ਚੰਡੀਗੜ੍ਹ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 17th, 02:08 pm

ਚੰਡੀਗੜ੍ਹ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਇਹ ਭਾਰਤ ਲਈ ਵਿਕਾਸ ਦਾ ਇੱਕ ਮਾਡਲ ਰਿਹਾ ਹੈ। ਚੰਡੀਗੜ੍ਹ ਜਾਣਿਆ ਜਾਂਦਾ ਹੈ, ਯੋਜਨਾਬੱਧ ਵਿਕਾਸ ਦੇ ਲਈ; ਚੰਡੀਗੜ੍ਹ ਦੀ ਪਛਾਣ ਹੈ, ਬਿਹਤਰ ਜੀਵਨ-ਸ਼ੈਲੀ ਦੇ ਲਈ, ਈਜ਼ ਆਫ ਲਿਵਿੰਗ ਦੇ ਲਈ। ਚੰਡੀਗੜ੍ਹ ਦੀ ਪਛਾਣ ਹੈ, ਇਲਾਜ ਦੀਆਂ ਬਿਹਤਰ ਸਹੂਲਤਾਂ ਦੇ ਸਬੰਧ ਵਿੱਚ ਅਤੇ ਇਸ ਸਭ ਦੇ ਨਾਲ-ਨਾਲ ਚੰਡੀਗੜ੍ਹ ਦੀ ਪਛਾਣ ਹੈ, ਮਾਂ ਚੰਡੀ ਦਾ ਅਸ਼ੀਰਵਾਦ। ਅਤੇ ਇਸ ਲਈ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਤੋਂ ਐੱਨਡੀਏ ਸਰਕਾਰ ਦੀ ਤਰਜੀਹ ਰਹੀ ਹੈ। ਤੁਹਾਨੂੰ ਯਾਦ ਹੋਵੇਗਾ, ਡੇਢ ਸਾਲ ਪਹਿਲਾਂ ਦੇਸ਼ ਨੇ ਨਿਆਂ ਪ੍ਰਣਾਲੀ ਵਿੱਚ ਬਹੁਤ ਵੱਡਾ ਸੁਧਾਰ ਕੀਤਾ ਹੈ। ਅਸੀਂ ਦੰਡ ਸੰਹਿਤਾ ਦੀ ਜਗ੍ਹਾ ਭਾਰਤੀ ਨਿਆਇ ਸੰਹਿਤਾ ਲੈ ਕੇ ਆਏ ਹਾਂ। ਭਾਰਤੀ ਨਿਆਇ ਸੰਹਿਤਾ ਮਤਲਬ, ਦੰਡ ਅਧਾਰਿਤ ਕਾਨੂੰਨਾਂ ਦੀ ਜਗ੍ਹਾ ਨਿਆਂ ਆਧਾਰਿਤ ਕਾਨੂੰਨੀ ਪ੍ਰਣਾਲੀ। ਅਤੇ ਉਦੋਂ ਭਾਰਤੀ ਨਿਆਇ ਸੰਹਿਤਾ ਲਾਗੂ ਕਰਨ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੀ ਹੋਈ ਸੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ

July 17th, 01:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਢਾਂਚੇ ਸਬੰਧੀ ਪ੍ਰੋਜੈਕਟ ਸ਼ਾਮਲ ਹਨ। ਯੋਜਨਾਬੱਧ ਰਾਸ਼ਟਰੀ ਤਰੱਕੀ ਲਈ ਇੱਕ ਮਿਸਾਲੀ ਮਾਡਲ ਵਜੋਂ ਸ਼ਹਿਰ ਦੀ ਵਿਲੱਖਣ ਸਥਿਤੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਇੱਕ ਬਿਹਤਰ ਜੀਵਨ ਸ਼ੈਲੀ ਅਤੇ ਰਹਿਣ-ਸਹਿਣ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਇਸਦੀ ਸਾਖ 'ਤੇ ਜ਼ੋਰ ਦਿੱਤਾ। ਇਸ ਖੇਤਰ 'ਤੇ ਮਾਂ ਚੰਡੀ ਦੀ ਦੈਵੀ ਕਿਰਪਾ ਨੂੰ ਸਵੀਕਾਰ ਕਰਦੇ ਹੋਏ, ਉਨ੍ਹਾਂ ਨੇ ਸੱਤਾਧਾਰੀ ਪ੍ਰਸ਼ਾਸਨ ਦੀ ਇਸਦੇ ਨਿਰੰਤਰ, ਢਾਂਚਾਗਤ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਮੌਜੂਦਾ ਸਰਕਾਰ ਦੀ ਸੰਪੂਰਨ ਤਰਜੀਹ ਰਿਹਾ ਹੈ।

