ਪ੍ਰਧਾਨ ਮੰਤਰੀ ਨੇ ਮਿਸ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਵਧਾਈ ਦਿੱਤੀ
October 21st, 11:24 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਸ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਤਹਿ ਦਿਲੋਂ ਵਧਾਈਆਂ ਦਿੱਤੀਆਂ। ਐਕਸ 'ਤੇ ਆਪਣੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ।