Prime Minister witnesses a breathtaking flypast by the IAF’s Suryakiran Team at Somnath
May 11th, 04:13 pm
Prime Minister Shri Narendra Modi today witnessed a breathtaking flypast by the Indian Air Force’s Suryakiran Aerobatic Team on the auspicious occasion of the Somnath Amrut Mahotsav.ਭਾਰਤ ਅਤੇ ਵੀਅਤਨਾਮ ਵਿਚਾਲੇ ਵਿਆਪਕ ਰਣਨੀਤਕ ਭਾਈਵਾਲੀ ਵਧਾਉਣ ਬਾਰੇ ਸਾਂਝਾ ਬਿਆਨ
May 06th, 05:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਵੀਅਤਨਾਮ ਦੇ ਰਾਸ਼ਟਰਪਤੀ ਅਤੇ ਵੀਅਤਨਾਮੀ ਕਮਿਊਨਿਸਟ ਪਾਰਟੀ ਦੀ ਕੇਂਦਰੀ ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਤੋ ਲਮ 5 ਤੋਂ 7 ਮਈ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਰਾਸ਼ਟਰਪਤੀ ਤੋ ਲਮ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਅਤੇ ਵੱਡਾ ਵਪਾਰਕ ਵਫ਼ਦ ਵੀ ਭਾਰਤ ਆਇਆ ਹੈ।ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਕੇਂਦਰੀ ਕੈਬਨਿਟ ਨੇ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਿਵਿਲ ਐਨਕਲੇਵ ਦੇ ਵੱਡੇ ਵਿਸਥਾਰ ਨੂੰ ਪ੍ਰਵਾਨਗੀ ਦਿੱਤੀ
February 24th, 04:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੇਂਦਰੀ ਕੈਬਨਿਟ ਕਮੇਟੀ ਨੇ ਅੱਜ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪ੍ਰਸਤਾਵਿਤ 1,677 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਸਿਵਿਲ ਐਨਕਲੇਵ ਦੇ ਵਿਕਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਸ਼ਮੀਰ ਘਾਟੀ ਵਿੱਚ ਐਵੀਏਸ਼ਨ ਬੁਨਿਆਦੀ ਢਾਂਚੇ ਅਤੇ ਸੰਪਰਕ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਮੀਲ ਪੱਥਰ ਹੋਵੇਗਾ। ਪ੍ਰੋਜੈਕਟ ਦੇ ਦਾਇਰੇ ਵਿੱਚ ਸੁਰੱਖਿਆ ਕਰਮਚਾਰੀਆਂ ਲਈ ਬੈਰਕਾਂ ਦਾ ਨਿਰਮਾਣ ਵੀ ਸ਼ਾਮਲ ਹੈ। ਭਾਰਤੀ ਹਵਾਈ ਸੈਨਾ (IAF) ਦੇ ਬਡਗਾਮ ਏਅਰਬੇਸ ਦੇ ਅੰਦਰ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਦੁਆਰਾ ਸੰਚਾਲਿਤ, 2005 ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਮਨੋਨੀਤ ਹਵਾਈ ਅੱਡਾ, ਸ੍ਰੀਨਗਰ ਸ਼ਹਿਰ ਤੋਂ ਲਗਭਗ 12 ਕਿਲੋਮੀਟਰ ਦੂਰ ਸਥਿਤ ਹੈ।ਪ੍ਰਧਾਨ ਮੰਤਰੀ ਨੇ ਬੀਟਿੰਗ ਰੀਟ੍ਰੀਟ 2026 ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
January 29th, 04:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੀਟਿੰਗ ਰੀਟ੍ਰੀਟ 2026 ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਵੱਖ-ਵੱਖ ਬੈਂਡਜ਼ ਵੱਲੋਂ ਕੀਤੇ ਗਏ ਪ੍ਰਦਰਸ਼ਨ ਯਾਦਗਾਰੀ ਸਨ।ਤਸਵੀਰਾਂ ਵਿੱਚ: ਕਰਤਵਯ ਪਥ, ਨਵੀਂ ਦਿੱਲੀ ਵਿਖੇ 77ਵਾਂ ਗਣਤੰਤਰ ਦਿਵਸ
January 26th, 08:12 am
ਕਰਤਵਯ ਪਥ ਵਿਖੇ 77ਵਾਂ ਗਣਤੰਤਰ ਦਿਵਸ ਸਮਾਰੋਹ ਭਾਰਤ ਦੀ ਏਕਤਾ, ਤਾਕਤ ਅਤੇ ਵਿਰਾਸਤ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਮਰ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਦਿਨ ਦੀ ਸ਼ੁਰੂਆਤ ਕੀਤੀ ਅਤੇ ਦੇਸ਼ ਦੇ ਬਹਾਦਰਾਂ ਪ੍ਰਤੀ ਰਾਸ਼ਟਰ ਦੀ ਕ੍ਰਿਤੱਗਤਾ ਨੂੰ ਫਿਰ ਤੋਂ ਦੁਹਰਾਇਆ।ਪ੍ਰਧਾਨ ਮੰਤਰੀ ਨੇ ਆਈਐੱਨਐੱਸ ਵਿਕਰਾਂਤ 'ਤੇ ਆਪਣੇ ਦੀਵਾਲੀ ਜਸ਼ਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
October 21st, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਐੱਨਐੱਸ ਵਿਕਰਾਂਤ 'ਤੇ ਭਾਰਤੀ ਨੌ-ਸੈਨਾ ਨਾਲ ਆਪਣੇ ਦੀਵਾਲੀ ਜਸ਼ਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਇਹ ਜ਼ਿਕਰ ਕਰਦੇ ਹੋਏ ਕਿ ਇਹ ਦਿਨ ਇੱਕ ਸ਼ਾਨਦਾਰ ਦਿਨ, ਇੱਕ ਸ਼ਾਨਦਾਰ ਪਲ ਅਤੇ ਇੱਕ ਸ਼ਾਨਦਾਰ ਦ੍ਰਿਸ਼ ਸੀ, ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇੱਕ ਪਾਸੇ ਵਿਸ਼ਾਲ ਸਮੁੰਦਰ ਹੈ ਅਤੇ ਦੂਜੇ ਪਾਸੇ, ਭਾਰਤ ਮਾਤਾ ਦੇ ਬਹਾਦਰ ਜਵਾਨਾਂ ਦੀ ਅਥਾਹ ਤਾਕਤ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਜਿੱਥੇ ਇੱਕ ਪਾਸੇ ਅਨੰਤ ਦੂਰੀ ਅਤੇ ਬੇਅੰਤ ਅਸਮਾਨ ਹੈ, ਉੱਥੇ ਦੂਜੇ ਪਾਸੇ ਆਈਐੱਨਐੱਸ ਵਿਕਰਾਂਤ ਦੀ ਵਿਸ਼ਾਲ ਸ਼ਕਤੀ ਦਾ ਪ੍ਰਦਰਸ਼ਨ ਕਰਦਾ ਹੈ, ਜੋ ਅਨੰਤ ਸ਼ਕਤੀ ਨੂੰ ਮੂਰਤੀਮਾਨ ਕਰਦਾ ਹੈ। ਪ੍ਰਧਾਨ ਮੰਤਰੀ ਨੇ ਮਹਿਸੂਸ ਕੀਤਾ ਕਿ ਸਮੁੰਦਰ 'ਤੇ ਸੂਰਜ ਦੀ ਰੌਸ਼ਨੀ ਦੀ ਚਮਕ ਦੀਵਾਲੀ ਦੌਰਾਨ ਬਹਾਦਰ ਜਵਾਨਾਂ ਵੱਲੋਂ ਜਗਾਏ ਗਏ ਦੀਵਿਆਂ ਵਰਗੀ ਹੁੰਦੀ ਹੈ, ਜੋ ਰੌਸ਼ਨੀਆਂ ਦੀ ਇੱਕ ਦੈਵੀ ਮਾਲਾ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਨੌ-ਸੈਨਾ ਦੇ ਬਹਾਦਰ ਜਵਾਨਾਂ ਨਾਲ ਇਸ ਦੀਵਾਲੀ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।ਆਈਐੱਨਐੱਸ ਵਿਕਰਾਂਤ ‘ਤੇ ਹਥਿਆਰਬੰਦ ਫ਼ੌਜਾਂ ਨਾਲ ਦੀਵਾਲੀ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 20th, 10:30 am
ਅੱਜ ਦਾ ਇਹ ਦਿਨ ਸ਼ਾਨਦਾਰ ਹੈ, ਇਹ ਪਲ ਯਾਦਗਾਰੀ ਹੈ, ਇਹ ਦ੍ਰਿਸ਼ ਸ਼ਾਨਦਾਰ ਹੈ। ਅੱਜ ਮੇਰੇ ਇੱਕ ਪਾਸੇ ਅਥਾਹ ਸਮੁੰਦਰ ਹੈ, ਤਾਂ ਦੂਜੇ ਪਾਸੇ ਮਾਂ ਭਾਰਤੀ ਦੇ ਵੀਰ ਸਿਪਾਹੀਆਂ ਦੀ ਅਥਾਹ ਤਾਕਤ ਹੈ। ਅੱਜ ਮੇਰੇ ਇੱਕ ਪਾਸੇ ਅਨੰਤ ਦਿਸਹੱਦਾ ਹੈ, ਅਨੰਤ ਆਕਾਸ਼ ਹੈ, ਤਾਂ ਦੂਜੇ ਪਾਸੇ ਅਨੰਤ ਸ਼ਕਤੀਆਂ ਵਾਲਾ ਇਹ ਵਿਸ਼ਾਲ, ਵਿਰਾਟ ਆਈਐੱਨਐੱਸ ਵਿਕਰਾਂਤ ਹੈ। ਸਮੁੰਦਰ ਦੇ ਪਾਣੀ ‘ਤੇ ਸੂਰਜ ਦੀਆਂ ਕਿਰਨਾਂ ਦੀ ਇਹ ਚਮਕ ਇੱਕ ਤਰੀਕੇ ਨਾਲ ਬਹਾਦਰ ਜਵਾਨਾਂ ਵੱਲੋਂ ਜਗਾਏ ਦੀਵਾਲੀ ਦੇ ਦੀਵੇ ਹਨ। ਇਹ ਸਾਡੀਆਂ ਅਲੌਕਿਕ ਦੀਪ ਮਾਲਾਵਾਂ ਹਨ, ਮੇਰਾ ਸੁਭਾਗ ਹੈ ਕਿ ਇਸ ਵਾਰ ਮੈਂ ਨੌ-ਸੈਨਾ ਦੇ ਸਭ ਵੀਰ ਜਵਾਨਾਂ ਦਰਮਿਆਨ ਇਹ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਮਨਾਈ
October 20th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਸਮਾਗਮ ਦੌਰਾਨ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸੰਬੋਧਨ ਕੀਤਾ। ਅੱਜ ਦੇ ਦਿਨ ਨੂੰ ਇੱਕ ਸ਼ਾਨਦਾਰ ਦਿਨ, ਇੱਕ ਸ਼ਾਨਦਾਰ ਪਲ ਅਤੇ ਇੱਕ ਸ਼ਾਨਦਾਰ ਦ੍ਰਿਸ਼ ਦਸਦੇ ਹੋਏ ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇੱਕ ਪਾਸੇ ਵੱਡਾ ਸਮੁੰਦਰ ਹੈ ਤਾਂ ਦੂਜੇ ਪਾਸੇ ਭਾਰਤ ਮਾਤਾ ਦੇ ਬਹਾਦਰ ਸੈਨਿਕਾਂ ਦੀ ਅਥਾਹ ਤਾਕਤ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਅਨੰਤ ਦੂਰੀ ਅਤੇ ਬੇਅੰਤ ਅਸਮਾਨ ਹੈ, ਉੱਥੇ ਦੂਜੇ ਪਾਸੇ ਆਈਐੱਨਐੱਸ ਵਿਕਰਾਂਤ ਦੀ ਅਥਾਹ ਤਾਕਤ ਹੈ, ਜੋ ਅਨੰਤ ਤਾਕਤ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੰਦਰ 'ਤੇ ਸੂਰਜ ਦੀ ਰੌਸ਼ਨੀ ਦੀ ਚਮਕ, ਦੀਵਾਲੀ ਦੌਰਾਨ ਬਹਾਦਰ ਫ਼ੌਜੀਆਂ ਵੱਲੋਂ ਜਗਾਏ ਗਏ ਦੀਵਿਆਂ ਦੀ ਤਰ੍ਹਾਂ ਹੈ, ਜੋ ਦੀਵਿਆਂ ਦੀ ਇੱਕ ਬ੍ਰਹਮ ਮਾਲਾ ਬਣਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੇਰੀ ਖ਼ੁਸ਼ਕਿਸਮਤੀ ਹੈ ਕਿ ਮੈਂ ਭਾਰਤੀ ਜਲ ਸੈਨਾ ਦੇ ਬਹਾਦਰ ਜਵਾਨਾਂ ਦੇ ਵਿੱਚ ਇਹ ਦੀਵਾਲੀ ਮਨਾ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਹਵਾਈ ਸੈਨਾ ਦਿਵਸ ਮੌਕੇ ਹਵਾਈ ਯੋਧਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ
October 08th, 09:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਵਾਈ ਸੈਨਾ ਦਿਵਸ ਮੌਕੇ 'ਤੇ ਸਾਰੇ ਬਹਾਦਰ ਹਵਾਈ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।ਸ਼ੁਭਾਂਸ਼ੂ ਸ਼ੁਕਲਾ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
August 19th, 09:43 am
ਹਾਂ ਸਰ, ਲੇਕਿਨ ਇੱਕ ਵਾਰ ਜਦੋਂ ਤੁਸੀਂ ਪੁਲਾੜ ਵਿੱਚ ਪਹੁੰਚ ਜਾਂਦੇ ਹੋ, ਤਾਂ ਤੁਸੀਂ ਆਪਣਾ ਸੀਟ ਖੋਲ੍ਹ ਕੇ, ਆਪਣਾ harness ਖੋਲ੍ਹ ਕੇ ਤੁਸੀਂ ਉਸੇ ਕੈਪਸੂਲ ਵਿੱਚ ਤੁਸੀਂ ਨੋ ਗ੍ਰਾਊਂਡ ਤੁਸੀਂ ਜਾ ਸਕਦੇ ਹੋ, ਇੱਧਰ-ਉਧਰ ਚੀਜ਼ਾਂ ਕਰ ਸਕਦੇ ਹੋ।ਪ੍ਰਧਾਨ ਮੰਤਰੀ ਨੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨਾਲ ਮੁਲਾਕਾਤ ਕੀਤੀ
