Prime Minister Narendra Modi Chairs Second High-Level Meeting with Secretaries of Government of India
July 28th, 08:48 pm
PM Modi chaired the second high-level meeting with Secretaries to the Government of India. The sectors discussed included Finance and Economy, Commerce and Industry and Technology. He stressed the need to reform processes, improve work culture and strengthen institutional efficiency, while also calling for greater participation of young innovators and entrepreneurs in the cybersecurity ecosystem.ਭਾਰਤ-ਆਸਟ੍ਰੇਲੀਆ ਖੇਡ ਸਹਿਯੋਗ ਰੋਡਮੈਪ
July 10th, 10:07 am
ਖੇਡਾਂ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਇੱਕ ਮਹੱਤਵਪੂਰਨ ਪੁਲ਼ ਵਜੋਂ ਕੰਮ ਕਰਦੀਆਂ ਹਨ, ਜੋ ਭਾਈਚਾਰਿਆਂ ਨੂੰ ਜੋੜਦਿਆਂ ਸਹਿਯੋਗ ਦੇ ਨਵੇਂ ਰਾਹ ਖੋਲ੍ਹਦੀਆਂ ਹਨ।ਇਕਨੌਮਿਕ ਰੋਡਮੈਪ ਬਿਜ਼ਨਸ ਰਿਸੈਪਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 06:15 am
ਭਾਰਤ ਨੇ 2030 ਤੱਕ 500 ਗੀਗਾਵਾਟ ਅਖੁੱਟ ਊਰਜਾ ਅਤੇ 2070 ਤੱਕ ਨੈੱਟ ਜ਼ੀਰੋ ਦਾ ਟੀਚਾ ਰੱਖਿਆ ਹੈ। ਆਸਟ੍ਰੇਲੀਆ ਦੀ ਤਕਨਾਲੋਜੀ, ਪੂੰਜੀ ਅਤੇ ਸਰੋਤ ਇਸ ਤਬਦੀਲੀ ਨੂੰ ਗਤੀ ਦੇ ਸਕਦੇ ਹਨ।Prime Minister addresses Australia-India CEOs Forum and Economic Roadmap Business event
July 09th, 06:00 am
PM Modi participated in the Australia-India CEOs Forum and the Economic Roadmap Business event in Melbourne. Addressing the CEOs Forum, he highlighted India's strong economic growth, policy reforms, digital transformation and expanding innovation ecosystem. Addressing the Economic Roadmap Business event, he expressed satisfaction at the growth of trade and investment ties based on ECTA and called for early conclusion of the proposed CECA.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ 'ਤੇ ਡਾਕਟਰਾਂ ਨੂੰ ਵਧਾਈ ਦਿੱਤੀ
July 01st, 12:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ 'ਤੇ ਦੇਸ਼ ਦੇ ਡਾਕਟਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਦੇਸ਼ ਪ੍ਰਤੀ ਉਹਨਾਂ ਦੀ ਅਟੁੱਟ ਸੇਵਾ, ਹਮਦਰਦੀ ਅਤੇ ਵਚਨਬੱਧਤਾ ਲਈ ਧੰਨਵਾਦ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਵਿੱਚ ਭਾਸ਼ਣ ਦਾ ਪੰਜਾਬੀ ਅਨੁਵਾਦ
June 28th, 05:00 pm
ਮੈਂ ਅੱਜ ਇਸ ਤੋਂ ਪਹਿਲਾਂ ਬਲੂ ਹੋਰਾਈਜ਼ਨ ਦੇ ਗਾਰਡੀਅਨ ਸਨਮਾਨ ਨਾਲ ਮੈਨੂੰ ਸਨਮਾਨਿਤ ਕਰਨ ਲਈ ਮੈਂ ਰਾਸ਼ਟਰਪਤੀ ਏਰਮੀਨੀ ਅਤੇ ਸੇਸ਼ੇਲਸ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਸਨਮਾਨ ਉਨ੍ਹਾਂ ਸਾਰੇ ਲੋਕਾਂ ਨੂੰ ਹੋਰ ਪ੍ਰੇਰਿਤ ਕਰੇਗਾ, ਜੋ ਵਾਤਾਵਰਨ ਦੀ ਸੁਰੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਮੈਂ ਆਪਣੇ ਨਾਲ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਨਵੀਂ ਦਿੱਲੀ ਵਿੱਚ ਰਿਪਬਲਿਕ ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 22nd, 10:24 pm
ਰਿਪਬਲਿਕ ਟੀਵੀ ਨੈੱਟਵਰਕ ਦੇ ਸਾਰੇ ਦਰਸ਼ਕ ਅਤੇ ਹੁਣ ਤਾਂ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਵੀ ਹੈ, ਤਾਂ ਉਨ੍ਹਾਂ ਸਾਰਿਆਂ ਨੂੰ ਵੀ ਮੇਰਾ ਪ੍ਰਣਾਮ! ਮੈਂ ਇਸ ਸਮਿਟ ਵਿੱਚ ਹਿੱਸਾ ਲੈਣ ਆਏ ਸਾਰੇ ਸਾਥੀਆਂ ਦਾ ਵੀ ਸਵਾਗਤ ਕਰਦਾ ਹਾਂ। 24 ਘੰਟੇ ਚੱਲਣ ਵਾਲੇ ਚੈਨਲਾਂ ਵਿੱਚ ਬ੍ਰੇਕਿੰਗ ਨਿਊਜ਼ ਦਾ ਬਹੁਤ ਵੱਡਾ ਮਹੱਤਵ ਹੁੰਦਾ ਹੈ। ਅਤੇ ਅੱਜ-ਕੱਲ੍ਹ ਤਾਂ ਦੁਨੀਆ ਵਿੱਚ ਹੀ, ਪੂਰੀ ਦੁਨੀਆ ਵਿੱਚ ਕਿਤੇ ਵੀ ਨਜ਼ਰ ਮਾਰੀਏ, ਪੂਰੀ ਦੁਨੀਆ ਬ੍ਰੇਕਿੰਗ ਨਿਊਜ਼ ਦੇ ਮੋਡ ’ਤੇ ਹੀ ਹੈ, ਅਤੇ ਇੰਨੀ ਭੱਜ-ਦੌੜ ਵਿੱਚ ਤੁਸੀਂ ਸਾਰੇ, ਇਸ ਸਮਿਟ ਨੂੰ ਹੋਸਟ ਕਰ ਰਹੇ ਹੋ, ਇਸ ਦਾ ਹਿੱਸਾ ਬਣੇ ਹੋ। ਅਤੇ ਇਸ ਲਈ ਤੁਸੀਂ ਖ਼ਾਸ ਵਧਾਈ ਦੇ ਪਾਤਰ ਹੋ। ਅਤੇ ਇਸ ਵਾਰ ਤੁਹਾਡੀ ਚਰਚਾ ਦਾ ਵਿਸ਼ਾ ਵੀ ਓਨਾ ਹੀ ਮਹੱਤਵਪੂਰਨ ਹੈ... ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ (Great Power India: Nation First...)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਸਮਿਟ 2026 ਨੂੰ ਸੰਬੋਧਨ ਕੀਤਾ
June 22nd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਕੋਲਕਾਤਾ ਵਿੱਚ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਦੇ ਤਿੰਨ-ਪੱਧਰੀ ਕਮਿਸ਼ਨਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 21st, 12:51 pm
ਅੱਜ ਦਾ ਦਿਨ ਕਈ ਮਾਅਨਿਆਂ ਵਿੱਚ ਖ਼ਾਸ ਹੈ। ਅੱਜ ਪੂਰੀ ਦੁਨੀਆ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਰਹੀ ਹੈ। ਮੈਨੂੰ ਖ਼ੁਸ਼ੀ ਹੈ ਕਿ ਇਸ ਮੌਕੇ 'ਤੇ ਮੈਨੂੰ ਬੰਗਾਲ ਦੀ ਇਸ ਮਹਾਨ ਧਰਤੀ ’ਤੇ ਆਉਣ ਦਾ ਮੌਕਾ ਮਿਲਿਆ। ਇਹ ਉਹ ਧਰਤੀ ਹੈ, ਜਿਸਨੇ ਭਾਰਤ ਦੇ ਵਿਚਾਰਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਜਿਸਨੇ ਭਾਰਤ ਦੇ ਪੁਨਰਜਾਗਰਣ ਨੂੰ ਗਤੀ ਦਿੱਤੀ ਹੈ, ਅਤੇ ਜਿਸਨੇ ਸਦੀਆਂ ਤੱਕ ਭਾਰਤ ਨੂੰ ਸਮੁੰਦਰ ਦੇ ਰਸਤੇ ਦੁਨੀਆ ਨਾਲ ਜੋੜਿਆ ਹੈ। ਅੱਜ ਇਸੇ ਧਰਤੀ 'ਤੇ ਆਤਮ-ਨਿਰਭਰ ਭਾਰਤ, ਸੁਰੱਖਿਅਤ ਭਾਰਤ ਅਤੇ ਵਿਕਸਿਤ ਭਾਰਤ ਨਾਲ ਜੁੜਿਆ ਇੱਕ ਅਹਿਮ ਸਮਾਗਮ ਹੋ ਰਿਹਾ ਹੈ। ਕੁਝ ਦੇਰ ਪਹਿਲਾਂ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਵੈਸੇ ਅੱਜ 21 ਜੂਨ ਨੂੰ ਵਰਲਡ ਹਾਈਡ੍ਰੋ-ਗ੍ਰਾਫੀਡੇ ਵਜੋਂ ਵੀ ਮਨਾਇਆ ਜਾਂਦਾ ਹੈ। ਅਤੇ ਇਹ ਬਹੁਤ ਹੀ ਧਿਆਨ ਦੇਣ ਯੋਗ ਸੰਯੋਗ ਹੈ, ਕਿ ਅੱਜ ਦੇ ਦਿਨ ਅਸੀਂ ਭਾਰਤ ਦਾ ਸਭ ਤੋਂ ਅਡਵਾਂਸਡ ਹਾਈਡ੍ਰੋ-ਗ੍ਰਾਫੀ ਜਹਾਜ਼ ਆਈਐੱਨਐੱਸ ਸੰਸ਼ੋਧਕ ਕਮਿਸ਼ਨ ਕੀਤਾ ਹੈ। ਮੈਂ ਭਾਰਤੀ ਜਲ ਸੈਨਾ ਨੂੰ, ਇਨ੍ਹਾਂ ਪ੍ਰਾਜੈਕਟਾਂ ਨਾਲ ਜੁੜੇ ਸਾਰੇ ਵਿਗਿਆਨੀਆਂ ਨੂੰ, ਇੰਜੀਨੀਅਰਾਂ ਨੂੰ, ਮਜ਼ਦੂਰਾਂ ਨੂੰ ਅਤੇ ਮੇਰੇ ਪਿਆਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ - ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗਰੇ ਦੀ ਸ਼ੁਰੂਆਤ ਕੀਤੀ
June 21st, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਕੀਤੇ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ – ਅਡਵਾਂਸਡ ਸਟੀਲਥ ਫ੍ਰਿਗੇਟ ਆਈਐੱਨਐੱਸ ਦੂਨਾਗਿਰੀ, ਸਰਵੇਖਣ ਜਹਾਜ਼ (ਵੱਡਾ) ਆਈਐੱਨਐੱਸ ਸੰਸ਼ੋਧਕ ਅਤੇ ਐਂਟੀ-ਸਬਮਰੀਨ ਖੋਖਲੇ ਪਾਣੀ ਦੇ ਜਹਾਜ਼ ਆਈਐੱਨਐੱਸ ਅਗਰੇ ਨੂੰ ਕਮਿਸ਼ਨ ਕੀਤਾ। ਇਨ੍ਹਾਂ ਜਹਾਜ਼ਾਂ ਦੇ ਸ਼ਾਮਿਲ ਹੋਣ ਨਾਲ ਦੇਸ਼ ਦੀ ਸੰਚਾਲਨ ਸਮਰੱਥਾ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ, ਸਮੁੰਦਰੀ ਖੇਤਰ ਦੀ ਜਾਗਰੂਕਤਾ ਵਧੇਗੀ ਅਤੇ ਭੂ-ਰਾਜਨੀਤਿਕ ਖ਼ਤਰਿਆਂ ਦੇ ਖ਼ਿਲਾਫ਼ ਤੱਟਵਰਤੀ ਜਲ ਖੇਤਰ ਦੀ ਸੁਰੱਖਿਆ ਮਜ਼ਬੂਤ ਹੋਵੇਗੀ। ਤਿੰਨੋਂ ਜਹਾਜ਼ਾਂ ਨੂੰ ਭਾਰਤੀ ਜਲ ਸੈਨਾ ਦੇ ਜੰਗੀ ਜਹਾਜ਼ ਡਿਜ਼ਾਈਨ ਬਿਊਰੋ ਵੱਲੋਂ ਡਿਜ਼ਾਈਨ ਕੀਤਾ ਗਿਆ ਸੀ ਅਤੇ ਕੋਲਕਾਤਾ ਵਿੱਚ ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼ (ਜੀਆਰਐੱਸਈ) ਵੱਲੋਂ ਬਣਾਇਆ ਗਿਆ ਸੀ। ਇਸ ਵਿੱਚ 200 ਤੋਂ ਵੱਧ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈ) ਸਮੇਤ ਭਾਰਤੀ ਉਦਯੋਗਾਂ ਦੀ ਵਿਆਪਕ ਭਾਗੀਦਾਰੀ ਸੀ। 