ਪ੍ਰਧਾਨ ਮੰਤਰੀ ਨੇ 58ਵੇਂ ਅੰਤਰਰਾਸ਼ਟਰੀ ਕੈਮਿਸਟਰੀ ਓਲੰਪਿਆਡ ਵਿੱਚ ਗੋਲਡ ਮੈਡਲ ਜਿੱਤਣ 'ਤੇ ਭਾਰਤੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ

July 19th, 07:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਬਦੱਤਾ ਪ੍ਰਿਯਦਰਸ਼ੀ, ਹਰਸ਼ਿਤ ਸਿੰਘਲ, ਕਬੀਰ ਛਿੱਲਰ ਅਤੇ ਸੰਦੀਪ ਕੁਚੀ ਦੀ ਭਾਰਤੀ ਟੀਮ ਨੂੰ 58ਵੇਂ ਅੰਤਰਰਾਸ਼ਟਰੀ ਕੈਮਿਸਟਰੀ ਓਲੰਪਿਆਡ ਵਿੱਚ ਚਾਰ ਗੋਲਡ ਮੈਡਲ ਜਿੱਤਣ ’ਤੇ ਵਧਾਈ ਦਿੱਤੀ। ਇਹ ਇਸ ਵੱਕਾਰੀ ਵਿਸ਼ਵ ਮੁਕਾਬਲੇ ਵਿੱਚ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਟੀਮ ਦੀ ਪ੍ਰਤਿਭਾ, ਲਗਨ ਅਤੇ ਵਿਗਿਆਨ ਪ੍ਰਤੀ ਜਨੂਨ ਨੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ ਅਤੇ ਇਹ ਅਣਗਿਣਤ ਨੌਜਵਾਨ ਮਨਾਂ ਨੂੰ ਰਸਾਇਣ ਵਿਗਿਆਨ ਪੜ੍ਹਨ ਅਤੇ ਉਸ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

2047 ਵਿੱਚ ਵਿਕਸਿਤ ਭਾਰਤ ਦਾ ਰਾਹ ਆਤਮ-ਨਿਰਭਰਤਾ ਵਿੱਚੋਂ ਹੋ ਕੇ ਗੁਜਰਦਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

July 27th, 11:30 am

ਮੇਰੇ ਪਿਆਰੇ ਦੇਸਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਗੱਲ ਹੋਵੇਗੀ ਦੇਸ਼ ਦੀਆਂ ਸਫਲਤਾਵਾਂ ਦੀ, ਦੇਸ਼ ਵਾਸੀਆਂ ਦੀਆਂ ਪ੍ਰਾਪਤੀਆਂ ਦੀ। ਪਿਛਲੇ ਕੁਝ ਹਫਤਿਆਂ ਵਿੱਚ, ਸਪੋਰਟਸ ਹੋਵੇ, ਸਾਇੰਸ ਹੋਵੇ ਜਾਂ ਸੰਸਕ੍ਰਿਤੀ, ਬਹੁਤ ਕੁਝ ਅਜਿਹਾ ਹੋ ਰਿਹਾ ਹੈ, ਜਿਸ ’ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। ਹੁਣੇ ਜਿਹੇ ਹੀ ਸ਼ੁਭਾਂਸ਼ੂ ਸ਼ੁਕਲਾ ਦੀ ਸਪੇਸ ਤੋਂ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਬਹੁਤ ਚਰਚਾ ਹੋਈ। ਜਿਵੇਂ ਹੀ ਸ਼ੁਭਾਂਸ਼ੂ ਧਰਤੀ ’ਤੇ ਸੁਰੱਖਿਅਤ ਉੱਤਰੇ, ਲੋਕ ਉਛਲ ਪਏ, ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਰਾ ਦੇਸ਼ ਮਾਣ ਨਾਲ ਭਰ ਗਿਆ। ਮੈਨੂੰ ਯਾਦ ਹੈ ਜਦੋਂ ਅਗਸਤ 2023 ਵਿੱਚ ਚੰਦਰਯਾਨ-3 ਦੀ ਸਫਲ ਲੈਂਡਿੰਗ ਹੋਈ ਸੀ, ਉਦੋਂ ਦੇਸ਼ ਵਿੱਚ ਇਕ ਨਵਾਂ ਮਾਹੌਲ ਬਣਿਆ। ਸਾਇੰਸ ਨੂੰ ਲੈ ਕੇ, ਸਪੇਸ ਨੂੰ ਲੈ ਕੇ ਬੱਚਿਆਂ ਵਿੱਚ ਇਕ ਨਵੀਂ ਜਿਗਿਆਸਾ ਵੀ ਜਾਗੀ। ਹੁਣ ਛੋਟੇ-ਛੋਟੇ ਬੱਚੇ ਕਹਿੰਦੇ ਹਨ ਅਸੀਂ ਵੀ ਸਪੇਸ ਵਿੱਚ ਜਾਵਾਂਗੇ, ਅਸੀਂ ਵੀ ਚੰਨ ’ਤੇ ਉੱਤਰਾਂਗੇ - ਸਪੇਸ ਸਾਇੰਟਿਸਟ ਬਣਾਂਗੇ।