ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 03:22 pm
ਮੈਂ ਉਸ ਧਰਤੀ ਦੇ ਰਵਾਇਤੀ ਮਾਲਕਾਂ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਸ਼ੁਰੂਆਤ ਕਰਨਾ ਚਾਹੁੰਦਾ ਹਾਂ ਜਿੱਥੇ ਅਸੀਂ ਮਿਲ ਰਹੇ ਹਾਂ ਅਤੇ ਮੈਂ ਉਨ੍ਹਾਂ ਦੇ ਅਤੀਤ, ਵਰਤਮਾਨ ਅਤੇ ਭਵਿੱਖ ਦੇ ਦੇ ਵਡੇਰਿਆਂ ਨੂੰ ਸਤਿਕਾਰ ਭੇਟ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
July 09th, 03:00 pm
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਲਬਨੀਜ਼ ਦੀ ਗੌਰਵਮਈ ਮੌਜੂਦਗੀ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ਨੂੰ ਮਜ਼ਬੂਤ ਬਣਾਉਣ, ਖ਼ਾਸ ਤੌਰ ’ਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਦੁਵੱਲੀ ਭਾਈਵਾਲੀ ਵਿੱਚ ਹੋਈ ਜ਼ਿਕਰਯੋਗ ਤਰੱਕੀ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੀਆਂ ਅਰਥ-ਵਿਵਸਥਾਵਾਂ ਦੀ ਆਪਸੀ ਪੂਰਕਤਾ ਦੋਵਾਂ ਦੇਸ਼ਾਂ ਨੂੰ ਇੱਕ ਸੁਰੱਖਿਅਤ, ਖ਼ੁਸ਼ਹਾਲ ਅਤੇ ਮਜ਼ਬੂਤ ਭਾਈਵਾਲੀ ਨੂੰ ਆਕਾਰ ਦੇਣ ਲਈ ਸੁਭਾਵਿਕ ਭਾਈਵਾਲ ਬਣਾਉਂਦੀ ਹੈ।ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਦੇ ਗਵਰਨਰ ਜਨਰਲ ਨਾਲ ਮੁਲਾਕਾਤ ਕੀਤੀ
July 09th, 01:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੈਲਬਰਨ ਵਿੱਚ ਆਸਟ੍ਰੇਲੀਆ ਦੀ ਗਵਰਨਰ ਜਨਰਲ ਸੁਸ਼੍ਰੀ ਸੈਮ ਮੋਸਟਿਨ ਏਸੀ ਨਾਲ ਮੁਲਾਕਾਤ ਕੀਤੀ।ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ
July 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।ਭਾਰਤ-ਜਾਪਾਨ ਬਿਜ਼ਨਸ ਫੋਰਮ ਉੱਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 02nd, 03:35 pm
ਅਤੇ ਜਿਹੜੇ ਨਵੇਂ ਸਾਥੀ ਇਸ ਫੋਰਮ ਨਾਲ ਜੁੜ ਰਹੇ ਹਨ, ਮੈਂ ਉਨ੍ਹਾਂ ਨੂੰ ਭਾਰਤ-ਜਾਪਾਨ ਸਫਲਤਾ ਦੀ ਕਹਾਣੀ ਦਾ ਹਿੱਸਾ ਬਣਨ ਉੱਤੇ ਤਹਿ ਦਿਲੋਂ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿਖੇ ਜੀ-7 ਸਿਖਰ ਸੰਮੇਲਨ ਵਿੱਚ "ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ" ਵਿਸ਼ੇ 'ਤੇ ਸੈਸ਼ਨ ਨੂੰ ਸੰਬੋਧਨ ਕੀਤਾ
