Prime Minister Narendra Modi to inaugurate Samrat Samprati Museum and Kaynes Semicon Plant in Gujarat
March 30th, 11:05 am
PM Modi will visit Gujarat on 31st March 2026. He will inaugurate the Samrat Samprati Museum in Gandhinagar, showcasing the rich historical, cultural and spiritual legacy of Jainism. In a major step under the India Semiconductor Mission (ISM), the PM will inaugurate the Kaynes Semicon Plant at Sanand, Ahmedabad and will also visit Vav-Tharad to launch multiple development projects worth more than ₹20,000 crore.ਵੀਡੀਓ ਕਾਨਫਰੰਸਿੰਗ ਰਾਹੀਂ ਇੰਡੀਆ ਚਿੱਪ ਲਿਮਿਟੇਡ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 21st, 05:30 pm
ਅੱਜ ਭਾਰਤ, ਵਿਕਸਿਤ ਹੋਣ ਦੇ ਟੀਚੇ ’ਤੇ ਬਹੁਤ ਤੇਜ਼ੀ ਨਾਲ ਕੰਮ ਕਰ ਰਿਹਾ ਹੈ ਅਤੇ ਮੈਂ ਲਾਲ ਕਿਲ੍ਹੇ ਤੋਂ ਵੀ ਕਿਹਾ ਹੈ- ਭਾਰਤ ਕੋਲ ਰੁਕਣ ਦਾ, ਹੌਲੀ ਹੋਣ ਦਾ ਸਮਾਂ ਨਹੀਂ ਹੈ। ਸਾਲ 2026 ਦੀ ਸ਼ੁਰੂਆਤ ਤੋਂ ਹੀ ਭਾਰਤ ਨੇ ਆਪਣੀ ਤਰੱਕੀ ਹੋਰ ਤੇਜ਼ ਕਰ ਦਿੱਤੀ ਹੈ। 12 ਜਨਵਰੀ ਨੂੰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਨਾਲ ਦੇਸ਼ ਦੇ ਲੱਖਾਂ ਨੌਜਵਾਨ ਜੁੜੇ, 16 ਜਨਵਰੀ ਨੂੰ ਅਸੀਂ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ, ਭਾਰਤ ਦੀ ਸਟਾਰਟ-ਅੱਪ ਕ੍ਰਾਂਤੀ ਨੂੰ ਨਵੀਂ ਊਰਜਾ ਦਿੱਤੀ। ਜਨਵਰੀ ਵਿੱਚ ਹੀ ਹੋਏ ਭਾਰਤ ਊਰਜਾ ਸੰਮੇਲਨ ਵਿੱਚ ਭਾਰਤ ਨੇ ਆਪਣੀ ਸਮਰੱਥਾ ਨਾਲ ਦੁਨੀਆ ਦਾ ਧਿਆਨ ਖਿੱਚਿਆ। ਫਿਰ ਵਿਕਸਿਤ ਭਾਰਤ ਨੂੰ ਨਵੀਂ ਰਫ਼ਤਾਰ ਦੇਣ ਵਾਲਾ ਬਜਟ ਆਇਆ ਅਤੇ ਹੁਣ ਇਹ ਹਫ਼ਤਾ ਵੀ ਭਾਰਤ ਲਈ ਇਤਿਹਾਸਕ ਸਿੱਧ ਹੋ ਰਿਹਾ ਹੈ। ਗਲੋਬਲ ਏਆਈ ਪ੍ਰਭਾਵ ਸੰਮੇਲਨ ਵਿੱਚ, ਕਈ ਦੇਸ਼ਾਂ ਦੇ ਰਾਜ ਦੇ ਮੁਖੀ ਅਤੇ ਤਕਨਾਲੋਜੀ ਜਗਤ ਦੇ ਦਿੱਗਜ, ਸਾਰੇ ਦਿੱਲੀ ਵਿੱਚ ਇਕੱਠੇ ਹੋਏ। ਇਸ ਸੰਮੇਲਨ ਵਿੱਚ ਦੁਨੀਆ ਨੇ ਭਾਰਤ ਦੀ ਏਆਈ ਸਮਰੱਥਾ ਨੂੰ ਦੇਖਿਆ, ਸਾਡੇ ਦ੍ਰਿਸ਼ਟੀਕੋਣ ਨੂੰ ਸਮਝਿਆ ਅਤੇ ਇਸ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ
February 21st, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ। ਇਹ ਸਮਾਗਮ ਭਾਰਤ ਦੇ ਗਲੋਬਲ ਸੈਮੀਕੰਡਕਟਰ ਹੱਬ ਬਣਨ ਦੀ ਯਾਤਰਾ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਹੈ, ਜਿਸ ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਗਲੋਬਲ ਏਆਈ ਇੰਪੈਕਟ ਸਮਿਟ ਤੋਂ ਤੁਰੰਤ ਬਾਅਦ ਆਯੋਜਿਤ ਕੀਤਾ ਗਿਆ ਹੈ।