ਹਰਿਆਣਾ ਦੇ ਜੀਂਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 17th, 12:00 pm

ਹਰਿਆਣਾ ਦੇ ਰਾਜਪਾਲ ਸ਼੍ਰੀ ਅਸੀਮ ਘੋਸ਼ ਜੀ, ਇੱਥੋਂ ਦੇ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਹਾਜ਼ਰ ਹੋਰ ਜਨ-ਪ੍ਰਤੀਨਿਧੀਗਣ, ਅਤੇ ਇਸ ਸਮੇਂ ਤਕਨਾਲੋਜੀ ਦੇ ਮਾਧਿਅਮ ਰਾਹੀਂ ਵੀ ਹਰਿਆਣਾ ਦੇ ਕਈ ਸਥਾਨਾਂ ’ਤੇ ਹਾਜ਼ਰ ਮੇਰੇ ਸਾਰੇ ਪਿਆਰੇ ਹਰਿਆਣਾ ਦੇ ਭਰਾਵੋ ਅਤੇ ਭੈਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਦੇਸ਼ ਨੂੰ ਸਮਰਪਿਤ ਕੀਤੇ

July 17th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ, ਫੌਜੀ ਅਤੇ ਅਧਿਆਤਮਕ ਵਿਰਾਸਤ ਦਾ ਜ਼ਿਕਰ ਕੀਤਾ, ਜਿਸ ਨੂੰ ਸ਼ਕਤੀ ਪੀਠ ਮਾਤਾ ਜਯੰਤੀ ਦੀ ਵਿਸ਼ੇਸ਼ ਬਖਸ਼ਿਸ਼ ਪ੍ਰਾਪਤ ਹੈ। ਦਹਾਕਿਆਂ ਪਹਿਲਾਂ ਸੰਗਠਨਾਤਮਕ ਡਿਊਟੀਆਂ ਲਈ ਸ਼ਹਿਰ ਦੇ ਆਪਣੇ ਸ਼ੁਰੂਆਤੀ ਦੌਰਿਆਂ ਨੂੰ ਯਾਦ ਕਰਦਿਆਂ, ਉਨ੍ਹਾਂ ਨੇ ਮਿਲੇ ਉਸ ਪਿਆਰ ਨੂੰ ਯਾਦ ਕੀਤਾ, ਜੋ ਮੁਰ੍ਹਾ ਮੱਝਾਂ ਦੀ ਡੇਅਰੀ, ਦੇਸੀ ਬੂਰਾ ਅਤੇ ਘੇਵਰ ਵਰਗੇ ਸਥਾਨਕ ਖਾਣ-ਪੀਣ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਕੋਈ ਆਮ ਧਰਤੀ ਨਹੀਂ ਹੈ; ਇਹ ਇਤਿਹਾਸ, ਬਹਾਦਰੀ, ਧਰਮ ਅਤੇ ਬਹੁਤ ਵੱਡੇ ਮਾਣ ਵਾਲੀ ਧਰਤੀ ਹੈ।”

ਪ੍ਰਧਾਨ ਮੰਤਰੀ 20 ਜੂਨ ਨੂੰ ਉੜੀਸਾ ਦਾ ਦੌਰਾ ਕਰਨਗੇ

June 19th, 11:53 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ, 2026 ਨੂੰ ਉੜੀਸਾ ਦਾ ਦੌਰਾ ਕਰਨਗੇ। ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਵੀ ਇਸ ਦੌਰੇ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਰਹਿਣਗੇ, ਇਹ ਰਾਜ ਲਈ ਇੱਕ ਦੁਰਲੱਭ ਅਤੇ ਮਹੱਤਵਪੂਰਨ ਮੌਕਾ ਹੈ।

ਗੁਜਰਾਤ ਦੇ ਸੂਰਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

June 05th, 04:30 pm

ਮੈਨੂੰ ਕਈ ਵਾਰ ਲੱਗਦਾ ਹੈ ਕਿ, ਇਹ ਸੂਰਤ ਸ਼ਹਿਰ ਨਹੀਂ ਹੈ, ਸੂਰਤ ਇੱਕ ਜਜ਼ਬਾ ਹੈ, ਅਤੇ ਜੇ ਇਹ ਜਜ਼ਬਾ ਹੋਵੇ, ਤਾਂ ਹੀ ਵਾਤਾਵਰਣ ਦਿਵਸ ਮੌਕੇ ਹਰ ਪਰਿਵਾਰ ਨੂੰ ਨਾਲ ਜੋੜ ਕੇ, ਅਜਿਹੇ 15,000 ਵਾਤਾਵਰਣ ਨੂੰ ਸਮਰਪਿਤ ਬਹੁਤ ਸੋਹਣੇ ਪੋਸਟਰ ਬਣਾ ਕੇ ਲੋਕ ਲਿਆਏ ਹਨ। ਜਿਨ੍ਹਾਂ ਵੀ ਪਰਿਵਾਰਾਂ ਦੇ ਸਾਥੀਆਂ ਨੇ ਇਹ ਕੰਮ ਕੀਤਾ ਹੈ, ਮੈਂ ਉਨ੍ਹਾਂ ਸਾਰਿਆਂ ਦੀ ਬਹੁਤ-ਬਹੁਤ ਸ਼ਲਾਘਾ ਕਰਦਾ ਹਾਂ। ਕਿਉਂਕਿ ਜਦੋਂ ਉਨ੍ਹਾਂ ਨੇ ਇਹ ਵਿਚਾਰ ਕੀਤਾ ਹੋਵੇਗਾ ਨਾ, ਤਾਂ ਉਨ੍ਹਾਂ ਦਾ ਮਨ ਹੁਣ ਇਸ ਵਾਤਾਵਰਣ ਦੀ ਰਾਖੀ ਵਿੱਚ ਲੱਗ ਗਿਆ ਹੋਵੇਗਾ। ਸਾਡੇ ਕਾਠੀਆਵਾੜ ਦੇ ਬਹੁਤ ਸਾਰੇ ਭਰਾ ਇੱਥੇ ਸੂਰਤ ਵਿੱਚ ਰਹਿੰਦੇ ਹਨ, ਅਤੇ ਉਨ੍ਹਾਂ ਦੀ ਉੱਥੇ ਖੇਤੀ ਹੈ, ਤਾਂ ਮੇਰੀ ਉਨ੍ਹਾਂ ਨੂੰ ਇੱਕ ਅਪੀਲ ਹੈ ਕਿ ਵਾਤਾਵਰਣ ਦੇ ਇੱਕ ਕੰਮ ਦੇ ਹਿੱਸੇ ਵਜੋਂ ‘ਖੇਤ ਬਚਾਓ’ ਮੁਹਿੰਮ ਨਾਲ ਜੁੜ ਜਾਣ। ਕੈਮੀਕਲ ਮੁਕਤ ਖੇਤੀ, ਸਾਡੇ ਬਜ਼ੁਰਗ ਜੋ ਕੁਦਰਤੀ ਖੇਤੀ ਕਰਦੇ ਸਨ, ਅਤੇ ਮੈਂ ਤਾਂ ਸੂਰਤ ਦੇ ਜਿਨ੍ਹਾਂ-ਜਿਨ੍ਹਾਂ ਲੋਕਾਂ ਦੀ ਜਿੱਥੇ-ਜਿੱਥੇ ਵੀ ਖੇਤੀ ਹੈ, ਸਾਰਿਆਂ ਨੂੰ ਹੱਕ ਨਾਲ ਕਹਿਣਾ ਹੈ, ਕਿ ਮੇਰਾ ਇੰਨਾ ਕੰਮ ਜ਼ਰੂਰ ਕਰਨਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੂਰਤ ਵਿੱਚ 18,800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ

June 05th, 04:16 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਪ੍ਰਧਾਨ ਮੰਤਰੀ ਨੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਾਥ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਬਾਅਦ ਮੈਂ ਪਹਿਲੀ ਵਾਰ ਸੂਰਤ ਆਇਆ ਹਾਂ। ਮੈਂ ਸੂਰਤ ਤੋਂ ਪੂਰੇ ਗੁਜਰਾਤ ਦੇ ਲੋਕਾਂ ਨੂੰ ਸਲਾਮ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ 5 ਜੂਨ ਨੂੰ ਸੂਰਤ ਅਤੇ ਦਮਨ ਦਾ ਦੌਰਾ ਕਰਨਗੇ

June 04th, 10:03 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜੂਨ, 2026 ਨੂੰ ਗੁਜਰਾਤ ਅਤੇ ਦਮਨ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 2:30 ਵਜੇ ਸੂਰਤ ਜ਼ਿਲ੍ਹੇ ਦੇ ਹਜ਼ੀਰਾ ਵਿੱਚ ਚੱਲ ਰਹੇ ਉਦਯੋਗਿਕ ਕਾਰਜਾਂ ਅਤੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਸ਼ਾਮ ਲਗਭਗ 4:15 ਵਜੇ ਸੂਰਤ ਵਿੱਚ ਲਗਭਗ 18,800 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ। ਉਹ ਇਸ ਮੌਕੇ 'ਤੇ ਇੱਕਠ ਨੂੰ ਸੰਬੋਧਨ ਵੀ ਕਰਨਗੇ।

ਪ੍ਰਧਾਨ ਮੰਤਰੀ ਨੇ ਸੋਮਨਾਥ ਮੰਦਿਰ ਦਾ ਦੌਰਾ ਕੀਤਾ

May 11th, 12:28 pm

ਪ੍ਰਧਾਨ ਮੰਤਰੀ ਨੇ ਮੁੜ-ਨਿਰਮਿਤ ਸੋਮਨਾਥ ਮੰਦਿਰ ਦੇ ਉਦਘਾਟਨ ਦੀ 75ਵੀਂ ਵਰ੍ਹੇਗੰਢ ‘ਤੇ ਉੱਥੇ ਪਹੁੰਚ ਕੇ ਆਪਣੇ ਬ੍ਰਹਮ ਅਨੁਭਵ ਦਾ ਵਰਣਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਮੰਦਿਰ ਦੇ ਮਾਰਗ ‘ਤੇ ਭਗਵਾਨ ਸੋਮਨਾਥ ਦੇ ਭਗਤਾਂ ਦੀ ਅਸੀਮ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਉਹ ਪ੍ਰਭਾਵਿਤ ਅਤੇ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਉਸ ਪਲ ਨੂੰ ਮੁੜ ਤੋਂ ਜੀਅ ਰਹੇ ਹਨ ਜੋ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਜੀ ਨੇ ਮੁੜ-ਸੁਰਜੀਤ ਮੰਦਿਰ ਦੇ ਉਦਘਾਟਨ ਦੌਰਾਨ ਮਹਿਸੂਸ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਨਾਥ ਅੰਮ੍ਰਿਤ ਮਹੋਤਸਵ ਦਾ ਭਗਤੀਪੂਰਨ ਵਾਤਾਵਰਣ ਚਾਰੇ ਪਾਸੇ ਇੱਕ ਅਦਭੁੱਤ ਊਰਜਾ ਦਾ ਸੰਚਾਰ ਕਰ ਰਿਹਾ ਹੈ।

ਹੈਦਰਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

May 10th, 03:45 pm

ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ, ਸੂਬੇ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈਡੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਜੀ ਕਿਸ਼ਨ ਰੈਡੀ, ਬੰਡੀ ਸੰਜੇ ਕੁਮਾਰ, ਸੰਸਦ ਵਿੱਚ ਮੇਰੇ ਸਾਥੀ ਕੋਂਡਾ ਵਿਸ਼ਵੇਸ਼ਵਰ ਰੈਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ

May 10th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਹੈਦਰਾਬਾਦ ਦੀ ਬਦਲਦੀ ਅਤੇ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਤੇਲੰਗਾਨਾ ਅਤੇ ਪੂਰੇ ਦੇਸ਼ ਵਿੱਚ ਤੇਜ਼ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਇਸ ਖੇਤਰ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਕਈ ਵੱਡੇ ਪੱਧਰ ਦੇ ਪ੍ਰੋਜੈਕਟ ਕਿਸ ਤਰ੍ਹਾਂ ਤੇਲੰਗਾਨਾ ਨੂੰ ਪ੍ਰਮੁੱਖ ਨਿਰਮਾਣ ਕੇਂਦਰ ਵਜੋਂ ਸਥਾਪਿਤ ਕਰਨਗੇ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਹਜ਼ਾਰਾਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ ਹੀ ਖੇਤਰੀ ਸੰਪਰਕ ਸੁਵਿਧਾ ਵੀ ਮਜ਼ਬੂਤ ​​ਹੋਵੇਗੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ 10-11 ਮਈ ਨੂੰ ਗੁਜਰਾਤ ਦਾ ਦੌਰਾ ਕਰਨਗੇ

May 09th, 11:19 am

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 10-11 ਮਈ, 2026 ਨੂੰ ਗੁਜਰਾਤ ਦਾ ਦੌਰਾ ਕਰਨਗੇ। ਉਹ 10 ਮਈ ਦੀ ਰਾਤ ਨੂੰ ਜਾਮਨਗਰ, ਗੁਜਰਾਤ ਪਹੁੰਚਣਗੇ। ਪ੍ਰਧਾਨ ਮੰਤਰੀ 11 ਮਈ ਨੂੰ ਸਵੇਰੇ ਲਗਭਗ 10:15 ਵਜੇ ਸੋਮਨਾਥ ਮੰਦਰ ਵਿੱਚ 'ਸੋਮਨਾਥ ਅੰਮ੍ਰਿਤ ਮਹੋਤਸਵ' ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਵਡੋਦਰਾ ਲਈ ਰਵਾਨਾ ਹੋਣਗੇ, ਜਿੱਥੇ ਉਹ ਸ਼ਾਮ ਲਗਭਗ 6 ਵਜੇ ਸਰਦਾਰਧਾਮ ਹੋਸਟਲ ਦਾ ਉਦਘਾਟਨ ਕਰਨਗੇ। ਉਹ ਦੋਵਾਂ ਮੌਕਿਆਂ 'ਤੇ ਜਨਤਕ ਸਭਾਵਾਂ ਨੂੰ ਸੰਬੋਧਨ ਵੀ ਕਰਨਗੇ।

