ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੀ ਰੱਖਿਆ ਤਾਕਤ, ਇਨੋਵੇਸ਼ਨ ਅਤੇ ਸਮੂਹਿਕ ਯਤਨਾਂ ਨੂੰ ਉਜਾਗਰ ਕੀਤਾ
July 26th, 11:30 am
Prime Minister Narendra Modi addressed the nation through Mann Ki Baat. In his speech, he highlighted important topics such as Kargil Vijay Diwas, Catch the Rain campaign, India's space sector prowess, Science Olympiads, Environmental conservation, Khadi and more. He called upon the citizens to share their ideas and suggestions for Independence Day through MyGov.ਪ੍ਰਧਾਨ ਮੰਤਰੀ ਮੋਦੀ ਦੇ ਸੁਤੰਤਰਤਾ ਦਿਵਸ ਭਾਸ਼ਣ ਲਈ ਆਪਣੇ ਵਿਚਾਰ ਸਾਂਝੇ ਕਰੋ
July 25th, 02:34 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਲਈ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਲਈ ਸੱਦਾ ਦਿੱਤਾ ਹੈ।ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਇੰਡੋਨੇਸ਼ੀਆ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
July 07th, 03:15 pm
ਅੱਜ ਸਵੇਰੇ ਮੈਨੂੰ ਇੰਡੋਨੇਸ਼ੀਆ ਦਾ ਸਰਬ-ਉੱਚ ਸਨਮਾਨ ਪਾਉਣ ਦਾ ਸੁਭਾਗ ਵੀ ਮਿਲਿਆ। ਮੈਂ ਕਰੋੜਾਂ ਭਾਰਤੀਆਂ ਪ੍ਰਤੀ ਇੰਡੋਨੇਸ਼ੀਆ ਦੇ ਲੋਕਾਂ ਦੇ ਪਿਆਰ ਨੂੰ, ਤਹਿ ਦਿਲੋਂ ਅਤੇ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਇਹ ਸਨਮਾਨ, ਸਾਡੇ ਦੋਵਾਂ ਦੇਸ਼ਾਂ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੈ, ਸਾਂਝੀ ਵਿਰਾਸਤ ਦਾ ਹੈ, ਅਤੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦਾ ਹੈ। ਮੈਂ ਤੁਹਾਡੇ ਸਾਰੇ ਸਾਥੀਆਂ ਦਾ, ਰਾਸ਼ਟਰਪਤੀ ਪ੍ਰਬੋਵੋ ਜੀ ਦਾ, ਇੰਡੋਨੇਸ਼ੀਆ ਦੀ ਸਰਕਾਰ ਅਤੇ ਇੱਥੋਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਸੰਸਦ ਨੂੰ ਸੰਬੋਧਨ ਕੀਤਾ
