ਪ੍ਰਧਾਨ ਮੰਤਰੀ ਨੇ ਵੀਅਤਨਾਮ ਦੇ ਫੂ ਕੁਓਕ ਨੇੜੇ ਭਾਰਤੀ ਨਾਗਰਿਕਾਂ ਨਾਲ ਵਾਪਰੇ ਕਿਸ਼ਤੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ
July 11th, 06:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਅਤਨਾਮ ਦੇ ਫੂ ਕੁਓਕ ਨੇੜੇ ਭਾਰਤੀ ਨਾਗਰਿਕਾਂ ਨਾਲ ਵਾਪਰੇ ਦੁਖਦਾਈ ਕਿਸ਼ਤੀ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 03:22 pm
ਮੈਂ ਉਸ ਧਰਤੀ ਦੇ ਰਵਾਇਤੀ ਮਾਲਕਾਂ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਸ਼ੁਰੂਆਤ ਕਰਨਾ ਚਾਹੁੰਦਾ ਹਾਂ ਜਿੱਥੇ ਅਸੀਂ ਮਿਲ ਰਹੇ ਹਾਂ ਅਤੇ ਮੈਂ ਉਨ੍ਹਾਂ ਦੇ ਅਤੀਤ, ਵਰਤਮਾਨ ਅਤੇ ਭਵਿੱਖ ਦੇ ਦੇ ਵਡੇਰਿਆਂ ਨੂੰ ਸਤਿਕਾਰ ਭੇਟ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
July 09th, 03:00 pm
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਲਬਨੀਜ਼ ਦੀ ਗੌਰਵਮਈ ਮੌਜੂਦਗੀ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ਨੂੰ ਮਜ਼ਬੂਤ ਬਣਾਉਣ, ਖ਼ਾਸ ਤੌਰ ’ਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਦੁਵੱਲੀ ਭਾਈਵਾਲੀ ਵਿੱਚ ਹੋਈ ਜ਼ਿਕਰਯੋਗ ਤਰੱਕੀ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੀਆਂ ਅਰਥ-ਵਿਵਸਥਾਵਾਂ ਦੀ ਆਪਸੀ ਪੂਰਕਤਾ ਦੋਵਾਂ ਦੇਸ਼ਾਂ ਨੂੰ ਇੱਕ ਸੁਰੱਖਿਅਤ, ਖ਼ੁਸ਼ਹਾਲ ਅਤੇ ਮਜ਼ਬੂਤ ਭਾਈਵਾਲੀ ਨੂੰ ਆਕਾਰ ਦੇਣ ਲਈ ਸੁਭਾਵਿਕ ਭਾਈਵਾਲ ਬਣਾਉਂਦੀ ਹੈ।Third India-Australia Annual Summit Joint Statement
July 09th, 10:58 am
At the invitation of Australian PM Anthony Albanese, PM Modi visited Australia from 8-10 July 2026 for the Third Australia-India Annual Summit in Melbourne. The two leaders reaffirmed their shared commitment to further consolidate and expand the India-Australia Comprehensive Strategic Partnership (CSP) and explore new areas of cooperation for the peace, prosperity and stability of the shared region.ਪ੍ਰਧਾਨ ਮੰਤਰੀ ਆਸਟ੍ਰੇਲੀਆ ਦੇ ਮੈਲਬੌਰਨ ਪਹੁੰਚੇ, ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ
July 08th, 08:42 pm
ਇੰਡੋਨੇਸ਼ੀਆ ਦੀ ਇੱਕ ਉਤਪਾਦਕ ਯਾਤਰਾ ਸਮਾਪਤ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਦੇ ਮੈਲਬੌਰਨ ਪਹੁੰਚੇ। ਇਹ ਯਾਤਰਾ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰੇਗੀ। ਯਾਤਰਾ ਦੌਰਾਨ, ਉਹ ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਗੱਲਬਾਤ ਕਰਨਗੇ ਅਤੇ ਪ੍ਰਵਾਸੀ ਭਾਰਤੀਆਂ ਨਾਲ ਗੱਲਬਾਤ ਕਰਨਗੇ।ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ
July 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।India-Indonesia Joint Statement on the State Visit by Prime Minister of India to Indonesia
July 07th, 05:15 pm
At the invitation of Indonesian President Prabowo Subianto, PM Modi is on a State Visit to Indonesia from 6-8 July 2026. PM Modi's visit reflects the shared commitment of the two leaders to achieve a substantial upward trajectory in the India-Indonesia Comprehensive Strategic Partnership. The two leaders held discussions at Istana Merdeka in Jakarta, covering the full spectrum of bilateral relations.ਪ੍ਰਧਾਨ ਮੰਤਰੀ ਮੋਦੀ ਜਕਾਰਤਾ ਪਹੁੰਚੇ
July 06th, 05:03 pm
ਪ੍ਰਧਾਨ ਮੰਤਰੀ ਮੋਦੀ ਇੰਡੋਨੇਸ਼ੀਆ ਦੇ ਜਕਾਰਤਾ ਪਹੁੰਚੇ। ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨੇ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸਵਾਗਤ ਕੀਤਾ।ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ 'ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
July 06th, 09:00 am
ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸ਼੍ਰੀ ਪ੍ਰਬੋਵੋ ਸੁਬੀਆਨਤੋ ਦੇ ਸੱਦੇ 'ਤੇ ਮੈਂ 6 ਤੋਂ 8 ਜੁਲਾਈ ਤੱਕ ਇੰਡੋਨੇਸ਼ੀਆ ਦੀ ਯਾਤਰਾ 'ਤੇ ਰਹਾਂਗਾ। ਸਾਲ 2018 ਵਿੱਚ ਮੇਰੀ ਪਹਿਲੀ ਇੰਡੋਨੇਸ਼ੀਆ ਯਾਤਰਾ ਦੌਰਾਨ ਭਾਰਤ ਅਤੇ ਇੰਡੋਨੇਸ਼ੀਆ ਨੇ ਦੁਵੱਲੇ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦਾ ਦਰਜਾ ਦਿੱਤਾ ਸੀ। ਉਸ ਤੋਂ ਬਾਅਦ ਇਹ ਮੇਰੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਇਹ ਯਾਤਰਾ ਰਾਸ਼ਟਰਪਤੀ ਪ੍ਰਬੋਵੋ ਦੀ ਭਾਰਤ ਦੀ ਸਰਕਾਰੀ ਯਾਤਰਾ ਤੋਂ ਬਾਅਦ ਹੋ ਰਹੀ ਹੈ, ਜੋ 26 ਜਨਵਰੀ, 2025 ਨੂੰ ਸਾਡੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਸਨ। ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਮਜ਼ਬੂਤ ਸੱਭਿਆਚਾਰਕ ਅਤੇ ਲੋਕ-ਸੰਬੰਧ ਹਨ ਅਤੇ ਮੇਰੀ ਇਹ ਯਾਤਰਾ ਸਾਡੀ ਬਹੁ-ਪੱਖੀ ਭਾਈਵਾਲੀ ਦੇ ਸਾਰੇ ਪਹਿਲੂਆਂ ਨੂੰ ਹੋਰ ਮਜ਼ਬੂਤ ਕਰੇਗੀ। ਇਸ ਯਾਤਰਾ ਦੌਰਾਨ, ਮੈਂ ਇੰਡੋਨੇਸ਼ੀਆ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨਾਲ ਵੀ ਗੱਲਬਾਤ ਕਰਾਂਗਾ ਅਤੇ ਰਾਸ਼ਟਰਪਤੀ ਪ੍ਰਬੋਵੋ ਨਾਲ ਯੋਗਿਆਕਾਰਤਾ ਸਥਿਤ ਪ੍ਰੰਬਨਨ ਮੰਦਰ ਕੰਪਲੈਕਸ ਦਾ ਦੌਰਾ ਕਰਾਂਗਾ, ਜੋ ਸਾਡੇ ਗੂੜ੍ਹੇ ਸੱਭਿਆਚਾਰਕ ਸਬੰਧਾਂ ਦਾ ਇੱਕ ਹੋਰ ਸ਼ਾਨਦਾਰ ਪ੍ਰਮਾਣ ਹੈ।ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ
July 03rd, 08:42 pm
ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਤੋਂ 8 ਜੁਲਾਈ, 2026 ਤੱਕ ਇੰਡੋਨੇਸ਼ੀਆ ਦੀ ਯਾਤਰਾ ਕਰਨਗੇ। ਇਹ ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ ਦੀ ਚੌਥੀ ਯਾਤਰਾ ਹੋਵੇਗੀ ਅਤੇ ਮਈ, 2018 ਵਿੱਚ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਵਧਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰਪਤੀ ਪ੍ਰਬੋਵੋ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ। ਜਕਾਰਤਾ ਵਿੱਚ ਪ੍ਰਧਾਨ ਮੰਤਰੀ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਭਾਰਤ ਅਤੇ ਇੰਡੋਨੇਸ਼ੀਆ ਦੇ ਵਿਚਕਾਰ ਇਤਿਹਾਸਕ ਅਤੇ ਸੁਖਾਵੇਂ ਸਬੰਧ ਹਨ। ਇਨ੍ਹਾਂ ਖ਼ਾਸ ਸਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਇੰਡੋਨੇਸ਼ੀਆ ਦੇ ਇੱਕ ਪ੍ਰਮੁੱਖ ਯੂਨੇਸਕੋ ਵਿਸ਼ਵ ਵਿਰਾਸਤ ਸਥਾਨ, ਯੋਗਿਆਕਾਰਤਾ ਸਥਿਤ ਪ੍ਰੰਬਾਨਨ ਮੰਦਰ ਕੰਪਲੈਕਸ ਦਾ ਵੀ ਦੌਰਾ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ 'ਤੇ ਡਾਕਟਰਾਂ ਨੂੰ ਵਧਾਈ ਦਿੱਤੀ
July 01st, 12:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ 'ਤੇ ਦੇਸ਼ ਦੇ ਡਾਕਟਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਦੇਸ਼ ਪ੍ਰਤੀ ਉਹਨਾਂ ਦੀ ਅਟੁੱਟ ਸੇਵਾ, ਹਮਦਰਦੀ ਅਤੇ ਵਚਨਬੱਧਤਾ ਲਈ ਧੰਨਵਾਦ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਰਾਜਰਸ਼ੀ ਛਤਰਪਤੀ ਸ਼ਾਹੂ ਜੀ ਮਹਾਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ
June 26th, 12:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਰਸ਼ੀ ਛਤਰਪਤੀ ਸ਼ਾਹੂ ਜੀ ਮਹਾਰਾਜ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਨੇ ਆਪਣਾ ਸਾਰਾ ਜੀਵਨ ਵਾਂਝੇ, ਸ਼ੋਸ਼ਿਤ ਅਤੇ ਪਛੜੇ ਵਰਗਾਂ ਦੀ ਤਰੱਕੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਮਹਾਨ ਕੰਮ ਅਤੇ ਆਦਰਸ਼ ਆਉਣ ਵਾਲੀਆਂ ਸਦੀਆਂ ਤੱਕ ਦੇਸ਼ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ।”ਪ੍ਰਧਾਨ ਮੰਤਰੀ ਨੇ ਏਕਤਾ ਅਤੇ ਆਪਸੀ ਸਦਭਾਵਨਾ ’ਤੇ ਜ਼ੋਰ ਦਿੰਦਿਆਂ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
June 26th, 12:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਹਰ ਕਿਸੇ ਨੂੰ ਹਮੇਸ਼ਾ ਏਕਤਾ ਅਤੇ ਆਪਸੀ ਸਦਭਾਵਨਾ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।ਪ੍ਰਧਾਨ ਮੰਤਰੀ 27-29 ਜੂਨ ਤੱਕ ਸੇਸ਼ੇਲਸ ਦਾ ਸਰਕਾਰੀ ਦੌਰਾ ਕਰਨਗੇ
June 25th, 06:05 pm