ਪ੍ਰਧਾਨ ਮੰਤਰੀ 10 ਮਈ ਨੂੰ ਕਰਨਾਟਕ ਅਤੇ ਤੇਲੰਗਾਨਾ ਦਾ ਦੌਰਾ ਕਰਨਗੇ

May 09th, 11:17 am

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 10 ਮਈ, 2026 ਨੂੰ ਕਰਨਾਟਕ ਅਤੇ ਤੇਲੰਗਾਨਾ ਦੀ ਯਾਤਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 11 ਵਜੇ ਬੈਂਗਲੁਰੂ ਵਿੱਚ 'ਆਰਟ ਆਫ਼ ਲਿਵਿੰਗ' ਦੀ 45ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਹਿੱਸਾ ਲੈਣਗੇ ਅਤੇ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਹੈਦਰਾਬਾਦ ਲਈ ਰਵਾਨਾ ਹੋਣਗੇ ਅਤੇ ਦੁਪਹਿਰ ਲਗਭਗ 3 ਵਜੇ ਉਹ ਲਗਭਗ 9,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਨ੍ਹਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉਹ ਇਸ ਮੌਕੇ ’ਤੇ ਇੱਕਠ ਨੂੰ ਸੰਬੋਧਨ ਵੀ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 3:45 ਵਜੇ ਹੈਦਰਾਬਾਦ ਵਿੱਚ ਸਿੰਧੂ ਹਸਪਤਾਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੇਹ ਵਿੱਚ ‘ਤਥਾਗਤ ਦੇ ਪਵਿੱਤਰ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ’ ਦੇ ਉਦਘਾਟਨ 'ਤੇ ਖ਼ੁਸ਼ੀ ਪ੍ਰਗਟ ਕੀਤੀ

May 02nd, 06:59 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੇਹ ਵਿੱਚ 'ਤਥਾਗਤ ਦੇ ਪਵਿੱਤਰ ਅਵਸ਼ੇਸ਼ਾਂ ਦੀ ਪਵਿੱਤਰ ਪ੍ਰਦਰਸ਼ਨੀ' ਦੇ ਉਦਘਾਟਨ 'ਤੇ ਅੱਜ ਖ਼ੁਸ਼ੀ ਪ੍ਰਗਟ ਕੀਤੀ। ਇਹ ਪ੍ਰਦਰਸ਼ਨੀ ਕੱਲ੍ਹ ਬੁੱਧ ਪੂਰਨਿਮਾ ਦੇ ਮੌਕੇ 'ਤੇ ਆਯੋਜਿਤ ਕੀਤੀ ਗਈ ਸੀ।

Ganga Expressway to become new lifeline of Uttar Pradesh’s development: PM Modi in Hardoi

April 29th, 11:35 am

PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.

Prime Minister Shri Narendra Modi Inaugurates 594-km long Access-Controlled Greenfield Ganga Expressway in Hardoi, Uttar Pradesh

April 29th, 11:30 am

PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.

ਗੁਜਰਾਤ ਦੇ ਸਾਨੰਦ ਵਿੱਚ ਸਥਿਤ ਕੇਨਜ਼ ਸੈਮੀਕਾਨ ਪਲਾਂਟ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

March 31st, 01:05 pm

ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਸੂਬੇ ਦੇ ਉਪ ਮੁੱਖ ਮੰਤਰੀ ਸ਼੍ਰੀ ਹਰਸ਼ ਭਾਈ ਸੰਘਵੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਸੂਬੇ ਦੇ ਮੰਤਰੀ ਭਾਈ ਅਰਜੁਨ ਮੋਢਵਾਡੀਆ ਜੀ, ਕੇਨਜ਼ ਅਤੇ ਅਲਫਾ ਓਮੇਗਾ ਸੈਮੀਕੰਡਕਟਰਸ ਦੇ ਨੁਮਾਇੰਦੇ, ਹੋਰ ਪਤਵੰਤੇ ਸੱਜਣੋ, ਦੇਵੀਓ ਅਤੇ ਸੱਜਣੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਨੰਦ ਵਿੱਚ ਕੇਨਜ਼ ਸੈਮੀਕਾਨ ਪਲਾਂਟ ਦਾ ਉਦਘਾਟਨ ਕੀਤਾ

