ਭਾਰਤ-ਯੂਕੇ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
October 09th, 04:41 pm
ਮੌਜੂਦਾ ਆਲਮੀ ਅਸਥਿਰਤਾ ਵਿਚਾਲੇ ਇਹ ਵਰ੍ਹਾ ਭਾਰਤ-ਯੂਕੇ ਸਬੰਧਾਂ ਦੀ ਸਥਿਰਤਾ ਨੂੰ ਵਧਾਉਣ ਵਾਲਾ ਰਿਹਾ ਹੈ... ਬੇਮਿਸਾਲ ਰਿਹਾ ਹੈ। ਇਸ ਵਰ੍ਹੇ ਜੁਲਾਈ ਵਿੱਚ ਮੇਰੀ ਯੂਕੇ ਯਾਤਰਾ ਦੌਰਾਨ ਅਸੀਂ ਕੋਮਪ੍ਰੇਹੇਂਸਿਵ ਇਕਨਾਮਿਕ ਐਂਡ ਟਰੇਡ ਐਗਰੀਮੈਂਟ, ਸੀਟਾ (ਸੀਈਟੀਏ), ’ਤੇ ਦਸਤਖ਼ਤ ਕੀਤੇ ਸਨ। ਇਸ ਇਤਿਹਾਸਕ ਪ੍ਰਾਪਤੀ ਲਈ ਮੈਂ ਆਪਣੇ ਮਿੱਤਰ ਪ੍ਰਧਾਨ ਮੰਤਰੀ ਸਟਾਰਮਰ ਦੀ ਪ੍ਰਤੀਬੱਧਤਾ ਅਤੇ ਉਨ੍ਹਾਂ ਦੀ ਦੂਰਅੰਦੇਸ਼ੀ ਦੀ ਦਿਲੋਂ ਸ਼ਲਾਘਾ ਕਰਦਾ ਹਾਂ ਅਤੇ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਇਹ ਸਿਰਫ਼ ਇੱਕ ਵਪਾਰਕ ਸਮਝੌਤਾ ਨਹੀਂ, ਸਗੋਂ ਵਿਸ਼ਵ ਦੀਆਂ ਦੋ ਵੱਡੀਆਂ ਅਰਥਵਿਵਸਥਾਵਾਂ ਵਿਚਕਾਰ ਸਾਂਝੀ ਤਰੱਕੀ, ਸਾਂਝੀ ਖ਼ੁਸ਼ਹਾਲੀ ਅਤੇ ਸਾਂਝੇ ਲੋਕਾਂ ਦਾ ਰੋਡਮੈਪ ਹੈ। ਮਾਰਕੀਟ ਪਹੁੰਚ ਦੇ ਨਾਲ-ਨਾਲ ਇਹ ਸਮਝੌਤਾ ਦੋਵਾਂ ਦੇਸ਼ਾਂ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ਨੂੰ ਤਾਕਤ ਦੇਵੇਗਾ। ਇਸ ਨਾਲ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਖੁੱਲ੍ਹਣਗੇ।ਨਤੀਜਿਆਂ ਦੀ ਸੂਚੀ: ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ
October 09th, 01:55 pm
ਭਾਰਤ-ਯੂਕੇ ਕਨੈਕਟੀਵਿਟੀ ਅਤੇ ਇਨੋਵੇਸ਼ਨ ਸੈਂਟਰ ਦੀ ਸਥਾਪਨਾ।ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 09th, 11:25 am
ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਪਹਿਲੀ ਭਾਰਤ ਯਾਤਰਾ ’ਤੇ ਅੱਜ ਉਨ੍ਹਾਂ ਦਾ ਇੱਥੇ ਮੁੰਬਈ ਵਿੱਚ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।