July 07th, 03:00 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਗੌਰਵਮਈ ਮੌਜੂਦਗੀ ਅਤੇ ਸੰਸਦ ਦੀ ਸਪੀਕਰ ਮਹਾਂਮਹਿਮ ਕੁਮਾਰੀ ਪੁਆਨ ਮਹਾਰਾਨੀ ਦੇ ਨਿੱਘੇ ਸੱਦੇ ਅਤੇ ਭਾਰਤ-ਇੰਡੋਨੇਸ਼ੀਆ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸਾਰਥਕ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਰਤ ਦੇ 1.4 ਅਰਬ ਨਾਗਰਿਕਾਂ ਵੱਲੋਂ ਸੰਸਦ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਜਦੇ ਹੋਏ ਕਿਹਾ ਕਿ ਲੋਕਤੰਤਰ ਦੀ ਜਨਨੀ ਭਾਰਤ, ਇੰਡੋਨੇਸ਼ੀਆ ਨਾਲ ਲੋਕਤੰਤਰੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਦੋਵਾਂ ਦੇਸ਼ਾਂ ਦਰਮਿਆਨ ਡੂੰਘੇ ਸੱਭਿਅਤਾਵਾਦੀ ਅਤੇ ਸਮੁੰਦਰੀ ਸਬੰਧਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਹਜ਼ਾਰ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਹਿੰਦ ਮਹਾਸਾਗਰ ਵਿਚਾਰਾਂ, ਵਪਾਰ, ਸੱਭਿਆਚਾਰ ਅਤੇ ਆਸਥਾ ਦੇ ਆਦਾਨ-ਪ੍ਰਦਾਨ ਰਾਹੀਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਜੋੜਦਾ ਰਿਹਾ ਹੈ। ਉਨ੍ਹਾਂ ਨੇ 'ਵਸੁਧੈਵ ਕੁਟੁੰਬਕਮ' ਅਤੇ 'ਭਿੰਨੇਕਾ ਤੁੰਗਲ ਇਕਾ' (ਵਿਭਿੰਨਤਾ ਵਿੱਚ ਏਕਤਾ) ਦੇ ਸਾਂਝੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹੀ ਕਦਰਾਂ-ਕੀਮਤਾਂ ਅੱਜ ਵੀ ਦੋਵਾਂ ਦੇਸ਼ਾਂ ਦੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਂਝਾ ਇਤਿਹਾਸਕ ਸਫ਼ਰ, ਇੱਕੋ ਜਿਹੀਆਂ ਚੁਣੌਤੀਆਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਕੁਦਰਤੀ ਅਤੇ ਭਰੋਸੇਮੰਦ ਭਾਈਵਾਲ ਬਣਾਉਂਦੀਆਂ ਹਨ।ਪ੍ਰਧਾਨ ਮੰਤਰੀ ਨੇ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ 'ਤੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਵਧਾਈ ਦਿੱਤੀ
July 04th, 09:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ 'ਤੇ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਜੇ. ਟਰੰਪ ਅਤੇ ਅਮਰੀਕਾ ਦੇ ਲੋਕਾਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਭਾਰਤ-ਅਮਰੀਕਾ ਸਾਂਝੇਦਾਰੀ ਦੀ ਸਥਾਈ ਤਾਕਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਦੋਵਾਂ ਲੋਕਤੰਤਰਾਂ ਵਿਚਕਾਰ ਰਿਸ਼ਤਾ ਸਿਰਫ਼ ਇੱਕ ਰਣਨੀਤਕ ਸਾਂਝੇਦਾਰੀ ਤੱਕ ਸੀਮਤ ਨਹੀਂ ਹਨ, ਸਗੋਂ ਇਹ ਲੋਕਤੰਤਰ ਦੀਆਂ ਸਾਂਝੀਆਂ ਕਦਰਾਂ-ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਆਪਣੇ ਲੋਕਾਂ ਦੀ ਅਸੀਮਤ ਸੰਭਾਵਨਾਵਾਂ ਵਿੱਚ ਭਰੋਸੇ 'ਤੇ ਅਧਾਰਿਤ ਹੈ।ਪ੍ਰਧਾਨ ਮੰਤਰੀ ਨੇ ਸੇਸ਼ੇਲਸ ਦੀ ਆਜ਼ਾਦੀ ਦੀ 50ਵੀਂ ਵਰ੍ਹੇਗੰਢ ਦੇ ਸਮਾਗਮ ਵਿੱਚ ਹਿੱਸਾ ਲਿਆ
