ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਲਈ ਅਮਰੀਕੀ ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਦਾ ਧੰਨਵਾਦ ਕੀਤਾ, ਸਾਂਝੇ ਲੋਕਤੰਤਰੀ ਆਦਰਸ਼ਾਂ ਅਤੇ ਵਿਸ਼ਵ ਸ਼ਾਂਤੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ

October 22nd, 08:25 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੀਵਾਲੀ ਦੀਆਂ ਦਿਲੋਂ ਸ਼ੁਭਕਾਮਨਾਵਾਂ ਅਤੇ ਰੌਸ਼ਨੀ ਦੇ ਇਸ ਤਿਉਹਾਰ ਦੇ ਮੌਕੇ 'ਤੇ ਨਿੱਜੀ ਤੌਰ ’ਤੇ ਫੋਨ ਕਾਲ ਕਰਨ ਲਈ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਡੋਨਾਲਡ ਟਰੰਪ ਦੇ ਪ੍ਰਤੀ ਦਿਲੋਂ ਧੰਨਵਾਦ ਪ੍ਰਗਟ ਕੀਤਾ।

ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਭਾਵਨਾਵਾਂ ਦੀ ਗੰਭੀਰਤਾ ਨਾਲ ਪ੍ਰਸ਼ੰਸਾ ਕਰਦਾ ਹਾਂ ਅਤੇ ਉਨ੍ਹਾਂ ਦਾ ਪੂਰਾ ਸਮਰਥਨ ਕਰਦਾ ਹਾਂ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ

September 06th, 10:27 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਉਹ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਭਾਵਨਾਵਾਂ ਅਤੇ ਭਾਰਤ - ਅਮਰੀਕਾ ਸਬੰਧਾਂ ਦੇ ਸਕਾਰਾਤਮਕ ਮੁਲਾਂਕਣ ਦੀ ਗੰਭੀਰਤਾ ਨਾਲ ਪ੍ਰਸ਼ੰਸਾ ਕਰਦੇ ਹਨ ਅਤੇ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਲ ਸਮਰਥਨ ਕਰਦੇ ਹਨ। ਸ਼੍ਰੀ ਮੋਦੀ ਨੇ ਕਿਹਾ ਭਾਰਤ ਅਤੇ ਅਮਰੀਕਾ ਦਰਮਿਆਨ ਇੱਕ ਬਹੁਤ ਹੀ ਸਕਾਰਾਤਮਕ ਅਤੇ ਅਗਾਂਹਵਧੂ ਵਿਆਪਕ ਅਤੇ ਵਿਸ਼ਵਵਿਆਪੀ ਰਣਨੀਤਕ ਸਾਂਝੇਦਾਰੀ ਹੈ ।

ਭਾਰਤ ਦੇ ਪ੍ਰਧਾਨ ਮੰਤਰੀ ਦੀ ਅਮਰੀਕਾ ਯਾਤਰਾ ਦੇ ਦੌਰਾਨ ਭਾਰਤ-ਅਮਰੀਕਾ ਸੰਯੁਕਤ ਬਿਆਨ

February 14th, 09:07 am

ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਾਣਯੋਗ ਡੋਨਾਲਡ ਜੇ. ਟ੍ਰੰਪ ਨੇ 13 ਫਰਵਰੀ, 2025 ਨੂੰ ਵਾਸ਼ਿੰਗਟਨ ਡੀਸੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਸਰਕਾਰੀ ਕੰਮਕਾਜੀ ਯਾਤਰਾ ਦੀ ਮੇਜ਼ਬਾਨੀ ਕੀਤੀ।

ਭਾਰਤ-ਅਮਰੀਕਾ ਸੰਯੁਕਤ ਪ੍ਰੈੱਸ ਕਾਨਫਰੰਸ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

February 14th, 04:57 am

ਸਭ ਤੋਂ ਪਹਿਲੇ ਮੈਂ, ਮੇਰੇ ਪਿਆਰੇ ਮਿੱਤਰ ਰਾਸ਼ਟਰਪਤੀ ਟ੍ਰੰਪ ਦਾ ਮੇਰੇ ਸ਼ਾਨਦਾਰ ਸੁਆਗਤ ਅਤੇ ਪਰਾਹੁਣਚਾਰੀ ਦੇ ਲਈ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਰਾਸ਼ਟਰਪਤੀ ਟ੍ਰੰਪ ਨੇ ਭਾਰਤ ਅਤੇ ਅਮਰੀਕਾ ਸਬੰਧਾਂ (India-US relationship) ਨੂੰ ਆਪਣੀ ਲੀਡਰਸ਼ਿਪ ਦੇ ਜ਼ਰੀਏ ਸੰਜੋਇਆ ਹੈ, ਜੀਵੰਤ ਬਣਾਇਆ ਹੈ।

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

January 06th, 07:43 pm

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਜੇਕ ਸੁਲੀਵਨ (Mr. Jake Sullivan) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਮੇਰੇ ਦੋਸਤ, ਰਾਸ਼ਟਰਪਤੀ ਡੋਨਾਲਡ ਟ੍ਰੰਪ ਦੇ ਨਾਲ ਬਹੁਤ ਚੰਗੀ ਗੱਲਬਾਤ ਹੋਈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ

November 06th, 10:50 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੇਂ ਚੁਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਵਿਭਿੰਨ ਖੇਤਰਾਂ ਵਿੱਚ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਇੱਕ ਵਾਰ ਫਿਰ ਮਿਲ ਕੇ ਕੰਮ ਕਰਨ ਦੇ ਲਈ ਤਤਪਰ ਹਨ।

ਪ੍ਰਧਾਨ ਮੰਤਰੀ ਨੇ ਵਿਲਮਿੰਗਟਨ, ਡੇਲਾਵੇਅਰ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

September 22nd, 02:02 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੇਲਾਵੇਅਰ ਵਿੱਚ ਕੁਆਡ ਸਮਿਟ ਦੇ ਮੌਕੇ ‘ਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਸੇਫ ਬਾਇਡੇਨ ਨਾਲ ਮੁਲਾਕਾਤ ਕੀਤੀ। ਇੱਕ ਵਿਸ਼ੇਸ਼ ਸਦਭਾਵਨਾ ਦੇ ਰੂਪ ਵਿੱਚ, ਰਾਸ਼ਟਰਪਤੀ ਬਾਇਡੇਨ ਨੇ ਵਿਲਮਿੰਗਟਨ ਵਿੱਚ ਆਪਣੇ ਘਰ ‘ਤੇ ਇਸ ਮੀਟਿੰਗ ਦੀ ਮੇਜ਼ਬਾਨੀ ਕੀਤੀ।