ਸੇਸ਼ੇਲਸ ਦੇ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਮੋਦੀ 27 ਤੋਂ 29 ਜੂਨ, 2026 ਤੱਕ ਸੇਸ਼ੇਲਸ ਦਾ ਦੌਰਾ ਕਰਨਗੇ। ਇਹ ਦੌਰਾ ਭਾਰਤ ਦੇ 'MAHASAGAR' ਵਿਜ਼ਨ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੋਵੇਗਾ। ਇਸ ਦੌਰਾਨ, ਪ੍ਰਧਾਨ ਮੰਤਰੀ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਦੇ ਗੋਲਡਨ ਜੁਬਲੀ ਸਮਾਰੋਹਾਂ ਵਿੱਚ 'ਗੈਸਟ ਆਫ਼ ਆਨਰ' ਦੇ ਤੌਰ ‘ਤੇ ਸ਼ਾਮਲ ਹੋਣਗੇ ਅਤੇ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਦੇ ਨਾਲ ਦੁਵੱਲੀ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਨੂੰ ਵੀ ਸੰਬੋਧਨ ਕਰਨਗੇ ਅਤੇ ਉੱਥੇ ਰਹਿਣ ਵਾਲੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ।ਪ੍ਰਧਾਨ ਮੰਤਰੀ ਨੇ ਐਮਰਜੈਂਸੀ ਦੌਰਾਨ ਲੋਕਤੰਤਰ ਦੀ ਰਾਖੀ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ
June 25th, 10:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਮਰਜੈਂਸੀ ਦੌਰਾਨ ਲੋਕਤੰਤਰੀ ਕਦਰਾਂ-ਕੀਮਤਾਂ ਦੀ ਦ੍ਰਿੜ੍ਹਤਾ ਨਾਲ ਰਾਖੀ ਕਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਨੂੰ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ ਦੱਸਿਆ। ਉਨ੍ਹਾਂ ਕਿਹਾ ਕਿ ਇਹ ਐਮਰਜੈਂਸੀ ਦੌਰਾਨ ਅਣਗਿਣਤ ਨਾਗਰਿਕਾਂ ਦੀ ਅਸਾਧਾਰਨ ਹਿੰਮਤ ਅਤੇ ਦ੍ਰਿੜ੍ਹਤਾ ਦਾ ਪਤਾ ਲੱਗਿਆ, ਜਿਨ੍ਹਾਂ ਨੇ ਚੁੱਪ ਰਹਿਣ ਤੋਂ ਇਨਕਾਰ ਕਰਕੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਬਰਕਰਾਰ ਰੱਖਿਆ।ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਸੁਭਾਸ਼ਿਤਮ ਸਾਂਝਾ ਕੀਤਾ ਜੋ ਇਸ ਗੱਲ 'ਤੇ ਜ਼ੋਰ ਦਿੰਦਾ ਹੈ ਕਿ ਸਮੂਹਿਕ ਉਤਸ਼ਾਹ ਅਤੇ ਕਾਰਜ ਦੇਸ਼ ਨੂੰ ਖ਼ੁਸ਼ਹਾਲ ਬਣਾਉਂਦੇ ਹਨ
June 24th, 03:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਦਾ ਇੱਕ ਸੁਭਾਸ਼ਤਮ ਸਾਂਝਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਮੂਹਿਕ ਉਤਸ਼ਾਹ ਅਤੇ ਕਾਰਜਾਂ ਨਾਲ ਹੀ ਰਾਸ਼ਟਰ ਦੀ ਖ਼ੁਸ਼ਹਾਲੀ ਕਾਇਮ ਰਹਿੰਦੀ ਹੈ। ਇਹੀ ਭਾਵਨਾ ਸਮਾਜ ਵਿੱਚ ਨਵੀਂ ਊਰਜਾ ਦਾ ਸੰਚਾਰ ਕਰਦੀ ਹੈ ਅਤੇ ਵਿਕਾਸ ਦੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਦਾ ਰਾਹ ਪੱਧਰਾ ਕਰਦੀ ਹੈ।ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 20th, 01:10 pm
ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ, ਰਾਜਪਾਲ ਸ਼੍ਰੀ ਹਰੀ ਬਾਬੂ ਜੀ, ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਨ ਮਾਝੀ ਜੀ, ਉੱਪ ਮੁੱਖ ਮੰਤਰੀ ਸ਼੍ਰੀ ਕਨਕ ਵਰਧਨ ਸਿੰਘ ਦੇਵ ਜੀ, ਸ਼੍ਰੀਮਤੀ ਪ੍ਰਭਾਵਤੀ ਪਰਿਦਾ ਜੀ, ਉੜੀਸਾ ਦੇ ਮੰਤਰੀ ਸ਼੍ਰੀ ਗਣੇਸ਼ ਸਿੰਘ ਖੁੰਟੀਆ ਜੀ, ਸ਼੍ਰੀ ਕ੍ਰਿਸ਼ਨਾ ਚੰਦਰ ਮਹਾਪਾਤ੍ਰਾ ਜੀ, ਸੰਸਦ ਮੈਂਬਰ ਸ਼੍ਰੀ ਨਬਾ ਚਰਨ ਮਾਝੀ ਜੀ, ਸ਼੍ਰੀ ਮਨਮੋਹਨ ਸਮਲ ਜੀ, ਸ਼੍ਰੀ ਬੈਜਯੰਤ ਪਾਂਡਾ ਜੀ, ਹੋਰ ਸਾਰੇ ਮਾਣਯੋਗ ਮਹਿਮਾਨ, ਭਰਾਵੋ ਅਤੇ ਭੈਣੋ।