March 31st, 01:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਨੰਦ ਵਿੱਚ ਕੇਨਜ਼ ਟੈਕਨਾਲੋਜੀ ਦੇ ਸੈਮੀਕੰਡਕਟਰ ਪਲਾਂਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਇਸ ਕੇਂਦਰ ਵਿੱਚ ਉਤਪਾਦਨ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਹ 28 ਫਰਵਰੀ ਨੂੰ ਮਾਈਕ੍ਰੋਨ ਪਲਾਂਟ ਵਿੱਚ ਉਤਪਾਦਨ ਸ਼ੁਰੂ ਹੋਣ ਦੇ ਮੌਕੇ ’ਤੇ ਸਾਨੰਦ ਵਿੱਚ ਮੌਜੂਦ ਸਨ ਅਤੇ ਠੀਕ ਇੱਕ ਮਹੀਨੇ ਬਾਅਦ ਕੇਨਜ਼ ਦੀ ਇਸ ਉਪਲਬਧੀ ਦੇ ਮੌਕੇ ’ਤੇ ਫਿਰ ਤੋਂ ਇੱਥੇ ਆਏ ਹਨ। ਪ੍ਰਧਾਨ ਮੰਤਰੀ ਨੇ ਭਾਰਤ ਦੀ ਸੈਮੀਕੰਡਕਟਰ ਯਾਤਰਾ ਦੀ ਗਤੀ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਮੋਦੀ ਨੇ ਕਿਹਾ, ਇਹ ਸਿਰਫ਼ ਇੱਕ ਇਤਫ਼ਾਕ ਨਹੀਂ ਹੈ, ਸਗੋਂ ਇਹ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਦਾ ਸੈਮੀਕੰਡਕਟਰ ਈਕੋਸਿਸਟਮ ਕਿੰਨੀ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਹੈ।

ਗੁਜਰਾਤ ਦੇ ਗਾਂਧੀਨਗਰ ਵਿੱਚ ਸਮਰਾਟ ਸੰਪ੍ਰਤੀ ਮਿਊਜ਼ੀਅਮ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

March 31st, 10:25 am

ਆਚਾਰੀਆ ਭਗਵੰਤਸ਼੍ਰੀ ਪਦਮਸਾਗਰ ਸੂਰੀਸ਼ਵਰ ਜੀ ਮਹਾਰਾਜ ਸਾਹਿਬ, ਗੁਜਰਾਤ ਦੇ ਗਵਰਨਰ ਆਚਾਰੀਆ ਦੇਵਵ੍ਰਤ ਜੀ, ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ, ਰਾਜ ਦੇ ਉਪ-ਮੁੱਖ ਮੰਤਰੀ ਭਾਈ ਹਰਸ਼ ਸੰਘਵੀ ਜੀ, ਪਰਮ ਪੂਜਯ ਆਚਾਰੀਆ ਭਗਵੰਤ, ਪੂਜਯ ਸਾਧੁਭਗਵੰਤ, ਸਾਧਵੀ ਜੀ ਭਗਵੰਤ, ਇਸ ਪਵਿੱਤਰ ਸਭਾ ਵਿੱਚ ਮੌਜੂਦ ਸਮੂਹ ਆਚਾਰੀਆ ਸਾਹਿਬਾਨ ਅਤੇ ਮੁਨਿਭਗਵੰਤ, ਮਾਣਯੋਗ ਦਾਨਵੀਰ, ਵਿਦਵਾਨ ਲੋਕ, ਦੇਵੀਓ ਅਤੇ ਸੱਜਣੋ !

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਮੌਕੇ 'ਤੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ ਕੀਤਾ

March 31st, 10:15 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਮਹਾਵੀਰ ਜਯੰਤੀ ਦੇ ਸ਼ੁਭ ਮੌਕੇ 'ਤੇ ਗੁਜਰਾਤ ਦੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ, ਜੈਨ ਵਿਰਾਸਤ ਅਜਾਇਬ ਘਰ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਕੋਬਾ ਤੀਰਥ ਅਧਿਆਤਮਿਕ ਸ਼ਾਂਤੀ ਨਾਲ ਭਰਪੂਰ ਹੈ, ਇਹ ਉਹ ਸਥਾਨ ਹੈ ਜਿੱਥੇ ਬਹੁਤ ਸਾਰੇ ਜੈਨ ਭਿਕਸ਼ੂਆਂ ਅਤੇ ਸੰਤਾਂ ਦੀ ਤਪੱਸਿਆ ਪ੍ਰਗਟ ਹੁੰਦੀ ਹੈ, ਅਤੇ ਜਿੱਥੇ ਸਿਰਜਣਾ ਅਤੇ ਸੇਵਾ ਕੁਦਰਤੀ ਰੂਪ ਵਿੱਚ ਖਿੜਦੇ ਹਨ।