ਰੂਸ ਦੇ ਰਾਸ਼ਟਰਪਤੀ ਦੀ ਭਾਰਤ ਦੀ ਰਾਜਕੀ ਯਾਤਰਾ ਦੇ ਨਤੀਜਿਆਂ ਦੀ ਸੂਚੀ

December 05th, 05:53 pm

ਇੱਕ ਦੇਸ਼ ਦੇ ਨਾਗਰਿਕਾਂ ਦੀ ਦੂਜੇ ਦੇਸ਼ ਦੇ ਖੇਤਰ ਵਿੱਚ ਅਸਥਾਈ ਕਿਰਤ ਗਤੀਵਿਧੀ 'ਤੇ ਭਾਰਤ ਸਰਕਾਰ ਅਤੇ ਰੂਸ ਦੀ ਸਰਕਾਰ ਵਿਚਾਲੇ ਸਮਝੌਤਾ।

23ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ

December 05th, 05:43 pm

ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਰੂਸੀ ਸੰਘ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ 23ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ 04-05 ਦਸੰਬਰ, 2025 ਨੂੰ ਭਾਰਤ ਦੀ ਸਰਕਾਰੀ ਫੇਰੀ 'ਤੇ ਆਏ।

ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਭਾਰਤ-ਰੂਸ ਵਪਾਰ ਮੰਚ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

December 05th, 03:45 pm

ਭਾਰਤ ਰੂਸ ਵਪਾਰ ਮੰਚ, ਮੈਂ ਸਮਝਦਾ ਹਾਂ ਕਿ ਰਾਸ਼ਟਰਪਤੀ ਪੁਤਿਨ ਦੀ ਇਹ ਬਹੁਤ ਅਹਿਮ ਪਹਿਲਕਦਮੀ ਰਹੀ ਕਿ ਇੰਨਾ ਵੱਡਾ ਵਫ਼ਦ ਲੈ ਕੇ ਅੱਜ ਇਸ ਸਮਾਗਮ ਦਾ ਹਿੱਸਾ ਬਣੇ ਹਨ। ਅਤੇ ਤੁਹਾਡਾ ਸਾਰਿਆਂ ਦਾ ਮੈਂ ਦਿਲੋਂ ਬਹੁਤ-ਬਹੁਤ ਸਵਾਗਤ ਕਰਦਾ ਹਾਂ ਅਤੇ ਮੇਰਾ ਵੀ ਤੁਹਾਡੇ ਸਾਰਿਆਂ ਦੇ ਵਿੱਚ ਆਉਣਾ ਇੱਕ ਬਹੁਤ ਖ਼ੁਸ਼ੀ ਦਾ ਮੌਕਾ ਹੈ। ਇਸ ਫੋਰਮ ਨਾਲ ਜੁੜਨ ਲਈ ਅਤੇ ਆਪਣੇ ਬਹੁ-ਕੀਮਤੀ ਵਿਚਾਰ ਸਾਂਝੇ ਕਰਨ ਲਈ, ਮੈਂ ਮੇਰੇ ਮਿੱਤਰ ਰਾਸ਼ਟਰਪਤੀ ਪੁਤਿਨ ਦਾ ਦਿਲੋਂ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਬਿਜਨਸ ਲਈ ਸਿੰਪਲੀਫਾਈਡ ਪ੍ਰਡਿਕਟੇਬਲ ਮਕੈਨਿਜ਼ਮ ਬਣਾਏ ਜਾ ਰਹੇ ਹਨ। ਭਾਰਤ ਅਤੇ ਯੂਰੇਸ਼ੀਅਨ ਇਕੋਨਾਮਿਕ ਯੂਨੀਅਨ ਦੇ ਵਿੱਚ ਐੱਫਟੀਏ ’ਤੇ ਚਰਚਾ ਸ਼ੁਰੂ ਹੋ ਗਈ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਭਾਰਤ-ਰੂਸ ਵਪਾਰ ਫੋਰਮ ਨੂੰ ਸੰਬੋਧਨ ਕੀਤਾ

December 05th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਕੱਲ੍ਹ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ-ਰੂਸ ਵਪਾਰ ਫੋਰਮ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ, ਭਾਰਤ ਅਤੇ ਵਿਦੇਸ਼ਾਂ ਦੇ ਨੇਤਾਵਾਂ ਅਤੇ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤ-ਰੂਸ ਵਪਾਰ ਫੋਰਮ ਰਾਸ਼ਟਰਪਤੀ ਪੁਤਿਨ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਹ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਇੱਕ ਵੱਡਾ ਵਫ਼ਦ ਲੈ ਕੇ ਆਏ ਹਨ। ਉਨ੍ਹਾਂ ਨੇ ਸਾਰੇ ਮੌਜੂਦ ਲੋਕਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਰਮਿਆਨ ਸ਼ਾਮਲ ਹੋਣਾ ਪ੍ਰਧਾਨ ਮੰਤਰੀ ਲਈ ਬਹੁਤ ਖ਼ੁਸ਼ੀ ਦਾ ਪਲ ਹੈ। ਸ਼੍ਰੀ ਮੋਦੀ ਨੇ ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਦਾ ਫੋਰਮ ਵਿੱਚ ਸ਼ਾਮਲ ਹੋਣ ਅਤੇ ਆਪਣੇ ਕੀਮਤੀ ਵਿਚਾਰ ਸਾਂਝੇ ਕਰਨ ਲਈ ਡੂੰਘਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਪਾਰ ਲਈ ਸਰਲ ਅਤੇ ਭਰੋਸੇਮੰਦ ਵਿਧੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਯੂਰੇਸ਼ੀਅਨ ਆਰਥਿਕ ਯੂਨੀਅਨ ਦਰਮਿਆਨ ਇੱਕ ਮੁਫ਼ਤ ਵਪਾਰ ਸਮਝੌਤੇ 'ਤੇ ਚਰਚਾ ਸ਼ੁਰੂ ਹੋ ਗਈ ਹੈ।

ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਦਾ ਸਵਾਗਤ ਕੀਤਾ

December 05th, 10:30 am

ਸ਼੍ਰੀ ਮੋਦੀ ਨੇ ਕਿਹਾ, ਅੱਜ ਸ਼ਾਮ ਅਤੇ ਕੱਲ੍ਹ ਸਾਡੀ ਆਪਸੀ ਗੱਲਬਾਤ ਨੂੰ ਲੈ ਕੇ ਉਤਸੁਕ ਹਾਂ। ਭਾਰਤ-ਰੂਸ ਦੋਸਤੀ ਸਮੇਂ ਦੀ ਪਰੀਖਿਆ 'ਤੇ ਖਰੀ ਉੱਤਰੀ ਹੈ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ।