ਪੈਰਿਸ ਵਿੱਚ ਵਿਵਾਟੈੱਕ 2026 ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

June 18th, 06:15 pm

ਇਸ ਸਾਲ ਭਾਰਤ-ਫ਼ਰਾਂਸ ਨਵੀਨਤਾ ਸਾਲ ਦੀ ਸ਼ੁਰੂਆਤ ਦੇ ਨਾਲ, ਫ਼ਰਾਂਸ ਇੱਕ ਮਹੱਤਵਪੂਰਨ ਪੁਲ ਦੀ ਭੂਮਿਕਾ ਨਿਭਾ ਰਿਹਾ ਹੈ, ਜੋ ਭਾਰਤ ਅਤੇ ਯੂਰਪ ਦੇ ਤਕਨਾਲੋਜੀ ਈਕੋ-ਸਿਸਟਮ ਨੂੰ ਨੇੜੇ ਲਿਆ ਰਿਹਾ ਹੈ। ਕੁਝ ਦਿਨ ਪਹਿਲਾਂ ਨੀਸ ਵਿੱਚ ਆਯੋਜਿਤ ‘ਭਾਰਤ ਇਨੋਵੇਟਸ’ ਤੋਂ ਲੈ ਕੇ ਅੱਜ ਪੈਰਿਸ ਵਿੱਚ ਆਯੋਜਿਤ ਵਿਵਾਟੈੱਕ ਤੱਕ, ਸਾਡੇ ਸਟਾਰਟਅੱਪ ਕਈ ਨਵੀਆਂ ਭਾਈਵਾਲੀਆਂ ਸਥਾਪਿਤ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਵਿਵਾਟੈੱਕ 2026 ਵਿੱਚ ਹਿੱਸਾ ਲਿਆ

June 18th, 06:00 pm

ਤਕਨਾਲੋਜੀ ਉੱਦਮੀਆਂ, ਸਟਾਰਟਅੱਪਸ, ਨਿਵੇਸ਼ਕਾਂ ਅਤੇ ਉਦਯੋਗ ਜਗਤ ਦੇ ਆਗੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਮਨੁੱਖ-ਕੇਂਦ੍ਰਿਤ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮੋਹਰੀ ਤਕਨਾਲੋਜੀਆਂ ਲਈ ਭਾਰਤ ਦੇ ਦ੍ਰਿਸ਼ਟੀਕੋਣ ਅਤੇ ਉੱਭਰਦੀਆਂ ਤਕਨਾਲੋਜੀਆਂ ਦੇ ਖੇਤਰ ਵਿੱਚ ਭਾਰਤ-ਫ਼ਰਾਂਸ ਸਹਿਯੋਗ ਦੇ ਵਧਦੇ ਦਾਇਰੇ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਭਾਰਤ ਵਿੱਚ ਵੱਡੀਆਂ ਤਬਦੀਲੀਆਂ ਨੂੰ ਸੰਭਵ ਬਣਾਇਆ ਹੈ, ਜਿਨ੍ਹਾਂ ਵਿੱਚ ਡਿਜੀਟਲ ਭੁਗਤਾਨ, ਏਆਈ-ਅਧਾਰਿਤ ਖੇਤੀਬਾੜੀ ਤਰੱਕੀ ਤੋਂ ਲੈ ਕੇ ਅਤਿ-ਆਧੁਨਿਕ ਸਪੇਸ ਐਪਲੀਕੇਸ਼ਨਾਂ ਤੱਕ ਸ਼ਾਮਲ ਹਨ। ਮੁੱਖ ਸੰਬੋਧਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੌਂ ਨੇ ਭਾਰਤੀ ਸਟਾਰਟਅੱਪਸ ਅਤੇ ਇਨੋਵੇਟਰਸ ਨਾਲ ਗੱਲਬਾਤ ਕੀਤੀ, ਜੋ ਉਦਯੋਗ, ਸਿਹਤ ਸੰਭਾਲ, ਟਿਕਾਊ ਵਿਕਾਸ ਅਤੇ ਗਤੀਸ਼ੀਲਤਾ ਲਈ ਮੋਹਰੀ ਤਕਨਾਲੋਜੀਆਂ ਅਤੇ ਵਿਹਾਰਕ ਹੱਲਾਂ ਦਾ ਪ੍ਰਦਰਸ਼ਨ ਕਰ ਰਹੇ ਸਨ।