75 ਫ਼ੀਸਦੀ ਤੋਂ ਵੱਧ ਸਵਦੇਸ਼ੀ ਸਮੱਗਰੀ ਵਾਲੇ ਇਹ ਜਹਾਜ਼ ਆਤਮ-ਨਿਰਭਰਤਾ ਪ੍ਰਤੀ ਭਾਰਤ ਦੀ ਵਚਨਬੱਧਤਾ ਦਾ ਸਬੂਤ ਵੀ ਹਨ।ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
June 18th, 11:41 pm
ਅੱਜ ਮੈਂ ਅਜਿਹੇ ਸਮੇਂ ਵਿੱਚ ਫ਼ਰਾਂਸ ਆਇਆ ਹਾਂ ਜਦੋਂ ਕੁਝ ਹੀ ਦਿਨ ਪਹਿਲਾਂ ਸਾਡੀ ਸਰਕਾਰ ਦੇ 12 ਸਾਲ ਪੂਰੇ ਹੋਏ ਹਨ। ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਲਗਾਤਾਰ 12 ਸਾਲ ਤੱਕ ਦੇਸ਼ ਦੀ ਸੇਵਾ ਕਰਨਾ ਮੇਰੀ ਜ਼ਿੰਦਗੀ ਦੀ ਬਹੁਤ ਵੱਡੀ ਖ਼ੁਸ਼ਕਿਸਮਤੀ ਰਹੀ ਹੈ। ਇਹ ਭਾਰਤ ਦੇ ਲੋਕਤੰਤਰ ਦੀ ਤਾਕਤ ਹੈ, ਜਿਸਨੇ ਇੱਕ ਚਾਹ ਵਾਲੇ ਨੂੰ ਇੱਥੇ ਤੱਕ ਪਹੁੰਚਾ ਦਿੱਤਾ।ਪ੍ਰਧਾਨ ਮੰਤਰੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
June 18th, 09:30 pm
ਪ੍ਰਧਾਨ ਮੰਤਰੀ ਨੇ 18 ਜੂਨ, 2026 ਨੂੰ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ, ਜੋ ਆਪਣੀ ਮਾਤ-ਭੂਮੀ ਪ੍ਰਤੀ ਪ੍ਰਵਾਸੀ ਭਾਰਤੀਆਂ ਦੀ ਡੂੰਘੀ ਰੁਚੀ ਨੂੰ ਦਰਸਾਉਂਦਾ ਹੈ।ਪੈਰਿਸ ਵਿੱਚ ਵਿਵਾਟੈੱਕ 2026 ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 18th, 06:15 pm
ਇਸ ਸਾਲ ਭਾਰਤ-ਫ਼ਰਾਂਸ ਨਵੀਨਤਾ ਸਾਲ ਦੀ ਸ਼ੁਰੂਆਤ ਦੇ ਨਾਲ, ਫ਼ਰਾਂਸ ਇੱਕ ਮਹੱਤਵਪੂਰਨ ਪੁਲ ਦੀ ਭੂਮਿਕਾ ਨਿਭਾ ਰਿਹਾ ਹੈ, ਜੋ ਭਾਰਤ ਅਤੇ ਯੂਰਪ ਦੇ ਤਕਨਾਲੋਜੀ ਈਕੋ-ਸਿਸਟਮ ਨੂੰ ਨੇੜੇ ਲਿਆ ਰਿਹਾ ਹੈ। ਕੁਝ ਦਿਨ ਪਹਿਲਾਂ ਨੀਸ ਵਿੱਚ ਆਯੋਜਿਤ ‘ਭਾਰਤ ਇਨੋਵੇਟਸ’ ਤੋਂ ਲੈ ਕੇ ਅੱਜ ਪੈਰਿਸ ਵਿੱਚ ਆਯੋਜਿਤ ਵਿਵਾਟੈੱਕ ਤੱਕ, ਸਾਡੇ ਸਟਾਰਟਅੱਪ ਕਈ ਨਵੀਆਂ ਭਾਈਵਾਲੀਆਂ ਸਥਾਪਿਤ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ ਵਿਵਾਟੈੱਕ 2026 ਵਿੱਚ ਹਿੱਸਾ ਲਿਆ
June 18th, 06:00 pm
