ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 13th, 10:52 pm
ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਸ਼੍ਰੀ ਇਮੈਨੁਅਲ ਬੋਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਰਾਸ਼ਟਰਪਤੀ ਮੈਕ੍ਰੋਂ ਦਾ ਟੈਲੀਫੋਨ ਆਇਆ
August 21st, 06:30 pm
ਅੱਜ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੁਅਲ ਮੈਕ੍ਰੋਂ ਨਾਲ ਫੋਨ ‘ਤੇ ਗੱਲ ਹੋਈ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਫਰਾਂਸ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
June 18th, 02:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਆਯੋਜਿਤ 51ਵੇਂ ਜੀ7 ਸਮਿਟ ਵਿੱਚ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਨਾਲ ਗੱਲਬਾਤ ਕੀਤੀ। ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਦੇ ਹੋਏ, ਦੋਵੇਂ ਨੇਤਾਵਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਭਾਰਤ ਅਤੇ ਫਰਾਂਸ ਸਾਡੇ ਪਲੈਨਟ (planet) ਦੀ ਬਿਹਤਰੀ ਲਈ ਮਿਲ ਕੇ ਕੰਮ ਕਰਦੇ ਰਹਿਣਗੇ।ਪ੍ਰਧਾਨ ਮੰਤਰੀ ਸ਼੍ਰੀ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਮਜ਼ਾਰਗਿਊਜ਼ ਯੁੱਧ ਸਮਾਧੀ ਸਥਲ ‘ਤੇ ਗਏ
February 12th, 04:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਇਮੈਨੂਅਲ ਮੈਕ੍ਰੋਂ ਅੱਜ ਸੁਬ੍ਹਾ ਮਾਰਸਿਲੇ ਵਿੱਚ ਮਜ਼ਾਰਗਿਊਜ਼ ਯੁੱਧ ਸਮਾਧੀ ਸਥਲ ‘ਤੇ ਗਏ ਅਤੇ ਪਹਿਲੇ ਅਤੇ ਦੂਸਰੇ ਵਿਸ਼ਵ ਯੁੱਧ ਦੇ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਦੋਹਾਂ ਨੇਤਾਵਾਂ ਨੇ ਸ਼ਹੀਦਾਂ ਦੇ ਬਲੀਦਾਨ ਨੂੰ ਸਨਮਾਨ ਦੇਣ ਦੇ ਲਈ ਉੱਥੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 19th, 05:26 am
ਬੈਠਕ ਦੇ ਦੌਰਾਨ, ਦੋਹਾਂ ਲੀਡਰਾਂ ਨੇ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ (India-France Strategic Partnership) ਦੇ ਨਾਲ-ਨਾਲ ਹੋਰਾਇਜ਼ਨ 2047 ਰੋਡਮੈਪ ਅਤੇ ਹੋਰ ਦੁਵੱਲੇ ਐਲਾਨਾਂ ਵਿੱਚ ਵਰਣਨ ਕੀਤੇ ਦੁਵੱਲੇ ਸਹਿਯੋਗ ਅਤੇ ਅੰਤਰਰਾਸ਼ਟਰੀ ਸਾਂਝੇਦਾਰੀ ਨਾਲ ਸਬੰਧਿਤ ਆਪਣੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਹਾਈ। ਦੋਹਾਂ ਲੀਡਰਾਂ ਨੇ ਰੱਖਿਆ, ਪੁਲਾੜ ਅਤੇ ਸਿਵਲ ਪਰਮਾਣੂ ਊਰਜਾ ਜਿਹੇ ਰਣਨੀਤਕ ਖੇਤਰਾਂ ਸਹਿਤ ਦੁਵੱਲੇ ਸਹਿਯੋਗ ਦੇ ਮਾਮਲੇ ਵਿੱਚ ਹਾਸਲ ਕੀਤੀ ਗਈ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਰਣਨੀਤਕ ਖ਼ੁਦਮੁਖਤਿਆਰੀ ਦੇ ਪ੍ਰਤੀ ਆਪਣੀ ਸਾਂਝੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਸ ਨੂੰ ਹੋਰ ਤੇਜ਼ ਕਰਨ ਦੀ ਪ੍ਰਤੀਬੱਧਤਾ ਜਤਾਈ। ਦੋਹਾਂ ਲੀਡਰਾਂ ਨੇ ਭਾਰਤ ਦੇ ਨੈਸ਼ਨਲ ਮਿਊਜ਼ਮ ਪ੍ਰੋਜੈਕਟ ਨਾਲ ਸਬੰਧਿਤ ਸਹਿਯੋਗ ਦੀ ਪ੍ਰਗਤੀ ਦੀ ਭੀ ਸਮੀਖਿਆ ਕੀਤੀ।