ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਵਾਰਤਾ ਕੀਤੀ
July 04th, 11:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਰਟ ਆਵ੍ ਸਪੇਨ ਦੇ ਰੈੱਡ ਹਾਊਸ ਵਿੱਚ ਤ੍ਰਿਨੀਦਾਦ ਅਤੇ ਟੋਬੈਗੋ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਹਾਲ ਦੀਆਂ ਚੋਣਾਂ ਵਿੱਚ ਜਿੱਤ ਦੇ ਬਾਅਦ ਦੂਸਰੀ ਵਾਰ ਅਹੁਦਾ ਸੰਭਾਲਣ ‘ਤੇ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ-ਬਿਸੇਸਰ (Kamla Persad-Bissessar) ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸਰ ਦਾ ਅਸਾਧਾਰਣ ਸੁਆਗਤ ਦੇ ਲਈ ਧੰਨਵਾਦ ਕੀਤਾ।ਤ੍ਰਿਨੀਦਾਦ ਤੇ ਟੋਬੈਗੋ ਦੀ ਸੰਸਦ ਦੀ ਸੰਯੁਕਤ ਸਭਾ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
July 04th, 09:30 pm
ਇੱਕ ਗੌਰਵਸ਼ਾਲੀ ਲੋਕਤੰਤਰ ਅਤੇ ਮਿੱਤਰ ਰਾਸ਼ਟਰ ਦੇ ਚੁਣੇ ਹੋਏ ਪ੍ਰਤੀਨਿਧੀਓ, ਮੈਂ ਆਪ ਸਭ ਦੇ ਸਾਹਮਣੇ ਖੜ੍ਹੇ ਹੋ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ
July 04th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਨੇਟ ਦੇ ਪ੍ਰੈਜ਼ੀਡੈਂਟ, ਮਹਾਮਹਿਮ ਵੇਡ ਮਾਰਕ ਅਤੇ ਸਦਨ ਦੇ ਸਪੀਕਰ ਮਹਾਮਹਿਮ ਜਗਦੇਵ ਸਿੰਘ ਦੇ ਸੱਦੇ ‘ਤੇ ਅੱਜ ਤ੍ਰਿਨੀਦਾਦ ਅਤੇ ਟੋਬੈਗੋ (ਟੀਐਂਡਟੀ) ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ। ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਇਹ ਅਵਸਰ ਭਾਰਤ-ਤ੍ਰਿਨੀਦਾਦ ਅਤੇ ਟੋਬੈਗੋ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।