ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਗਾਲਾ ਲੰਚ (Gala Lunch) ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 12:32 pm
ਪਿਛਲੇ ਸਾਲ ਪ੍ਰਧਾਨ ਮੰਤਰੀ ਲਕਸਨ ਦੀ ਭਾਰਤ ਯਾਤਰਾ ਨਾਲ ਸਾਡੇ ਸਬੰਧਾਂ ਦੇ ਹਰ ਖੇਤਰ ਵਿੱਚ ਨਵੀਂ ਊਰਜਾ ਆਈ ਹੈ। ਉਨ੍ਹਾਂ ਦੀ ਅਗਵਾਈ, ਸਪੱਸ਼ਟ ਵਿਜ਼ਨ ਅਤੇ ਮਜ਼ਬੂਤ ਵਚਨਬੱਧਤਾ ਨਾਲ, ਭਾਰਤ ਅਤੇ ਨਿਊਜ਼ੀਲੈਂਡ ਦੀ ਦੋਸਤੀ ਨੂੰ ਨਵੀਂ ਗਤੀ ਅਤੇ ਨਵੀਂ ਦਿਸ਼ਾ ਮਿਲੀ ਹੈ। ਅੱਜ 40 ਸਾਲਾਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਯਾਤਰਾ ਹੋ ਰਹੀ ਹੈ। ਅਤੇ ਮੈਂ ਹਮੇਸ਼ਾ ਕਹਿੰਦਾ ਹਾਂ ਕਿ ਬਹੁਤ ਸਾਰੇ ਚੰਗੇ ਕੰਮ ਹਨ, ਜੋ ਮੇਰੇ ਤੋਂ ਪਹਿਲਾਂ ਵਾਲੇ ਲੋਕ ਮੇਰੇ ਲਈ ਛੱਡ ਕੇ ਗਏ ਹਨ, ਜਿਨ੍ਹਾਂ ਨੂੰ ਮੈਂ ਪੂਰਾ ਕਰ ਰਿਹਾ ਹਾਂ। ਸਾਥੀਓ, ਇਹ ਸਾਡੇ ਸਬੰਧਾਂ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੈ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਵੱਲੋਂ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ''ਭਾਰਤ-ਨਿਊਜ਼ੀਲੈਂਡ: ਇੱਕ ਸਫ਼ਲ ਭਾਈਵਾਲੀ'' ਵਿੱਚ ਹਿੱਸਾ ਲਿਆ
July 11th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਵੱਲੋਂ ਆਯੋਜਿਤ ਭਾਰਤ-ਨਿਊਜ਼ੀਲੈਂਡ: ਇੱਕ ਸਫ਼ਲ ਭਾਈਵਾਲੀ ਵਿਸ਼ੇ ’ਤੇ ਅਧਾਰਿਤ ਇੱਕ ਵਿਸ਼ੇਸ਼ ਭੋਜਨ ਸਮਾਰੋਹ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਰਾਜਨੀਤੀ, ਵਪਾਰ, ਉਦਯੋਗ, ਸਿੱਖਿਆ, ਤਕਨਾਲੋਜੀ, ਖੇਡਾਂ ਅਤੇ ਕਲਾ ਜਗਤ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਗੱਲਬਾਤ ਕੀਤੀ
July 11th, 08:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਕਲੈਂਡ ਸਥਿਤ ਗੌਰਮਿੰਟ ਹਾਊਸ ਵਿੱਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ। ਗੌਰਮਿੰਟ ਹਾਊਸ ਪਹੁੰਚਣ 'ਤੇ ਉਨ੍ਹਾਂ ਦਾ ਰਵਾਇਤੀ ਮਾਓਰੀ ਰੀਤੀ-ਰਿਵਾਜਾਂ ਨਾਲ ਸਵਾਗਤ ਕੀਤਾ ਗਿਆ। ਸਵਾਗਤ ਸਮਾਗਮ ਵਿੱਚ ਸ਼ਾਂਤੀ, ਸਨਮਾਨ ਅਤੇ ਪ੍ਰਾਹੁਣਚਾਰੀ ਦਾ ਪ੍ਰਤੀਕ ਮੰਨੀਆਂ ਜਾਣ ਵਾਲੀਆਂ ਰਵਾਇਤੀ ਮਾਓਰੀ ਰਸਮਾਂ ਸ਼ਾਮਲ ਸਨ। ਰਵਾਇਤੀ ਸਵਾਗਤ ਸਮਾਗਮ ਤੋਂ ਬਾਅਦ ਪ੍ਰਧਾਨ ਮੰਤਰੀ ਨੇ 'ਗਾਰਡ ਆਫ਼ ਆਨਰ' ਦਾ ਨਿਰੀਖਣ ਕੀਤਾ।ਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ: 2030 ਦਾ ਰੋਡਮੈਪ