August 19th, 09:42 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਨਵੀਂ ਦਿੱਲੀ ਵਿੱਚ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਪੁਲਾੜ ਯਾਤਰਾ ਦੇ ਪਰਿਵਰਤਨਕਾਰੀ ਅਨੁਭਵ ਦੇ ਸਬੰਧ ਵਿੱਚ ਚਰਚਾ ਕਰਦੇ ਹੋਏ ਕਿਹਾ ਕਿ ਇੰਨੀ ਮਹੱਤਵਪੂਰਣ ਯਾਤਰਾ ਕਰਨ ਤੋਂ ਬਾਅਦ, ਵਿਅਕਤੀ ਨੂੰ ਵੱਡਾ ਬਦਲਾਅ ਮਹਿਸੂਸ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਸਮਝਣ ਦਾ ਯਤਨ ਕੀਤਾ ਕਿ ਪੁਲਾੜ ਯਾਤਰੀ ਇਸ ਪਰਿਵਰਤਨ ਨੂੰ ਕਿਵੇਂ ਸਮਝਦੇ ਹਨ ਅਤੇ ਕਿਸ ਤਰ੍ਹਾਂ ਉਨ੍ਹਾਂ ਦਾ ਅਨੁਭਵ ਕਰਦੇ ਹਨ। ਪ੍ਰਧਾਨ ਮੰਤਰੀ ਦੇ ਸਵਾਲਾਂ ਦੇ ਜਵਾਬ ਵਿੱਚ ਸ਼ੁਭਾਂਸ਼ੂ ਸ਼ੁਕਲਾ ਨੇ ਕਿਹਾ ਕਿ ਪੁਲਾੜ ਦਾ ਵਾਤਾਵਰਣ ਬਿਲਕੁਲ ਅਲਗ ਹੁੰਦਾ ਹੈ, ਜਿਸ ਵਿੱਚ ਗ੍ਰੈਵਿਟੀ ਦਾ ਅਭਾਵ ਇੱਕ ਪ੍ਰਮੁੱਖ ਕਾਰਕ ਹੈ।ਫਿਲੀਪੀਨਸ ਗਣਰਾਜ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਪਰਿਣਾਮ
August 05th, 04:31 pm
ਭਾਰਤ ਅਤੇ ਫਿਲੀਪੀਨਸ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਸਥਾਪਿਤ ਕੀਤੇ ਜਾਣ ਦਾ ਐਲਾਨਆਦਮਪੁਰ ਏਅਰ ਬੇਸ ‘ਤੇ ਬਹਾਦਰ ਹਵਾਈ ਸੈਨਾ ਦੇ ਯੋਧਿਆਂ ਅਤੇ ਸੈਨਿਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
May 13th, 03:45 pm
ਇਸ ਨਾਅਰੇ ਦੀ ਤਾਕਤ ਹੁਣੇ-ਹੁਣੇ ਦੁਨੀਆ ਨੇ ਦੇਖੀ ਹੈ। ਭਾਰਤ ਮਾਤਾ ਕੀ ਜੈ, ਇਹ ਸਿਰਫ ਨਾਅਰਾ ਨਹੀਂ ਹੈ, ਇਹ ਦੇਸ਼ ਦੇ ਹਰ ਉਸ ਸੈਨਿਕ ਦੀ ਸਹੁੰ ਹੈ, ਜੋ ਮਾਂ ਭਾਰਤੀ ਦੀ ਮਾਣ-ਮਰਿਆਦਾ ਦੇ ਲਈ ਜਾਨ ਦੀ ਬਾਜ਼ੀ ਲਗਾ ਦਿੰਦਾ ਹੈ। ਇਹ ਦੇਸ਼ ਦੇ ਹਰ ਉਸ ਨਾਗਰਿਕ ਦੀ ਆਵਾਜ਼ ਹੈ, ਜੋ ਦੇਸ਼ ਦੇ ਲਈ ਜਿਉਣਾ ਚਾਹੁੰਦਾ ਹੈ, ਕੁਝ ਕਰ ਗੁਜ਼ਰਣਾ ਚਾਹੁੰਦਾ ਹੈ। ਭਾਰਤ ਮਾਤਾ ਕੀ ਜੈ, ਮੈਦਾਨ ਵਿੱਚ ਵੀ ਗੂੰਜਦੀ ਹੈ ਅਤੇ ਮਿਸ਼ਨ ਵਿੱਚ ਵੀ। ਜਦੋਂ ਭਾਰਤ ਦੇ ਸੈਨਿਕ ਮਾਂ ਭਾਰਤੀ ਦੀ ਜੈ ਬੋਲਦੇ ਹਨ, ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ। ਜਦੋਂ ਸਾਡੇ ਡ੍ਰੋਨਸ, ਦੁਸ਼ਮਣ ਦੇ ਕਿਲੇ ਦੀਆਂ ਦੀਵਾਰਾਂ ਨੂੰ ਢਾਹ ਦਿੰਦੇ ਹਨ, ਜਦੋਂ ਸਾਡੀਆਂ ਮਿਜ਼ਾਈਲਾਂ ਸਨਸਨਾਉਂਦੀਆਂ ਹੋਈਆਂ ਨਿਸ਼ਾਨੇ ‘ਤੇ ਪਹੁੰਚਦੀਆਂ ਹਨ, ਤਾਂ ਦੁਸ਼ਮਣ ਨੂੰ ਸੁਣਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਰਾਤ ਦੇ ਹਨੇਰੇ ਵਿੱਚ ਵੀ, ਜਦੋਂ ਅਸੀਂ ਸੂਰਜ ਉਗਾ ਦਿੰਦੇ ਹਾਂ, ਤਾਂ ਦੁਸ਼ਮਣ ਨੂੰ ਦਿਖਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਸਾਡੀਆਂ ਫੌਜਾਂ, ਨਿਊਕਲੀਅਰ ਬਲੈਕਮੇਲ ਦੀ ਧਮਕੀ ਦੀ ਹਵਾ ਕੱਢ ਦਿੰਦੀਆਂ ਹਨ, ਤਾਂ ਅਸਮਾਨ ਤੋਂ ਪਾਤਾਲ ਤੱਕ ਇੱਕ ਹੀ ਗੱਲ ਗੂੰਜਦੀ ਹੈ- ਭਾਰਤ ਮਾਤਾ ਕੀ ਜੈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਦਮਪੁਰ ਏਅਰ ਫੋਰਸ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਗੱਲਬਾਤ ਕੀਤੀ
May 13th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਦਮਪੁਰ ਵਿਖੇ ਹਵਾਈ ਸੈਨਾ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਦੀ ਸ਼ਕਤੀ ਨੂੰ ਉਜਾਗਰ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਨੇ ਹੁਣੇ ਇਸਦੀ ਸ਼ਕਤੀ ਦੇਖੀ ਹੈ। ਪ੍ਰਧਾਨ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ, ਬਲਕਿ ਹਰ ਉਸ ਸਿਪਾਹੀ ਦੁਆਰਾ ਚੁੱਕੀ ਗਈ ਸਹੁੰ ਹੈ ਜੋ ਭਾਰਤ ਮਾਤਾ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਜੋਖਮ ਵਿੱਚ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾਅਰਾ ਹਰ ਉਸ ਨਾਗਰਿਕ ਦੀ ਆਵਾਜ਼ ਹੈ ਜੋ ਦੇਸ਼ ਲਈ ਜੀਣਾ ਚਾਹੁੰਦਾ ਹੈ ਅਤੇ ਸਾਰਥਕ ਯੋਗਦਾਨ ਪਾਉਣਾ ਚਾਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਭਾਰਤ ਮਾਤਾ ਕੀ ਜੈ' ਦਾ ਨਾਅਰਾ ਜੰਗ ਦੇ ਮੈਦਾਨ ਅਤੇ ਮਹੱਤਵਪੂਰਨ ਮਿਸ਼ਨਾਂ ਦੋਵਾਂ ਵਿੱਚ ਗੂੰਜਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਸੈਨਿਕ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਲਗਾਉਂਦੇ ਹਨ, ਤਾਂ ਦੁਸ਼ਮਣ ਰੀੜ੍ਹ ਤੋਂ ਕੰਬ ਜਾਂਦਾ ਹੈ। ਉਨ੍ਹਾਂ ਭਾਰਤ ਦੀ ਸੈਨਿਕ ਸ਼ਕਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਦੋਂ ਭਾਰਤੀ ਡਰੋਨ ਦੁਸ਼ਮਣ ਦੀ ਕਿਲ੍ਹਾਬੰਦੀ ਨੂੰ ਢਾਹ ਦਿੰਦੇ ਹਨ ਅਤੇ ਜਦੋਂ ਮਿਜ਼ਾਈਲਾਂ ਸਟੀਕਤਾ ਨਾਲ ਹਮਲਾ ਕਰਦੀਆਂ ਹਨ, ਤਾਂ ਦੁਸ਼ਮਣ ਨੂੰ ਸਿਰਫ਼ ਇੱਕ ਵਾਕ ਸੁਣਾਈ ਦਿੰਦਾ ਹੈ - 'ਭਾਰਤ ਮਾਤਾ ਕੀ ਜੈ'। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਤ ਦੇ ਹਨੇਰੇ ਵਿੱਚ ਵੀ, ਭਾਰਤ ਕੋਲ ਅਸਮਾਨ ਨੂੰ ਰੌਸ਼ਨ ਕਰਨ ਦੀ ਸਮਰੱਥਾ ਹੈ, ਜਿਸ ਨਾਲ ਦੁਸ਼ਮਣ ਨੂੰ ਦੇਸ਼ ਦੀ ਅਥਾਹ ਹਿੰਮਤ ਦੇਖਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਭਾਰਤ ਦੀਆਂ ਸੈਨਾਵਾਂ ਪ੍ਰਮਾਣੂ ਬਲੈਕਮੇਲ ਦੀਆਂ ਧਮਕੀਆਂ ਨੂੰ ਖਤਮ ਨਸ਼ਟ ਕਰਦੀ ਹੈ, ਤਾਂ ਅਸਮਾਨ ਅਤੇ ਧਰਤੀ 'ਤੇ ਸਿਰਫ਼ ਇੱਕ ਹੀ ਸੰਦੇਸ਼ ਗੂੰਜਦਾ ਹੈ - 'ਭਾਰਤ ਮਾਤਾ ਕੀ ਜੈ'।ਪ੍ਰਧਾਨ ਮੰਤਰੀ ਦਾ ਰਾਸ਼ਟਰ ਦੇ ਨਾਮ ਸੰਬੋਧਨ ਦਾ ਮੂਲ ਪਾਠ
May 12th, 08:48 pm
ਅਸੀਂ ਸਾਰਿਆਂ ਨੇ ਬੀਤੇ ਦਿਨਾਂ ਵਿੱਚ ਦੇਸ਼ ਦੀ ਸਮਰੱਥਾ ਅਤੇ ਉਸ ਦਾ ਸੰਜਮ ਦੋਵੇਂ ਦੇਖੇ ਹਨ। ਮੈਂ ਸਭ ਤੋਂ ਪਹਿਲਾਂ ਭਾਰਤ ਦੀ ਪਰਾਕ੍ਰਮੀ ਸੈਨਾਵਾਂ ਨੂੰ, ਹਥਿਆਰਬੰਦ ਬਲਾਂ ਨੂੰ, ਸਾਡੀਆਂ ਖੁਫੀਆਂ ਏਜੰਸੀਆਂ ਨੂੰ, ਸਾਡੇ ਵਿਗਿਆਨੀਆਂ ਨੂੰ, ਹਰ ਭਾਰਤਵਾਸੀ ਵੱਲੋਂ ਸੈਲਿਊਟ ਕਰਦਾ ਹਾਂ। ਸਾਡੇ ਵੀਰ ਸੈਨਿਕਾਂ ਨੇ ‘ਓਪ੍ਰੇਸ਼ਨ ਸਿੰਦੂਰ’ ਦੇ ਟੀਚਿਆਂ ਦੀ ਪ੍ਰਾਪਤੀ ਲਈ ਅਸੀਮ ਸ਼ੌਰਯ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੀ ਵੀਰਤਾ ਨੂੰ, ਉਨ੍ਹਾਂ ਦੇ ਸਾਹਸ ਨੂੰ, ਉਨ੍ਹਾਂ ਦੇ ਪਰਾਕ੍ਰਮ ਨੂੰ, ਅੱਜ ਸਮਰਪਿਤ ਕਰਦਾ ਹਾਂ- ਸਾਡੇ ਦੇਸ਼ ਦੀ ਹਰ ਮਾਤਾ ਨੂੰ, ਦੇਸ਼ ਦੀ ਹਰ ਭੈਣ ਨੂੰ, ਅਤੇ ਦੇਸ਼ ਦੀ ਹਰ ਬੇਟੀ ਨੂੰ, ਇਹ ਪਰਾਕ੍ਰਮ ਸਮਰਪਿਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ
May 12th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਰਾਸ਼ਟਰ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ, ਉਨ੍ਹਾਂ ਟਿੱਪਣੀ ਕੀਤੀ ਕਿ ਰਾਸ਼ਟਰ ਨੇ ਹਾਲ ਹੀ ਦੇ ਦਿਨਾਂ ਵਿੱਚ ਭਾਰਤ ਦੀ ਤਾਕਤ ਅਤੇ ਸੰਜਮ ਦੋਵਾਂ ਨੂੰ ਦੇਖਿਆ ਹੈ। ਉਨ੍ਹਾਂ ਨੇ ਹਰੇਕ ਭਾਰਤੀ ਨਾਗਰਿਕ ਵੱਲੋਂ ਦੇਸ਼ ਦੀਆਂ ਸ਼ਕਤੀਸ਼ਾਲੀ ਹਥਿਆਰਬੰਦ ਫੌਜਾਂ, ਖੁਫੀਆ ਏਜੰਸੀਆਂ ਅਤੇ ਵਿਗਿਆਨੀਆਂ ਨੂੰ ਸਲਾਮ ਕੀਤਾ। ਪ੍ਰਧਾਨ ਮੰਤਰੀ ਨੇ ਆਪ੍ਰੇਸ਼ਨ ਸਿੰਦੂਰ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਭਾਰਤ ਦੇ ਬਹਾਦਰ ਸੈਨਿਕਾਂ ਦੁਆਰਾ ਦਿਖਾਏ ਗਏ ਅਟੁੱਟ ਸਾਹਸ ਨੂੰ ਉਜਾਗਰ ਕੀਤਾ ਅਤੇ ਉਨ੍ਹਾਂ ਦੀ ਬਹਾਦਰੀ, ਲਚਕੀਲੇਪਣ ਅਤੇ ਅਦੁੱਤੀ ਭਾਵਨਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਇਸ ਬੇਮਿਸਾਲ ਬਹਾਦਰੀ ਨੂੰ ਦੇਸ਼ ਦੀ ਹਰ ਮਾਂ, ਭੈਣ ਅਤੇ ਬੇਟੀ ਨੂੰ ਸਮਰਪਿਤ ਕੀਤਾ।ਬੀਟਿੰਗ ਰਿਟ੍ਰੀਟ ਸਮਾਰੋਹ ਦੇ ਵਿਸ਼ੇਸ਼ ਪਲ, ਜਿੱਥੇ ਹਥਿਆਰਬੰਦ ਬਲਾਂ ਨੇ ਸਾਡੇ ਸੁਤੰਤਰਤਾ ਸੈਨਾਨੀਆਂ ਨੂੰ ਅਨੂਠੇ ਤਰੀਕੇ ਨਾਲ ਸਨਮਾਨਿਤ ਕੀਤਾ: ਪ੍ਰਧਾਨ ਮੰਤਰੀ
January 30th, 07:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੀਟਿੰਗ ਰਿਟ੍ਰੀਟ ਸਮਾਰੋਹ ਦੇ ਵਿਸ਼ੇਸ਼ ਪਲਾਂ ਦੀ ਇੱਕ ਵੀਡੀਓ ਪੋਸਟ ਕੀਤੀ ਹੈ, ਜਿੱਥੇ ਹਥਿਆਰਬੰਦ ਬਲਾਂ ਨੇ ਭਾਰਤ ਦੇ ਸੁਤੰਤਰਤਾ ਸੈਨਾਨੀਆਂ ਨੂੰ ਅਨੂਠੇ ਤਰੀਕੇ ਨਾਲ ਸਨਮਾਨਿਤ ਕੀਤਾ।ਪ੍ਰਧਾਨ ਮੰਤਰੀ ਬੀਟਿੰਗ ਰਿਟ੍ਰੀਟ ਸਮਾਰੋਹ ਵਿੱਚ ਸ਼ਾਮਲ ਹੋਏ
January 29th, 10:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਬੀਟਿੰਗ ਰਿਟ੍ਰੀਟ ਸਮਾਰੋਹ ਵਿੱਚ ਸ਼ਾਮਲ ਹੋਏ।The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.