ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ-20 ਸਿਖਰ ਸੰਮੇਲਨ ਦੌਰਾਨ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 23rd, 02:18 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੀ-20 ਸਿਖਰ ਸੰਮੇਲਨ ਦੌਰਾਨ ਜੋਹੈੱਨਸਬਰਗ ਵਿੱਚ ਦੱਖਣੀ ਅਫ਼ਰੀਕਾ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਸਿਰਿਲ ਰਾਮਾਫੋਸਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਾਫੋਸਾ ਦਾ ਉਨ੍ਹਾਂ ਦੀ ਨਿੱਘੀ ਮਹਿਮਾਨਨਿਵਾਜ਼ੀ ਅਤੇ ਸਿਖਰ ਸੰਮੇਲਨ ਦੇ ਸਫ਼ਲ ਆਯੋਜਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਨਵੀਂ ਦਿੱਲੀ ਜੀ-20 ਸਿਖਰ ਸੰਮੇਲਨ ਵਿੱਚ ਲਏ ਗਏ ਫ਼ੈਸਲਿਆਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ’ਤੇ ਅਮਲ ਕਰਨ ਲਈ ਦੱਖਣੀ ਅਫ਼ਰੀਕਾ ਦੇ ਜੀ-20 ਯਤਨਾਂ ਦੀ ਸ਼ਲਾਘਾ ਕੀਤੀ।