
ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਉਦਯੋਗਿਕ ਸਿਖਲਾਈ ਸੰਸਥਾਨ (ਆਈਟੀਆਈ) ਦੇ ਨਵੀਨੀਕਰਣ ਅਤੇ ਕੌਸ਼ਲ ਮੰਦੀ ਲਈ ਪੰਜ ਰਾਸ਼ਟਰੀ ਉੱਤਮਤਾ ਕੇਂਦਰਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ
May 07th, 02:07 pm
ਭਾਰਤ ਵਿੱਚ ਕਿੱਤਾਮੁਖੀ ਸਿੱਖਿਆ ਨੂੰ ਬਦਲਣ ਵੱਲ ਇੱਕ ਵੱਡੇ ਕਦਮ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਉਦਯੋਗਿਕ ਸਿਖਲਾਈ ਸੰਸਥਾਨ (ਆਈਟੀਆਈ) ਦੇ ਨਵੀਨੀਕਰਣ ਅਤੇ ਕੇਂਦਰੀ ਸਪਾਂਸਰਡ ਸਕੀਮ ਦੇ ਤੌਰ 'ਤੇ ਪੰਜ (5) ਰਾਸ਼ਟਰੀ ਉੱਤਮਤਾ ਕੇਂਦਰਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਕੈਬਨਿਟ ਨੇ ਆਂਧਰ ਪ੍ਰਦੇਸ਼ (ਤਿਰੂਪਤੀ), ਛੱਤੀਸਗੜ੍ਹ (ਭਿਲਾਈ), ਜੰਮੂ-ਕਸ਼ਮੀਰ (ਜੰਮੂ), ਕਰਨਾਟਕ (ਧਾਰਵਾੜ) ਅਤੇ ਕੇਰਲ (ਪਲੱਕੜ) ਵਿੱਚ ਸਥਾਪਿਤ ਪੰਜ ਭਾਰਤੀ ਟੈਕਨੋਲੋਜੀ ਸੰਸਥਾਨਾਂ (ਆਈਆਈਟੀ) ਦੀ ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੀ ਸਮਰੱਥਾ ਦੇ ਵਿਸਥਾਰ ਨੂੰ ਪ੍ਰਵਾਨਗੀ ਦਿੱਤੀ
May 07th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਆਂਧਰ ਪ੍ਰਦੇਸ਼ (ਆਈਆਈਟੀ ਤਿਰੂਪਤੀ), ਕੇਰਲ (ਆਈਆਈਟੀ ਪਲੱਕੜ), ਛੱਤੀਸਗੜ੍ਹ (ਆਈਆਈਟੀ ਭਿਲਾਈ), ਜੰਮੂ-ਕਸ਼ਮੀਰ (ਆਈਆਈਟੀ ਜੰਮੂ) ਅਤੇ ਕਰਨਾਟਕ (ਆਈਆਈਟੀ ਧਾਰਵਾੜ) ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਥਾਪਿਤ ਪੰਜ ਨਵੇਂ ਆਈਆਈਟੀਜ਼ (IITs) ਦੀ ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੀ ਸਮਰੱਥਾ (ਪੜਾਅ-ਬੀ ਨਿਰਮਾਣ) ਦੇ ਵਿਸਥਾਰ ਨੂੰ ਪ੍ਰਵਾਨਗੀ ਦਿੱਤੀ ਹੈ।
ਕੈਬਨਿਟ ਨੇ ਬਿਜਲੀ ਖੇਤਰ ਨੂੰ ਕੋਲਾ ਐਲੋਕੇਸ਼ਨ ਲਈ ਸੰਸ਼ੋਧਿਤ ਸ਼ਕਤੀ (ਭਾਰਤ ਵਿੱਚ ਪਾਰਦਰਸ਼ੀ ਤਰੀਕੇ ਨਾਲ ਕੋਲਾ ਉਪਯੋਗ ਵਿੱਚ ਲਿਆਉਣ ਅਤੇ ਐਲੋਕੇਸ਼ਨ ਯੋਜਨਾ) ਨੀਤੀ ਨੂੰ ਮਨਜ਼ੂਰੀ ਦਿੱਤੀ
May 07th, 12:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲੇ ਦੀ ਕੈਬਨਿਟ ਕਮੇਟੀ ਨੇ ਕੇਂਦਰੀ ਖੇਤਰ/ਰਾਜ ਖੇਤਰ/ਸੁਤੰਤਰ ਬਿਜਲੀ ਉਤਪਾਦਕਾਂ (ਆਈਪੀਪੀ) ਦੇ ਥਰਮਲ ਪਾਵਰ ਪਲਾਂਟਾਂ ਨੂੰ ਨਵੇਂ ਕੋਲਾ ਲਿੰਕੇਜ ਪ੍ਰਦਾਨ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੰਸ਼ੋਧਿਤ ਸ਼ਕਤੀ ਨੀਤੀ ਦੇ ਤਹਿਤ ਨਿਮਨਲਿਖਿਤ ਦੋ ਵਿਕਲਪ ਪ੍ਰਸਤਾਵਿਤ ਕੀਤੇ ਗਏ ਹਨ:ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 02nd, 03:45 pm
