ਪ੍ਰਧਾਨ ਮੰਤਰੀ ਨੇ ਸ਼੍ਰੀ ਐਂਡੀ ਬਰਨਹੈਮ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ

July 21st, 08:09 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਂਡੀ ਬਰਨਹੈਮ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ ਅਤੇ ਸਮਾਜਿਕ ਸੁਰੱਖਿਆ ਸਮਝੌਤੇ ਬਾਰੇ ਇੱਕ ਲੇਖ ਸਾਂਝਾ ਕੀਤਾ

July 15th, 12:58 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਅਤੇ ਸਮਾਜਿਕ ਸੁਰੱਖਿਆ ਸਮਝੌਤੇ ’ਤੇ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੇ ਇੱਕ ਲੇਖ ਨੂੰ ਸਾਂਝਾ ਕੀਤਾ ਅਤੇ ਇਸਨੂੰ ਭਾਰਤ-ਬ੍ਰਿਟੇਨ ਭਾਈਵਾਲੀ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਦੋਵੇਂ ਸਮਝੌਤੇ ਭਾਰਤ ਅਤੇ ਯੂਕੇ ਵਿਚਕਾਰ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਦੋਵਾਂ ਦੇਸ਼ਾਂ ਦੀਆਂ ਸਾਂਝੀਆਂ ਇੱਛਾਵਾਂ ਨੂੰ ਉਨ੍ਹਾਂ ਦੇ ਲੋਕਾਂ ਲਈ ਠੋਸ ਮੌਕਿਆਂ ਵਿੱਚ ਬਦਲਣਗੇ।

ਪ੍ਰਧਾਨ ਮੰਤਰੀ ਨੇ ਸ਼੍ਰੀ ਮੇਘਨਾਦ ਦੇਸਾਈ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

July 29th, 10:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਤਿਸ਼ਠਿਤ ਚਿੰਤਕ, ਲੇਖਕ ਅਤੇ ਅਰਥਸ਼ਾਸਤਰੀ, ਸ਼੍ਰੀ ਮੇਘਨਾਦ ਦੇਸਾਈ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।