ਜੀ-7 ਸਮਿਟ ਦੇ ਨਾਲ-ਨਾਲ ਪ੍ਰਧਾਨ ਮੰਤਰੀ ਦੀ ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਮੀਟਿੰਗ

June 17th, 06:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਵੀਅਨ ਵਿੱਚ ਆਯੋਜਿਤ ਜੀ-7 ਸਮਿਟ ਦੇ ਨਾਲ-ਨਾਲ ਯੂਰਪੀਅਨ ਕੌਂਸਲ ਦੇ ਪ੍ਰਧਾਨ ਮਾਣਯੋਗ ਸ਼੍ਰੀ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਮਾਣਯੋਗ ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯੇਨ ਨਾਲ ਦੁਵੱਲੀ ਮੀਟਿੰਗ ਕੀਤੀ।

ਪ੍ਰਧਾਨ ਮੰਤਰੀ ਦੀ ਜੀ-7 ਸਿਖਰ ਸੰਮੇਲਨ ਦੌਰਾਨ ਏਵੀਅਨ ਵਿੱਚ ਜਰਮਨੀ ਗਣਰਾਜ ਦੇ ਚਾਂਸਲਰ ਨਾਲ ਮੁਲਾਕਾਤ

June 17th, 05:34 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਜਰਮਨੀ ਗਣਰਾਜ ਦੇ ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ ਨਾਲ ਮੁਲਾਕਾਤ ਕੀਤੀ। ਇਸ ਸਾਲ ਦੋਵਾਂ ਆਗੂਆਂ ਵਿਚਾਲੇ ਇਹ ਦੂਜੀ ਮੁਲਾਕਾਤ ਹੈ।

ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਨਾਲ ਦੁਵੱਲੀ ਗੱਲਬਾਤ ਕੀਤੀ

June 14th, 08:37 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਜੂਨ, 2026 ਨੂੰ ਨੀਸ ਦੇ ਵਿਲਾ ਕੇਰਲਿਓਸ ਵਿੱਚ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਨਾਲ ਦੁਵੱਲੀ ਗੱਲਬਾਤ ਕੀਤੀ। ਇਸ ਸਾਲ ਦੀ ਸ਼ੁਰੂਆਤ ਵਿੱਚ ਭਾਰਤ-ਫ਼ਰਾਂਸ ਸਬੰਧਾਂ ਨੂੰ ‘ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ’ ਦੇ ਪੱਧਰ ਤੱਕ ਵਧਾਉਣ ਤੋਂ ਬਾਅਦ ਦੋਵਾਂ ਆਗੂਆਂ ਦੀ ਇਹ ਪਹਿਲੀ ਬੈਠਕ ਸੀ।

ਪ੍ਰਧਾਨ ਮੰਤਰੀ ਦਾ ਫ਼ਰਾਂਸ ਅਤੇ ਸਲੋਵਾਕੀਆ ਦੀ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ

June 13th, 10:03 am

ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਅਤੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬਰਟ ਫਿਕੋ ਦੇ ਸੱਦੇ ’ਤੇ, ਮੈਂ 13 ਤੋਂ 18 ਜੂਨ, 2026 ਤੱਕ ਫ਼ਰਾਂਸ ਅਤੇ ਸਲੋਵਾਕ ਗਣਰਾਜ ਦੀ ਯਾਤਰਾ ਕਰਾਂਗਾ।

ਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਦੇ ਸਰਕਾਰੀ ਦੌਰੇ ਬਾਰੇ ਸਾਂਝਾ ਬਿਆਨ

May 22nd, 09:31 pm

ਆਗੂਆਂ ਨੇ ਯੂਕਰੇਨ ਵਿੱਚ ਅੰਤਰਰਾਸ਼ਟਰੀ ਕਾਨੂੰਨ ਅਤੇ ਸੰਯੁਕਤ ਰਾਸ਼ਟਰ ਚਾਰਟਰ ਦੇ ਸਿਧਾਂਤਾਂ ਮੁਤਾਬਕ ਵਿਆਪਕ, ਨਿਆਂਪੂਰਨ ਅਤੇ ਸਥਾਈ ਸ਼ਾਂਤੀ ਲਈ ਪ੍ਰਮੁੱਖ ਹਿੱਸੇਦਾਰਾਂ ਵਿਚਾਲੇ ਗੱਲਬਾਤ, ਕੂਟਨੀਤੀ ਅਤੇ ਉਸਾਰੂ ਸ਼ਮੂਲੀਅਤ ਰਾਹੀਂ ਯੂਕਰੇਨ ਸੰਕਟ ਦੇ ਜਲਦੀ ਹੱਲ ਲਈ ਆਪਣਾ ਸਮਰਥਨ ਪ੍ਰਗਟਾਇਆ।

ਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

May 22nd, 01:00 pm

ਸਮੁੱਚੇ ਦੌਰੇ ਦੌਰਾਨ ਤੁਹਾਡੀ ਆਪਣੇਪਣ ਦੀ ਭਾਵਨਾ, ਤੁਹਾਡਾ ਮੋਹ ਅਤੇ ਭਾਰਤ ਪ੍ਰਤੀ ਤੁਹਾਡਾ ਵਿਸ਼ੇਸ਼ ਜੁੜਾਅ ਅਸੀਂ ਬਹੁਤ ਡੂੰਘਾਈ ਨਾਲ ਮਹਿਸੂਸ ਕੀਤਾ। ਅਤੇ ਅੱਜ ਤੁਹਾਡੀ ਭਾਰਤ ਯਾਤਰਾ ਸਾਡੀ ਸਾਂਝੀ ਯਾਤਰਾ ਦਾ ਅਗਲਾ ਮਹੱਤਵਪੂਰਨ ਪੜਾਅ ਹੈ।

ਭਾਰਤ-ਇਟਲੀ ਦਾ ਸਾਂਝਾ ਐਲਾਨਨਾਮਾ

May 20th, 10:28 pm

ਇਟਲੀ ਗਣਰਾਜ ਦੀ ਮੰਤਰੀ ਪ੍ਰੀਸ਼ਦ ਦੀ ਪ੍ਰਧਾਨ (ਪ੍ਰਧਾਨ ਮੰਤਰੀ) ਜੌਰਜੀਆ ਮੈਲੋਨੀ ਦੇ ਸੱਦੇ ਉੱਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19-20 ਮਈ, 2026 ਨੂੰ ਇਟਲੀ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਜੂਨ, 2024 ਵਿੱਚ ਜੀ7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਇਟਲੀ ਦੌਰੇ ਅਤੇ 2023 ਵਿੱਚ ਜੀ20 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੈਲੋਨੀ ਦੇ ਭਾਰਤ ਦੌਰੇ ਤੋਂ ਬਾਅਦ ਹੋਇਆ ਹੈ, ਜਿਸ ਨੇ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਪ੍ਰਦਾਨ ਕੀਤੀ। ਦੋਵਾਂ ਆਗੂਆਂ ਨੇ ਭਾਰਤ-ਇਟਲੀ ਸਬੰਧਾਂ ਨੂੰ “ਵਿਸ਼ੇਸ਼ ਰਣਨੀਤਕ ਭਾਈਵਾਲੀ” ਦੇ ਪੱਧਰ ਤੱਕ ਵਧਾਉਣ ਦਾ ਫ਼ੈਸਲਾ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

May 20th, 07:21 pm

ਦੋਵਾਂ ਆਗੂਆਂ ਨੇ ਭਾਰਤ-ਇਟਲੀ ਸਾਂਝੇਦਾਰੀ ਦੇ ਸਮੁੱਚੇ ਪਹਿਲੂਆਂ 'ਤੇ ਵਿਆਪਕ ਚਰਚਾ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-2029 ਦੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਦੋਵੇਂ ਆਗੂਆਂ ਨੇ ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਸੁਰੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਖੋਜ ਅਤੇ ਨਵੀਨਤਾ, ਪੁਲਾੜ, ਊਰਜਾ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਅਹਿਮ ਟੈਕਨੋਲੋਜੀਆਂ, ਸਿੱਖਿਆ, ਸਭਿਆਚਾਰ ਅਤੇ ਲੋਕਾਂ ਦੇ ਆਪਸੀ ਸਬੰਧਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ 'ਤੇ ਸਹਿਮਤੀ ਪ੍ਰਗਟ ਕੀਤੀ। ਉਨ੍ਹਾਂ ਨੇ ਸੰਯੁਕਤ ਰਣਨੀਤਕ ਕਾਰਜ ਯੋਜਨਾ ਦੀ ਨਿਯਮਿਤ ਸਮੀਖਿਆ ਕਰਨ ਲਈ ਵਿਦੇਸ਼ ਮੰਤਰੀ ਪੱਧਰ 'ਤੇ ਇੱਕ ਵਿਵਸਥਾ ਸਥਾਪਤ ਕਰਨ ਦਾ ਵੀ ਫ਼ੈਸਲਾ ਲਿਆ।

