ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਵਿੱਚ ਭਾਸ਼ਣ ਦਾ ਪੰਜਾਬੀ ਅਨੁਵਾਦ
June 28th, 05:00 pm
ਮੈਂ ਅੱਜ ਇਸ ਤੋਂ ਪਹਿਲਾਂ ਬਲੂ ਹੋਰਾਈਜ਼ਨ ਦੇ ਗਾਰਡੀਅਨ ਸਨਮਾਨ ਨਾਲ ਮੈਨੂੰ ਸਨਮਾਨਿਤ ਕਰਨ ਲਈ ਮੈਂ ਰਾਸ਼ਟਰਪਤੀ ਏਰਮੀਨੀ ਅਤੇ ਸੇਸ਼ੇਲਸ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਸਨਮਾਨ ਉਨ੍ਹਾਂ ਸਾਰੇ ਲੋਕਾਂ ਨੂੰ ਹੋਰ ਪ੍ਰੇਰਿਤ ਕਰੇਗਾ, ਜੋ ਵਾਤਾਵਰਨ ਦੀ ਸੁਰੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਮੈਂ ਆਪਣੇ ਨਾਲ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ ਗਿਆ
June 28th, 03:07 pm
ਸੇਸ਼ੇਲਸ ਦੇ ਰਾਸ਼ਟਰਪਤੀ ਮਹਾਮਹਿਮ ਡਾ. ਪੈਟ੍ਰਿਕ ਹਰਮਿਨੀ ਨੇ ਵਿਸ਼ੇਸ਼ ਸਮਾਗਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ ਉਨ੍ਹਾਂ ਦੀ ਵਾਤਾਵਰਨ-ਪੱਖੀ ਅਗਵਾਈ (ਗ੍ਰੀਨ ਲੀਡਰਸ਼ਿਪ), ਵਿਕਾਸਸ਼ੀਲ ਦੇਸ਼ਾਂ ਦੇ ਹਿੱਤਾਂ ਨੂੰ ਅੱਗੇ ਵਧਾਉਣ ਦੀਆਂ ਕੋਸ਼ਿਸ਼ਾਂ ਅਤੇ ਬਲੂ ਇਕੌਨਮੀ, ਜਲਵਾਯੂ ਤਬਦੀਲੀ, ਸਮੁੰਦਰੀ ਵਸੀਲਿਆਂ ਦੇ ਟਿਕਾਊ ਪ੍ਰਬੰਧਨ ਅਤੇ ਛੋਟੇ ਟਾਪੂ ਵਾਲੇ ਵਿਕਾਸਸ਼ੀਲ ਦੇਸ਼ਾਂ ਦੀਆਂ ਵਿਕਾਸ ਇੱਛਾਵਾਂ ਨੂੰ ਹੁਲਾਰਾ ਦੇਣ ਪ੍ਰਤੀ ਉਨ੍ਹਾਂ ਦੀ ਲੰਮੇ ਸਮੇਂ ਦੀ ਵਚਨਬੱਧਤਾ ਲਈ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ, ਜਦੋਂ ਇਹ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ।ਸੇਸ਼ੇਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
June 28th, 02:02 pm
ਉਨ੍ਹਾਂ ਵੱਲੋਂ “ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ” ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤੇ 140 ਕਰੋੜ ਭਾਰਤੀਆਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਮੈਂ ਇਸ ਸਨਮਾਨ ਨੂੰ ਨਿਮਰਤਾ ਨਾਲ ਪ੍ਰਵਾਨ ਕਰਦਿਆਂ, ਉਨ੍ਹਾਂ ਸਾਰੇ ਦੇਸ਼ਾਂ ਨੂੰ ਸਮਰਪਿਤ ਕਰਦਾ ਹਾਂ, ਜੋ ਜਲਵਾਯੂ ਤਬਦੀਲੀ ਦੀ ਚੁਣੌਤੀ ਨਾਲ ਲੜ ਰਹੇ ਹਨ, ਅਤੇ ਵਾਤਾਵਰਨ ਦੀ ਸੰਭਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਆਪਣਾ ਫ਼ਰਜ਼ ਮੰਨਦੇ ਹਨ।ਪ੍ਰਧਾਨ ਮੰਤਰੀ 27-29 ਜੂਨ ਤੱਕ ਸੇਸ਼ੇਲਸ ਦਾ ਸਰਕਾਰੀ ਦੌਰਾ ਕਰਨਗੇ
June 25th, 06:05 pm