June 18th, 05:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਵਿੱਚ ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ ਵਿਸ਼ੇ 'ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।ਜੀ7 ਸਮਿਟ ਦੇ ਆਊਟਰੀਚ ਸੈਸ਼ਨ ਦੌਰਾਨ ‘ਰਿਵਾਈਵਿੰਗ ਏ ਬੈਲੈਂਸਡ, ਸ਼ੇਅਰਡ ਐਂਡ ਸਸਟੇਨੇਬਲ ਇਕਨੌਮਿਕ ਗ੍ਰੋਥ ਫਾਰ ਆਲ’ ਵਿਸ਼ੇ ਉੱਤੇ ਪ੍ਰਧਾਨ ਮੰਤਰੀ ਦਾ ਬਿਆਨ
June 17th, 06:07 pm
ਮੈਨੂੰ ਖ਼ੁਸ਼ੀ ਹੈ ਕਿ ਫ਼ਰਾਂਸ ਦੀ ਜੀ7 ਪ੍ਰਧਾਨਗੀ ਵਿੱਚ ਸਾਂਝੇ ਅਤੇ ਟਿਕਾਊ ਵਿਕਾਸ ਉੱਤੇ ਖਾਸ ਜ਼ੋਰ ਦਿੱਤਾ ਗਿਆ ਹੈ। ਅਜਿਹੇ ਸਮੇਂ ਵਿੱਚ ਜਦੋਂ ਦੁਨੀਆ ਕਈ ਬੇਯਕੀਨੀਆਂ ਵਿੱਚੋਂ ਲੰਘ ਰਹੀ ਹੈ, ਇਸ ਮੰਚ ਤੋਂ ਨਿਕਲਣ ਵਾਲਾ ਸੁਨੇਹਾ ਪੂਰੀ ਮਨੁੱਖਤਾ ਲਈ ਬਹੁਤ ਅਹਿਮੀਅਤ ਰੱਖਦਾ ਹੈ।ਫ਼ਰਾਂਸ ਦੇ ਐਵੀਅਨ ਵਿੱਚ ਆਯੋਜਿਤ ਜੀ-7 ਸਿਖ਼ਰ ਸੰਮੇਲਨ ਵਿੱਚ “ਨਵੀਆਂ ਭਾਗੀਦਾਰੀਆਂ ਦਾ ਨਿਰਮਾਣ ਅਤੇ ਅੰਤਰਰਾਸ਼ਟਰੀ ਇੱਕਜੁੱਟਤਾ ਦੀ ਮੁੜ ਸਥਾਪਨਾ” ਵਿਸ਼ੇ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 16th, 10:12 pm
ਪਿਛਲੀ ਸਦੀ ਵਿੱਚ ਮਨੁੱਖਤਾ ਨੂੰ ਦੋ ਵਿਸ਼ਵ ਯੁੱਧਾਂ ਵਿੱਚੋਂ ਲੰਘਣਾ ਪਿਆ। ਅਨੇਕਾਂ ਕੁਰਬਾਨੀਆਂ ਤੋਂ ਬਾਅਦ ਆਲਮੀ ਭਾਈਚਾਰੇ ਨੇ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਵੱਲ ਵਧਣ ਲਈ ਪ੍ਰਬੰਧ ਵਿਕਸਤ ਕੀਤੇ। ਇਨ੍ਹਾਂ ਪ੍ਰਬੰਧਾਂ ਦਾ ਮੂਲ ਵੀ ਭਰੋਸਾ ਹੀ ਸੀ।Prime Minister addresses the session on “Forging New Partnerships and Rebuilding International Solidarity” at G7 Summit in France
June 16th, 10:07 pm
Addressing the Outreach Session on “Forging New Partnerships and Rebuilding International Solidarity” at the G7 Summit in France, PM Modi emphasized that building trust, transparency and stronger international partnerships is essential in an interconnected world. He highlighted India’s “Humanity First” approach, called for greater global solidarity, and stressed the importance of dialogue, diplomacy and respect for international law in ensuring peace and stability.