੰ ਇੱਕ ਤਰ੍ਹਾਂ ਨਾਲ ਸਦਨ ਨੇ ਅੱਜ ਇੱਕ ਮੋਹਰ ਲਗਾ ਦਿੱਤੀ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਤਜਰਬੇ ਦਾ ਸਨਮਾਨ ਹੈ, ਇੱਕ ਸਹਿਜ ਕਾਰਜ ਸ਼ੈਲੀ ਦਾ ਸਨਮਾਨ ਹੈ ਅਤੇ ਇੱਕ ਸਹਿਜ ਕਾਰਜ ਸ਼ੈਲੀ ਦੀ ਮਾਨਤਾ ਵੀ ਹੈ। ਅਸੀਂ ਸਾਰਿਆਂ ਨੇ ਹਰੀਵੰਸ਼ ਜੀ ਦੀ ਅਗਵਾਈ ਵਿੱਚ ਸਦਨ ਦੀ ਤਾਕਤ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਹੁੰਦੇ ਹੋਏ ਵੀ ਦੇਖਿਆ ਹੈ ਅਤੇ ਮੈਂ ਕਹਿ ਸਕਦਾ ਹਾਂ ਕਿ ਸਿਰਫ਼ ਸਦਨ ਦੀ ਕਾਰਵਾਈ ਦਾ ਸੰਚਾਲਨ ਹੀ ਨਹੀਂ, ਉਹ ਆਪਣੇ ਜੀਵਨ ਦੇ ਜੋ ਭੂਤਕਾਲ ਦੇ ਤਜਰਬੇ ਹਨ, ਉਸ ਨੂੰ ਵੀ ਬਹੁਤ ਸਟੀਕ ਤਰੀਕੇ ਨਾਲ ਸਦਨ ਨੂੰ ਅਮੀਰ ਕਰਨ ਵਿੱਚ ਵਰਤੋਂ ਵਿੱਚ ਲਿਆਉਂਦੇ ਹਨ। ਉਨ੍ਹਾਂ ਦਾ ਇਹ ਤਜਰਬਾ ਪੂਰੀ ਕਾਰਵਾਈ ਨੂੰ, ਸੰਚਾਲਨ ਨੂੰ ਅਤੇ ਸਦਨ ਦੇ ਮਾਹੌਲ ਨੂੰ ਹੋਰ ਜ਼ਿਆਦਾ ਪਰਪੱਕ ਬਣਾਉਂਦਾ ਹੈ। ਮੈਨੂੰ ਭਰੋਸਾ ਹੈ, ਡਿਪਟੀ ਚੇਅਰਮੈਨ ਜੀ ਦਾ ਨਵਾਂ ਕਾਰਜਕਾਲ ਉਸੇ ਭਾਵਨਾ, ਸੰਤੁਲਨ ਅਤੇ ਸਮਰਪਣ ਦੇ ਨਾਲ ਅੱਗੇ ਵਧੇਗਾ ਅਤੇ ਸਾਡੇ ਸਾਰਿਆਂ ਦੇ ਯਤਨਾਂ ਨਾਲ ਸਦਨ ਦੇ ਮਾਣ ਨੂੰ ਨਵੀਂ ਉਚਾਈ ਪ੍ਰਾਪਤ ਹੋਵੇਗੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਨੂੰ ਸੰਬੋਧਨ ਕੀਤਾ
April 17th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਹਰੀਵੰਸ਼ ਨੂੰ ਰਾਜ ਸਭਾ ਦੇ ਡਿਪਟੀ ਚੇਅਰਮੈਨ ਵਜੋਂ ਲਗਾਤਾਰ ਤੀਜੀ ਵਾਰ ਚੁਣੇ ਜਾਣ 'ਤੇ ਦਿਲੋਂ ਵਧਾਈ ਦਿੱਤੀ। ਇਸ ਇਤਿਹਾਸਕ ਉਪਲਬਧੀ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼੍ਰੀ ਹਰੀਵੰਸ਼ ’ਤੇ ਸਦਨ ਦੇ ਡੂੰਘੇ ਭਰੋਸੇ ਅਤੇ ਸੰਸਥਾ ਵਿੱਚ ਉਨ੍ਹਾਂ ਦੇ ਕੀਮਤੀ ਤਜਰਬੇ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਸਦਨ ਵੱਲੋਂ ਉਨ੍ਹਾਂ ਦੇ ਤਜਰਬੇ, ਸਮਾਵੇਸ਼ੀ ਨਜ਼ਰੀਏ ਅਤੇ ਸਨਮਾਨਜਨਕ ਕਾਰਜਸ਼ੈਲੀ ਦੀ ਮਾਨਤਾ ਹੈ।ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 04th, 10:45 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਸ਼ਲ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਨ ਕਰਦਿਆਂ 62,000 ਕਰੋੜ ਰੁਪਏ ਤੋਂ ਵੱਧ ਦੇ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ
October 04th, 10:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੌਸ਼ਲ ਦੀਕਸ਼ਾਂਤ ਸਮਾਰੋਹ ਦੌਰਾਨ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਦੇ ਆਈਟੀਆਈ ਨਾਲ ਜੁੜੇ ਲੱਖਾਂ ਵਿਦਿਆਰਥੀਆਂ ਦੇ ਨਾਲ-ਨਾਲ ਬਿਹਾਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਕੁਝ ਸਾਲ ਪਹਿਲਾਂ, ਸਰਕਾਰ ਨੇ ਆਈਟੀਆਈ ਵਿਦਿਆਰਥੀਆਂ ਲਈ ਵੱਡੇ ਪੱਧਰ 'ਤੇ ਕਨਵੋਕੇਸ਼ਨ ਸਮਾਰੋਹ ਆਯੋਜਿਤ ਕਰਨ ਦੀ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਅੱਜ ਉਸ ਪਰੰਪਰਾ ਵਿੱਚ ਇੱਕ ਹੋਰ ਮੀਲ ਪੱਥਰ ਹੈ।