ਪ੍ਰਧਾਨ ਮੰਤਰੀ ਨੇ ਸਵੀਡਨ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੀ ਗੱਲਬਾਤ ਕੀਤੀ
May 18th, 12:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੀਡਨ ਦੇ ਗੋਥੇਨਬਰਗ ਵਿੱਚ ਪ੍ਰਧਾਨ ਮੰਤਰੀ ਮਹਾਮਹਿਮ ਮਿਸਟਰ ਉਲਫ ਕ੍ਰਿਸਟਰਸਨ ਨਾਲ ਦੁਵੱਲੀ ਗੱਲਬਾਤ ਕੀਤੀ। ਸਵੀਡਨ ਦੀ ਸ਼ਾਹੀ ਕ੍ਰਾਊਨ ਪ੍ਰਿੰਸੈਸ ਵਿਕਟੋਰੀਆ ਨੇ ਵੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਰਾਜਾ ਕਾਰਲ XVI ਗੁਸਤਾਫ ਅਤੇ ਰਾਣੀ ਸਿਲਵੀਆ ਵੱਲੋਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਮਹਾਮਹਿਮ ਰਾਜਾ ਦੇ 80ਵੇਂ ਜਨਮ ਦਿਨ 'ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੂੰ ਸਵੀਡਨ ਵਿੱਚ ਰਾਇਲ ਆਰਡਰ ਆਫ਼ ਦਿ ਪੋਲਰ ਸਟਾਰ, ਡਿਗਰੀ ਕਮਾਂਡਰ ਗ੍ਰੈਂਡ ਕਰਾਸ ਨਾਲ ਸਨਮਾਨਿਤ ਕੀਤਾ ਗਿਆ
May 17th, 11:13 pm
ਗੋਥੇਨਬਰਗ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਵਿੱਚ, ਸਵੀਡਨ ਦੀ ਸ਼ਾਹੀ ਕ੍ਰਾਊਨ ਪ੍ਰਿੰਸਸ ਵਿਕਟੋਰੀਆ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ 'ਰਾਇਲ ਆਰਡਰ ਆਫ਼ ਦਿ ਪੋਲਰ ਸਟਾਰ, ਡਿਗਰੀ ਕਮਾਂਡਰ ਗ੍ਰੈਂਡ ਕਰਾਸ' ਪ੍ਰਦਾਨ ਕੀਤਾ, ਜੋ ਕਿ 18ਵੀਂ ਸਦੀ ਵਿੱਚ ਸਥਾਪਤ ਸਵੀਡਨ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਪ੍ਰਸਿੱਧ ਸਨਮਾਨਾਂ ਵਿੱਚੋਂ ਇੱਕ ਹੈ। ਇਹ ਸਵੀਡਨ ਦਾ ਸਭ ਤੋਂ ਉੱਚਾ ਸਨਮਾਨ ਹੈ, ਜੋ ਵਿਦੇਸ਼ੀ ਸਰਕਾਰਾਂ ਦੇ ਮੁਖੀਆਂ ਨੂੰ ਬੇਮਿਸਾਲ ਜਨਤਕ ਸੇਵਾ ਅਤੇ ਸਵੀਡਨ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਦੇ ਸਨਮਾਨ ਵਜੋਂ ਦਿੱਤਾ ਜਾਂਦਾ ਹੈ।