ਇਟਲੀ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

May 20th, 05:00 pm

ਅੱਜ ਦੀ ਬੈਠਕ ਵਿੱਚ ਅਸੀਂ ਆਪਣੀ ਭਵਿੱਖ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ। ਭਾਰਤ-ਇਟਲੀ ਸਾਂਝੀ ਰਣਨੀਤਿਕ ਕਾਰਵਾਈ ਯੋਜਨਾ 2025-29 ਸਾਡੀ ਭਾਗੀਦਾਰੀ ਨੂੰ ਇੱਕ ਵਿਵਹਾਰਕ ਅਤੇ ਭਵਿੱਖਮੁਖੀ ਢਾਂਚਾ ਪ੍ਰਦਾਨ ਕਰਦੀ ਹੈ। ਅਸੀਂ ਇਸ 'ਤੇ ਸਮੇਂਬੱਧ ਢੰਗ ਨਾਲ ਅੱਗੇ ਵਧ ਰਹੇ ਹਾਂ। ਸਾਡੇ ਸਾਂਝੇ ਯਤਨਾਂ ਨਾਲ ਦੁਵੱਲਾ ਵਪਾਰ ਵੀਹ ਅਰਬ ਯੂਰੋ ਦੇ ਟੀਚੇ ਵੱਲ ਤੇਜ਼ੀ ਨਾਲ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਭਾਰਤ-ਨੌਰਡਿਕ ਤੀਜੇ ਸੰਮੇਲਨ ਦੌਰਾਨ ਫਿਨਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

May 19th, 06:42 pm

ਡਿਜੀਟਲੀਕਰਨ ਅਤੇ ਸਥਿਰਤਾ ਵਿੱਚ ਦੁਵੱਲੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਤੱਕ ਉੱਚਾ ਚੁੱਕਣ ਦੇ ਨਾਲ, ਦੋਵਾਂ ਨੇਤਾਵਾਂ ਨੇ ਉਦਯੋਗ, ਖੋਜ ਸੰਸਥਾਵਾਂ ਅਤੇ ਅਕਾਦਮਿਕ ਖੇਤਰ ਦਰਮਿਆਨ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਮਹੱਤਵ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਵਿੱਖ ਦੇ ਆਰਥਿਕ ਵਿਕਾਸ ਅਤੇ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਸਥਿਰਤਾ ਅਤੇ ਡਿਜੀਟਲੀਕਰਨ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਪਾਰ ਅਤੇ ਨਿਵੇਸ਼, ਡਿਜੀਟਲਾਈਜ਼ੇਸ਼ਨ, ਏਆਈ, 5ਜੀ/6ਜੀ, ਕੁਆਂਟਮ ਤਕਨਾਲੋਜੀਆਂ, ਪੁਲਾੜ, ਸਥਿਰਤਾ, ਅਖੁੱਟ ਊਰਜਾ, ਸਰਕੂਲਰ ਅਰਥ-ਵਿਵਸਥਾ, ਨਵੀਨਤਾ, ਸਿੱਖਿਆ, ਗਤੀਸ਼ੀਲਤਾ ਅਤੇ ਲੋਕ ਦਰ ਲੋਕ ਸਬੰਧਾਂ ਦੇ ਖੇਤਰਾਂ ਵਿੱਚ ਚੱਲ ਰਹੇ ਸਹਿਯੋਗ ਦਾ ਜਾਇਜ਼ਾ ਲਿਆ।

ਤੀਜੇ ਭਾਰਤ-ਨੌਰਡਿਕ ਸੰਮੇਲਨ ਵਿੱਚ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