June 29th, 08:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਸੇਸ਼ੇਲਸ ਦੀ ਆਜ਼ਾਦੀ ਦੀ 50ਵੀਂ ਵਰ੍ਹੇਗੰਢ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੇਸ਼ੇਲਸ ਦੇ ਰਾਸ਼ਟਰਪਤੀ ਡਾ. ਪੈਟਰਿਕ ਹਰਮਿਨੀ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਇਸ ਸਮਾਗਮ ਵਿੱਚ ਸ਼ਾਮਲ ਹੋਏ। ਸ਼੍ਰੀ ਮੋਦੀ ਸੇਸ਼ੇਲਸ ਦੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ।ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 08th, 12:30 pm
ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ
December 08th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।ਪ੍ਰਧਾਨ ਮੰਤਰੀ ਨੇ ਜੀਐੱਸਟੀ ਦਰਾਂ ਵਿੱਚ ਕਟੌਤੀ ਅਤੇ ਸੁਧਾਰਾਂ ‘ਤੇ ਕੇਂਦਰ ਸਰਕਾਰ ਦੀ ਤਰਫੋਂ ਪੇਸ਼ ਪ੍ਰਸਤਾਵਾਂ ‘ਤੇ ਸਮੂਹਿਕ ਤੌਰ ‘ਤੇ ਸਹਿਮਤੀ ਜਤਾਉਣ ਦੇ ਲਈ ਜੀਐੱਸਟੀ ਪਰਿਸ਼ਦ ਦੀ ਸ਼ਲਾਘਾ ਕੀਤੀ, ਜਿਸ ਨਾਲ ਆਮ ਆਦਮੀ, ਕਿਸਾਨਾਂ, ਐੱਮਐੱਸਐੱਮਈ, ਮੱਧ ਵਰਗ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਫਾਇਦਾ ਹੋਵੇਗਾ
September 03rd, 11:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰ ਅਤੇ ਰਾਜਾਂ ਦੀ ਜੀਐੱਸਟੀ ਪਰਿਸ਼ਦ ਦੀ ਤਰਫੋਂ ਕੇਂਦਰ ਸਰਕਾਰ ਦੁਆਰਾ ਜੀਐੱਸਟੀ ਦਰਾਂ ਵਿੱਚ ਕਟੌਤੀ ਅਤੇ ਸੁਧਾਰਾਂ ‘ਤੇ ਪੇਸ਼ ਪ੍ਰਸਤਾਵਾਂ ‘ਤੇ ਸਮੂਹਿਕ ਤੌਰ ‘ਤੇ ਸਹਿਮਤੀ ਵਿਅਕਤ ਕੀਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਇਸ ਨਾਲ ਆਮ ਆਦਮੀ, ਕਿਸਾਨਾਂ, ਐੱਮਐੱਸਐੱਮਈ, ਮੱਧ ਵਰਗ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਫਾਇਦਾ ਹੋਵੇਗਾ। ਸ਼੍ਰੀ ਮੋਦੀ ਨੇ ਕਿਹਾ, “ਵਿਆਪਕ ਸੁਧਾਰ ਸਾਡੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣਗੇ ਅਤੇ ਸਾਰਿਆਂ ਦੇ ਲਈ, ਵਿਸ਼ੇਸ਼ ਤੌਰ ‘ਤੇ ਛੋਟੇ ਵਪਾਰੀਆਂ ਅਤੇ ਕਾਰੋਬਾਰੀਆਂ ਲਈ ਸੁਗਮਤਾ ਯਕੀਨੀ ਹੋਵੇਗੀ।”ਅਹਿਮਦਾਬਾਦ ਦੇ ਕੰਨਿਆ ਛਾਤਰਾਲਿਆ ਦੇ ਸਰਦਾਰਧਾਮ ਫੇਜ਼- II ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 24th, 10:39 pm
