ਪ੍ਰਧਾਨ ਮੰਤਰੀ ਨੇ ਨਵੀਨਤਮ ਕਿਯੂਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ ਵਿੱਚ ਭਾਰਤੀ ਯੂਨੀਵਰਸਿਟੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧੇ ਦਾ ਸਵਾਗਤ ਕੀਤਾ
November 04th, 09:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਇੱਕ ਦਹਾਕੇ ਦੌਰਾਨ ਕਿਯੂਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ ਵਿੱਚ ਭਾਰਤੀ ਯੂਨੀਵਰਸਿਟੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧੇ ਦਾ ਸਵਾਗਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਖੋਜ ਅਤੇ ਨਵੀਨਤਾ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਸਾਡੇ ਨੌਜਵਾਨਾਂ ਲਈ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸ਼੍ਰੀ ਮੋਦੀ ਨੇ ਕਿਹਾ, ਅਸੀਂ ਦੇਸ਼ ਭਰ ਵਿੱਚ ਹੋਰ ਵਿੱਦਿਅਕ ਸੰਸਥਾਵਾਂ ਨੂੰ ਮਜ਼ਬੂਤ ਕਰਕੇ ਇਸ ਖੇਤਰ ਵਿੱਚ ਸੰਸਥਾਗਤ ਸਮਰੱਥਾ ਦਾ ਨਿਰਮਾਣ ਵੀ ਕਰ ਰਹੇ ਹਾਂ।