ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੀਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰੈਲਾ ਓਡਿੰਗਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
October 15th, 02:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੀਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰੈਲਾ ਓਡਿੰਗਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ 'ਤੇ ਪ੍ਰਤੀਕਿਰਿਆ ਦਿੱਤੀ ਹੈ ਮੇਰੇ ਪਿਆਰੇ ਦੋਸਤ ਅਤੇ ਕੀਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰੈਲਾ ਓਡਿੰਗਾ ਦੇ ਦੇਹਾਂਤ ਨਾਲ ਮੈਨੂੰ ਬਹੁਤ ਦੁਖ ਹੋਇਆ ਹੈ। ਉਹ ਇੱਕ ਮਹਾਨ ਸਿਆਸਤਦਾਨ ਅਤੇ ਭਾਰਤ ਦੇ ਪਿਆਰੇ ਦੋਸਤ ਸਨ। ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਮੈਨੂੰ ਉਨ੍ਹਾਂ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲਿਆ ਅਤੇ ਸਾਡਾ ਸਹਿਯੋਗ ਵਰ੍ਹਿਆਂ ਤੱਕ ਕਾਇਮ ਰਿਹਾ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਸ਼੍ਰੀ ਰੈਲਾ ਓਡਿੰਗਾ ਦਾ ਭਾਰਤ ਦੇ ਸੱਭਿਆਚਾਰ, ਕਦਰਾਂ-ਕੀਮਤਾਂ ਅਤੇ ਸਾਡੇ ਪ੍ਰਾਚੀਨ ਗਿਆਨ ਦੇ ਪ੍ਰਤੀ ਵਿਸ਼ੇਸ਼ ਲਗਾਅ ਸੀ ਅਤੇ ਇਹ ਭਾਰਤ-ਕੀਨੀਆ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਉਨ੍ਹਾਂ ਦੇ ਯਤਨਾਂ ਵਿੱਚ ਝਲਕਦਾ ਹੁੰਦਾ ਸੀ।