ਕੇਂਦਰੀ ਕੈਬਨਿਟ ਦੇ ਮੇਰੇ ਸਾਰੇ ਸਾਥੀ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਮੌਜੂਦਾ ਸਾਰੇ ਸਾਂਸਦ ਸਾਥੀ, ਸਾਰੇ ਵਿਧਾਇਕ ਗਣ, ਸਰਦਾਰਧਾਮ ਦੇ ਪ੍ਰਮੁੱਖ ਭਾਈ ਸ਼੍ਰੀ ਗਗਜੀ ਭਾਈ, ਟਰੱਸਟੀ ਵੀ.ਕੇ.ਪਟੇਲ, ਦਿਲੀਪ ਭਾਈ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ-ਭੈਣੋਂ, ਵਿਸ਼ੇਸ਼ ਤੌਰ ‘ਤੇ ਪਿਆਰੀਆਂ ਬੇਟੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਦੇ ਸਰਦਾਰਧਾਮ ਫੇਜ਼- II, ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ
August 24th, 10:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਗੁਜਰਾਤ ਦੇ ਅਹਿਮਦਾਬਾਦ ਵਿੱਚ ਸਰਦਾਰਧਾਮ ਫੇਜ਼-- II ,ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ। ਮੌਜੂਦਾ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰਧਾਮ ਦਾ ਨਾਮ ਓਨਾ ਹੀ ਪਵਿੱਤਰ ਹੈ ਜਿਨ੍ਹਾਂ ਕਿ ਇਸ ਦਾ ਕੰਮ। ਉਨ੍ਹਾਂ ਨੇ ਬੇਟੀਆਂ ਦੀ ਸੇਵਾ ਅਤੇ ਸਿੱਖਿਆ ਲਈ ਸਮਰਪਿਤ ਹੌਸਟਲ ਦੇ ਉਦਘਾਟਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਹੌਸਟਲ ਵਿੱਚ ਰਹਿਣ ਵਾਲੀਆਂ ਬੇਟੀਆਂ ਇੱਛਾਵਾਂ ਅਤੇ ਸੁਪਨੇ ਲੈ ਕੇ ਆਉਣਗੀਆਂ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਕਈ ਮੌਕੇ ਪ੍ਰਦਾਨ ਕੀਤੇ ਜਾਣਗੇ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇੱਕ ਵਾਰ ਜਦੋਂ ਇਹ ਬੇਟੀਆਂ ਆਤਮਨਿਰਭਰ ਅਤੇ ਸਮਰੱਥ ਹੋ ਜਾਣਗੀਆਂ, ਤਾਂ ਉਹ ਸੁਭਾਵਿਕ ਤੌਰ ‘ਤੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ ਅਤੇ ਉਨ੍ਹਾਂ ਦੇ ਪਰਿਵਾਰ ਵੀ ਸਸ਼ਕਤ ਬਣਨਗੇ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੀਆਂ ਬੇਟੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਜਿਨ੍ਹਾਂ ਨੂੰ ਇਸ ਹੌਸਟਲ ਵਿੱਚ ਰਹਿਣ ਦਾ ਮੌਕਾ ਮਿਲੇਗਾ, ਅਤੇ ਬੇਟੀਆਂ ਦੇ ਉੱਜਵਲ ਭਵਿੱਖ ਦੇ ਲਈ ਉਨ੍ਹਾਂ ਦੇ ਪਰਿਜਨਾਂ ਨੂੰ ਵੀ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 23rd, 10:10 pm
ਮੈਂ World Leaders Forum ਵਿੱਚ ਆਏ ਸਾਰੇ ਮਹਿਮਾਨਾਂ ਦਾ ਅਭਿਨੰਦਨ ਕਰਦਾ ਹਾਂ। ਇਹ ਫੋਰਮ ਦੀ ਟਾਈਮਿੰਗ ਬਹੁਤ perfect ਹੈ, ਅਤੇ ਇਸ ਲਈ ਮੈਂ ਤੁਹਾਡੀ ਸ਼ਲਾਘਾ ਕਰਦਾ ਹਾਂ। ਅਜੇ ਪਿਛਲੇ ਹਫ਼ਤੇ ਹੀ ਲਾਲ ਕਿਲ੍ਹੇ ਤੋਂ ਮੈਂ ਨੈਕਸਟ ਜੈਨਰੇਸ਼ਨ ਰਿਫੌਰਮਸ ਦੀ ਗੱਲ ਕਹੀ ਹੈ, ਅਤੇ ਹੁਣ ਇਹ ਫੋਰਮ ਇਸ ਸਪਿਰਿਟ ਦੇ ਫੋਰਸ ਮਲਟੀਪਲਾਇਰ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ
August 23rd, 05:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ, ਪ੍ਰਧਾਨ ਮੰਤਰੀ ਨੇ ਵਰਲਡ ਲੀਡਰ ਫੋਰਮ ਵਿੱਚ ਮੌਜੂਦ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸੁਆਗਤ ਕੀਤਾ। ਇਸ ਫੋਰਮ ਦੇ ਆਯੋਜਨ ਦੇ ਸਮੇਂ ਨੂੰ “ਬੇਹੱਦ ਉਪਯੁਕਤ” ਦੱਸਦੇ ਹੋਏ, ਸ਼੍ਰੀ ਮੋਦੀ ਨੇ ਇਸ ਸਮੇਂ ਸਿਰ ਪਹਿਲਕਦਮੀ ਦੇ ਲਈ ਆਯੋਜਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਪਿਛਲੇ ਹਫਤੇ ਹੀ ਉਨ੍ਹਾਂ ਨੇ ਲਾਲ ਕਿਲੇ ਤੋਂ ਅਗਲੀ ਪੀੜ੍ਹੀ ਦੇ ਸੁਧਾਰਾਂ ਬਾਰੇ ਗੱਲ ਕੀਤੀ ਸੀ ਅਤੇ ਅੱਗੇ ਕਿਹਾ ਕਿ ਇਹ ਫੋਰਮ ਹੁਣ ਉਸੇ ਭਾਵਨਾ ਨੂੰ ਗੁਣਾਤਮਕ ਬਲ ਪ੍ਰਦਾਨ ਕਰ ਰਿਹਾ ਹੈ।ਸ਼ੁਭਾਂਸ਼ੂ ਸ਼ੁਕਲਾ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
August 19th, 09:43 am
ਹਾਂ ਸਰ, ਲੇਕਿਨ ਇੱਕ ਵਾਰ ਜਦੋਂ ਤੁਸੀਂ ਪੁਲਾੜ ਵਿੱਚ ਪਹੁੰਚ ਜਾਂਦੇ ਹੋ, ਤਾਂ ਤੁਸੀਂ ਆਪਣਾ ਸੀਟ ਖੋਲ੍ਹ ਕੇ, ਆਪਣਾ harness ਖੋਲ੍ਹ ਕੇ ਤੁਸੀਂ ਉਸੇ ਕੈਪਸੂਲ ਵਿੱਚ ਤੁਸੀਂ ਨੋ ਗ੍ਰਾਊਂਡ ਤੁਸੀਂ ਜਾ ਸਕਦੇ ਹੋ, ਇੱਧਰ-ਉਧਰ ਚੀਜ਼ਾਂ ਕਰ ਸਕਦੇ ਹੋ।ਪ੍ਰਧਾਨ ਮੰਤਰੀ ਨੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨਾਲ ਮੁਲਾਕਾਤ ਕੀਤੀ
August 19th, 09:42 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਨਵੀਂ ਦਿੱਲੀ ਵਿੱਚ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਪੁਲਾੜ ਯਾਤਰਾ ਦੇ ਪਰਿਵਰਤਨਕਾਰੀ ਅਨੁਭਵ ਦੇ ਸਬੰਧ ਵਿੱਚ ਚਰਚਾ ਕਰਦੇ ਹੋਏ ਕਿਹਾ ਕਿ ਇੰਨੀ ਮਹੱਤਵਪੂਰਣ ਯਾਤਰਾ ਕਰਨ ਤੋਂ ਬਾਅਦ, ਵਿਅਕਤੀ ਨੂੰ ਵੱਡਾ ਬਦਲਾਅ ਮਹਿਸੂਸ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਸਮਝਣ ਦਾ ਯਤਨ ਕੀਤਾ ਕਿ ਪੁਲਾੜ ਯਾਤਰੀ ਇਸ ਪਰਿਵਰਤਨ ਨੂੰ ਕਿਵੇਂ ਸਮਝਦੇ ਹਨ ਅਤੇ ਕਿਸ ਤਰ੍ਹਾਂ ਉਨ੍ਹਾਂ ਦਾ ਅਨੁਭਵ ਕਰਦੇ ਹਨ। ਪ੍ਰਧਾਨ ਮੰਤਰੀ ਦੇ ਸਵਾਲਾਂ ਦੇ ਜਵਾਬ ਵਿੱਚ ਸ਼ੁਭਾਂਸ਼ੂ ਸ਼ੁਕਲਾ ਨੇ ਕਿਹਾ ਕਿ ਪੁਲਾੜ ਦਾ ਵਾਤਾਵਰਣ ਬਿਲਕੁਲ ਅਲਗ ਹੁੰਦਾ ਹੈ, ਜਿਸ ਵਿੱਚ ਗ੍ਰੈਵਿਟੀ ਦਾ ਅਭਾਵ ਇੱਕ ਪ੍ਰਮੁੱਖ ਕਾਰਕ ਹੈ।