ਸੇਸ਼ੇਲਸ ਦੇ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਮੋਦੀ 27 ਤੋਂ 29 ਜੂਨ, 2026 ਤੱਕ ਸੇਸ਼ੇਲਸ ਦਾ ਦੌਰਾ ਕਰਨਗੇ। ਇਹ ਦੌਰਾ ਭਾਰਤ ਦੇ 'MAHASAGAR' ਵਿਜ਼ਨ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੋਵੇਗਾ। ਇਸ ਦੌਰਾਨ, ਪ੍ਰਧਾਨ ਮੰਤਰੀ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਦੇ ਗੋਲਡਨ ਜੁਬਲੀ ਸਮਾਰੋਹਾਂ ਵਿੱਚ 'ਗੈਸਟ ਆਫ਼ ਆਨਰ' ਦੇ ਤੌਰ ‘ਤੇ ਸ਼ਾਮਲ ਹੋਣਗੇ ਅਤੇ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਦੇ ਨਾਲ ਦੁਵੱਲੀ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਨੂੰ ਵੀ ਸੰਬੋਧਨ ਕਰਨਗੇ ਅਤੇ ਉੱਥੇ ਰਹਿਣ ਵਾਲੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ
February 09th, 09:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਰੀਸ਼ਸ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਨਵੀਨਚੰਦਰ ਰਾਮਗੁਲਾਮ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਸਤੰਬਰ, 2025 ਵਿੱਚ ਵਾਰਾਣਸੀ ਵਿੱਚ ਆਪਣੀ ਪਿਛਲੀ ਮੁਲਾਕਾਤ ਤੋਂ ਬਾਅਦ ਵਿਆਪਕ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ, ਜਿਸ ਵਿੱਚ ਵਿਕਾਸ ਭਾਈਵਾਲੀ, ਸਮਰੱਥਾ ਨਿਰਮਾਣ ਅਤੇ ਲੋਕ-ਕੇਂਦ੍ਰਿਤ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਗਿਆ।ਫਿਲੀਪੀਨਸ ਗਣਰਾਜ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਪਰਿਣਾਮ
August 05th, 04:31 pm
ਭਾਰਤ ਅਤੇ ਫਿਲੀਪੀਨਸ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਸਥਾਪਿਤ ਕੀਤੇ ਜਾਣ ਦਾ ਐਲਾਨਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦ੍ਰ ਰਾਮਗੁਲਾਮ ਨੇ ਮੌਰੀਸ਼ਸ ਵਿੱਚ ਅਟਲ ਬਿਹਾਰੀ ਵਾਜਪੇਈ ਇੰਸਟੀਟਿਊਟ ਆਫ਼ ਪਬਲਿਕ ਸਰਵਿਸ ਐਂਡ ਇਨੋਵੇਸ਼ਨ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ
March 12th, 03:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦ੍ਰ ਰਾਮਗੁਲਾਮ ਨੇ ਮੌਰੀਸ਼ਸ ਦੇ ਰੇਡੁਇਟ ਵਿੱਚ ਅਟਲ ਬਿਹਾਰੀ ਵਾਜਪੇਈ ਇੰਸਟੀਟਿਊਟ ਆਫ਼ ਪਬਲਿਕ ਸਰਵਿਸ ਐਂਡ ਇਨੋਵੇਸ਼ਨ ਦਾ ਅੱਜ ਸਾਂਝੇ ਤੌਰ ‘ਤੇ ਉਦਘਾਟਨ ਕੀਤਾ। ਭਾਰਤ-ਮੌਰੀਸ਼ਸ ਵਿਕਾਸ ਸਾਂਝੇਦਾਰੀ ਦੇ ਤਹਿਤ ਲਾਗੂਕਰਨ ਇਹ ਇਤਿਹਾਸਕ ਪ੍ਰੋਜੈਕਟ ਮੌਰੀਸ਼ਸ ਵਿੱਚ ਸਮਰੱਥਾ ਨਿਰਮਾਣ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ‘ਤੇ ਜ਼ੋਰ ਦਿੰਦਾ ਹੈ।INS ਸੂਰਤ, INS ਨੀਲਗਿਰੀ ਅਤੇ INS ਵਾਘਸ਼ੀਰ ਦੇ ਸ਼ੁਰੂ ਹੋਣ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 15th, 11:08 am
15 ਜਨਵਰੀ ਦੇ ਦਿਨ ਨੂੰ ਆਰਮੀ ਡੇਅ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ। ਦੇਸ਼ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਹਰੇਕ ਜਾਂਬਾਜ਼ ਨੂੰ ਮੈਂ ਨਮਨ ਕਰਦਾ ਹਾਂ, ਮਾਂ ਭਾਰਤੀ ਦੀ ਰੱਖਿਆ ਵਿੱਚ ਜੁਟੇ ਹਰ ਵੀਰ-ਵੀਰਾਂਗਨਾ ਨੂੰ ਮੈਂ ਅੱਜ ਦੇ ਦਿਨ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰੰਟਲਾਈਨ ਨੌਸੈਨਿਕ ਜਹਾਜਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
January 15th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਮੁੰਬਈ ਦੇ ਨੌਸੈਨਾ ਡੌਕਯਾਰਡ ਵਿੱਚ ਨੌਸੈਨਾ ਦੇ ਤਿੰਨ ਮੋਹਰੀ ਲੜਾਕੂ ਜਹਾਜ਼ਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 15 ਜਨਵਰੀ ਦਾ ਦਿਨ ਸੈਨਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਦੇ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਹਰੇਕ ਬਹਾਦਰ ਯੋਧੇ ਨੂੰ ਨਮਨ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਸਾਰੇ ਬਹਾਦਰ ਯੋਧਿਆਂ ਨੂੰ ਵਧਾਈ ਦਿੱਤੀ।ਭਾਰਤ ਅਤੇ ਮਾਲਦੀਵਜ਼ : ਵਿਆਪਕ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਸਬੰਧੀ ਵਿਜ਼ਨ
October 07th, 02:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵਜ਼ ਦੇ ਰਾਸ਼ਟਰਪਤੀ ਡਾ. ਮੋਹੰਮਦ ਮੁਇਜ਼ੂ ਦੀ ਅੱਜ ਮੁਲਾਕਾਤ ਹੋਈ ਅਤੇ ਦੋਨੋਂ ਲੀਡਰਸ ਨੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਵਿਆਪਕ ਸਮੀਖਿਆ ਕੀਤੀ, ਅਤੇ ਨਾਲ ਹੀ ਉਨ੍ਹਾਂ ਨੇ ਦੋਵੇਂ ਦੇਸ਼ਾਂ ਦੁਆਰਾ ਆਪਣੇ ਇਤਿਹਾਸਿਕ ਤੌਰ ‘ਤੇ ਗਹਿਰੇ ਅਤੇ ਖਾਸ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੀਤੀ ਗਈ ਤਰੱਕੀ ਦਾ ਜ਼ਿਕਰ ਕੀਤਾ, ਜਿਸ ਨੇ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਬਿਹਤਰੀ ਵਿੱਚ ਵੱਡਾ ਯੋਗਦਾਨ ਦਿੱਤਾ ਹੈ।ਮੌਰੀਸ਼ਸ ਦੇ ਪ੍ਰਧਾਨ ਮੰਤਰੀ, ਮਹਾਮਹਿਮ, ਪ੍ਰਵਿੰਦ ਜਗਨਨਾਥ ਦੇ ਨਾਲ ਅਗਲੇਗਾ ਦ੍ਵੀਪ ਸਮੂਹ ਵਿੱਚ ਹਵਾਈ ਪੱਟੀ ਅਤੇ ਜੇਟੀ ਦੇ ਸੰਯੁਕਤ ਉਦਘਾਟਨ ਦੇ ਦੌਰਾਨ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
