People are fed up off Congress and BRS' politics of nepotism: PM Modi in Hyderabad
May 10th, 06:05 pm
PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.PM Modi’s massive rally in Hyderabad focuses on self-reliance and a Viksit Telangana
May 10th, 06:00 pm
PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.ਨਵਾ ਰਾਏਪੁਰ ਵਿਖੇ ਛੱਤੀਸਗੜ੍ਹ ਰਜਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 03:30 pm
ਛੱਤੀਸਗੜ੍ਹ ਦੇ ਸਿਲਵਰ ਜੁਬਲੀ ਸਮਾਰੋਹ ਵਿੱਚ ਛੱਤੀਸਗੜ੍ਹੀਆ ਭਰਾਵਾਂ-ਭੈਣਾਂ ਦੇ ਨਾਲ-ਨਾਲ ਸਹਿਭਾਗੀ ਬਣਨਾ ਮੇਰੇ ਲਈ ਸੁਭਾਗ ਦੀ ਗੱਲ ਹੈ। ਤੁਸੀਂ ਸਭ ਚੰਗੀ ਤਰ੍ਹਾਂ ਜਾਣਦੇ ਹੋ, ਮੈਂ ਭਾਰਤੀ ਜਨਤਾ ਪਾਰਟੀ ਦੇ ਵਰਕਰ ਦੇ ਰੂਪ ਵਿੱਚ ਛੱਤੀਸਗੜ੍ਹ ਰਾਜ ਗਠਨ ਤੋਂ ਪਹਿਲਾਂ ਦਾ ਦੌਰ ਵੀ ਦੇਖਿਆ ਹੈ ਅਤੇ ਬੀਤੇ 25 ਸਾਲ ਵਿੱਚ ਸਫ਼ਰ ਦਾ ਗਵਾਹ ਵੀ ਰਿਹਾ ਹਾਂ। ਇਸ ਲਈ, ਇਸ ਸ਼ਾਨਦਾਰ ਪਲ ਦਾ ਹਿੱਸਾ ਬਣਨਾ ਮੇਰੇ ਲਈ ਵੀ ਇੱਕ ਸ਼ਾਨਦਾਰ ਅਹਿਸਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ
November 01st, 03:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ ਮੌਕੇ ਅੱਜ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸੜਕ, ਉਦਯੋਗ, ਸਿਹਤ-ਸੰਭਾਲ ਅਤੇ ਊਰਜਾ ਵਰਗੇ ਪ੍ਰਮੁੱਖ ਖੇਤਰਾਂ ਨਾਲ ਜੁੜੇ 14,260 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਅਤੇ ਪਰਿਵਰਤਨਕਾਰੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਨਮਸਕਾਰ ਕਰਦਿਆਂ ਕਿਹਾ ਕਿ ਅੱਜ ਛੱਤੀਸਗੜ੍ਹ ਰਾਜ ਦੇ ਗਠਨ ਨੂੰ 25 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਛੱਤੀਸਗੜ੍ਹ ਦੇ ਸਾਰੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 16th, 03:00 pm
ਆਂਧਰਾ ਪ੍ਰਦੇਸ਼ ਦੇ ਗਵਰਨਰ ਐੱਸ. ਅਬਦੁਲ ਨਜ਼ੀਰ ਜੀ, ਇੱਥੋਂ ਦੇ ਪ੍ਰਸਿੱਧ ਅਤੇ ਮਿਹਨਤੀ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਜੀ, ਕੇਂਦਰੀ ਮੰਤਰੀ ਕੇ. ਰਾਮਮੋਹਨ ਨਾਇਡੂ ਜੀ, ਚੰਦਰਸ਼ੇਖਰ ਪੇਮਸਾਨੀ ਜੀ, ਭੂਪਤੀ ਰਾਜੂ ਸ਼੍ਰੀਨਿਵਾਸ ਵਰਮਾ ਜੀ, ਉਪ ਮੁੱਖ ਮੰਤਰੀ ਪਵਨ ਕਲਿਆਣ ਜੀ, ਰਾਜ ਸਰਕਾਰ ਵਿੱਚ ਮੰਤਰੀ ਨਾਰਾ ਲੋਕੇਸ਼ ਜੀ, ਹੋਰ ਸਾਰੇ ਮੰਤਰੀਆਂ, ਬੀਜੇਪੀ ਸਟੇਟ ਪ੍ਰੈਜੀਡੈਂਟ ਪੀਵੀਐੱਨ ਮਾਧਵ ਜੀ, ਸਾਰੇ ਸਾਂਸਦ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਸਾਨੂੰ ਆਸ਼ੀਰਵਾਦ ਦੇਣ ਲਈ ਆਏ ਹੋਏ ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ₹13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 16th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਲਗਭਗ ₹13,430 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਅਹੋਬਿਲਮ ਦੇ ਭਗਵਾਨ ਨਰਸਿਮਹਾ ਸਵਾਮੀ ਅਤੇ ਮਹਾਨੰਦੀ ਦੇ ਸ਼੍ਰੀ ਮਹਾਨੰਦੀਸ਼ਵਰ ਸਵਾਮੀ ਦੀ ਪੂਜਾ ਕੀਤੀ। ਉਨ੍ਹਾਂ ਨੇ ਮੰਤਰਾਲਯਮ ਦੇ ਗੁਰੂ ਸ਼੍ਰੀ ਰਾਘਵੇਂਦਰ ਸਵਾਮੀ ਤੋਂ ਸਾਰਿਆਂ ਦੀ ਭਲਾਈ ਲਈ ਆਸ਼ੀਰਵਾਦ ਵੀ ਮੰਗਿਆ।ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 06:42 pm
ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
August 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਇੰਡੀਆ ਸਟੀਲ 2025 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 02:00 pm
ਅੱਜ ਅਤੇ ਅਗਲੇ 2 ਦਿਨ, ਅਸੀਂ ਭਾਰਤ ਦੇ ਸਨਰਾਈਜ਼ ਸੈਕਟਰ, ਸਟੀਲ ਸੈਕਟਰ ਦੀ ਸਮਰੱਥਾ ਅਤੇ ਉਸ ਦੀਆਂ ਸੰਭਾਵਨਾਵਾਂ ‘ਤੇ ਵਿਆਪਕ ਚਰਚਾ ਕਰਨ ਵਾਲੇ ਹਾਂ। ਇੱਕ ਅਜਿਹਾ ਸੈਕਟਰ, ਜੋ ਭਾਰਤ ਦੀ ਪ੍ਰਗਤੀ ਦਾ ਅਧਾਰ ਹੈ, ਜੋ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹੈ, ਅਤੇ ਜੋ ਭਾਰਤ ਵਿੱਚ ਵੱਡੇ ਬਦਲਾਅ ਦੀ ਨਵੀਂ ਗਾਥਾ ਲਿਖ ਰਿਹਾ ਹੈ। ਮੈਂ ਤੁਹਾਡਾ ਸਾਰਿਆਂ ਦਾ ਇੰਡੀਆ ਸਟੀਲ 2025 ਵਿੱਚ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਇਹ ਆਯੋਜਨ ਨਵੇਂ ਆਇਡੀਆਜ਼ ਸਾਂਝਾ ਕਰਨ ਦੇ ਲਈ, ਨਵੇਂ ਪਾਰਟਨਰ ਬਣਾਉਣ ਲਈ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਲਈ ਇੱਕ ਨਵੇਂ ਲਾਂਚ ਪੈਡ ਦਾ ਕੰਮ ਕਰੇਗਾ। ਇਹ ਸਟੀਲ ਸੈਕਟਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦਾ ਅਧਾਰ ਬਣੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਸੰਬੋਧਨ ਕੀਤਾ
April 24th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਵੀਡੀਓ ਮਾਧਿਅਮ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਭਾਰਤ ਦੇ ਉਭਰਦੇ ਖੇਤਰ -ਸਟੀਲ ਉਦੋਯਗ ਦੀਆਂ ਸੰਭਾਵਨਾਵਾਂ ਅਤੇ ਅਵਸਰਾਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਖੇਤਰ ਭਾਰਤ ਦੀ ਤਰੱਕੀ ਦਾ ਅਧਾਰ ਹੈ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਬਣਾਉਂਦੇ ਹੋਏ ਦੇਸ਼ ਵਿੱਚ ਪਰਿਵਰਤਨ ਦਾ ਨਵਾਂ ਅਧਿਆਏ ਜੋੜ ਰਿਹਾ ਹੈ।