ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਵਿੱਚ ਭਾਸ਼ਣ ਦਾ ਪੰਜਾਬੀ ਅਨੁਵਾਦ
June 28th, 05:00 pm
ਮੈਂ ਅੱਜ ਇਸ ਤੋਂ ਪਹਿਲਾਂ ਬਲੂ ਹੋਰਾਈਜ਼ਨ ਦੇ ਗਾਰਡੀਅਨ ਸਨਮਾਨ ਨਾਲ ਮੈਨੂੰ ਸਨਮਾਨਿਤ ਕਰਨ ਲਈ ਮੈਂ ਰਾਸ਼ਟਰਪਤੀ ਏਰਮੀਨੀ ਅਤੇ ਸੇਸ਼ੇਲਸ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਸਨਮਾਨ ਉਨ੍ਹਾਂ ਸਾਰੇ ਲੋਕਾਂ ਨੂੰ ਹੋਰ ਪ੍ਰੇਰਿਤ ਕਰੇਗਾ, ਜੋ ਵਾਤਾਵਰਨ ਦੀ ਸੁਰੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਮੈਂ ਆਪਣੇ ਨਾਲ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ ਗਿਆ
June 28th, 03:07 pm
ਸੇਸ਼ੇਲਸ ਦੇ ਰਾਸ਼ਟਰਪਤੀ ਮਹਾਮਹਿਮ ਡਾ. ਪੈਟ੍ਰਿਕ ਹਰਮਿਨੀ ਨੇ ਵਿਸ਼ੇਸ਼ ਸਮਾਗਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ ਉਨ੍ਹਾਂ ਦੀ ਵਾਤਾਵਰਨ-ਪੱਖੀ ਅਗਵਾਈ (ਗ੍ਰੀਨ ਲੀਡਰਸ਼ਿਪ), ਵਿਕਾਸਸ਼ੀਲ ਦੇਸ਼ਾਂ ਦੇ ਹਿੱਤਾਂ ਨੂੰ ਅੱਗੇ ਵਧਾਉਣ ਦੀਆਂ ਕੋਸ਼ਿਸ਼ਾਂ ਅਤੇ ਬਲੂ ਇਕੌਨਮੀ, ਜਲਵਾਯੂ ਤਬਦੀਲੀ, ਸਮੁੰਦਰੀ ਵਸੀਲਿਆਂ ਦੇ ਟਿਕਾਊ ਪ੍ਰਬੰਧਨ ਅਤੇ ਛੋਟੇ ਟਾਪੂ ਵਾਲੇ ਵਿਕਾਸਸ਼ੀਲ ਦੇਸ਼ਾਂ ਦੀਆਂ ਵਿਕਾਸ ਇੱਛਾਵਾਂ ਨੂੰ ਹੁਲਾਰਾ ਦੇਣ ਪ੍ਰਤੀ ਉਨ੍ਹਾਂ ਦੀ ਲੰਮੇ ਸਮੇਂ ਦੀ ਵਚਨਬੱਧਤਾ ਲਈ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ, ਜਦੋਂ ਇਹ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ।ਸੇਸ਼ੇਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
June 28th, 02:02 pm
ਉਨ੍ਹਾਂ ਵੱਲੋਂ “ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ” ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤੇ 140 ਕਰੋੜ ਭਾਰਤੀਆਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਮੈਂ ਇਸ ਸਨਮਾਨ ਨੂੰ ਨਿਮਰਤਾ ਨਾਲ ਪ੍ਰਵਾਨ ਕਰਦਿਆਂ, ਉਨ੍ਹਾਂ ਸਾਰੇ ਦੇਸ਼ਾਂ ਨੂੰ ਸਮਰਪਿਤ ਕਰਦਾ ਹਾਂ, ਜੋ ਜਲਵਾਯੂ ਤਬਦੀਲੀ ਦੀ ਚੁਣੌਤੀ ਨਾਲ ਲੜ ਰਹੇ ਹਨ, ਅਤੇ ਵਾਤਾਵਰਨ ਦੀ ਸੰਭਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਆਪਣਾ ਫ਼ਰਜ਼ ਮੰਨਦੇ ਹਨ।ਪ੍ਰਧਾਨ ਮੰਤਰੀ ਮੋਦੀ ਸੇਸ਼ੇਲਸ ਪਹੁੰਚੇ ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ
June 27th, 03:30 pm
ਪ੍ਰਧਾਨ ਮੰਤਰੀ ਮੋਦੀ ਸੇਸ਼ੇਲਸ ਪਹੁੰਚੇ ਅਤੇ ਹਵਾਈ ਅੱਡੇ 'ਤੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮਿਨੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਰਵਾਇਤੀ ਨ੍ਰਿਤ ਵਾਲੀ ਇੱਕ ਵਿਸ਼ੇਸ਼ ਸੱਭਿਆਚਾਰਕ ਪੇਸ਼ਕਾਰੀ ਵੀ ਕੀਤੀ ਗਈ। ਇਹ ਯਾਤਰਾ ਭਾਰਤ-ਸੇਸ਼ੇਲਸ ਦੀ ਨੇੜਲੀ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਈਵਾਲੀ ਨੂੰ ਉਜਾਗਰ ਕਰਦੀ ਹੈ, ਜਿਸ ਦਾ ਧਿਆਨ ਸਾਰੇ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਕੇਂਦ੍ਰਿਤ ਹੈ। ਇਸ ਯਾਤਰਾ ਦੌਰਾਨ, ਪ੍ਰਧਾਨ ਮੰਤਰੀ ਮੋਦੀ ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਨੂੰ ਹੋਰ ਵਧਾਉਣ ਲਈ ਸੇਸ਼ੇਲਸ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ।