ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ

March 11th, 05:45 pm

ਸ਼੍ਰੀ ਪੀਯੂਸ਼ ਗੋਇਲ ਜੀ, ਡਾ. ਐੱਲ. ਮੁਰੂਗਨ ਜੀ, ਸ਼੍ਰੀ ਏਡੱਪਾਦੀ ਕੇ. ਪਲਾਨੀਸਵਾਮੀ ਜੀ, ਸ਼੍ਰੀ ਨੈਨਾਰ ਨਾਗੇਂਦਰਨ, ਸ਼੍ਰੀ ਥੰਗਮ ਤੇਨਾਰਾਸੂ, ਮੇਰੇ ਤਾਮਿਲ ਭਰਾਵੋ ਅਤੇ ਭੈਣੋ, ਵਣੱਕਮ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਲਗਭਗ 5,650 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

March 11th, 05:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਬੁਨਿਆਦੀ ਢਾਂਚੇ ਅਤੇ ਅਰਥ-ਵਿਵਸਥਾ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਕਈ ਪਰਿਵਰਤਨਸ਼ੀਲ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਇਤਿਹਾਸਕ ਸ਼ਹਿਰ ਤ੍ਰਿਚੀ ਦਾ ਦੌਰਾ ਕੀਤਾ। ਕੁੱਲ 5,600 ਕਰੋੜ ਰੁਪਏ ਦੇ ਨਿਵੇਸ਼ ਵਾਲੇ ਇਨ੍ਹਾਂ ਪਹਿਲਕਦਮੀਆਂ ਵਿੱਚ ਸਾਫ਼ ਊਰਜਾ, ਪੈਟਰੋਲੀਅਮ ਨਾਲ ਸਬੰਧਤ ਨਿਰਮਾਣ ਅਤੇ ਹਾਈਵੇਅ, ਰੇਲਵੇ ਅਤੇ ਗ੍ਰਾਮੀਣ ਸੜਕਾਂ ਰਾਹੀਂ ਬਿਹਤਰ ਬਹੁ-ਲੇਨ ਸੰਪਰਕ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ, ਇਹ ਪ੍ਰੋਜੈਕਟ ਊਰਜਾ ਦੀ ਉਪਲਬਧਤਾ ਅਤੇ ਸੰਪਰਕ ਨੂੰ ਵਧਾਉਣਗੇ ਅਤੇ ਤਾਮਿਲਨਾਡੂ ਦੇ ਨੌਜਵਾਨਾਂ ਲਈ ਹਜ਼ਾਰਾਂ ਨੌਕਰੀਆਂ ਪੈਦਾ ਕਰਨਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਮਾਰਚ ਨੂੰ ਕੇਰਲ ਅਤੇ ਤਾਮਿਲਨਾਡੂ ਦਾ ਦੌਰਾ ਕਰਨਗੇ

March 09th, 09:54 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਮਾਰਚ 2026 ਨੂੰ ਕੇਰਲ ਅਤੇ ਤਾਮਿਲਨਾਡੂ ਦੇ ਦੌਰੇ ‘ਤੇ ਜਾਣਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 1:30 ਵਜੇ ਕੇਰਲ ਦੇ ਏਰਨਾਕੁਲਮ ਵਿੱਚ ਲਗਭਗ ₹10,800 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਸੰਬੋਧਨ ਵੀ ਕਰਨਗੇ। ਇਸ ਤੋਂ ਬਾਅਦ, ਸ਼ਾਮ ਲਗਭਗ 5:45 ਵਜੇ, ਪ੍ਰਧਾਨ ਮੰਤਰੀ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਲਗਭਗ ₹5,650 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਸੰਬੋਧਨ ਵੀ ਕਰਨਗੇ।

ਸਮਝੌਤਿਆਂ ਦੀ ਸੂਚੀ : ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦੀ ਭਾਰਤ ਦੀ ਸਰਕਾਰੀ ਯਾਤਰਾ

September 09th, 07:03 pm

ਏਮਿਰੇਟਸ ਨਿਊਕਲੀਅਰ ਐਨਰਜੀ ਕੰਪਨੀ (Emirates Nuclear Energy Company) (ਈਐੱਨਈਸੀ-ENEC) ਅਤੇ ਨਿਊਕਲੀਅਰ ਪਾਵਰ ਕਾਰਪੋਰੇਸ਼ਨ ਆਵ੍ ਇੰਡੀਆ ਲਿਮਿਟਿਡ (ਐੱਨਪੀਸੀਆਈਐੱਲ-NPCIL) ਦੇ ਦਰਮਿਆਨ ਬਾਰਾਕ ਨਿਊਕਲੀਅਰ ਪਾਵਰ ਪਲਾਂਟ ਅਪ੍ਰੇਸ਼ਨਸ ਅਤੇ ਰੱਖ-ਰਖਾਅ (Barakah Nuclear Power Plant Operations and Maintenance) ਦੇ ਖੇਤਰ ਵਿੱਚ ਸਹਿਮਤੀ ਪੱਤਰ (ਐੱਮਓਯੂ-MoU)।

ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦੀ ਭਾਰਤ ਯਾਤਰਾ (9-10 ਸਤੰਬਰ 2024)

September 09th, 07:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ (Sheikh Khaled bin Mohamed bin Zayed Al Nahyan) 9-10 ਸਤੰਬਰ 2024 ਦੇ ਲਈ ਭਾਰਤ ਦੀ ਸਰਕਾਰੀ ਯਾਤਰਾ ‘ਤੇ ਹਨ। ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਦੇ ਤੌਰ ‘ਤੇ ਇਹ ਉਨ੍ਹਾਂ ਦੀ ਪਹਿਲੀ ਸਰਕਾਰੀ ਭਾਰਤ ਯਾਤਰਾ ਹੋਵੇਗੀ। ਕੱਲ੍ਹ ਨਵੀਂ ਦਿੱਲੀ ਪਹੁੰਚਣ ‘ਤੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਉਨ੍ਹਾਂ ਦੀ ਅਗਵਾਨੀ ਕੀਤੀ ਅਤੇ ਗਾਰਡ ਆਵ੍ ਆਨਰ ਨਾਲ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਕ੍ਰਾਊਨ ਪ੍ਰਿੰਸ ਦੇ ਨਾਲ ਉਨ੍ਹਾਂ ਦੀ ਸਰਕਾਰ ਦੇ ਮੰਤਰੀ, ਸੀਨੀਅਰ ਅਧਿਕਾਰੀ ਅਤੇ ਇੱਕ ਬੜਾ ਵਪਾਰਕ ਵਫ਼ਦ (large business delegation) ਭੀ ਭਾਰਤ ਆਇਆ ਹੈ।