ਤਕਨਾਲੋਜੀ ਉੱਦਮੀਆਂ, ਸਟਾਰਟਅੱਪਸ, ਨਿਵੇਸ਼ਕਾਂ ਅਤੇ ਉਦਯੋਗ ਜਗਤ ਦੇ ਆਗੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਮਨੁੱਖ-ਕੇਂਦ੍ਰਿਤ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮੋਹਰੀ ਤਕਨਾਲੋਜੀਆਂ ਲਈ ਭਾਰਤ ਦੇ ਦ੍ਰਿਸ਼ਟੀਕੋਣ ਅਤੇ ਉੱਭਰਦੀਆਂ ਤਕਨਾਲੋਜੀਆਂ ਦੇ ਖੇਤਰ ਵਿੱਚ ਭਾਰਤ-ਫ਼ਰਾਂਸ ਸਹਿਯੋਗ ਦੇ ਵਧਦੇ ਦਾਇਰੇ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਭਾਰਤ ਵਿੱਚ ਵੱਡੀਆਂ ਤਬਦੀਲੀਆਂ ਨੂੰ ਸੰਭਵ ਬਣਾਇਆ ਹੈ, ਜਿਨ੍ਹਾਂ ਵਿੱਚ ਡਿਜੀਟਲ ਭੁਗਤਾਨ, ਏਆਈ-ਅਧਾਰਿਤ ਖੇਤੀਬਾੜੀ ਤਰੱਕੀ ਤੋਂ ਲੈ ਕੇ ਅਤਿ-ਆਧੁਨਿਕ ਸਪੇਸ ਐਪਲੀਕੇਸ਼ਨਾਂ ਤੱਕ ਸ਼ਾਮਲ ਹਨ। ਮੁੱਖ ਸੰਬੋਧਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੌਂ ਨੇ ਭਾਰਤੀ ਸਟਾਰਟਅੱਪਸ ਅਤੇ ਇਨੋਵੇਟਰਸ ਨਾਲ ਗੱਲਬਾਤ ਕੀਤੀ, ਜੋ ਉਦਯੋਗ, ਸਿਹਤ ਸੰਭਾਲ, ਟਿਕਾਊ ਵਿਕਾਸ ਅਤੇ ਗਤੀਸ਼ੀਲਤਾ ਲਈ ਮੋਹਰੀ ਤਕਨਾਲੋਜੀਆਂ ਅਤੇ ਵਿਹਾਰਕ ਹੱਲਾਂ ਦਾ ਪ੍ਰਦਰਸ਼ਨ ਕਰ ਰਹੇ ਸਨ।PM Modi arrives in Paris
June 18th, 07:31 am
PM Modi arrived in Paris, France, to a warm welcome by the Indian diaspora.ਪ੍ਰਧਾਨ ਮੰਤਰੀ 19 ਜੂਨ ਨੂੰ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਦੇ ਤਹਿਤ ਲਗਭਗ ₹2,400 ਕਰੋੜ ਦੀ ਪ੍ਰੋਤਸਾਹਨ ਰਕਮ ਵੰਡਣਗੇ
June 17th, 03:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਜੂਨ, 2026 ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਸ਼ਾਮ 5 ਵਜੇ ਆਯੋਜਿਤ ਇੱਕ ਖ਼ਾਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ ₹2,400 ਕਰੋੜ ਦੀ ਪ੍ਰੋਤਸਾਹਨ ਰਕਮ ਦੀ ਵੰਡ ਕਰਨਗੇ।ਪ੍ਰਧਾਨ ਮੰਤਰੀ ਮੋਦੀ ਫਰਾਂਸ ਪਹੁੰਚੇ
June 13th, 11:19 pm
ਪ੍ਰਧਾਨ ਮੰਤਰੀ ਮੋਦੀ ਆਪਣੇ ਦੌਰੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰਦੇ ਹੀ ਫਰਾਂਸ ਦੇ ਨਾਇਸ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਅਤੇ ਵਿਸ਼ੇਸ਼ ਸਵਾਗਤ ਕੀਤਾ ਗਿਆ, ਜੋ ਕਿ ਭਾਰਤ ਅਤੇ ਫਰਾਂਸ ਵਿਚਕਾਰ ਮਜ਼ਬੂਤ ਅਤੇ ਸਥਾਈ ਸਬੰਧਾਂ ਨੂੰ ਦਰਸਾਉਂਦਾ ਹੈ। ਇਹ ਦੌਰਾ ਭਾਰਤ-ਫਰਾਂਸ ਦੀ ਵਧਦੀ ਭਾਈਵਾਲੀ ਅਤੇ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ਲਈ ਸਾਂਝੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.ਪ੍ਰਧਾਨ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
June 05th, 09:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਾਤਾਵਰਣ ਦੀ ਸੰਭਾਲ਼ ਪ੍ਰਤੀ ਸਮਰਪਿਤ ਲੋਕਾਂ ਦੀ ਸ਼ਲਾਘਾ ਕੀਤੀ।