ਆਂਧਰ ਪ੍ਰਦੇਸ਼ ਦੇ ਰਾਜਪਾਲ ਸਈਦ ਅਬਦੁੱਲ ਨਜ਼ੀਰ ਜੀ, ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀ ਚੰਦ੍ਰਬਾਬੂ ਨਾਇਡੂ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਮੰਤਰੀਗਣ, ਡਿਪਟੀ ਸੀਐੱਮ ਊਰਜਾਵਾਨ ਪਵਨ ਕਲਿਆਣ ਜੀ, ਰਾਜ ਸਰਕਾਰ ਦੇ ਮੰਤਰੀਗਣ, ਸਾਰੇ ਸਾਂਸਦ ਅਤੇ ਵਿਧਾਇਕ ਗਣ, ਅਤੇ ਆਂਧਰ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ-ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 02nd, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰਾਵਤੀ ਦੀ ਪਵਿੱਤਰ ਧਰਤੀ 'ਤੇ ਖੜ੍ਹੇ ਹੋ ਕੇ, ਉਹ ਸਿਰਫ਼ ਇੱਕ ਸ਼ਹਿਰ ਨਹੀਂ ਸਗੋਂ ਇੱਕ ਸੁਪਨਾ ਸਾਕਾਰ ਹੁੰਦਾ ਦੇਖ ਰਹੇ ਹਨ - ਇੱਕ ਨਵੀਂ ਅਮਰਾਵਤੀ, ਇੱਕ ਨਵਾਂ ਆਂਧਰ। ਅਮਰਾਵਤੀ ਇੱਕ ਅਜਿਹੀ ਧਰਤੀ ਹੈ ਜਿੱਥੇ ਪਰੰਪਰਾ ਅਤੇ ਪ੍ਰਗਤੀ ਨਾਲ-ਨਾਲ ਚਲਦੇ ਹਨ, ਆਪਣੀ ਬੌਧਿਕ ਵਿਰਾਸਤ ਦੀ ਸ਼ਾਂਤੀ ਅਤੇ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੀ ਊਰਜਾ ਦੋਵਾਂ ਨੂੰ ਅਪਣਾਉਂਦੇ ਹਨ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਪ੍ਰੋਜੈਕਟਾਂ ਲਈ ਨੀਂਹ ਪੱਥਰ ਰੱਖੇ ਅਤੇ ਉਦਘਾਟਨ ਕੀਤੇ ਗਏ ਹਨ, ਅਤੇ ਇਹ ਪ੍ਰੋਜੈਕਟ ਸਿਰਫ਼ ਠੋਸ ਢਾਂਚੇ ਬਾਰੇ ਨਹੀਂ ਹਨ, ਸਗੋਂ ਆਂਧਰ ਪ੍ਰਦੇਸ਼ ਦੀਆਂ ਇੱਛਾਵਾਂ ਅਤੇ ਵਿਕਾਸ ਲਈ ਭਾਰਤ ਦੇ ਦ੍ਰਿਸ਼ਟੀਕੋਣ ਦੀ ਮਜ਼ਬੂਤ ਨੀਂਹ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਭਗਵਾਨ ਵੀਰਭੱਦਰ, ਭਗਵਾਨ ਅਮਰਲਿੰਗੇਸ਼ਵਰ ਅਤੇ ਤਿਰੂਪਤੀ ਬਾਲਾਜੀ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨੂੰ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਝਿੰਜਮ ਇੰਟਰਨੈਸ਼ਨਲ ਸੀ-ਪੋਰਟ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 02nd, 02:06 pm