July 11th, 08:06 am
ਭਾਰਤ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀਆਂ ਨੇ 11 ਜੁਲਾਈ, 2026 ਨੂੰ ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਮੁਲਾਕਾਤ ਕੀਤੀ ਅਤੇ ਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ ਬਣਾਉਣ ਦਾ ਐਲਾਨ ਕੀਤਾ। ਦੋਵਾਂ ਪ੍ਰਧਾਨ ਮੰਤਰੀਆਂ ਨੇ ਅਗਲੇ ਚਾਰ ਸਾਲਾਂ ਵਿੱਚ ਸਾਂਝੀ ਕਾਰਵਾਈ ਦਾ ਮਾਰਗ-ਦਰਸ਼ਨ ਕਰਨ ਅਤੇ ਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਸਾਂਝੇ ਢਾਂਚੇ ਦੇ ਰੂਪ ਵਿੱਚ 2030 ਦੇ ਰੋਡਮੈਪ ਨੂੰ ਮਨਜ਼ੂਰੀ ਦਿੱਤੀ। ਇਸ ਰਣਨੀਤਕ ਭਾਈਵਾਲੀ ਵਿੱਚ, ਇਸ ਰੋਡਮੈਪ ਦੇ ਹੇਠ ਲਿਖੇ ਥੰਮ੍ਹਾਂ ਵਿੱਚ ਦੱਸੇ ਗਏ ਖੇਤਰ ਅਤੇ ਪਹਿਲਕਦਮੀਆਂ ਸ਼ਾਮਲ ਹਨ, ਹਾਲਾਂਕਿ ਇਹ ਇਨ੍ਹਾਂ ਤੱਕ ਹੀ ਸੀਮਤ ਨਹੀਂ ਹੈ।ਭਾਰਤ-ਨਿਊਜ਼ੀਲੈਂਡ ਸੰਯੁਕਤ ਬਿਆਨ
July 11th, 07:59 am
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ ਦੇ ਸੱਦੇ ’ਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਅਤੇ 11 ਜੁਲਾਈ, 2026 ਨੂੰ ਔਕਲੈਂਡ, ਨਿਊਜ਼ੀਲੈਂਡ ਦੀ ਅਧਿਕਾਰਤ ਯਾਤਰਾ ’ਤੇ ਹਨ। ਇਹ 40 ਸਾਲਾਂ ਵਿੱਚ ਭਾਰਤੀ ਪ੍ਰਧਾਨ ਮੰਤਰੀ ਦੀ ਨਿਊਜ਼ੀਲੈਂਡ ਦੀ ਪਹਿਲੀ ਯਾਤਰਾ ਹੈ, ਜੋ ਇੱਕ ਇਤਿਹਾਸਕ ਪ੍ਰਾਪਤੀ ਹੈ ਅਤੇ ਦੋਵਾਂ ਦੇਸ਼ਾਂ ਦੀ ਸਥਾਈ ਮਿੱਤਰਤਾ ਅਤੇ ਭਾਈਵਾਲੀ ਵਿੱਚ ਨਵੇਂ ਰਾਹ ਪੱਧਰੇ ਕਰਦੀ ਹੈ।ਭਾਰਤ-ਨਿਊਜ਼ੀਲੈਂਡ ਵਫ਼ਦ-ਪੱਧਰੀ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ ਦਾ ਪੰਜਾਬੀ ਅਨੁਵਾਦ
July 11th, 07:00 am
ਕੱਲ੍ਹ ਰਾਤ ਨੂੰ ਤੁਹਾਡਾ ਏਅਰਪੋਰਟ 'ਤੇ ਆਉਣਾ, ਇਹ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ ਸੰਕੇਤ ਹੈ ਅਤੇ ਮੇਰੇ ਵੱਲੋਂ ਮੈਂ ਵਿਸ਼ੇਸ਼ ਤੌਰ 'ਤੇ ਤੁਹਾਡਾ ਧੰਨਵਾਦ ਕਰਦਾ ਹਾਂ।