ਪੈਰਿਸ ਵਿੱਚ ਵਿਵਾਟੈੱਕ 2026 ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 18th, 06:15 pm
ਇਸ ਸਾਲ ਭਾਰਤ-ਫ਼ਰਾਂਸ ਨਵੀਨਤਾ ਸਾਲ ਦੀ ਸ਼ੁਰੂਆਤ ਦੇ ਨਾਲ, ਫ਼ਰਾਂਸ ਇੱਕ ਮਹੱਤਵਪੂਰਨ ਪੁਲ ਦੀ ਭੂਮਿਕਾ ਨਿਭਾ ਰਿਹਾ ਹੈ, ਜੋ ਭਾਰਤ ਅਤੇ ਯੂਰਪ ਦੇ ਤਕਨਾਲੋਜੀ ਈਕੋ-ਸਿਸਟਮ ਨੂੰ ਨੇੜੇ ਲਿਆ ਰਿਹਾ ਹੈ। ਕੁਝ ਦਿਨ ਪਹਿਲਾਂ ਨੀਸ ਵਿੱਚ ਆਯੋਜਿਤ ‘ਭਾਰਤ ਇਨੋਵੇਟਸ’ ਤੋਂ ਲੈ ਕੇ ਅੱਜ ਪੈਰਿਸ ਵਿੱਚ ਆਯੋਜਿਤ ਵਿਵਾਟੈੱਕ ਤੱਕ, ਸਾਡੇ ਸਟਾਰਟਅੱਪ ਕਈ ਨਵੀਆਂ ਭਾਈਵਾਲੀਆਂ ਸਥਾਪਿਤ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ ਵਿਵਾਟੈੱਕ 2026 ਵਿੱਚ ਹਿੱਸਾ ਲਿਆ
June 18th, 06:00 pm
ਤਕਨਾਲੋਜੀ ਉੱਦਮੀਆਂ, ਸਟਾਰਟਅੱਪਸ, ਨਿਵੇਸ਼ਕਾਂ ਅਤੇ ਉਦਯੋਗ ਜਗਤ ਦੇ ਆਗੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਮਨੁੱਖ-ਕੇਂਦ੍ਰਿਤ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮੋਹਰੀ ਤਕਨਾਲੋਜੀਆਂ ਲਈ ਭਾਰਤ ਦੇ ਦ੍ਰਿਸ਼ਟੀਕੋਣ ਅਤੇ ਉੱਭਰਦੀਆਂ ਤਕਨਾਲੋਜੀਆਂ ਦੇ ਖੇਤਰ ਵਿੱਚ ਭਾਰਤ-ਫ਼ਰਾਂਸ ਸਹਿਯੋਗ ਦੇ ਵਧਦੇ ਦਾਇਰੇ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਭਾਰਤ ਵਿੱਚ ਵੱਡੀਆਂ ਤਬਦੀਲੀਆਂ ਨੂੰ ਸੰਭਵ ਬਣਾਇਆ ਹੈ, ਜਿਨ੍ਹਾਂ ਵਿੱਚ ਡਿਜੀਟਲ ਭੁਗਤਾਨ, ਏਆਈ-ਅਧਾਰਿਤ ਖੇਤੀਬਾੜੀ ਤਰੱਕੀ ਤੋਂ ਲੈ ਕੇ ਅਤਿ-ਆਧੁਨਿਕ ਸਪੇਸ ਐਪਲੀਕੇਸ਼ਨਾਂ ਤੱਕ ਸ਼ਾਮਲ ਹਨ। ਮੁੱਖ ਸੰਬੋਧਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੌਂ ਨੇ ਭਾਰਤੀ ਸਟਾਰਟਅੱਪਸ ਅਤੇ ਇਨੋਵੇਟਰਸ ਨਾਲ ਗੱਲਬਾਤ ਕੀਤੀ, ਜੋ ਉਦਯੋਗ, ਸਿਹਤ ਸੰਭਾਲ, ਟਿਕਾਊ ਵਿਕਾਸ ਅਤੇ ਗਤੀਸ਼ੀਲਤਾ ਲਈ ਮੋਹਰੀ ਤਕਨਾਲੋਜੀਆਂ ਅਤੇ ਵਿਹਾਰਕ ਹੱਲਾਂ ਦਾ ਪ੍ਰਦਰਸ਼ਨ ਕਰ ਰਹੇ ਸਨ।ਭਾਰਤ-ਫ਼ਰਾਂਸ ਇਨੋਵੇਸ਼ਨ ਰੋਡਮੈਪ 2030
June 15th, 05:42 am
17 ਫਰਵਰੀ, 2026 ਨੂੰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨੇ ਦੁਵੱਲੇ ਸਬੰਧਾਂ ਨੂੰ 'ਵਿਸ਼ੇਸ਼ ਆਲਮੀ ਰਣਨੀਤਕ ਭਾਈਵਾਲੀ' ਦੇ ਪੱਧਰ ਤੱਕ ਉੱਚਾ ਚੁੱਕਿਆ ਸੀ। ਉਨ੍ਹਾਂ ਨੇ ਸਾਂਝੇ ਤੌਰ 'ਤੇ 'ਭਾਰਤ-ਫ਼ਰਾਂਸ ਇਨੋਵੇਸ਼ਨ ਸਾਲ 2026' ਦਾ ਉਦਘਾਟਨ ਕੀਤਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ), ਇਨੋਵੇਸ਼ਨ, ਖੋਜ, ਤਕਨਾਲੋਜੀ, ਡਿਜੀਟਲ ਤਕਨੀਕ ਅਤੇ ਸਾਈਬਰ ਸਪੇਸ, ਸਿਹਤ, ਸੱਭਿਆਚਾਰ, ਅਰਥ-ਵਿਵਸਥਾ, ਵਿੱਦਿਅਕ ਸਬੰਧਾਂ ਅਤੇ ਲੋਕਾਂ ਵਿਚਾਲੇ ਆਪਸੀ ਤਾਲਮੇਲ ਵਰਗੇ ਖੇਤਰਾਂ ਵਿੱਚ ਸਹਿਯੋਗ ਨੂੰ ਵਿਆਪਕ ਅਤੇ ਵਿਭਿੰਨ ਬਣਾਉਣ ਦਾ ਸੱਦਾ ਦਿੱਤਾ।ਪ੍ਰਧਾਨ ਮੰਤਰੀ ਦਾ ਫ਼ਰਾਂਸ ਦੌਰਾ: ਨਤੀਜਿਆਂ ਦੀ ਸੂਚੀ
June 14th, 09:32 pm
ਭਾਰਤ-ਫ਼ਰਾਂਸ ਇਨੋਵੇਸ਼ਨ ਰੋਡਮੈਪ 2030 ਨੂੰ ਅਪਣਾਉਣਾਮੁੰਬਈ ਵਿੱਚ ਭਾਰਤ-ਫ਼ਰਾਂਸ ਨਵੀਨਤਾ ਮੰਚ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
February 18th, 12:07 pm
ਅੱਜ ਦੇ ਦਿਨ ਦੁਨੀਆ ਦੇ ਦੋ ਵੱਡੇ ਇਨੋਵੇਸ਼ਨ ਹੱਬ ਇਕੱਠੇ ਹੋ ਰਹੇ ਹਨ। ਜਦੋਂ ਅਸੀਂ ਭਾਰਤ ਅਤੇ ਫ਼ਰਾਂਸ ਦੀ ਗੱਲ ਕਰਦੇ ਹਾਂ, ਤਾਂ ਸਾਡਾ ਸਬੰਧ ਸਿਰਫ਼ ਇਨੋਵੇਸ਼ਨ ਦੇ ਨਾਲ-ਨਾਲ ਵਿਸ਼ਵਾਸ ਦਾ ਅਤੇ ਸ਼ੇਅਰਡ ਵੈਲੂਅਜ਼ ਦਾ ਹੈ। ਇਸੇ ਸੋਚ ਨਾਲ ਹੀ ਰਾਸ਼ਟਰਪਤੀ ਮੈਕਰੋਨ ਅਤੇ ਮੈਂ ਸਾਲ 2026 ਨੂੰ ਭਾਰਤ-ਫ਼ਰਾਂਸ ਈਅਰ ਆਫ਼ ਇਨੋਵੇਸ਼ਨ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਹ ਸਿਰਫ਼ ਇੱਕ ਜਸ਼ਨ ਨਹੀਂ ਹੈ, ਇਹ ਸਾਡੀ ਸਾਂਝੀ ਵਚਨਬੱਧਤਾ ਵੀ ਹੈ। ਕਮਿਟਮੈਂਟ ਟੂ ਇਨੋਵੇਟ, ਕਮਿਟਮੈਂਟ ਟੂ ਲੀਡ।ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਦਾ ਸਵਾਗਤ ਕੀਤਾ, ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ
February 17th, 09:57 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਨਿੱਘਾ ਸਵਾਗਤ ਕਰਦਿਆਂ ਇਹ ਭਰੋਸਾ ਜਤਾਇਆ ਕਿ ਇਹ ਦੌਰਾ ਭਾਰਤ-ਫ਼ਰਾਂਸ ਸਬੰਧਾਂ ਨੂੰ ਨਵੀਂਆਂ ਉਚਾਈਆਂ 'ਤੇ ਲੈ ਜਾਵੇਗਾ।