ਕੇਰਲ ਦੇ ਗਵਰਨਰ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਪੀ. ਵਿਜਯਨ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀਗਣ, ਪਲੈਟਫਾਰਮ ‘ਤੇ ਮੌਜੂਦ ਹੋਰ ਸਾਰੇ ਮਹਾਨੁਭਾਵ, ਅਤੇ ਕੇਰਲ ਦੇ ਮੇਰੇ ਭਰਾਵੋਂ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਇੰਟਰਨੈਸ਼ਨਲ ਸੀਪੋਰਟ ਰਾਸ਼ਟਰ ਨੂੰ ਸਮਰਪਿਤ ਕੀਤਾ
May 02nd, 01:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸਮੁੰਦਰੀ ਪੋਰਟ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਭਗਵਾਨ ਆਦਿ ਸ਼ੰਕਰਾਚਾਰਯ ਦੀ ਜਯੰਤੀ ਦੇ ਸ਼ੁਭ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਤਿੰਨ ਵਰ੍ਹੇ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਨੂੰ ਆਦਿ ਸ਼ੰਕਰਾਚਾਰਯ ਦੇ ਪਵਿੱਤਰ ਜਨਸਥਾਨ ਦਾ ਦੌਰਾ ਕਰਨ ਦਾ ਸੁਭਾਗ ਮਿਲਿਆ ਸੀ। ਉਨ੍ਹਾਂ ਨੇ ਪ੍ਰਸੰਨਤਾ ਵਿਅਕਤ ਕੀਤੀ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਉਨ੍ਹਾਂ ਦੇ ਸੰਸਦੀ ਖੇਤਰ ਕਾਸ਼ੀ ਵਿੱਚ ਵਿਸ਼ਵਨਾਥ ਧਾਮ ਪਰਿਸਰ ਵਿੱਚ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਅੱਗੇ ਚਾਨਣਾ ਪਾਇਆ ਕਿ ਉਨ੍ਹਾਂ ਨੂੰ ਉੱਤਰਾਖੰਡ ਦੇ ਪਵਿੱਤਰ ਕੇਦਾਰਨਾਥ ਧਾਮ ਵਿੱਚ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਦਾ ਅਨਾਵਰਣ ਕਰਨ ਦੇ ਲਈ ਸਨਮਾਨ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਹੋਰ ਵਿਸ਼ੇਸ਼ ਅਵਸਰ ਹੈ, ਕਿਉਂਕਿ ਕੇਦਾਰਨਾਥ ਮੰਦਿਰ ਦੇ ਕਪਾਟ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਕੇਰਲ ਤੋਂ ਨਿਕਲ ਕੇ ਆਦਿ ਸ਼ੰਕਰਾਚਾਰਯ ਨੇ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਮਠਾਂ ਦੀ ਸਥਾਪਨਾ ਕਰਕੇ ਰਾਸ਼ਟਰ ਦੀ ਚੇਤਨਾ ਨੂੰ ਜਗਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਯਤਨਾਂ ਨੇ ਏਕੀਕ੍ਰਿਤ ਅਤੇ ਅਧਿਆਤਮਿਕ ਤੌਰ ‘ਤੇ ਗਿਆਨਵਾਨ ਭਾਰਤ ਦੀ ਨੀਂਹ ਰੱਖੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 46ਵੇਂ ਪ੍ਰਗਤੀ ਸੰਵਾਦ ਦੀ ਪ੍ਰਧਾਨਗੀ ਕੀਤੀ