ਦਮਨ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 07:20 pm
ਜਿਵੇਂ ਤੁਸੀਂ ਇੱਥੇ ਇਕੱਠੇ ਹੋਏ ਹੋ, ਉਵੇਂ ਹੀ ਲਕਸ਼ਦੀਪ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀਡੀਓ ਰਾਹੀਂ ਸਾਡੇ ਨਾਲ ਜੁੜੇ ਹੋਏ ਹਨ, ਕਿਉਂਕਿ ਅੱਜ ਲਕਸ਼ਦੀਪ ਦੇ ਵਿਕਾਸ ਦੀ ਵੀ ਨਵੀਂ ਸ਼ੁਰੂਆਤ, ਨਵੇਂ ਪ੍ਰੋਜੈਕਟ, ਜੋ ਪੂਰੇ ਲਕਸ਼ਦੀਪ ਦੇ ਜੀਵਨ ਵਿੱਚ ਇੱਕ ਇਨਕਲਾਬੀ ਕੰਮ ਕਰਨ ਵਾਲਾ ਹੈ, ਉਸ ਲਈ ਵੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਸਥਾਨਕ ਨੇਤਾਵਾਂ ਅਤੇ ਨਾਗਰਿਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਜਨਤਾ ਵੱਲੋਂ ਮਿਲੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕੀਤੀ। ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਗੌਰ ਕੀਤਾ ਕਿ ਕਿਵੇਂ ਪਹਿਲਾਂ ਦੇਖੀਆਂ ਚੀਜ਼ਾਂ ਹਕੀਕਤ ਵਿੱਚ ਬਦਲ ਗਈਆਂ ਹਨ; ਇਹ ਖੇਤਰ ਹੁਣ ਮਾਣ ਨਾਲ ਦੇਸ਼ ਦੀ ਵਿਭਿੰਨਤਾ ਅਤੇ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਦਮਨ ਮਿੰਨੀ ਇੰਡੀਆ ਦੀ ਇੱਕ ਜੀਵੰਤ ਮਿਸਾਲ ਬਣ ਗਿਆ ਹੈ, ਜਿੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਨਿਵਾਸ ਪੂਰੇ ਦੇਸ਼ ਦੀ ਇੱਕ ਸੁੰਦਰ ਝਲਕ ਪੇਸ਼ ਕਰਦਾ ਹੈ।ਕੈਬਨਿਟ ਨੇ ਓਡੀਸ਼ਾ ਵਿੱਚ ਰਾਮੇਸ਼ਵਰਮ ਤੋਂ ਪਾਰਾਦੀਪ ਤੱਕ ਨਵੇਂ ਤੱਟਵਰਤੀ ਰਾਜਮਾਰਗ (2 ਪੈਕੇਜ ਵਿੱਚ ਨਿਰਮਿਤ ਕੁੱਲ 163.180 ਕਿਲੋਮੀਟਰ ਲੰਬਾਈ ਵਾਲੇ ਤੱਟਵਰਤੀ ਰਾਜਮਾਰਗ ਦਾ ਹਿੱਸਾ) ਦੇ ਨਿਰਮਾਣ ਨੂੰ ਹਾਈਬ੍ਰਿਡ ਐਨੂਇਟੀ ਮੋਡ 'ਤੇ, ਪ੍ਰਵਾਨਗੀ ਦਿੱਤੀ
June 03rd, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਓਡੀਸ਼ਾ ਵਿੱਚ ਰਾਮੇਸ਼ਵਰਮ ਤੋਂ ਪਾਰਾਦੀਪ ਤੱਕ ਹਾਈਬ੍ਰਿਡ ਐਨੂਇਟੀ ਮਾਡਲ (HM) ਦੇ ਤਹਿਤ ਇੱਕ ਨਵੇਂ ਤੱਟਵਰਤੀ ਰਾਜਮਾਰਗ ਦੇ ਨਿਰਮਾਣ ਨੂੰ 2 ਪੈਕੇਜ ਦੇ ਤਹਿਤ ਪ੍ਰਵਾਨਗੀ ਦੇ ਦਿੱਤੀ। ਇਸਦੀ ਕੁੱਲ ਲੰਬਾਈ 160.18 ਕਿਲੋਮੀਟਰ ਅਤੇ ਕੁੱਲ ਪੂੰਜੀ ਲਾਗਤ 8300.79 ਕਰੋੜ ਰੁਪਏ ਹੈ।ਰੋਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 23rd, 11:15 am