ਯੂਈਆਰ- II ਅਤੇ ਦਵਾਰਕਾ ਐਕਸਪ੍ਰੈੱਸਵੇਅ ਦੇ ਦਿੱਲੀ ਭਾਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 17th, 12:45 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਜੀ, ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਜੀ, ਦਿੱਲੀ ਦੀ ਮੁੱਖ ਮੰਤਰੀ ਭੈਣ ਰੇਖਾ ਗੁਪਤਾ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਜੈ ਟਮਟਾ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਅਤੇ ਹਰਿਆਣਾ ਦੇ ਸਾਂਸਦ ਗਣ, ਮੌਜੂਦਾ ਮੰਤਰੀ ਗਣ, ਹੋਰ ਜਨ ਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11,000 ਕਰੋੜ ਰੁਪਏ ਦੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
August 17th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਰੋਹਿਣੀ ਵਿਖੇ ਲਗਭਗ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਥਾਨ ਦੀ ਮਹੱਤਤਾ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਕਸਪ੍ਰੈੱਸਵੇਅ ਦਾ ਨਾਮ ਦਵਾਰਕਾ ਹੈ, ਅਤੇ ਇਹ ਪ੍ਰੋਗਰਾਮ ਰੋਹਿਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਨਮਾਸ਼ਟਮੀ ਦੇ ਤਿਉਹਾਰ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਇਸ ਸੰਜੋਗ ਦਾ ਜ਼ਿਕਰ ਕੀਤਾ ਕਿ ਉਹ ਖੁਦ ਦਵਾਰਕਾਧੀਸ਼ ਦੀ ਧਰਤੀ ਤੋਂ ਹਨ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਪੂਰਾ ਮਾਹੌਲ ਭਗਵਾਨ ਕ੍ਰਿਸ਼ਨ ਦੇ ਸਾਰ ਨਾਲ ਡੂੰਘਾਈ ਤੋਂ ਪ੍ਰਭਾਵਿਤ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ 79ਵੇਂ ਸੁਤੰਤਰਤਾ ਦਿਵਸ ‘ਤੇ ਵਧਾਈਆਂ ਦੇਣ ਦੇ ਲਈ ਵਿਸ਼ਵ ਦੇ ਰਾਜਨੇਤਾਵਾਂ ਦਾ ਆਭਾਰ ਵਿਅਕਤ ਕੀਤਾ
August 15th, 07:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 79ਵੇਂ ਸੁਤੰਤਰਤਾ ਦਿਵਸ ‘ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਦੇ ਰਾਜਨੇਤਾਵਾਂ ਦਾ ਆਭਾਰ ਵਿਅਕਤ ਕੀਤਾ।