April 30th, 08:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਦੇ 46ਵੇਂ ਐਡੀਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਗਤੀ, ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਸਰਗਰਮ ਸ਼ਾਸਨ ਅਤੇ ਸਮੇਂ ‘ਤੇ ਲਾਗੂਕਰਨ ਲਈ ਇੱਕ ਆਈਸੀਟੀ ਅਧਾਰਿਤ ਬਹੁ-ਮਾਡਲ ਪਲੈਟਫਾਰਮ ਹੈ।Cabinet approves development of Greenfield High-Speed Corridor from Mawlyngkhung in Meghalaya to Panchgram in Assam
April 30th, 04:05 pm
The Cabinet Committee on Economic Affairs chaired by PM Modi has approved the proposal for the 4-lane Greenfield Access Controlled Corridor from Mawlyngkhung in Meghalaya to Panchgram in Assam on Hybrid Annuity Mode at a cost of Rs.22,864 Crore. This corridor will improve the connectivity to North Eastern states and also contribute to the enhancement of logistics efficiency of the nation.ਪ੍ਰਧਾਨ ਮੰਤਰੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ
April 30th, 03:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ 1 ਮਈ ਨੂੰ ਮੁੰਬਈ ਜਾਣਗੇ ਅਤੇ ਸਵੇਰੇ ਕਰੀਬ 10:30 ਵਜੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ (ਵੇਵਸ) ਦਾ ਉਦਘਾਟਨ ਕਰਨਗੇ।ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਯੁਗਮ ਕਨਕਲੇਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 29th, 11:01 am
ਅੱਜ ਇਥੇ ਸਰਕਾਰ, ਅਕੇਡਮੀਆ, ਸਾਇੰਸ ਅਤੇ ਰਿਸਰਚ ਨਾਲ ਜੁੜੇ ਭਿੰਨ-ਭਿੰਨ ਖੇਤਰ ਦੇ ਲੋਕ, ਇੰਨੀ ਵੱਡੀ ਸੰਖਿਆ ਵਿੱਚ ਮੌਜੂਦ ਹਨ। ਇਹ ਇਕਜੁੱਟਤਾ, ਇਹ confluence, ਇਸੇ ਨੂੰ ਯੁਗਮ ਕਹਿੰਦੇ ਹਨ। ਇੱਕ ਅਜਿਹਾ ਯੁਗਮ, ਜਿਸ ਵਿੱਚ ਵਿਕਸਿਤ ਭਾਰਤ ਦੇ, future tech ਨਾਲ ਜੁੜੇ stakeholders ਇੱਕਠੇ ਜੁੜੇ ਹਨ, ਇੱਕ ਸਾਥ ਜੁੜੇ ਹਨ। ਮੈਨੂੰ ਵਿਸ਼ਵਾਸ਼ ਹੈ, ਭਾਰਤ ਦੀ ਇਨੋਵੇਸ਼ਨ ਕਪੈਸਿਟੀ ਅਤੇ Deep-tech ਵਿੱਚ ਭਾਰਤ ਦੀ ਭੂਮਿਕਾ ਨੂੰ ਵਧਾਉਣ ਦੇ ਲਈ ਅਸੀਂ ਜੋ ਯਤਨ ਕਰ ਰਹੇ ਹਾਂ, ਉਸ ਨੂੰ ਇਸ ਆਯੋਜਨ ਨਾਲ ਹੋਰ ਬਲ ਮਿਲੇਗਾ। ਅੱਜ IIT ਕਾਨਪੁਰ ਅਤੇ IIT ਬੰਬੇ ਵਿੱਚ AI, ਇੰਟੈਲੀਜੈਂਸ ਸਿਸਟਮ, ਅਤੇ ਬਾਇਓ ਸਾਇੰਸ ਬਾਇਓਟੈਕਨੋਲੋਜੀ ਹੈਲਥ ਐਂਡ ਮੈਡੀਸਨ ਦੇ ਸੁਪਰ ਹੱਬਸ ਦੀ ਸ਼ੁਰੂਆਤ ਹੋ ਰਹੀ ਹੈ। ਅੱਜ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਵੀ ਸ਼ੁਰੂਆਤ ਹੋਈ ਹੈ। ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਨਾਲ ਮਿਲ ਕੇ ਰਿਸਰਚ ਨੂੰ ਅੱਗੇ ਵਧਾਉਣ ਦਾ ਸੰਕਲਪ ਵੀ ਕੀਤਾ ਗਿਆ ਹੈ। ਮੈਂ ਇਸ ਯਤਨ ਲਈ ਵਾਧਵਾਨੀ ਫਾਊਂਡੇਸ਼ਨ ਨੂੰ, ਸਾਡੀਆਂ IITs ਨੂੰ, ਅਤੇ ਦੂਸਰੇ ਸਾਰੇ ਸਟੇਕਹੋਲਡਰਸ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਵਿਸ਼ੇਸ਼ ਤੌਰ 'ਤੇ, ਮੈਂ ਮੇਰੇ ਮਿੱਤਰ ਰੋਮੇਸ਼ ਵਾਧਵਾਨੀ ਜੀ ਦੀ ਸਰਾਹਨਾ ਕਰਦਾ ਹਾਂ। ਤੁਹਾਡੀ dedication ਅਤੇ ਸਰਗਰਮੀ ਨਾਲ ਪ੍ਰਾਈਵੇਟ ਅਤੇ ਪਬਲਿਕ ਸੈਕਟਰ ਨੇ ਮਿਲ ਕੇ ਦੇਸ਼ ਦੀ ਸਿੱਖਿਆ ਵਿਵਸਥਾ ਵਿੱਚ ਕਈ ਸਕਰਾਤਮਕ ਬਦਲਾਅ ਕੀਤੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੁਗਮ (YUGM -ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ
April 29th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਯੁਗਮ (ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ। ਇਸ ਮੌਕੇ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ, ਸਿੱਖਿਆ ਸ਼ਾਸਤਰੀਆਂ, ਵਿਗਿਆਨ ਅਤੇ ਖੋਜ ਪੇਸ਼ੇਵਰਾਂ ਦੇ ਮਹੱਤਵਪੂਰਨ ਇਕੱਠ ਨੂੰ ਉਜਾਗਰ ਕੀਤਾ, ਅਤੇ ਇੱਕ ਯੁਗਮ ਦੇ ਰੂਪ ਵਿੱਚ ਹਿਤਧਾਰਕਾਂ ਦੇ ਸੰਗਮ 'ਤੇ ਜ਼ੋਰ ਦਿੱਤਾ - ਜੋ ਇੱਕ ਸਹਿਯੋਗ ਹੈ ਜਿਸ ਦਾ ਮਕਸਦ ਵਿਕਸਿਤ ਭਾਰਤ ਲਈ ਭਵਿੱਖ ਦੀਆਂ ਤਕਨੀਕਾਂ ਨੂੰ ਅੱਗੇ ਵਧਾਉਣਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਸਮਾਗਮ ਰਾਹੀਂ ਭਾਰਤ ਦੀ ਨਵੀਨਤਾ ਸਮਰੱਥਾ ਅਤੇ ਡੂੰਘੀ-ਤਕਨੀਕ ਵਿੱਚ ਇਸ ਦੀ ਭੂਮਿਕਾ ਨੂੰ ਵਧਾਉਣ ਦੇ ਯਤਨਾਂ ਨੂੰ ਗਤੀ ਮਿਲੇਗੀ। ਉਨ੍ਹਾਂ ਨੇ ਆਈਆਈਟੀ ਕਾਨਪੁਰ ਅਤੇ ਆਈਆਈਟੀ ਬੌਂਬੇ ਵਿਖੇ ਸੁਪਰ ਹੱਬਸ ਦੇ ਉਦਘਾਟਨ 'ਤੇ ਟਿੱਪਣੀ ਕੀਤੀ, ਜੋ ਏਆਈ, ਬੁੱਧੀਮਾਨ ਪ੍ਰਣਾਲੀਆਂ ਅਤੇ ਬਾਇਓਸਾਇੰਸ, ਬਾਇਓਟੈਕਨੋਲੋਜੀ, ਸਿਹਤ ਅਤੇ ਦਵਾਈਆਂ 'ਤੇ ਕੇਂਦ੍ਰਿਤ ਹਨ। ਉਨ੍ਹਾਂ ਨੇ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ, ਜੋ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਸਹਿਯੋਗ ਨਾਲ ਖੋਜ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਪ੍ਰਧਾਨ ਮੰਤਰੀ ਨੇ ਵਾਧਵਾਨੀ ਫਾਊਂਡੇਸ਼ਨ, ਆਈਆਈਟੀਜ਼ ਅਤੇ ਇਨ੍ਹਾਂ ਪਹਿਲਕਦਮੀਆਂ ਵਿੱਚ ਸ਼ਾਮਲ ਸਾਰੇ ਹਿਤਧਾਰਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਨਿਜੀ ਅਤੇ ਜਨਤਕ ਖੇਤਰਾਂ ਦਰਮਿਆਨ ਸਹਿਯੋਗ ਰਾਹੀਂ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸਕਾਰਾਤਮਕ ਤਬਦੀਲੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਸਰਗਰਮ ਭੂਮਿਕਾ ਲਈ ਸ਼੍ਰੀ ਰੋਮੇਸ਼ ਵਾਧਵਾਨੀ ਦੀ ਖ਼ਾਸ ਤੌਰ 'ਤੇ ਪ੍ਰਸ਼ੰਸਾ ਵੀ ਕੀਤੀ।ਇੰਡੀਆ ਸਟੀਲ 2025 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 02:00 pm
ਅੱਜ ਅਤੇ ਅਗਲੇ 2 ਦਿਨ, ਅਸੀਂ ਭਾਰਤ ਦੇ ਸਨਰਾਈਜ਼ ਸੈਕਟਰ, ਸਟੀਲ ਸੈਕਟਰ ਦੀ ਸਮਰੱਥਾ ਅਤੇ ਉਸ ਦੀਆਂ ਸੰਭਾਵਨਾਵਾਂ ‘ਤੇ ਵਿਆਪਕ ਚਰਚਾ ਕਰਨ ਵਾਲੇ ਹਾਂ। ਇੱਕ ਅਜਿਹਾ ਸੈਕਟਰ, ਜੋ ਭਾਰਤ ਦੀ ਪ੍ਰਗਤੀ ਦਾ ਅਧਾਰ ਹੈ, ਜੋ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹੈ, ਅਤੇ ਜੋ ਭਾਰਤ ਵਿੱਚ ਵੱਡੇ ਬਦਲਾਅ ਦੀ ਨਵੀਂ ਗਾਥਾ ਲਿਖ ਰਿਹਾ ਹੈ। ਮੈਂ ਤੁਹਾਡਾ ਸਾਰਿਆਂ ਦਾ ਇੰਡੀਆ ਸਟੀਲ 2025 ਵਿੱਚ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਇਹ ਆਯੋਜਨ ਨਵੇਂ ਆਇਡੀਆਜ਼ ਸਾਂਝਾ ਕਰਨ ਦੇ ਲਈ, ਨਵੇਂ ਪਾਰਟਨਰ ਬਣਾਉਣ ਲਈ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਲਈ ਇੱਕ ਨਵੇਂ ਲਾਂਚ ਪੈਡ ਦਾ ਕੰਮ ਕਰੇਗਾ। ਇਹ ਸਟੀਲ ਸੈਕਟਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦਾ ਅਧਾਰ ਬਣੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਸੰਬੋਧਨ ਕੀਤਾ
April 24th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਵੀਡੀਓ ਮਾਧਿਅਮ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਭਾਰਤ ਦੇ ਉਭਰਦੇ ਖੇਤਰ -ਸਟੀਲ ਉਦੋਯਗ ਦੀਆਂ ਸੰਭਾਵਨਾਵਾਂ ਅਤੇ ਅਵਸਰਾਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਖੇਤਰ ਭਾਰਤ ਦੀ ਤਰੱਕੀ ਦਾ ਅਧਾਰ ਹੈ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਬਣਾਉਂਦੇ ਹੋਏ ਦੇਸ਼ ਵਿੱਚ ਪਰਿਵਰਤਨ ਦਾ ਨਵਾਂ ਅਧਿਆਏ ਜੋੜ ਰਿਹਾ ਹੈ।ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ
April 23rd, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ। ਉਹ ਮਧੂਬਨੀ ਜਾਣਗੇ ਅਤੇ ਸਵੇਰੇ ਕਰੀਬ 11:45 ਵਜੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ 'ਤੇ ਆਯੋਜਿਤ ਸਮਾਗਮ ਵਿੱਚ ਹਿੱਸਾ ਲੈਣਗੇ। ਉਹ 13,480 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਇਸ ਮੌਕੇ ‘ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਵੀ ਕਰਨਗੇ।17ਵੇਂ ਸਿਵਲ ਸੇਵਾਵਾਂ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 21st, 11:30 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਸ਼ਕਤੀਕਾਂਤ ਦਾਸ ਜੀ, ਡਾ. ਸੋਮਨਾਥਨ ਜੀ, ਹੋਰ ਸੀਨੀਅਰ ਅਧਿਕਾਰੀਗਣ, ਦੇਸ਼ ਭਰ ਤੋਂ ਜੁੜੇ ਸਿਵਿਲ ਸਰਵਿਸਿਜ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17ਵੇਂ ਸਿਵਿਲ ਸਰਵਿਸਿਜ਼ ਡੇਅ ਨੂੰ ਸੰਬੋਧਨ ਕੀਤਾ
April 21st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 17ਵੇਂ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਿਵਿਲ ਸਰਵੈਂਟਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਭੇਂਟ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਇਸ ਸਾਲ ਦੇ ਜਸ਼ਨ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਸਾਲ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਨਮ ਵਰ੍ਹੇਗੰਢ ਹੈ। 21 ਅਪ੍ਰੈਲ, 1947 ਨੂੰ ਸਰਦਾਰ ਪਟੇਲ ਦੇ ਇਤਿਹਾਸਕ ਬਿਆਨ ਨੂੰ ਯਾਦ ਕਰਦੇ ਹੋਏ ਪੀਐੱਮ ਮੋਦੀ ਨੇ ਦੱਸਿਆ ਕਿ ਉਨ੍ਹਾਂ ਨੇ ਸਿਵਿਲ ਸਰਵੈਂਟਸ ਨੂੰ 'ਭਾਰਤ ਦਾ ਸਟੀਲ ਫਰੇਮ' ਕਿਹਾ ਸੀ, ਸ਼੍ਰੀ ਮੋਦੀ ਨੇ ਨੌਕਰਸ਼ਾਹੀ ਪ੍ਰਤੀ ਪਟੇਲ ਦੇ ਨਜ਼ਰੀਏ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੋ ਅਨੁਸ਼ਾਸਨ, ਇਮਾਨਦਾਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹਨ ਅਤੇ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਨੇ ਭਾਰਤ ਦੇ ਵਿਕਸਿਤ ਭਾਰਤ ਬਣਨ ਦੇ ਸੰਕਲਪ ਦੇ ਸੰਦਰਭ ਵਿੱਚ ਸਰਦਾਰ ਪਟੇਲ ਦੇ ਆਦਰਸ਼ਾਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਅਤੇ ਸਰਦਾਰ ਪਟੇਲ ਦੇ ਦ੍ਰਿਸ਼ਟੀਕੋਣ ਅਤੇ ਵਿਰਾਸਤ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰਾਵਤੀ ਹਵਾਈ ਅੱਡੇ ਦੀ ਸ਼ੁਰੂਆਤ ਦੀ ਪ੍ਰਸ਼ੰਸਾ ਕੀਤੀ
April 16th, 09:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰਾਵਤੀ ਹਵਾਈ ਅੱਡੇ ਦੀ ਸ਼ੁਰੂਆਤ ਨੂੰ ਮਹਾਰਾਸ਼ਟਰ, ਵਿਸ਼ੇਸ਼ ਤੌਰ ‘ਤੇ ਵਿਦਰਭ ਖੇਤਰ ਲਈ ਪ੍ਰਸੰਨਤਾ ਦੀ ਵੱਡੀ ਖ਼ਬਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਅਮਰਾਵਤੀ ਵਿੱਚ ਇੱਕ ਐਕਟਿਵ ਹਵਾਈ ਅੱਡਾ ਕਾਰੋਬਾਰ ਅਤੇ ਸੰਪਰਕ ਨੂੰ ਪ੍ਰੋਤਸਾਹਨ ਪ੍ਰਦਾਨ ਕਰੇਗਾ।ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ / ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 12:00 pm
ਹਰਿਆਣਾ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਹਰਿਆਣਾ ਕੇ ਮੇਰੇ ਭਾਈ-ਬੇਹਣਾ ਨੇ ਮੋਦੀ ਦੀ ਰਾਮ-ਰਾਮ। (हरियाणा के मेरे भाई-बेहणा ने मोदी की राम-राम।)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 14th, 11:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੀ ਪਵਿੱਤਰ ਭੂਮੀ ਨੂੰ ਨਮਨ ਕੀਤਾ ਅਤੇ ਇਸ ਨੂੰ ਮਾਂ ਸਰਸਵਤੀ ਦੀ ਉਤਪਤੀ (ਮੂਲ ਸਥਲ), ਮੰਤਰਾ ਦੇਵੀ (Mantra Devi) ਦਾ ਨਿਵਾਸ ਸਥਲ, ਪੰਚਮੁਖੀ ਹਨੂੰਮਾਨ ਜੀ ਦਾ ਸਥਾਨ ਅਤੇ ਪਵਿੱਤਰ ਕਪਾਲ ਮੋਚਨ ਸਾਹਿਬ ਦਾ ਸਥਲ ਦੱਸਿਆ। ਉਨ੍ਹਾਂ ਨੇ ਕਿਹਾ, “ਹਰਿਆਣਾ ਸੱਭਿਆਚਾਰ, ਭਗਤੀ ਅਤੇ ਸਮਰਪਣ ਦਾ ਸੰਗਮ ਹੈ।” ਉਨ੍ਹਾਂ ਨੇ ਬਾਬਾ ਸਾਹੇਬ ਅੰਬੇਡਕਰ ਦੀ 135ਵੀਂ ਜਯੰਤੀ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬਾਬਾ ਸਾਹੇਬ ਦੇ ਵਿਜ਼ਨ ਅਤੇ ਪ੍ਰੇਰਣਾ ‘ਤੇ ਚਾਨਣਾ ਪਾਇਆ, ਜਿਸ ਨਾਲ ਵਿਕਾਸ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਮਾਰਗਦਰਸ਼ਨ ਮਿਲ ਰਿਹਾ ਹੈ।