ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 20th, 07:21 pm
ਦੋਵਾਂ ਆਗੂਆਂ ਨੇ ਭਾਰਤ-ਇਟਲੀ ਸਾਂਝੇਦਾਰੀ ਦੇ ਸਮੁੱਚੇ ਪਹਿਲੂਆਂ 'ਤੇ ਵਿਆਪਕ ਚਰਚਾ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-2029 ਦੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਦੋਵੇਂ ਆਗੂਆਂ ਨੇ ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਸੁਰੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਖੋਜ ਅਤੇ ਨਵੀਨਤਾ, ਪੁਲਾੜ, ਊਰਜਾ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਅਹਿਮ ਟੈਕਨੋਲੋਜੀਆਂ, ਸਿੱਖਿਆ, ਸਭਿਆਚਾਰ ਅਤੇ ਲੋਕਾਂ ਦੇ ਆਪਸੀ ਸਬੰਧਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ 'ਤੇ ਸਹਿਮਤੀ ਪ੍ਰਗਟ ਕੀਤੀ। ਉਨ੍ਹਾਂ ਨੇ ਸੰਯੁਕਤ ਰਣਨੀਤਕ ਕਾਰਜ ਯੋਜਨਾ ਦੀ ਨਿਯਮਿਤ ਸਮੀਖਿਆ ਕਰਨ ਲਈ ਵਿਦੇਸ਼ ਮੰਤਰੀ ਪੱਧਰ 'ਤੇ ਇੱਕ ਵਿਵਸਥਾ ਸਥਾਪਤ ਕਰਨ ਦਾ ਵੀ ਫ਼ੈਸਲਾ ਲਿਆ।ਪ੍ਰਧਾਨ ਮੰਤਰੀ ਮੋਦੀ ਮਹੱਤਵਪੂਰਨ ਪ੍ਰੋਗਰਾਮਾਂ ਲਈ ਇਟਲੀ ਪਹੁੰਚੇ
May 20th, 12:30 am
ਪ੍ਰਧਾਨ ਮੰਤਰੀ ਥੋੜ੍ਹੀ ਦੇਰ ਪਹਿਲਾਂ ਇਟਲੀ ਦੇ ਰੋਮ ਪਹੁੰਚੇ। ਉਹ ਇਤਾਲਵੀ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸਰਜੀਓ ਮੈਟਾਰੇਲਾ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਮੇਲੋਨੀ ਨਾਲ ਗੱਲਬਾਤ ਕਰਨਗੇ, ਜਿਸ ਵਿੱਚ ਇੰਡੀਆ-ਮਿਡਲ ਈਸਟ-ਯੂਰਪ ਇਕਨੌਮਿਕ ਕੌਰੀਡੋਰ (IMEC) 'ਤੇ ਕੇਂਦ੍ਰਿਤ ਚਰਚਾ ਹੋਵੇਗੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
February 26th, 08:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੀ ਆਪਣੀ ਅਧਿਕਾਰਤ ਫੇਰੀ ਦੇ ਦੌਰਾਨ 26 ਫਰਵਰੀ, 2026 ਨੂੰ ਯੇਰੂਸ਼ਲਮ ਵਿੱਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਅਧਿਕਾਰਤ ਗੱਲਬਾਤ ਕੀਤੀ।