ਅੱਜ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਲਈ ਬਹੁਤ ਹੀ ਮਹੱਤਵਪੂਰਨ ਦਿਵਸ ਹੈ। ਅੱਜ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਮਿਲਿਆ ਹੈ। ਅੱਜ ਤੁਸੀਂ ਸਭ ਦੇਸ਼ ਦੀ ਵਿਕਾਸ ਯਾਤਰਾ ਵਿੱਚ ਅਹਿਮ ਭਾਗੀਦਾਰ ਬਣ ਰਹੇ ਹੋ, ਜ਼ਿੰਮੇਵਾਰ ਭਾਗੀਦਾਰ ਬਣ ਰਹੇ ਹੋ। ਰੇਲਵੇ, ਬੈਂਕਿੰਗ, ਰੱਖਿਆ, ਸਿਹਤ, ਸਿੱਖਿਆ ਅਤੇ ਹੋਰ ਕਈ ਖੇਤਰਾਂ ਵਿੱਚ ਤੁਸੀਂ ਸਭ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਜਾ ਰਹੇ ਹੋ। ਆਉਣ ਵਾਲੇ ਵਰ੍ਹਿਆਂ ਵਿੱਚ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਿੱਧ ਕਰਨ ਵਿੱਚ ਤੁਸੀਂ ਸਭ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਹੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਵਿੱਚ ਸਰਕਾਰੀ ਸੇਵਾਵਾਂ ਲਈ ਨਵੇਂ ਨਿਯੁਕਤ ਕੀਤੇ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ
May 23rd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ 19ਵੇਂ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਇਸ ਮੌਕੇ ਨੂੰ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ ਬਹੁਤ ਮਹੱਤਵਪੂਰਨ ਦਿਨ ਦੱਸਿਆ। ਉਨ੍ਹਾਂ ਨੇ ਸਰਕਾਰੀ ਸੇਵਾ ਵਿੱਚ ਨਵੇਂ ਪ੍ਰਵੇਸ਼ ਕਰਨ ਵਾਲਿਆਂ ਦਾ ਸਵਾਗਤ ਕਰਦੇ ਹੋਏ ਰੇਲਵੇ, ਬੈਂਕਿੰਗ, ਰੱਖਿਆ, ਸਿਹਤ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ’ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, “ਆਉਣ ਵਾਲੇ ਵਰ੍ਹਿਆਂ ਵਿੱਚ ਤੁਸੀਂ ਸਾਰੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਓਗੇ।”ਪ੍ਰਧਾਨ ਮੰਤਰੀ ਨੇ ਭਾਰਤ-ਨੌਰਡਿਕ ਤੀਜੇ ਸੰਮੇਲਨ ਦੌਰਾਨ ਫਿਨਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 19th, 06:42 pm