February 29th, 01:15 pm
Your Excellency ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਜੀ, ਮੌਰੀਸ਼ਸ ਮੰਤਰੀਮੰਡਲ ਦੇ ਉਪਸਥਿਤ ਮੈਂਬਰਗਣ, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ, ਅੱਜ ਇਸ ਸਮਾਰੋਹ ਨਾਲ ਜੁੜੇ ਅਗਲੇਗਾ ਦੇ ਵਾਸੀ, ਅਤੇ ਸਾਰੇ ਸਾਥੀਗਣ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਸਾਂਝੇ ਤੌਰ ‘ਤੇ ਅਗਾਲੇਗਾ ਆਈਲੈਂਡ (Agalega Island) ‘ਤੇ ਨਿਊ ਏਅਰਸਟ੍ਰਿਪ ਅਤੇ ਇੱਕ ਜੇੱਟੀ ਦਾ ਉਦਘਾਟਨ ਕੀਤਾ
February 29th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜੁਗਨੌਥ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਅਗਾਲੇਗਾ ਆਈਲੈਂਡ ਵਿੱਚ ਛੇ ਕਮਿਊਨਿਟੀ ਡਿਵੈਲਪਮੈਂਟ ਪ੍ਰੋਜੈਕਟਸ ਦੇ ਨਾਲ-ਨਾਲ ਨਵੀਂ ਏਅਰ ਸਟ੍ਰਿਪ ਅਤੇ ਸੇਂਟ ਜੇਮਜ਼ ਜੈੱਟੀ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਭਾਰਤ ਅਤੇ ਮੌਰੀਸ਼ਸ ਦਰਮਿਆਨ ਮਜ਼ਬੂਤ ਅਤੇ ਦਹਾਕਿਆਂ ਪੁਰਾਣੀ ਵਿਕਾਸ ਸਾਂਝੇਦਾਰੀ ਦਾ ਪ੍ਰਮਾਣ ਹੈ, ਜਿਸ ਨਾਲ ਮੇਨ ਲੈਂਡ ਮੌਰੀਸ਼ਸ ਅਤੇ ਅਗਾਲੇਗਾ ਦਰਮਿਆਨ ਬਿਹਤਰ ਕਨੈਕਟੀਵਿਟੀ ਦੀ ਮੰਗ ਪੂਰੀ ਹੋਵੇਗੀ, ਮੈਰੀਟਾਈਮ ਸਕਿਉਰਿਟੀ ਮਜ਼ਬੂਤ ਹੋਵੇਗੀ ਅਤੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਬਹੁਤ ਅਹਿਮ ਹੈ ਕਿਉਂਕਿ ਇਹ ਉਦਘਾਟਨ ਹੁਣੇ ਹਾਲ ਹੀ ਵਿੱਚ 12 ਫਰਵਰੀ 2024 ਨੂੰ ਦੋਵੇਂ ਨੇਤਾਵਾਂ ਦੁਆਰਾ ਮੌਰੀਸ਼ਸ ਵਿੱਚ ਯੂਪੀਆਈ ਅਤੇ ਰੁਪੇ ਕਾਰਡ ਸੇਵਾਵਾਂ ਦੇ ਲਾਂਚ ਤੋਂ ਬਾਅਦ ਹੋਇਆ ਹੈ।ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨ
August 02nd, 10:18 pm
ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨPhone call between Prime Minister Shri Narendra Modi and H.E. Pham Minh Chinh, Prime Minister of Vietnam
July 10th, 01:08 pm
Prime Minister Shri Narendra Modi had a phone call today with H.E. Pham Minh Chinh, Prime Minister of Vietnam.