ਪ੍ਰਧਾਨ ਮੰਤਰੀ ਦਾ ਇਜ਼ਰਾਈਲ ਦੌਰਾ: ਅਹਿਮ ਸਮਝੌਤਿਆਂ ਦੀ ਸੂਚੀ
February 26th, 07:41 pm
ਜ਼ਮੀਨ ਦਾ ਸਰਵੇਖਣ ਅਤੇ ਖੋਜ ਦੇ ਖੇਤਰ ਵਿੱਚ ਸਹਿਯੋਗ ਲਈ ਸਹਿਮਤੀ ਪੱਤਰਇਜ਼ਰਾਈਲ ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
February 25th, 08:28 am
ਭਾਰਤ ਅਤੇ ਇਜ਼ਰਾਈਲ ਦਰਮਿਆਨ ਇੱਕ ਮਜ਼ਬੂਤ ਅਤੇ ਬਹੁਪੱਖੀ ਰਣਨੀਤਕ ਭਾਈਵਾਲੀ ਹੈ ਜਿਸ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਸ਼ਾਨਦਾਰ ਤਰੱਕੀ ਅਤੇ ਗਤੀਸ਼ੀਲਤਾ ਦੇਖੀ ਗਈ ਹੈ। ਵਿਗਿਆਨ ਅਤੇ ਤਕਨਾਲੋਜੀ, ਨਵੀਨਤਾ, ਖੇਤੀਬਾੜੀ, ਜਲ ਪ੍ਰਬੰਧਨ, ਤਕਨਾਲੋਜੀ, ਰੱਖਿਆ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸਬੰਧਾਂ ਸਮੇਤ, ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਨਾਲ ਹੋਣ ਵਾਲੀਆਂ ਆਪਣੀਆਂ ਚਰਚਾਵਾਂ ਦੀ ਮੈਂ ਉਡੀਕ ਕਰ ਰਿਹਾ ਹਾਂ। ਅਸੀਂ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਾਂਗੇ।ਪ੍ਰਧਾਨ ਮੰਤਰੀ ਦੀ ਹੇਲੇਨਿਕ ਗਣਰਾਜ (ਗ੍ਰੀਸ) ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕਿਰਿਆਕੋਸ ਮਿਤਸੋਤਾਕੀਸ ਨਾਲ ਮੁਲਾਕਾਤ
February 19th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19 ਫ਼ਰਵਰੀ, 2026 ਨੂੰ ਏਆਈ ਇੰਪੈਕਟ ਸਮਿਟ ਦੇ ਮੌਕੇ 'ਤੇ ਹੇਲੇਨਿਕ ਗਣਰਾਜ (ਗ੍ਰੀਸ) ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕਿਰਿਆਕੋਸ ਮਿਤਸੋਤਾਕੀਸ ਨਾਲ ਮੁਲਾਕਾਤ ਕੀਤੀ। ਗ੍ਰੀਸ ਦੇ ਪ੍ਰਧਾਨ ਮੰਤਰੀ 18-19 ਫ਼ਰਵਰੀ, 2026 ਨੂੰ ਭਾਰਤ ਦੇ ਦੌਰੇ ’ਤੇ ਹਨ ਤਾਂ ਜੋ ਉਹ ਨਵੀਂ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ 2026 ਵਿੱਚ ਹਿੱਸਾ ਲੈ ਸਕਣ। ਪ੍ਰਧਾਨ ਮੰਤਰੀ ਮਿਤਸੋਤਾਕੀਸ ਨਾਲ ਡਿਜੀਟਲ ਗਵਰਨੈਂਸ ਮੰਤਰੀ ਸ਼੍ਰੀ ਦਿਮਿਤ੍ਰਿਓਸ ਪਾਪਾਸਟਰਗੀਓ ਅਤੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਮੌਜੂਦ ਸੀ।ਏਆਈ ਇੰਪੈਕਟ ਸਮਿਟ 2026 ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਾਲ ਸਵਿਸ ਕਨਫੈਡਰੇਸ਼ਨ ਦੇ ਪ੍ਰਧਾਨ ਸ਼੍ਰੀ ਗਾਯ ਪਾਰਮੇਲਿਨ ਨੇ ਮੁਲਾਕਾਤ ਕੀਤੀ
February 19th, 06:29 pm
ਸਵਿਸ ਕਨਫੈਡਰੇਸ਼ਨ ਦੇ ਪ੍ਰਧਾਨ ਏਆਈ ਇੰਪੈਕਟ ਸਮਿਟ, 2026 ਵਿੱਚ ਹਿੱਸਾ ਲੈਣ ਲਈ 19-20 ਫ਼ਰਵਰੀ, 2026 ਨੂੰ ਦੋ ਦਿਨਾਂ ਦੇ ਭਾਰਤ ਦੌਰੇ 'ਤੇ ਹਨ।ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਮਲੇਸ਼ੀਆ ਦੇ ਕੁਆਲਾਲੰਪੁਰ ਦਾ ਸਰਕਾਰੀ ਦੌਰਾ
February 04th, 04:17 pm
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਮੋਦੀ 7-8 ਫਰਵਰੀ 2026 ਤੱਕ ਮਲੇਸ਼ੀਆ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਦੁਵੱਲੇ ਸਹਿਯੋਗ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨਗੇ। ਉਹ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ-ਨਾਲ ਉਦਯੋਗ ਅਤੇ ਵਪਾਰਕ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕਰਨਗੇ ਅਤੇ 10ਵੇਂ ਭਾਰਤ-ਮਲੇਸ਼ੀਆ ਸੀਈਓ ਫੋਰਮ ਵਿੱਚ ਹਿੱਸਾ ਲੈਣਗੇ।