ਡਿਜੀਟਲੀਕਰਨ ਅਤੇ ਸਥਿਰਤਾ ਵਿੱਚ ਦੁਵੱਲੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਤੱਕ ਉੱਚਾ ਚੁੱਕਣ ਦੇ ਨਾਲ, ਦੋਵਾਂ ਨੇਤਾਵਾਂ ਨੇ ਉਦਯੋਗ, ਖੋਜ ਸੰਸਥਾਵਾਂ ਅਤੇ ਅਕਾਦਮਿਕ ਖੇਤਰ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਮਹੱਤਵ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਵਿੱਖ ਦੇ ਆਰਥਿਕ ਵਿਕਾਸ ਅਤੇ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਸਥਿਰਤਾ ਅਤੇ ਡਿਜੀਟਲੀਕਰਨ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਪਾਰ ਅਤੇ ਨਿਵੇਸ਼, ਡਿਜੀਟਲਾਈਜ਼ੇਸ਼ਨ, ਏਆਈ, 5ਜੀ/6ਜੀ, ਕੁਆਂਟਮ ਤਕਨਾਲੋਜੀਆਂ, ਪੁਲਾੜ, ਸਥਿਰਤਾ, ਅਖੁੱਟ ਊਰਜਾ, ਸਰਕੂਲਰ ਅਰਥ-ਵਿਵਸਥਾ, ਨਵੀਨਤਾ, ਸਿੱਖਿਆ, ਗਤੀਸ਼ੀਲਤਾ ਅਤੇ ਲੋਕ ਦਰ ਲੋਕ ਸਬੰਧਾਂ ਦੇ ਖੇਤਰਾਂ ਵਿੱਚ ਚੱਲ ਰਹੇ ਸਹਿਯੋਗ ਦਾ ਜਾਇਜ਼ਾ ਲਿਆ।ਨੀਦਰਲੈਂਡਜ਼ ਵਿੱਚ ਸੀਈਓਜ਼ ਗੋਲਮੇਜ਼ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ
May 16th, 10:00 pm
ਅੱਜ ਇੱਥੇ ਦੁਨੀਆ ਦੀਆਂ ਸਭ ਤੋਂ ਨਵੀਨਤਮ ਕੰਪਨੀਆਂ ਦੇ ਆਗੂਆਂ ਦਰਮਿਆਨ ਹੋਣਾ, ਮੇਰੇ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਅੱਜ 300 ਤੋਂ ਵੱਧ ਡੱਚ ਕੰਪਨੀਆਂ ਭਾਰਤ ਦੀ ਵਿਕਾਸ ਗਾਥਾ ਦਾ ਹਿੱਸਾ ਹਨ। ਤੁਹਾਡੇ ਵਿਜ਼ਨ ਅਤੇ ਭਾਰਤ 'ਤੇ ਭਰੋਸੇ ਦੇ ਕਾਰਨ ਹੀ, ਨੀਦਰਲੈਂਡਜ਼ ਯੂਰਪ ਤੋਂ ਭਾਰਤ ਦਾ ਸਭ ਤੋਂ ਵੱਡਾ ਨਿਵੇਸ਼ਕ ਅਤੇ ਦੂਜਾ ਸਭ ਤੋਂ ਵੱਡਾ ਵਪਾਰਕ ਸਾਥੀ ਬਣਿਆ ਹੈ।ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 11th, 06:15 pm
ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਕੇਂਦਰੀ ਮੰਤਰੀ ਅਤੇ ਸੰਸਥਾਪਕ ਟਰਸਟੀ ਮਨਸੁਖ ਭਾਈ ਮਾਂਡਵੀਆ, ਸਰਦਾਰ ਧਾਮ ਦੇ ਪ੍ਰਧਾਨ ਗਾਗਜੀ ਭਾਈ ਸੁਤਾਰੀਆ ਜੀ, ਦੁਸ਼ਯੰਤ ਭਾਈ ਪਟੇਲ, ਪੰਕਜ ਭਾਈ ਪਟੇਲ, ਰਾਜ ਭਾਜਪਾ ਪ੍ਰਧਾਨ ਭਾਈ ਜਗਦੀਸ਼ ਵਿਸ਼ਵਕਰਮਾ, ਮੰਚ ‘ਤੇ ਮੌਜੂਦ ਗੁਜਰਾਤ ਸਰਕਾਰ ਦੇ ਸਾਰੇ ਮੰਤਰੀ, ਸਾਰੇ ਦਾਤਾ ਸ਼੍ਰੀ, ਟਰਸਟੀ ਸ਼੍ਰੀ, ਹੋਰ ਮਹਾਨੁਭਾਵ ਅਤੇ ਗੁਜਰਾਤ ਦੇ ਕੋਨੇ-ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋਂ।