ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਮੈਕਰੋਂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ
September 06th, 06:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਰਾਸ਼ਟਰਪਤੀ ਮੈਕ੍ਰੋਂ ਦਾ ਟੈਲੀਫੋਨ ਆਇਆ
August 21st, 06:30 pm
ਅੱਜ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੁਅਲ ਮੈਕ੍ਰੋਂ ਨਾਲ ਫੋਨ ‘ਤੇ ਗੱਲ ਹੋਈ।ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਦੁਵੱਲੀ ਵਾਰਤਾ ਕੀਤੀ
February 12th, 03:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਇਮੈਨੂਅਲ ਮੈਕ੍ਰੋਂ ਨੇ ਕੱਲ੍ਹ ਫਰਾਂਸੀਸੀ ਰਾਸ਼ਟਰਪਤੀ ਦੇ ਏਅਰਕ੍ਰਾਫਟ ਵਿੱਚ ਪੈਰਿਸ ਤੋਂ ਮਾਰਸਿਲੇ ਤੱਕ ਹਵਾਈ ਯਾਤਰਾ ਕੀਤੀ। ਇਹ ਹਵਾਈ ਯਾਤਰਾ ਦੋਹਾਂ ਲੀਡਰਾਂ ਦੇ ਦਰਮਿਆਨ ਵਿਅਕਤੀਗਤ ਤਾਲਮੇਲ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਦੁਵੱਲੇ ਸਬੰਧਾਂ ਅਤੇ ਪ੍ਰਮੁੱਖ ਆਲਮੀ ਅਤੇ ਖੇਤਰੀ ਮੁੱਦਿਆਂ ਦੇ ਸੰਪੂਰਨ ਆਯਾਮ ‘ਤੇ ਚਰਚਾ ਕੀਤੀ। ਮਾਰਸਿਲੇ ਪਹੁੰਚਣ ਦੇ ਬਾਅਦ ਵਫ਼ਦ ਪੱਧਰ ਦੀ ਵਾਰਤਾ ਹੋਈ। ਦੋਹਾਂ ਲੀਡਰਾਂ ਨੇ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ (India-France Strategic Partnership) ਦੇ ਪ੍ਰਤੀ ਆਪਣੀ ਮਜ਼ਬੂਤ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ, ਜੋ ਕਿ ਪਿਛਲੇ 25 ਵਰ੍ਹਿਆਂ ਵਿੱਚ ਨਿਰੰਤਰ ਇੱਕ ਬਹੁ-ਆਯਾਮੀ ਸਬੰਧ (multifaceted relationship) ਦੇ ਰੂਪ ਵਿੱਚ ਵਿਕਸਿਤ ਹੋਈ ਹੈ।