May 19th, 04:25 pm

ਤੇਜ਼ੀ ਨਾਲ ਵਧਦੇ ਵਪਾਰ ਅਤੇ ਨਿਵੇਸ਼ ਨੇ ਭਾਰਤ ਦੀ ਗ੍ਰੋਥ ਸਟੋਰੀ ਵਿੱਚ ਤਾਂ ਯੋਗਦਾਨ ਪਾਇਆ ਹੀ ਹੈ; ਨਾਲ ਹੀ, ਨੌਰਡਿਕ ਦੇਸ਼ਾਂ ਦੀਆਂ ਅਰਥ-ਵਿਵਸਥਾਵਾਂ ਵਿੱਚ ਵੀ ਬਹੁਤ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਹਜ਼ਾਰਾਂ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਹਨ। ਇਸ ਮਜ਼ਬੂਤ ਨੀਂਹ 'ਤੇ, ਆਪਣੇ ਸਬੰਧਾਂ ਨੂੰ ਅਗਲੇ ਪੱਧਰ 'ਤੇ ਲਿਜਾਣ ਲਈ, ਅਸੀਂ ਹਾਲ ਹੀ ਵਿੱਚ ਕੁਝ ਅਹਿਮ ਪਹਿਲਕਦਮੀਆਂ ਕੀਤੀਆਂ ਹਨ।

ਸਨਅਤਾਂ ਲਈ ਯੂਰਪੀ ਗੋਲਮੇਜ਼ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

May 18th, 05:00 am

ਸਭ ਤੋਂ ਪਹਿਲਾਂ ਮੈਂ ਪ੍ਰਧਾਨ ਮੰਤਰੀ ਕ੍ਰਿਸਟਰਸਨ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਇਸ ਰਾਊਂਡ ਟੇਬਲ ਵਿੱਚ ਸੱਦਾ ਦਿੱਤਾ। ਮੈਨੂੰ ਖ਼ੁਸ਼ੀ ਹੈ ਕਿ ਇਹ ਬੈਠਕ “ਗੋਥਨਬਰਗ” ਵਿੱਚ ਹੋ ਰਹੀ ਹੈ। ਇਹ ਉਹ ਸ਼ਹਿਰ ਹੈ, ਜੋ ਨਵੀਨਤਾ ਦੇ ਨਾਲ-ਨਾਲ ਯੂਰਪ ਦੀ ਮੈਨੂਫੈਕਚਰਿੰਗ ਸਪਿਰਟ ਦਾ ਵੀ ਜੀਵੰਤ ਪ੍ਰਤੀਕ ਹੈ।

ਯੂਰਪੀਅਨ ਰਾਊਂਡ ਟੇਬਲ ਫਾਰ ਇੰਡਸਟਰੀ ਵਿੱਚ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

May 17th, 11:43 pm

ਕੁਝ ਸਮਾਂ ਪਹਿਲਾਂ ਮੈਨੂੰ ਸਵੀਡਨ ਦੇ 'ਰੌਇਲ ਆਰਡਰ ਆਫ ਦਿ ਪੋਲਰ ਸਟਾਰ' ਦੇ ਸਰਬ-ਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ। ਇਹ ਸਿਰਫ਼ ਮੇਰਾ ਸਨਮਾਨ ਨਹੀਂ ਹੈ, ਇਹ ਇੱਕ ਸੌ ਚਾਲੀ ਕਰੋੜ ਭਾਰਤੀਆਂ ਦਾ ਸਨਮਾਨ ਹੈ। ਇਹ ਸਵੀਡਨ ਦੇ ਸਾਡੇ ਉਨ੍ਹਾਂ ਸਾਰੇ ਸਾਥੀਆਂ ਦਾ ਵੀ ਸਨਮਾਨ ਹੈ, ਜਿਨ੍ਹਾਂ ਨੇ ਭਾਰਤ-ਸਵੀਡਨ ਸਬੰਧਾਂ ਨੂੰ ਮਜ਼ਬੂਤ ਕੀਤਾ ਅਤੇ ਇੱਕ ਪੱਕਾ ਆਧਾਰ ਦਿੱਤਾ।

ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ

May 17th, 03:45 am

ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।

ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਗੱਲਬਾਤ ਕੀਤੀ

May 17th, 02:35 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਾਹਿਮ ਮਿਸਟਰ ਰੌਬ ਯੇਤੇਨ ਨਾਲ ਹੇਗ ਵਿੱਚ ਡੱਚ ਪੀਐੱਮ ਦੇ ਸਰਕਾਰੀ ਨਿਵਾਸ (ਕੈਥਸ਼ੂਇਸ) ਵਿਖੇ ਅਧਿਕਾਰਤ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਸਨਅਤਾਂ ਲਈ ਯੂਰਪੀ ਗੋਲਮੇਜ਼ (ਈਆਰਟੀ) ਨੂੰ ਸੰਬੋਧਨ ਕੀਤਾ

May 17th, 12:12 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਮਈ, 2026 ਨੂੰ ਗੋਥੇਨਬਰਗ ਵਿੱਚ ਸਨਅਤਾਂ ਲਈ ਯੂਰਪੀ ਗੋਲਮੇਜ਼ (ਈਆਰਟੀ) ਨੂੰ ਸੰਬੋਧਨ ਕੀਤਾ। ਸਵੀਡਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਮਿਸਟਰ ਉਲਫ ਕ੍ਰਿਸਟਰਸਨ, ਯੂਰਪੀ ਕਮਿਸ਼ਨ ਦੇ ਪ੍ਰਮੁੱਖ ਮਹਾਮਹਿਮ ਮਿਸ ਉਰਸੁਲਾ ਵਾਨ ਡੇਰ ਲੇਅਨ, ਸੀਨੀਅਰ ਯੂਰਪੀ ਸਨਅਤੀ ਨੇਤਾਵਾਂ ਅਤੇ ਪ੍ਰਮੁੱਖ ਯੂਰਪੀ ਅਤੇ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਵੋਲਵੋ ਸਮੂਹ ਵੱਲੋਂ ਆਯੋਜਿਤ ਗੱਲਬਾਤ ਵਿੱਚ ਹਿੱਸਾ ਲਿਆ।

ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਰੌਬ ਯੇਤੇਨ ਨਾਲ ਵਫ਼ਦ-ਪੱਧਰੀ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ

May 16th, 11:58 pm

ਮੇਰਾ ਅਤੇ ਮੇਰੇ ਵਫ਼ਦ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ ਲਈ ਮੈਂ ਤੁਹਾਡਾ ਬਹੁਤ-ਬਹੁਤ ਧੰਨਵਾਦ ਕਰਦਾ ਹਾਂ। ਲਗਭਗ ਇੱਕ ਦਹਾਕੇ ਬਾਅਦ ਨੀਦਰਲੈਂਡਜ਼ ਦੀ ਯਾਤਰਾ ਕਰਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਪਿਛਲੇ ਇੱਕ ਦਹਾਕੇ ਵਿੱਚ ਭਾਰਤ-ਨੀਦਰਲੈਂਡਜ਼ ਭਾਗੀਦਾਰੀ ਨੇ ਅਹਿਮ ਤਰੱਕੀ ਕੀਤੀ ਹੈ।

ਨੀਦਰਲੈਂਡਜ਼ ਵਿੱਚ ਸੀਈਓਜ਼ ਗੋਲਮੇਜ਼ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ

May 16th, 10:00 pm

ਅੱਜ ਇੱਥੇ ਦੁਨੀਆ ਦੀਆਂ ਸਭ ਤੋਂ ਨਵੀਨਤਮ ਕੰਪਨੀਆਂ ਦੇ ਆਗੂਆਂ ਦਰਮਿਆਨ ਹੋਣਾ, ਮੇਰੇ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਅੱਜ 300 ਤੋਂ ਵੱਧ ਡੱਚ ਕੰਪਨੀਆਂ ਭਾਰਤ ਦੀ ਵਿਕਾਸ ਗਾਥਾ ਦਾ ਹਿੱਸਾ ਹਨ। ਤੁਹਾਡੇ ਵਿਜ਼ਨ ਅਤੇ ਭਾਰਤ 'ਤੇ ਭਰੋਸੇ ਦੇ ਕਾਰਨ ਹੀ, ਨੀਦਰਲੈਂਡਜ਼ ਯੂਰਪ ਤੋਂ ਭਾਰਤ ਦਾ ਸਭ ਤੋਂ ਵੱਡਾ ਨਿਵੇਸ਼ਕ ਅਤੇ ਦੂਜਾ ਸਭ ਤੋਂ ਵੱਡਾ ਵਪਾਰਕ ਸਾਥੀ ਬਣਿਆ ਹੈ।